ਪੰਜਾਬ ਵਿੱਚ ਗੰਭੀਰ ਵਿੱਤੀ ਸੰਕਟ ਦਰਮਿਆਨ 10 ਲੱਖ ਰੁਪਏ ਦੇ ਸਿਹਤ ਬੀਮਾ ਯੋਜਨਾ ਦੀ ਭਰੋਸੇਯੋਗਤਾ ’ਤੇ ਖਹਿਰਾ ਨੇ ਖੜੇ ਕੀਤੇ ਸਵਾਲ

by | Jan 24, 2026 | breaking news, daily | 0 comments

ਜਲੰਧਰ / ਭੁਲੱਥ:
ਸੀਨੀਅਰ ਕਾਂਗਰਸ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਘੋਸ਼ਿਤ 10 ਲੱਖ ਰੁਪਏ ਦੇ ਸਿਹਤ ਬੀਮਾ ਯੋਜਨਾ ਦੀ ਭਰੋਸੇਯੋਗਤਾ ਅਤੇ ਨੀਅਤ ’ਤੇ ਤਿੱਖੇ ਸਵਾਲ ਉਠਾਏ। ਉਨ੍ਹਾਂ ਇਸਨੂੰ ਪੰਜਾਬ ਦੇ ਗੰਭੀਰ ਵਿੱਤੀ ਸੰਕਟ ਦੇ ਮੱਦੇਨਜ਼ਰ ਇੱਕ ਖੋਖਲਾ ਅਤੇ ਗੁੰਮਰਾਹਕੁੰਨ ਵਾਅਦਾ ਕਰਾਰ ਦਿੱਤਾ।

ਖਹਿਰਾ ਨੇ ਸਰਕਾਰ ਨੂੰ ਯਾਦ ਦਿਵਾਇਆ ਕਿ ਪਹਿਲਾਂ ਚਲਾਈ ਗਈ ਭਾਈ ਕਨ੍ਹਈਆ ਸਿਹਤ ਬੀਮਾ ਯੋਜਨਾ, ਜਿਸ ਵਿੱਚ 5 ਲੱਖ ਰੁਪਏ ਤੱਕ ਦੇ ਬੀਮੇ ਦਾ ਵਾਅਦਾ ਕੀਤਾ ਗਿਆ ਸੀ, ਨੂੰ ਵੀ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਸਕਿਆ ਕਿਉਂਕਿ ਪੰਜਾਬ ਸਰਕਾਰ ਆਪਣਾ ਲਾਜ਼ਮੀ ਵਿੱਤੀ ਹਿੱਸਾ ਇਕੱਠਾ ਕਰਨ ਵਿੱਚ ਨਾਕਾਮ ਰਹੀ। ਇਸ ਕਾਰਨ ਹਜ਼ਾਰਾਂ ਲਾਭਪਾਤਰੀ ਇਸ ਸਕੀਮ ਤੋਂ ਵਾਂਝੇ ਰਹਿ ਗਏ, ਜਿਸ ਨਾਲ ਸਰਕਾਰ ਦੀ ਇੱਕ ਹੋਰ ਵੱਡੀ 10 ਲੱਖ ਰੁਪਏ ਦੀ ਯੋਜਨਾ ਲਾਗੂ ਕਰਨ ਦੀ ਸਮਰੱਥਾ ’ਤੇ ਗੰਭੀਰ ਸਵਾਲ ਖੜੇ ਹੋ ਗਏ ਹਨ।

“ਮਾਨ ਸਰਕਾਰ ਪਹਿਲਾਂ ਇਹ ਦੱਸੇ ਕਿ 5 ਲੱਖ ਰੁਪਏ ਵਾਲੀ ਭਾਈ ਕਨ੍ਹਈਆ ਸਿਹਤ ਬੀਮਾ ਯੋਜਨਾ ਪੈਸਿਆਂ ਦੀ ਕਮੀ ਕਾਰਨ ਕਿਉਂ ਬੰਦ ਹੋ ਗਈ। ਜੇ ਉਹ ਵਾਅਦਾ ਪੂਰਾ ਨਹੀਂ ਹੋ ਸਕਿਆ, ਤਾਂ ਪੰਜਾਬ ਦੇ ਲੋਕ ਇਸ ਨਵੇਂ 10 ਲੱਖ ਰੁਪਏ ਦੇ ਐਲਾਨ ’ਤੇ ਕਿਵੇਂ ਵਿਸ਼ਵਾਸ ਕਰਨ?” ਖਹਿਰਾ ਨੇ ਪੁੱਛਿਆ।

ਵਿਧਾਇਕ ਨੇ ਅੱਗੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਦੇ ਮੈਡੀਕਲ ਰੀਇੰਬਰਸਮੈਂਟ ਬਿੱਲ ਲੰਮੇ ਸਮੇਂ ਤੋਂ ਫੰਡਾਂ ਦੀ ਘਾਟ ਕਾਰਨ ਬਕਾਇਆ ਪਏ ਹਨ, ਜਿਸ ਨਾਲ ਨੌਕਰੀਸ਼ੁਦਾ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਮਹਿੰਗਾਈ ਭੱਤਾ (DA) ਦੀਆਂ ਕਿਸ਼ਤਾਂ ਪਿਛਲੇ ਦੋ ਸਾਲਾਂ ਤੋਂ ਜਾਰੀ ਨਹੀਂ ਹੋਈਆਂ, ਜੋ ਸੂਬੇ ਦੀ ਨਾਜ਼ੁਕ ਵਿੱਤੀ ਹਾਲਤ ਦਰਸਾਉਂਦਾ ਹੈ।

ਖਹਿਰਾ ਨੇ ਕਿਹਾ ਕਿ ਵਿੱਤੀ ਸੰਕਟ ਹਰ ਖੇਤਰ ਵਿੱਚ ਸਪਸ਼ਟ ਹੈ—ਚਾਹੇ ਠੇਕੇਦਾਰਾਂ ਨੂੰ ਭੁਗਤਾਨਾਂ ਵਿੱਚ ਦੇਰੀ ਹੋਵੇ, ਬਿਜਲੀ ਸਬਸਿਡੀਆਂ ਦੇ ਵੱਧਦੇ ਬਕਾਏ ਹੋਣ ਜਾਂ ਵੱਖ-ਵੱਖ ਸਰਕਾਰੀ ਵਿਭਾਗਾਂ ਦੀਆਂ ਅਦਾਇਗੀ ਰਹਿਤ ਜ਼ਿੰਮੇਵਾਰੀਆਂ। “ਅੱਜ ਪੰਜਾਬ ਕਰੀਬ ₹4.5 ਲੱਖ ਕਰੋੜ ਦੇ ਭਾਰੀ ਕਰਜ਼ੇ ਹੇਠ ਦਬਿਆ ਹੋਇਆ ਹੈ। ਐਸੇ ਹਾਲਾਤਾਂ ਵਿੱਚ ਵਿੱਤੀ ਬੁਨਿਆਦ ਤੋਂ ਬਿਨਾਂ ਵੱਡੇ ਐਲਾਨ ਸਿਰਫ਼ ਰਾਜਨੀਤਿਕ ਨਾਟਕਬਾਜ਼ੀ ਹੀ ਹਨ,” ਉਨ੍ਹਾਂ ਜ਼ੋਰ ਦਿੱਤਾ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਪੱਕੀ ਅਤੇ ਲਗਾਤਾਰ ਵਿੱਤੀ ਵਿਵਸਥਾ ਤੋਂ ਬਿਨਾਂ ਪ੍ਰਸਤਾਵਿਤ ਸਿਹਤ ਬੀਮਾ ਯੋਜਨਾ ਆਪਣੇ ਹੀ ਭਾਰ ਹੇਠ ਡਿੱਗ ਸਕਦੀ ਹੈ, ਜਿਸ ਨਾਲ ਹਸਪਤਾਲਾਂ ਦੀਆਂ ਅਦਾਇਗੀਆਂ ਰੁਕ ਜਾਣਗੀਆਂ ਅਤੇ ਲਾਭਪਾਤਰੀ ਪਹਿਲਾਂ ਵਾਲੀਆਂ ਯੋਜਨਾਵਾਂ ਵਾਂਗ ਫਿਰ ਵਾਂਝੇ ਰਹਿ ਜਾਣਗੇ।

ਖਹਿਰਾ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਸਾਹਮਣੇ ਸੱਚਾਈ ਰੱਖਣ ਅਤੇ ਜਨਤਕ ਤੌਰ ’ਤੇ ਸਪਸ਼ਟ ਵਿੱਤੀ ਰੋਡਮੈਪ ਪੇਸ਼ ਕਰਨ, ਜਿਸ ਵਿੱਚ ਦੱਸਿਆ ਜਾਵੇ ਕਿ ਵੱਧਦੇ ਕਰਜ਼ੇ, ਘਟਦੀ ਆਮਦਨ ਅਤੇ ਬਕਾਇਆ ਕਾਨੂੰਨੀ ਜ਼ਿੰਮੇਵਾਰੀਆਂ ਦੇ ਬਾਵਜੂਦ ਸਰਕਾਰ ਇਹ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਕਿਵੇਂ ਫੰਡ ਕਰੇਗੀ।

“ਸਿਹਤ ਸੇਵਾ ਇੱਕ ਗੰਭੀਰ ਵਿਸ਼ਾ ਹੈ, ਸਿਰਫ਼ ਸੁਰਖੀਆਂ ਬਣਾਉਣ ਦਾ ਸਾਧਨ ਨਹੀਂ। ਪੰਜਾਬੀਆਂ ਨੂੰ ਇਮਾਨਦਾਰੀ ਚਾਹੀਦੀ ਹੈ, ਨਾ ਕਿ ਅਜਿਹੇ ਖੋਖਲੇ ਵਾਅਦੇ ਜੋ ਜ਼ਮੀਨ ’ਤੇ ਲਾਗੂ ਹੀ ਨਾ ਹੋ ਸਕਣ,” ਖਹਿਰਾ ਨੇ ਕਿਹਾ।

ਸੁਖਪਾਲ ਸਿੰਘ ਖਹਿਰਾ, ਵਿਧਾਇਕ

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...