ਜੇਕਰ ਮੁੱਖ ਮੰਤਰੀ ਹੋਮ ਵਿਭਾਗ ਨਹੀਂ ਸੰਭਾਲ ਸਕਦੇ ਤਾਂ ਕਿਸੇ ਹੋਰ ਯੋਗ ਮੰਤਰੀ ਨੂੰ ਸੌਂਪਣ ਇਹ ਜ਼ਿੰਮੇਵਾਰੀ: ਸ. ਪਰਮਿੰਦਰ ਸਿੰਘ ਢੀਂਡਸਾ

by | Jan 26, 2026 | breaking news, daily | 0 comments

72 ਘੰਟਿਆਂ ਦੇ “ਆਪਰੇਸ਼ਨ ਪਰਹਾਰ” ਤੋਂ ਬਾਅਦ ਵੀ ਪੰਜਾਬ ਅਸੁਰੱਖਿਅਤ, ਲੁਧਿਆਣਾ ਫਾਇਰਿੰਗ ਨੇ ਸਰਕਾਰੀ ਦਾਅਵੇ ਬੇਨਕਾਬ ਕਰ ਦਿੱਤੇ: ਸ. ਪਰਮਿੰਦਰ ਸਿੰਘ ਢੀਂਡਸਾ

ਚੰਡੀਗੜ੍ਹ:
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਵੱਲੋਂ ਕਾਨੂੰਨ ਵਿਵਸਥਾ ਸੁਧਾਰਨ ਅਤੇ ਗੈਂਗਸਟਰਵਾਦ ਖ਼ਤਮ ਕਰਨ ਦੇ ਨਾਮ ‘ਤੇ ਚਲਾਏ ਗਏ 72 ਘੰਟਿਆਂ ਦੇ “ਆਪਰੇਸ਼ਨ ਪਰਹਾਰ” ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਉਨ੍ਹਾਂ ਕਿਹਾ ਕਿ ਇਸ ਆਪਰੇਸ਼ਨ ਤਹਿਤ ਸੂਬੇ ਭਰ ਵਿੱਚ 2 ਹਜ਼ਾਰ ਤੋਂ ਵੱਧ ਪੁਲਿਸ ਟੀਮਾਂ ਅਤੇ ਕਰੀਬ 12 ਹਜ਼ਾਰ ਪੁਲਿਸ ਮੁਲਾਜ਼ਮਾਂ ਵੱਲੋਂ ਛਾਪੇਮਾਰੀਆਂ ਕੀਤੀਆਂ ਗਈਆਂ ਅਤੇ ਹਜ਼ਾਰਾਂ ਗ੍ਰਿਫ਼ਤਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਵੱਡੀ ਉਪਲਬਧੀ ਵਜੋਂ ਪ੍ਰਚਾਰਿਤ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਲੋਕਾਂ ਦੇ ਲੱਖਾਂ ਰੁਪਏ ਇਸ਼ਤਿਹਾਰਬਾਜ਼ੀ ‘ਤੇ ਖਰਚ ਕਰਕੇ ਸੂਬੇ ਵਿੱਚ ਸੁਰੱਖਿਆ ਦੇ ਵੱਡੇ ਦਾਅਵੇ ਕੀਤੇ ਗਏ।
ਪਰ ਇਨ੍ਹਾਂ ਦਾਅਵਿਆਂ ਦੇ ਕੁਝ ਹੀ ਘੰਟਿਆਂ ਬਾਅਦ ਲੁਧਿਆਣਾ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਆਗੂ ਜਸਵੰਤ ਸਿੰਘ ਚੀਮਾ ਦੀ ਗੱਡੀ ‘ਤੇ ਹੋਈ ਫਾਇਰਿੰਗ ਦੀ ਘਟਨਾ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਅਸਲੀ ਹਕੀਕਤ ਨੂੰ ਬੇਨਕਾਬ ਕਰ ਦਿੱਤਾ ਹੈ। ਇਹ ਘਟਨਾ ਸਪਸ਼ਟ ਕਰਦੀ ਹੈ ਕਿ ਪੰਜਾਬ ਵਿੱਚ ਅਪਰਾਧੀ ਤੱਤਾਂ ਦੇ ਹੌਂਸਲੇ ਅਜੇ ਵੀ ਬੁਲੰਦ ਹਨ ਅਤੇ ਕਾਨੂੰਨ ਵਿਵਸਥਾ ਗੰਭੀਰ ਖ਼ਤਰੇ ‘ਚ ਹੈ।
ਉਨ੍ਹਾਂ ਇਸ ਫਾਇਰਿੰਗ ਦੀ ਘਟਨਾ ਦੀ ਕੜੀ ਨਿੰਦਿਆ ਕਰਦਿਆਂ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਇਸ਼ਤਿਹਾਰਾਂ ਜਾਂ ਅੰਕੜਿਆਂ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਸਖ਼ਤ, ਲਗਾਤਾਰ ਅਤੇ ਪ੍ਰਭਾਵਸ਼ਾਲੀ ਕਾਰਵਾਈ ਨਾਲ ਹੀ ਸੁਧਾਰਿਆ ਜਾ ਸਕਦਾ ਹੈ। ਕੇਵਲ ਗ੍ਰਿਫ਼ਤਾਰੀਆਂ ਦੇ ਅੰਕੜੇ ਪੇਸ਼ ਕਰਨਾ ਹਕੀਕਤੀ ਸੁਰੱਖਿਆ ਦੀ ਗਾਰੰਟੀ ਨਹੀਂ ਹੁੰਦਾ।

ਸਰਦਾਰ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਨੂੰਨ ਵਿਵਸਥਾ ਦੀ ਨਾਕਾਮੀ ਦਾ ਸਿੱਧਾ ਅਸਰ ਪੰਜਾਬ ਦੀ ਅਰਥਵਿਵਸਥਾ ‘ਤੇ ਵੀ ਪੈ ਰਿਹਾ ਹੈ। ਪਿਛਲੇ ਲੰਮੇ ਸਮੇਂ ਦੌਰਾਨ ਕਈ ਨਾਮੀ ਉਦਯੋਗਪਤੀ ਅਤੇ ਫੈਕਟਰੀ ਮਾਲਕ ਪੰਜਾਬ ਛੱਡ ਕੇ ਹੋਰ ਸੂਬਿਆਂ ਵਿੱਚ ਆਪਣੇ ਉਦਯੋਗ ਸਥਾਪਿਤ ਕਰ ਚੁੱਕੇ ਹਨ, ਜਿਸ ਨਾਲ ਰੋਜ਼ਗਾਰ ਦੇ ਮੌਕੇ ਘਟ ਰਹੇ ਹਨ ਅਤੇ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਵੀ ਅਸੁਰਖਿਅਤ ਹੋ ਰਿਹਾ ਹੈ। ਉਦਯੋਗਾਂ ਦਾ ਸੂਬੇ ਤੋਂ ਬਾਹਰ ਜਾਣਾ ਪੰਜਾਬ ਦੀ ਆਰਥਿਕ ਰੀੜ੍ਹ ਦੀ ਹੱਡੀ ਨੂੰ ਕਮਜ਼ੋਰ ਕਰ ਰਿਹਾ ਹੈ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੰਦਿਆਂ ਕਿਹਾ ਕਿ ਜੇਕਰ ਉਹ ਹੋਮ ਵਿਭਾਗ ਨੂੰ ਯੋਗ ਸਮਾਂ ਅਤੇ ਧਿਆਨ ਨਹੀਂ ਦੇ ਸਕਦੇ, ਤਾਂ ਇਹ ਜ਼ਿੰਮੇਵਾਰੀ ਕਿਸੇ ਹੋਰ ਯੋਗ, ਤਜਰਬੇਕਾਰ ਮੰਤਰੀ ਜਾਂ ਵਿਧਾਇਕ ਨੂੰ ਸੌਂਪੀ ਜਾਵੇ, ਜੋ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਪੂਰੀ ਗੰਭੀਰਤਾ ਨਾਲ ਕੰਮ ਕਰੇ।
ਸਰਦਾਰ ਪਰਮਿੰਦਰ ਸਿੰਘ ਢੀਂਡਸਾ ਨੇ ਅੰਤ ਵਿੱਚ ਕਿਹਾ ਕਿ ਪੰਜਾਬ ਦੇ ਲੋਕ ਇਸ਼ਤਿਹਾਰਬਾਜ਼ੀ ਨਹੀਂ, ਸਗੋਂ ਸੁਰੱਖਿਆ, ਭਰੋਸਾ ਅਤੇ ਜਵਾਬਦੇਹ ਸ਼ਾਸਨ ਚਾਹੁੰਦੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...