ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

by | Jan 30, 2026 | breaking news, daily | 0 comments

*ਹਰਪਾਲ ਸਿੰਘ ਚੀਮਾ, ਲਾਲ ਚੰਦ ਕਟਾਰੂਚੱਕ, ਤਰੁਣਪ੍ਰੀਤ ਸਿੰਘ ਸੌਂਧ, ਦੀਪਕ ਬਾਲੀ ਨੂੰ ਲੈ ਕੇ ਬਣਾਈ ਕਮੇਟੀ ਨੇ ਧਾਰਮਿਕ ਆਗੂਆਂ ਅਤੇ ਮਾਹਿਰਾਂ ਦੀ ਕਮੇਟੀ ਨਾਲ ਕੀਤੀ ਪਲੇਠੀ ਮੀਟਿੰਗ*

*ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਕਮੇਟੀ ਸਨਮੁੱਖ ਤਜਵੀਜਤ ਸਮਾਗਮਾਂ ਦੀ ਕੀਤੀ ਪੇਸ਼ਕਾਰੀ*

*649ਵਾਂ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ 6 ਫਰਵਰੀ ਨੂੰ ਖੁਰਾਲਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ*

*ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆ, ਯਾਤਰਾਵਾਂ ਸਬੰਧੀ ਪੰਜਾਬ ਭਰ ‘ਚ ਪਿੰਡ-ਪਿੰਡ ‘ਚ ਸਾਲ ਭਰ ਚੱਲਣਗੇ ਸਮਾਗਮ*

*ਸੈਮੀਨਾਰ ਤੇ ਵਰਕਸ਼ਾਪਾਂ, ਵਿਸ਼ੇਸ਼ ਕੀਰਤਨ ਸਮਾਗਮ, ਤੀਰਥ ਯਾਤਰਾ, ਸਕੂਲ ਪੱਧਰੀ ਮੁਕਾਬਲੇ, ਡਾਕੂਮੈਂਟਰੀ ਸ਼ੋਅ, ਡਰੋਨ ਸ਼ੋਅ, ਗੁਰੂ ਜੀ ਯਾਦਗਾਰੀ ਸਿੱਕਾ ਜਾਰੀ ਕਰਨਾ, ਖੂਨਦਾਨ ਕੈਂਪ, ਪਲਾਂਟੇਸ਼ਨ ਮੁਹਿੰਮ, ਮੈਰਾਥਨ, ਸ਼ੋਭਾ ਯਾਤਰਾ, ਸਾਈਕਲ ਰੈਲੀ ਆਦਿ ਸਮਾਗਮ ਸਾਲ ਭਰ ਚੱਲਣਗੇ*

*04 ਫਰਵਰੀ, 2026 ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਨਾਲ ਹੋਵੇਗੀ ਸਮਾਗਮਾਂ ਦੀ ਸ਼ੁਰੂਆਤ; ਨਵੰਬਰ 2026 ਵਿੱਚ ਖੁਰਾਲਗੜ ਸਾਹਿਬ ਵਿਖੇ ਹੋਵੇਗਾ ਕਥਾ ਕੀਰਤਨ ਦਰਬਾਰ ਅਤੇ ਬੇਗਮਪੁਰਾ ਸਮਾਗਮ*

ਚੰਡੀਗੜ੍ਹ, 29 ਜਨਵਰੀ:

ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਏਗੀ। ਸਾਲ ਭਰ ਚੱਲਣ ਵਾਲੇ ਇਹ ਸਮਾਗਮ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਹੋਣਗੇ। ਇਨ੍ਹਾਂ ਸਮਾਗਮਾਂ ਦਾ ਆਰੰਭ 4 ਫਰਵਰੀ, 2026 ਨੂੰ ਖੁਰਾਲਗੜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਵੇਗਾ ਅਤੇ ਇਨ੍ਹਾਂ ਸਮਾਗਮਾਂ ਦੀ ਸਮਾਪਤੀ ਫਰਵਰੀ 2027 ਵਿੱਚ ਹੋਵੇਗੀ। ਨਵੰਬਰ 2026 ਵਿੱਚ ਖੁਰਾਲਗੜ ਸਾਹਿਬ ਵਿਖੇ ਕਥਾ ਕੀਰਤਨ ਦਰਬਾਰ ਅਤੇ ਬੇਗਮਪੁਰਾ ਸਮਾਗਮ ਹੋਵੇਗਾ, ਜਿਸ ਵਿੱਚ ਧਾਰਮਿਕ ਤੇ ਹੋਰ ਸਖਸ਼ੀਅਤਾਂ ਵੀ ਸ਼ਮੂਲੀਅਤ ਕਰਨਗੀਆਂ।

ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਵਿੱਚ ਅੱਜ ਇੱਥੇ ਹੋਈ ਕਮੇਟੀ ਦੀ ਪਲੇਠੀ ਮੀਟਿੰਗ ਵਿੱਚ ਮੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਤਰੁਨਪ੍ਰੀਤ ਸਿੰਘ ਸੌਂਦ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਸਕੱਤਰ ਟੂਰਿਜ਼ਮ ਕੁਮਾਰ ਅਮਿਤ, ਡਾਇਰਕਟਰ ਟੂਰਿਜ਼ਮ ਡਾ. ਸੰਜੀਵ ਤਿਵਾੜੀ ਹਾਜ਼ਰ ਸਨ। ਅੱਜ ਦੀ ਮੀਟਿੰਗ ਵਿੱਚ ਸ਼ਤ ਨਿਰਮਲ ਦਾਸ ਜੀ, ਸੰਤ ਇੰਦਰ ਦਾਸ ਜੀ, ਸੰਤ ਜਗੀਰ ਸਿੰਘ ਜੀ, ਸ੍ਰੀ ਸਤਿਆਵਾਨ ਜੀ, ਸ੍ਰੀ ਕ੍ਰਿਸ਼ਨ ਕੁਮਾਰ ਜੀ ਤੇ ਸ੍ਰੀ ਰਾਜ ਕਪੂਰ ਜੀ ਡੇਰਾ ਬੱਲਾਂ, ਬੀਬੀ ਸੰਤੋਸ਼ ਕੁਮਾਰੀ, ਸਕਾਲਰ ਡਾ. ਰਾਜ ਕੁਮਾਰ ਹੰਸ, ਡਾ. ਸੋਮਾ ਅਤਰੀ, ਸ੍ਰੀ ਵਿਜੇ ਆਦਿ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਮਾਗਮ ਮਨਾਏਗੀ। ਅੱਜ ਕਮੇਟੀ ਦੇ ਸਨਮੁੱਖ ਤਜਵੀਜਤ ਸਮਾਗਮਾਂ ਦੀ ਪੇਸ਼ਕਾਰੀ ਮਗਰੋਂ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆ, ਯਾਤਰਾਵਾਂ ਸਬੰਧੀ ਪੰਜਾਬ ਭਰ ‘ਚ ਪਿੰਡ-ਪਿੰਡ ‘ਚ ਫਰਵਰੀ 27 ਤੋਂ ਫਰਵਰੀ 2027 ਤੱਕ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸੈਮੀਨਾਰ ਤੇ ਵਰਕਸ਼ਾਪਾਂ, ਵਿਸ਼ੇਸ਼ ਕੀਰਤਨ ਸਮਾਗਮ, ਤੀਰਥ ਯਾਤਰਾ, ਸਕੂਲ ਪੱਧਰੀ ਮੁਕਾਬਲੇ, ਡਾਕੂਮੈਂਟਰੀ ਸ਼ੋਅ, ਡਰੋਨ ਸ਼ੋਅ, ਗੁਰੂ ਜੀ ਯਾਦਗਾਰੀ ਸਿੱਕਾ ਜਾਰੀ ਕਰਨਾ, ਖੂਨਦਾਨ ਕੈਂਪ, ਪਲਾਂਟੇਸ਼ਨ ਮੁਹਿੰਮ, ਮੈਰਾਥਨ, ਸ਼ੋਭਾ ਯਾਤਰਾ, ਸਾਈਕਡ ਰੈਲੀਆਂ ਆਦਿ ਸਮਾਗਮਾਂ ਦੀ ਤਜਵੀਜ਼ ਬਣਾਈ ਗਈ ਹੈ, ਜੋ ਸੰਤਾਂ, ਮਹਾਂਪੁਰਸ਼ਾਂ ਤੇ ਮਾਹਿਰਾਂ ਦੀ ਸਲਾਹ ਨਾਲ ਹੀ ਮਨਾਏ ਜਾਣਗੇ।

ਸ. ਚੀਮਾ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਲੜੀ ਵਿੱਚ ਮਹੀਨਾਵਾਰ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 4 ਸ਼ੋਭਾ ਯਾਤਰਾਵਾਂ ਵਾਰਾਨਸੀ-ਖੁਰਾਲਗੜ ਸਾਹਿਬ, ਫ਼ਰੀਦਕੋਟ-ਖੁਰਾਲਗੜ ਸਾਹਿਬ,ਬਠਿੰਡਾ-ਖੁਰਾਲਗੜ ਸਾਹਿਬ ਅਤੇ ਜੰਮੂ-ਖੁਰਾਲਗੜ ਸਾਹਿਬ ਆਦਿ ਸਜਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਸਬੰਧੀ ਇੱਕ ਵਿਸ਼ੇਸ਼ ਲੋਗੋ ਵੀ ਤਿਆਰ ਕੀਤਾ ਜਾਵੇਗਾ ਅਤੇ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਇੱਕ ਸਿੱਕਾ ਵੀ ਜਾਰੀ ਕੀਤਾ ਜਾਵੇਗਾ।

ਵਿੱਤ ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਮੀਟਿੰਗ ਵਿੱਚ ਪਹੁੰਚੇ ਸੰਤਾਂ ਮਹਾਂਪੁਰਸ਼ਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਸ਼ਰਧਾ ਭਾਵਨਾ ਨਾਲ ਇਹ ਸਮਾਗਮ ਕਰਵਾ ਰਹੀ ਹੈ ਅਤੇ ਸੰਤਾਂ, ਮਹਾਂਪੁਰਸ਼ਾਂ ਤੇ ਮਾਹਿਰਾਂ, ਸਕਾਲਰਾਂ ਦੀ ਅਗਵਾਈ ਤੇ ਸਲਾਹ ਨਾਲ ਸਮੁੱਚੇ ਸਮਾਗਮ ਮਨਾਏ ਜਾਣਗੇ।

———

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...