ਪੰਜਾਬ ਕਰ ਵਿਭਾਗ ਨੇ ਟੈਕਸ ਚੋਰੀ ਵਿਰੁੱਧ ਚਲਾਈ ਸੂਬਾ ਪੱਧਰੀ ਮੁਹਿੰਮ

by | Jan 30, 2026 | breaking news, daily | 0 comments

*ਇਸ ਸੂਬਾ ਵਿਆਪੀ ਮੁਹਿੰਮ ਦੌਰਾਨ 141 ਵਾਹਨ ਕੀਤੇ ਜ਼ਬਤ*

ਚੰਡੀਗੜ੍ਹ, 29 ਜਨਵਰੀ:

ਪੰਜਾਬ ਦੇ ਕਰ ਵਿਭਾਗ ਵੱਲੋਂ 28 ਜਨਵਰੀ ਨੂੰ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ (ਐਸ.ਆਈ.ਪੀ.ਯੂਜ਼) ਦੇ ਸਾਰੇ ਵਿੰਗਾਂ ਰਾਹੀਂ ਇੱਕ ਵਿਸ਼ੇਸ਼ ਸੂਬਾ ਪੱਧਰੀ ਇਨਫੋਰਸਮੈਂਟ ਮੁਹਿੰਮ ਚਲਾਈ ਗਈ। ਇਹ ਕਾਰਵਾਈ ਜੀਐਸਟੀ ਦੀ ਸਖ਼ਤੀ ਨਾਲ ਪਾਲਣਾ ਅਤੇ ਸਰਕਾਰੀ ਮਾਲੀਏ ਦੀ ਸੁਰੱਖਿਆ ਪ੍ਰਤੀ ਵਿਭਾਗ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਵਿਆਪਕ ਜਾਂਚ ਲਈ 141 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਇਹਨਾਂ ਵਿੱਚੋਂ ਜ਼ਿਆਦਾਤਰ ਵਾਹਨ ਲੋਹੇ ਅਤੇ ਸਟੀਲ ਵਪਾਰ ਦੇ ਪ੍ਰਮੁੱਖ ਕੇਂਦਰ ਮੰਡੀ ਗੋਬਿੰਦਗੜ੍ਹ ਅਤੇ ਲੁਧਿਆਣਾ ਵਿੱਚ ਰੋਕੇ ਗਏ ਹਨ। ਮੁੱਢਲੀਆਂ ਜਾਂਚਾਂ ਤੋਂ ਪਤਾ ਚੱਲਦਾ ਹੈ ਕਿ ਜ਼ਿਆਦਾਤਰ ਵਾਹਨਾਂ ਵਿੱਚ ਲੋਹੇ ਅਤੇ ਸਟੀਲ ਦੇ ਸਾਮਾਨ ਦੀ ਢੋਆ-ਢੁਆਈ ਕੀਤਾ ਜਾ ਰਹੀ ਸੀ, ਜਿਨ੍ਹਾਂ ‘ਤੇ ਬਿਨਾਂ ਚਲਾਨ ਢੋਆ-ਢੁਆਈ, ਜੀਐਸਟੀ ਨਿਯਮਾਂ ਦੀ ਦੁਰਵਰਤੋਂ ਅਤੇ ਗਲ਼ਤ ਈ-ਵੇਅ ਬਿੱਲਾਂ ਰਾਹੀਂ ਕਰ ਚੋਰੀ ਦਾ ਸ਼ੱਕ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਜਨਵਰੀ 2026 ਵਿੱਚ ਸ਼ੁਰੂ ਕੀਤੀ ਇਨਫੋਰਸਮੈਂਟ ਮੁਹਿੰਮ ‘ਤੇ ਅਧਾਰਤ ਹੈ ਜਿਸ ਤਹਿਤ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਉੱਚ-ਜੋਖਮ ਵਾਲੇ ਲੋਹੇ ਅਤੇ ਸਟੀਲ ਦੇ ਖੇਤਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਚਲਾਣ ਤੋਂ ਬਿਨਾਂ ਮਾਲ ਦੀ ਢੋਆ-ਢੁਆਈ, ਜਾਅਲੀ ਫਰਮਾਂ, ਜਾਅਲੀ ਬਿਲਿੰਗ ਅਤੇ ਈ-ਵੇਅ ਬਿੱਲਾਂ ਦੀ ਹੇਰਾਫੇਰੀ ਰਾਹੀਂ ਵੱਡੇ ਪੱਧਰ ‘ਤੇ ਕਰ ਚੋਰੀ ਦਾ ਖੁਲਾਸਾ ਹੋਇਆ ਹੈ। ਇਸ ਲਈ ਐਸ.ਆਈ.ਪੀ.ਯੂਜ਼ ਨੂੰ ਲੋਹੇ ਦੇ ਸਕ੍ਰੈਪ, ਤਿਆਰ ਲੋਹੇ ਅਤੇ ਸਟੀਲ ਦੇ ਸਾਮਾਨ ਅਤੇ ਹੋਰ ਉੱਚ-ਜੋਖਮ ਵਾਲੀਆਂ ਵਸਤੂਆਂ ਦੇ ਸਬੰਧ ਵਿੱਚ ਨਿਯਮਾਂ ਦੀ ਮੁਕੰਮਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਜਾਂਚ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਨਵਰੀ ਵਿੱਚ ਕੀਤੇ ਗਏ ਨਿਰੰਤਰ ਯਤਨਾਂ ਸਦਕਾ ਸੂਬੇ ਭਰ ਵਿੱਚ 793 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ ਇਹਨਾਂ ਵਿੱਚੋਂ 538 ਵਾਹਨਾਂ ਵਿੱਚ ਲੋਹੇ ਦਾ ਸਕ੍ਰੈਪ ਅਤੇ ਤਿਆਰ ਲੋਹੇ/ਸਟੀਲ ਦਾ ਸਮਾਨ ਸੀ ਜਦੋਂ ਕਿ ਬਾਕੀਆਂ ਵਿੱਚ ਹੋਰ ਸਮੱਗਰੀ ਦੀ ਢੋਆ-ਢੁਆਈ ਕੀਤੀ ਜਾ ਰਹੀ ਸੀ। ਇਨ੍ਹਾਂ ਕਾਰਵਾਈਆਂ ਨਾਲ 667 ਮਾਮਲਿਆਂ ਵਿੱਚ 14.84 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ 28 ਜਨਵਰੀ ਤੱਕ 187 ਹੋਰ ਮਾਮਲੇ ਜਾਂਚ ਅਧੀਨ ਹਨ ਅਤੇ ਹੋਰ ਬਰਾਮਦਗੀ ਹੋਣ ਦੀ ਉਮੀਦ ਹੈ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਭਾਗ ਦਾ ਸਰਗਰਮ ਅਤੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਰਵਾਈ ਕਰਨ ਵਾਲਾ ਦ੍ਰਿਸ਼ਟੀਕੋਣ ਜੀਐਸਟੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਂਦਾ ਹੈ, ਕਰ ਚੋਰੀ ਨੂੰ ਠੱਲ੍ਹ ਪਾਉਂਦਾ ਹੈ ਅਤੇ ਇਮਾਨਦਾਰ ਕਰਦਾਤਾਵਾਂ ਲਈ ਬਰਾਬਰੀ ਦਾ ਮੌਕਾ ਯਕੀਨੀ ਬਣਾਉਂਦਾ ਹੈ। ਵਿਭਾਗ ਵੱਲੋਂ ਮਾਲੀਏ ਦੀ ਸੁਰੱਖਿਆ, ਨਿਯਮਾਂ ਦੀ ਸਵੈ-ਇੱਛਤ ਪਾਲਣਾ ਨੂੰ ਉਤਸ਼ਾਹਿਤ ਕਰਨ ਅਤੇ ਜੀਐਸਟੀ ਪ੍ਰਣਾਲੀ ਵਿੱਚ ਪਾਰਦਰਸ਼ਤਾ ਨੂੰ ਬਰਕਰਾਰ ਰੱਖਣ ਲਈ ਟੀਚਾਗਤ ਮੁਹਿੰਮਾਂ ਜਾਰੀ ਰਹਿਣਗੀਆਂ।

————-

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...