ਰਾਜਪਾਲ ਕਟਾਰੀਆ ਨੇ ਚੰਡੀਗੜ੍ਹ ਵਿੱਚ ਅਚਨਚੇਤ ਨਿਰੀਖਣ ਕੀਤੇ, ਸਵੱਛਤਾ, ਸਿਹਤ ਸੰਭਾਲ਼ ਅਤੇ ਲੋਕ ਭਲਾਈ ਬਾਰੇ ਸਖ਼ਤ ਨਿਰਦੇਸ਼ ਦਿੱਤੇ

by | Feb 1, 2026 | breaking news, daily | 0 comments

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ਼ਹਿਰ ਵਿੱਚ ਵਿਭਿੰਨ ਸਥਾਨਾਂ ‘ਤੇ ਅਚਨਚੇਤ ਦੌਰਾ ਕਰਕੇ ਸਿਹਤ ਸੁਵਿਧਾਵਾਂ, ਸਵੱਛਤਾ ਵਿਵਸਥਾਵਾਂ ਅਤੇ ਲੋਕ ਭਲਾਈ ਨਾਲ ਜੁੜੇ ਬੁਨਿਆਦੀ ਢਾਂਚੇ ਦੀ ਸਮੀਖਿਆ ਕੀਤੀ।

ਪ੍ਰਸ਼ਾਸਕ ਨੇ ਸੈਕਟਰ 25, ਡੱਡੂਮਾਜਰਾ, ਈਡਬਲਿਊਐੱਸ ਮਲੋਆ ਅਤੇ ਰਾਏਪੁਰ ਕਲਾਂ ਸਥਿਤ ਸ਼ਹਿਰੀ ਆਯੁਸ਼ਮਾਨ ਆਰੋਗਯ ਮੰਦਿਰ (ਯੂਏਏਐੱਮ/UAAM) ਸਿਹਤ ਕੇਂਦਰਾਂ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਡੱਡੂਮਾਜਰਾ ਸਥਿਤ ਡੰਪਿੰਗ ਗਰਾਊਂਡ ਦਾ ਵੀ ਨਿਰੀਖਣ ਕੀਤਾ। ਸਵੱਛਤਾ ਅਤੇ ਮੈਡੀਕਲ ਸੇਵਾਵਾਂ ‘ਤੇ ਚਿੰਤਾ ਵਿਅਕਤ ਕਰਦੇ ਹੋਏ ਉਨ੍ਹਾਂ ਨੇ ਯੂਟੀ ਪ੍ਰਸ਼ਾਸਨ ਦੇ ਸਬੰਧਿਤ ਅਧਿਕਾਰੀਆਂ ਨੂੰ ਸਾਰੇ ਸਿਹਤ ਕੇਂਦਰਾਂ, ਵਿਸ਼ੇਸ਼ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਢੁਕਵੀਆਂ ਇਲਾਜ ਸੁਵਿਧਾਵਾਂ, ਨਿਯਮਿਤ ਸਫ਼ਾਈ ਅਤੇ ਜ਼ਰੂਰੀ ਸੇਵਾਵਾਂ ਦੀ ਉਪਲਬਧਤਾ ਸੁਨਿਸ਼ਚਿਤ ਕਰਨ ਦੇ ਨਿਰਦੇਸ਼ ਦਿੱਤੇ।

ਡੱਡੂਮਾਜਰਾ ਡੰਪਿੰਗ ਗਰਾਊਂਡ ਦੇ ਨਿਰੀਖਣ ਦੇ ਦੌਰਾਨ ਸ਼੍ਰੀ ਕਟਾਰੀਆ ਨੇ ਸਾਇਟ ਦੀ ਜਲਦੀ ਸਫ਼ਾਈ ਦੇ ਸਪਸ਼ਟ ਨਿਰਦੇਸ਼ ਦਿੱਤੇ ਅਤੇ ਇਹ ਸੁਨਿਸ਼ਚਿਤ ਕਰਨ ਨੂੰ ਕਿਹਾ ਕਿ ਉੱਥੇ ਕਿਸੇ ਵੀ ਪ੍ਰਕਾਰ ਦਾ ਨਵਾਂ ਕਚਰਾ ਨਾ ਸੁੱਟਿਆ ਜਾਵੇ। ਉਨ੍ਹਾਂ ਨੇ ਜਨ ਸਿਹਤ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਵਿਗਿਆਨਿਕ ਰਹਿੰਦ-ਖੂੰਹਦ ਪ੍ਰਬੰਧਨ, ਸਮਾਂਬੱਧ ਢੰਗ ਨਾਲ ਕਚਰਾ ਅਲੱਗ-ਅਲੱਗ ਕਰਨ ਅਤੇ ਸਸ਼ਕਤ ਨਿਗਰਾਨੀ ਤੰਤਰ ਅਪਣਾਉਣ ‘ਤੇ ਬਲ ਦਿੱਤਾ।

ਇਸ ਤੋਂ ਪਹਿਲਾਂ ਪ੍ਰਸ਼ਾਸਕ ਨੇ ਸੈਕਟਰ 25 ਸਥਿਤ ਡਾ. ਹਰਸ਼ਵਰਧਨ ਸਿੰਘ ਜੱਜ ਇੰਸਟੀਟਿਊਟ ਆਵ੍ ਡੈਂਟਲ ਸਾਇੰਸਿਜ਼ ਐਂਡ ਹੌਸਪਿਟਲ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਡਾਕਟਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਮੈਡੀਕਲ ਸਟਾਫ਼ ਨੂੰ ਨਿਰਦੇਸ਼ ਦਿੱਤੇ ਕਿ ਇਲਾਜ ਦੇ ਨਾਲ-ਨਾਲ ਜ਼ਮੀਨੀ ਪੱਧਰ ‘ਤੇ ਨਿਰੰਤਰ ਜਾਗਰੂਕਤਾ ਮੁਹਿੰਮਾਂ ਦੇ ਜ਼ਰੀਏ ਨਿਵਾਰਕ ਸਿਹਤ ਸੇਵਾਵਾਂ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਇਸ ਦੇ ਬਾਅਦ ਸ਼੍ਰੀ ਕਟਾਰੀਆ ਨੇ ਮੱਖਣ ਮਾਜਰਾ ਸਥਿਤ ਗਊਸ਼ਾਲਾ ਦਾ ਨਿਰੀਖਣ ਕੀਤਾ ਅਤੇ ਆਪਣੇ ਪਿਛਲੇ ਦੌਰੇ ਤੋਂ ਬਾਅਦ ਪ੍ਰਸ਼ਾਸਨ ਦੁਆਰਾ ਕੀਤੇ ਗਏ ਰੱਖ-ਰਖਾਅ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਨਿਯਮਿਤ ਪਸ਼ੂਆਂ ਚਿਕਿਤਸਾ ਦੇਖਭਾਲ਼, ਢੁਕਵੀਂ ਚਾਰੇ ਦੀ ਵਿਵਸਥਾ, ਸਵੱਛਤਾ ਅਤੇ ਗਊਸ਼ਾਲਾਵਾਂ ਵਿੱਚ ਮਾਨਵੀ ਪ੍ਰਬੰਧਨ ਸੁਨਿਸ਼ਚਿਤ ਕਰਨ ‘ਤੇ ਜ਼ੋਰ ਦਿੱਤਾ।

ਨਿਰੀਖਣਾਂ ਦੇ ਬਾਅਦ ਰਾਜਪਾਲ ਅਤੇ ਪ੍ਰਸ਼ਾਸਕ ਨੇ ਕਮਿਸ਼ਨਰ, ਐੱਮ.ਸੀ. ਚੰਡੀਗੜ੍ਹ, ਸ਼੍ਰੀ ਅਮਿਤ ਕੁਮਾਰ ਅਤੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ, ਸ਼੍ਰੀ ਨਿਸ਼ਾਂਤ ਕੁਮਾਰ ਯਾਦਵ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨੇ ਸ਼ਹਿਰ-ਵਿਆਪੀ ਸਵੱਛਤਾ, ਪ੍ਰਾਇਮਰੀ ਸਿਹਤ ਸੇਵਾਵਾਂ ਦੀ ਬਿਹਤਰ ਪਹੁੰਚ, ਪ੍ਰਭਾਵੀ ਰਹਿੰਦ-ਖੂੰਹਦ ਪ੍ਰਬੰਧਨ ਅਤੇ ਜਵਾਬਦੇਹ ਨਾਗਰਿਕ ਸੇਵਾਵਾਂ
ਸੁਨਿਸ਼ਚਿਤ ਕਰਨ ਦੇ ਨਿਰਦੇਸ਼ ਦਿੱਤੇ, ਵਿਸ਼ੇਸ਼ ਤੌਰ ‘ਤੇ ਸ਼ਹਿਰੀ ਗ਼ਰੀਬ ਖੇਤਰਾਂ ‘ਤੇ ਵਿਸ਼ੇਸ਼ ਧਿਆਨ ਦੇਣ ਨੂੰ ਕਿਹਾ।

ਚੰਡੀਗੜ੍ਹ ਨੂੰ ਸਵੱਛ, ਤੰਦਰੁਸਤ ਅਤੇ ਨਾਗਰਿਕ-ਅਨੁਕੂਲ ਸ਼ਹਿਰ ਬਣਾਉਣ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਰਾਉਂਦੇ ਹੋਏ ਸ਼੍ਰੀ ਕਟਾਰੀਆ ਨੇ ਕਿਹਾ ਕਿ ਟਿਕਾਊ ਸ਼ਹਿਰੀ ਸ਼ਾਸਨ ਲਈ ਨਿਯਮਿਤ ਖੇਤਰੀ ਨਿਰੀਖਣ, ਅਧਿਕਾਰੀਆਂ ਦੀ ਜਵਾਬਦੇਹੀ ਅਤੇ ਸਮੁਦਾਇਕ ਭਾਗੀਦਾਰੀ ਅਤਿਅੰਤ ਜ਼ਰੂਰੀ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...