ਪ੍ਰਸ਼ਾਸਕ ਦੀ ਸਲਾਹਕਾਰ ਪਰਿਸ਼ਦ (ਏਏਸੀ/ACC) ਦੀਆਂ ਸਥਾਈ ਕਮੇਟੀਆਂ ਦੇ ਚੇਅਰਪਰਸਨਾਂ ਦੀ ਇੱਕ ਮੀਟਿੰਗ ਅੱਜ ਯੂਟੀ ਸਕੱਤਰੇਤ ਵਿਖੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਪ੍ਰਧਾਨਗੀ ਵਿੱਚ ਹੋਈ।

by | Jan 25, 2026 | breaking news, daily | 0 comments

ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਮੁੱਖ ਸਕੱਤਰ ਚੰਡੀਗੜ੍ਹ; ਸ਼੍ਰੀ ਵਿਵੇਕ ਪ੍ਰਤਾਪ ਸਿੰਘ, ਰਾਜਪਾਲ ਦੇ ਪ੍ਰਿੰਸੀਪਲ ਸਕੱਤਰ; ਸ਼੍ਰੀ ਮਨਦੀਪ ਸਿੰਘ ਬਰਾੜ, ਗ੍ਰਹਿ ਸਕੱਤਰ; ਸ਼੍ਰੀ ਦੀਪਰਵਾ ਲਾਕੜਾ, ਵਿੱਤ ਸਕੱਤਰ; ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਮੀਟਿੰਗ ਵਿੱਚ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਪ੍ਰਮੁੱਖ ਵਿਕਾਸ ਪਹਿਲਾਂ, ਸਮਾਜ ਭਲਾਈ ਉਪਾਵਾਂ, ਕਾਨੂੰਨ ਵਿਵਸਥਾ ਅਤੇ ਨਾਗਰਿਕ-ਕੇਂਦ੍ਰਿਤ ਮੁੱਦਿਆਂ ਦੀ ਸਮੀਖਿਆ ਕੀਤੀ ਗਈ।

ਕਾਨੂੰਨ ਅਤੇ ਵਿਵਸਥਾ ਸਥਾਈ ਕਮੇਟੀ ਨੇ ਸੰਸਦ ਮੈਂਬਰ (ਰਾਜ ਸਭਾ) ਸ਼੍ਰੀ ਸਤਨਾਮ ਸਿੰਘ ਸੰਧੂ ਦੀ ਪ੍ਰਧਾਨਗੀ ਵਿੱਚ ਸੁਝਾਅ ਦਿੱਤਾ ਕਿ ਸਾਇਬਰ ਧੋਖਾਧੜੀ ਦਾ ਮੁਕਾਬਲਾ ਕਰਨ ਅਤੇ ਜਨਤਕ ਸੁਰੱਖਿਆ ਨੂੰ ਵਧਾਉਣ ਲਈ ਜ਼ਰੂਰੀ ਉਪਾਅ ਚੰਡੀਗੜ੍ਹ ਪੁਲਿਸ ਦੁਆਰਾ ਕੀਤੇ ਜਾਣ। ਡੀਜੀਪੀ ਨੇ ਕੌਂਸਲ ਨੂੰ ਚਲ ਰਹੀਆਂ ਜਨਤਕ ਜਾਗਰੂਕਤਾ ਮੁਹਿੰਮਾਂ ਬਾਰੇ ਜਾਣਕਾਰੀ ਦਿੱਤੀ। ਮਾਣਯੋਗ ਪ੍ਰਸ਼ਾਸਕ ਨੇ ਸਾਇਬਰ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਰਾਤ ਦੀ ਗਸ਼ਤ ਵਧਾਉਣ ਅਤੇ ਇੱਕ ਸਮਰਪਿਤ, ਟ੍ਰੇਨਿੰਗ ਪ੍ਰਾਪਤ ਸਾਇਬਰ ਟੀਮ ਬਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਇਹ ਕਹਿੰਦੇ ਹੋਏ ਕਿ ਸਾਇਬਰ ਧੋਖਾਧੜੀ ਜਨਤਕ ਵਿਸ਼ਵਾਸ ਨੂੰ ਕਮਜ਼ੋਰ ਕਰਦੀ ਹੈ ਅਤੇ ਨਾਗਰਿਕਾਂ ਵਿੱਚ ਭੈ ਉਤਪੰਨ ਕਰਦੀ ਹੈ।

ਸਮਾਜ ਭਲਾਈ ਸਥਾਈ ਕਮੇਟੀ ਦੇ ਪ੍ਰਧਾਨ, ਸ਼੍ਰੀ ਸੱਤਿਆ ਪਾਲ ਜੈਨ, ਨੇ ਲਗਭਗ 25,000 ਪਰਿਵਾਰਾਂ ਦੇ ਪੈਨਸ਼ਨ ਲਾਭਾਂ ਵਿੱਚ ਸੰਸ਼ੋਧਨ, ਮਜ਼ਦੂਰ ਭਵਨ ਲਈ ਭੂਮੀ ਦੀ ਵੰਡ, ਸ਼ਾਮ ਦੀਆਂ ਡਿਸਪੈਂਸਰੀਆਂ ਅਤੇ ਅਵਾਰਾ ਪਸ਼ੂਆਂ ਦੇ ਪ੍ਰਬੰਧਨ ਜਿਹੇ ਪ੍ਰਮੁੱਖ ਮੁੱਦਿਆਂ ‘ਤੇ ਚਰਚਾ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਭਿਖਾਰੀਆਂ ਦੇ ਪੁਨਰਵਾਸ, ਲਾਪਤਾ ਬੱਚਿਆਂ ਦਾ ਪਤਾ ਲਗਾਉਣ ਅਤੇ ਸੈਕਟਰ-38 ਵਿੱਚ ਪ੍ਰਯਾਸ ਭਵਨ ਨੂੰ ਅਪਗ੍ਰੇਡ ਕਰਨ ਦੇ ਯਤਨ ਜਾਰੀ ਹਨ। ਪ੍ਰਸ਼ਾਸਕ ਨੇ ਸੁਝਾਅ ਦਿੱਤਾ ਕਿ ਬਾਲ ਭਿਖਾਰੀਆਂ ਨੂੰ ਮਨੋਵਿਗਿਆਨਿਕ ਸਲਾਹ ਦਿੱਤੀ ਜਾਵੇ ਤਾਕਿ ਉਨ੍ਹਾਂ ਦੀ ਰਿਕਵਰੀ ਵਿੱਚ ਮਦਦ ਹੋਵੇ, ਵਿਸ਼ਵਾਸ ਵਧੇ ਅਤੇ ਉਹ ਆਪਣੇ ਪਰਿਵਾਰਿਕ ਅਤੇ ਵਿਅਕਤੀਗਤ ਪਿਛੋਕੜ ਨੂੰ ਅਸਾਨੀ ਨਾਲ ਸਾਂਝਾ ਕਰ ਸਕਣ , ਜਿਸ ਨਾਲ ਪੁਲਿਸ ਦੀ ਜਾਂਚ ਵਿੱਚ ਵੀ ਸਹਾਇਤਾ ਮਿਲੇ।

ਵਾਤਾਵਰਣ ਸਥਾਈ ਕਮੇਟੀ ਦੇ ਪ੍ਰਧਾਨ, ਹਰਿਆਣਾ ਵਿਧਾਨ ਸਭਾ ਦੇ ਸਾਬਕਾ ਸਪੀਕਰ, ਸ਼੍ਰੀ ਗਿਆਨ ਚੰਦ ਗੁਪਤਾ ਨੇ ਕਚਰਾ ਪ੍ਰਬੰਧਨ ਪ੍ਰਣਾਲੀ, ਨਿਰਮਾਣ ਅਤੇ ਢਾਹੁਣ (ਸੀ ਐਂਡ ਡੀ/C&D) ਕਚਰੇ ਦੇ ਪ੍ਰਬੰਧਨ, ਟ੍ਰੀਟ ਕੀਤੇ ਪਾਣੀ ਦੀ ਵਰਤੋਂ, ਹਰਿਤ ਕਵਰ ਦਾ ਵਿਸਤਾਰ, ਵਾਯੂ ਪ੍ਰਦੂਸ਼ਣ ‘ਤੇ ਨਿਯੰਤਰਣ ਅਤੇ ਸਿੰਗਲ-ਯੂਜ਼ ਪਲਾਸਟਿਕ ਦੇ ਉਪਯੋਗ ਨੂੰ ਰੋਕਣ ‘ਤੇ ਜ਼ੋਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਕਈ ਪ੍ਰਣਾਲੀਆਂ ਵਿੱਚ ਪਹਿਲਾਂ ਹੀ ਸੁਧਾਰ ਕੀਤਾ ਜਾ ਚੁੱਕਿਆ ਹੈ, ਜਦਕਿ ਹੋਰ ਕਾਰਜ ਮੁਕੰਮਲ ਹੋਣ ਦੇ ਨੇੜੇ ਹਨ।

ਸਿੱਖਿਆ ਸਥਾਈ ਕਮੇਟੀ ਦੇ ਪ੍ਰਧਾਨ, ਸ਼੍ਰੀ ਜਤਿੰਦਰ ਪਾਲ ਮਲਹੋਤਰਾ, ਨੇ ਅਧਿਆਪਕਾਂ ‘ਤੇ ਅਤਿਅਧਿਕ ਗ਼ੈਰ-ਅਧਿਆਪਨ ਕਾਰਜਭਾਰ, ਪਦ ਉੱਨਤੀ, ਨਿਰਣੇ ਲੈਣ ਵਿੱਚ ਦੇਰੀ, ਕੌਸ਼ਲ-ਅਧਾਰਿਤ ਕੋਰਸਾਂ ਦੀ ਸ਼ੁਰੂਆਤ ਅਤੇ ਖੇਡ ਸੁਵਿਧਾਵਾਂ ਦੇ ਸੁਧਾਰ ਨਾਲ ਸਬੰਧਿਤ ਚਿੰਤਾਵਾਂ ਉਠਾਈਆਂ। ਪ੍ਰਸ਼ਾਸਕ ਨੇ ਜ਼ਰੂਰੀ ਸੁਧਾਰਾਂ ਲਈ ਸਹਿਮਤੀ ਵਿਅਕਤ ਕੀਤੀ। ਅਧਿਕਾਰੀਆਂ ਨੇ ਮੀਟਿੰਗ ਨੂੰ ਕੇਂਦਰ ਸਰਕਾਰ ਦੀਆਂ ਵਿਭਿੰਨ ਯੋਜਨਾਵਾਂ ਦੇ ਤਹਿਤ ਪਦਉੱਨਤੀ, ਕੌਸ਼ਲ-ਅਧਾਰਿਤ ਸਿੱਖਿਆ, ਆਡਿਟ ਅਤੇ ਸਕੂਲਾਂ ਦੇ ਵਿਕਾਸ ਦੀ ਪ੍ਰਗਤੀ ਦੀ ਜਾਣਕਾਰੀ ਦਿੱਤੀ।

ਕਲਾ, ਸੱਭਿਆਚਾਰ, ਟੂਰਿਜ਼ਮ ਅਤੇ ਵਿਰਾਸਤ ਸਥਾਈ ਕਮੇਟੀ ਦੇ ਪ੍ਰਧਾਨ, ਸ਼੍ਰੀ ਹਰਮੋਹਿੰਦਰ ਸਿੰਘ ਲੱਕੀ,ਨੇ ਬਿਹਤਰ ਅੰਤਰ-ਵਿਭਾਗੀ ਤਾਲਮੇਲ ਅਤੇ ਟੂਰਿਜ਼ਮ ਵਿਕਾਸ ਲਈ ਇੱਕ ਏਕੀਕ੍ਰਿਤ ਦ੍ਰਿਸ਼ਟੀਕੋਣ ਅਪਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਪ੍ਰਸ਼ਾਸਕ ਨੇ ਬਿਹਤਰ ਲਾਗੂਕਰਨ (ਐਗਜ਼ੀਕਿਊਸ਼ਨ) ਤੰਤਰ ਸੁਨਿਸ਼ਚਿਤ ਕਰਨ ਦਾ ਭਰੋਸਾ ਦਿੱਤਾ।

ਟ੍ਰਾਂਸਪੋਰਟੇਸ਼ਨ ਸਥਾਈ ਕਮੇਟੀ ਦੇ ਪ੍ਰਧਾਨ, ਸ਼੍ਰੀ ਵਿਜੈ ਪਾਲ, ਨੇ ਆਟੋ-ਰਿਕਸ਼ਾ ਲਈ ਸਮਰਪਿਤ ਪਾਰਕਿੰਗ ਸਥਾਨਾਂ ਅਤੇ ਸਟਾਪਾਂ, ਇਲੈਕਟ੍ਰਿਕ ਵਾਹਨ ਨੀਤੀ ਤਹਿਤ ਪ੍ਰੋਤਸਾਹਨਾਂ ਦੇ ਵਿਸਤਾਰ, ਸਾਇਕਲ ਟ੍ਰੈਕਾਂ ਵਿੱਚ ਸੁਧਾਰ ਅਤੇ ਈ-ਬੱਸਾਂ ਦੇ ਸੰਚਾਲਨ ਨਾਲ ਉਤਪੰਨ ਰੋਜ਼ਗਾਰ ਸਬੰਧੀ ਚਿੰਤਾਵਾਂ ‘ਤੇ ਚਰਚਾ ਕੀਤੀ।

ਖੇਡ ਸਥਾਈ ਕਮੇਟੀ ਦੇ ਪ੍ਰਧਾਨ,
ਸ਼੍ਰੀ ਸੰਜੈ ਟੰਡਨ, ਨੇ ਨਕਦ ਪੁਰਸਕਾਰਾਂ, ਸਕਾਲਰਸ਼ਿਪਾਂ, ਇਨਡੋਰ ਖੇਡ ਸੁਵਿਧਾਵਾਂ, ਸ਼ਤਰੰਜ ਕੇਂਦਰਾਂ ਦੀ ਸਥਾਪਨਾ, ਯੋਗ ਗਤੀਵਿਧੀਆਂ ਦਾ ਪ੍ਰਚਾਰ, ਓਲੰਪਿਕ ਕਦਰਾਂ-ਕੀਮਤਾਂ ਦਾ ਪ੍ਰਸਾਰ ਅਤੇ ਸਕੂਲਾਂ ਦੇ ਖੇਡ ਮੈਦਾਨਾਂ ਦਾ ਬਿਹਤਰੀਨ ਉਪਯੋਗ ਸੁਨਿਸ਼ਚਿਤ ਕਰਨ ‘ਤੇ ਵਿਚਾਰ-ਵਟਾਂਦਰਾ ਕੀਤਾ।

ਸ਼ਹਿਰੀ ਬੁਨਿਆਦੀ ਢਾਂਚਾ ਅਤੇ ਨਗਰ ਯੋਜਨਾਬੰਦੀ ਸਥਾਈ ਕਮੇਟੀ ਦੇ ਪ੍ਰਧਾਨ, ਸ਼੍ਰੀ ਅਨੂਪ ਗੁਪਤਾ ਨੇ ਭਵਿੱਖ ਲਈ ਤਿਆਰ ਬੁਨਿਆਦੀ ਢਾਂਚੇ, ਕਾਰੋਬਾਰ ਕਰਨ ਵਿੱਚ ਅਸਾਨੀ, ਸਮਾਰਟ ਪਾਰਕਾਂ ਅਤੇ ਖੇਡ ਸੁਵਿਧਾਵਾਂ ਦੇ ਵਿਕਾਸ, ਬਿਹਤਰ ਵੈਂਡਿੰਗ (ਵਿਕ੍ਰੇਤਾ) ਸਮਾਧਾਨ ਅਤੇ ਕੰਕਰੀਟ ਸੜਕਾਂ ਬਿਹਤਰ ਕਨੈਕਟਿਵਿਟੀ ‘ਤੇ ਜ਼ੋਰ ਦਿੱਤਾ।

ਸਿਹਤ ਸਥਾਈ ਕਮੇਟੀ ਦੇ ਪ੍ਰਧਾਨ,
ਡਾ. ਰਾਜ ਬਹਾਦਰ ਨੇ ਭਰਤੀ-ਸਬੰਧੀ ਮੁੱਦਿਆਂ ਕਾਰਨ ਮਾਹਰ ਸਿਹਤ ਸੇਵਾਵਾਂ ਵਿੱਚ ਦੇਰੀ ਦੀ ਸਮੀਖਿਆ ਕੀਤੀ। ਮਾਣਯੋਗ ਪ੍ਰਸ਼ਾਸਕ ਨੇ ਸਬੰਧਿਤ ਵਿਭਾਗਾਂ ਨੂੰ ਸਲਾਹ-ਮਸ਼ਵਰਾ ਕਰਨ ਅਤੇ ਮਾਮਲੇ ਨੂੰ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਪੈਰੀਫਿਰਲ ਏਰੀਆ ਡਿਵੈਲਪਮੈਂਟ ਸਥਾਈ ਕਮੇਟੀ ਦੇ ਪ੍ਰਧਾਨ, ਸ਼੍ਰੀ ਸੁਭਾਸ਼ ਚਾਵਲਾ, ਨੇ ਸ਼ਹਿਰ ਦੇ ਪ੍ਰਵੇਸ਼ ਸਥਾਨਾਂ ‘ਤੇ ਸੁਧਾਰਾਂ, ਸੈਕਟਰ-25 ਦੇ ਰੈਲੀ ਗਰਾਊਂਡ ਵਿੱਚ ਬਿਹਤਰ ਸੁਵਿਧਾਵਾਂ, ਅਸਥਾਈ ਪੁਲਿਸ ਸਟੇਸ਼ਨ ਦੀ ਸਥਾਪਨਾ ਅਤੇ ਗੁਆਂਢੀ ਰਾਜਾਂ ਤੋਂ ਚੰਡੀਗੜ੍ਹ ਵਿੱਚ ਦਾਖਲ ਹੋਣ ਵਾਲੇ ਅਵਾਰਾ ਪਸ਼ੂਆਂ ‘ਤੇ ਨਿਯੰਤਰਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...