ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

by | Feb 7, 2026 | breaking news, daily | 0 comments

*ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਇਤਿਹਾਸਕ ਸਮਾਗਮ ਦੌਰਾਨ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ*

*ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਲਈ ਭਗਵੰਤ ਸਿੰਘ ਮਾਨ ਵਚਨਬੱਧ-ਹਰਪਾਲ ਸਿੰਘ ਚੀਮਾ*

*ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਭਗਵੰਤ ਸਿੰਘ ਮਾਨ ਸਰਕਾਰ ਨੇ ਸਾਲ ਭਰ ਚੱਲਣ ਵਾਲੇ ਸੂਬਾ ਪੱਧਰੀ ਸਮਾਗਮ ਉਲੀਕੇ-ਹਰਪਾਲ ਸਿੰਘ ਚੀਮਾ*

*ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ-ਹਰਪਾਲ ਸਿੰਘ ਚੀਮਾ*

*ਖੁਰਾਲਗੜ੍ਹ, 6 ਫਰਵਰੀ-*
ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਪ੍ਰਭਾਵਿਤ ਹੁੰਦਿਆਂ ਇਸ ਨੇਕ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।
ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਸਾਧੂ ਸੰਪਰਦਾ ਸੁਸਾਇਟੀ, ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਨੂੰ ਵਿਆਪਕ ਪ੍ਰਬੰਧ ਕਰਨ ਲਈ ਵਧਾਈ ਦਿੰਦੀ ਹੈ। ਉਨ੍ਹਾਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮਾਂ ਲਈ ਸਮੁੱਚੇ ਸੰਤ ਸਮਾਜ ਵੱਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਖੁਰਾਲਗੜ੍ਹ ਵਿਖੇ ਚਾਰ ਸਾਲ ਤੋਂ ਵੱਧ ਸਮਾਂ ਭਗਤੀ ਕਰਕੇ ਇਸ ਅਸਥਾਨ ਨੂੰ ਭਾਗ ਲਾਏ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਅੱਜ ਇਸ ਧਰਤੀ ‘ਤੇ 649ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀ ਹੈ।
ਡੇਰਾ ਬੱਲਾਂ ਤੋਂ ਸੰਤ ਪ੍ਰਦੀਪ ਦਾਸ ਜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਮੌਕੇ ਮੁੱਖ ਮੰਤਰੀ ਸਮੁੱਚੀ ਕੈਬਨਿਟ ਅਤੇ ਸੰਸਦ ਮੈਂਬਰਾਂ ਨਾਲ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਖੁਰਾਲਗੜ੍ਹ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਸਥਾਪਤ ਕਰਨ ਲਈ ਡੇਰਾ ਬੱਲਾਂ ਨੇੜੇ 10 ਏਕੜ ਜ਼ਮੀਨ ਪ੍ਰਦਾਨ ਕੀਤੀ ਹੈ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ। ਉਨ੍ਹਾਂ ਨੇ ਇਨ੍ਹਾਂ ਉਪਰਾਲਿਆਂ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਜੋ ਸ੍ਰੀ ਗੁਰੂ ਰਵਿਦਾਸ ਜੀ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਵਿੱਚ ਬਹੁਤ ਸਹਾਈ ਹੋਣਗੇ।
ਇਸ ਦੌਰਾਨ ਆਪਣੇ ਸੰਬੋਧਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਧਾਰਮਿਕ ਉਤਸ਼ਾਹ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਹੈ, ਜੋ ਅੱਜ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੇ ਹਿੱਸੇ ਵਜੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਦੇਸ਼-ਦੁਨੀਆ ਦੇ ਹਰ ਕੋਨੇ ਵਿੱਚ ਪਹੁੰਚਾਇਆ ਜਾਵੇਗਾ। ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਨ੍ਹਾਂ ਸਮਾਗਮਾਂ ਲਈ ਕੈਬਨਿਟ ਸਬ-ਕਮੇਟੀ ਬਣਾਈ ਹੈ, ਜਿਸ ਦੀ ਅਗਵਾਈ ਉਨ੍ਹਾਂ ਨੂੰ ਸੌਂਪੀ ਗਈ ਅਤੇ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਵੀ ਸੰਗਤ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਨਦਾਰ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਅਸਥਾਨ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਗੜ੍ਹਸ਼ੰਕਰ ਵਿੱਚ ਸਥਿਤ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਅਤੇ ਸਮੁੱਚੀ ਕੈਬਨਿਟ ਨੇ ਸੰਗਤੀ ਰੂਪ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੁੱਖ ਮੰਤਰੀ ਅਤੇ ਕੈਬਨਿਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਤਪ ਅਸਥਾਨ ‘ਤੇ ਵੀ ਮੱਥਾ ਟੇਕਿਆ।
—–

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...