ਪੰਜਾਬੀ ਨੂੰ ਖੋਜ ਅਤੇ ਵਿਗਿਆਨ ਦੀ ਭਾਸ਼ਾ ਬਣਾਉਣਾ ਸਮੇਂ ਦੀ ਅਹਿਮ ਲੋੜ: ਐਸ ਐਸ ਜੌਹਲ ਪੰਜਾਬ ਕਲਾ ਪਰਿਸ਼ਦ ਵੱਲੋਂ ਪੰਜਾਬ ਰਤਨ ਅਤੇ ਪੰਜਾਬ ਗੌਰਵ ਪੁਰਸਕਾਰ ਸਮਾਰੋਹ

by | Feb 8, 2026 | breaking news, daily | 0 comments

ਚੰਡੀਗੜ੍ਹ 7 ਫਰਵਰੀ 2020 ਉੱਗੇ ਅਰਥ ਸ਼ਾਸਤਰੀ ਅਤੇ ਦਾਨਸ਼ਵਰ ਡਾਕਟਰ ਸਰਦਾਰਾ ਸਿੰਘ ਜੌਹਲ ਨੇ ਕਿਹਾ ਕਿ ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਖੋਜ ਵਿਗਿਆਨ ਅਤੇ ਤਕਨੀਕੀ ਵਿਸ਼ਿਆਂ ਦੀ ਭਾਸ਼ਾ ਬਣਾਉਣਾ ਸਮੇਂ ਦੀ ਅਹਿਮ ਲੋੜ ਹੈ ਅੱਜ ਇੱਥੇ ਪੰਜਾਬ ਕਲਾ ਭਵਨ ਵਿਖੇ ਪੰਜਾਬ ਕਲਾ ਪਰਿਸ਼ਦ ਅਤੇ ਇਸ ਨਾਲ ਸਬੰਧਿਤ ਅਕਾਦਮੀਆਂ ਵੱਲੋਂ ਪੰਜਾਬ ਰਤਨ ਪੰਜਾਬੀ ਮਾਤ ਭਾਸ਼ਾ ਅਤੇ ਪੰਜਾਬ ਗੌਰਵ ਸਨਮਾਨ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਡਾਕਟਰ ਜੌਹਲ ਨੇ ਕਿਹਾ ਕਿ ਪੰਜਾਬੀ ਭਾਸ਼ਾ ਪ੍ਰਤੀ ਦਵੈਤ ਰੱਖਣਾ ਗੁਲਾਮੀ ਦੀ ਨਿਸ਼ਾਨੀ ਹੈ ਉਹਨਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਖੋਜ ਕਾਰਜਾਂ ਅਤੇ ਸਾਇੰਸ ਦੇ ਟੈਕਨਾਲੋਜੀ ਖੇਤਰਾਂ ਵਿੱਚ ਸਰਲ ਪੰਜਾਬੀ ਦੀ ਵਰਤੋਂ ਕਰਨਾ ਹੋਰ ਵੀ ਵਧੇਰੇ ਜਰੂਰੀ ਹੈ। ਉਹਨਾਂ ਇਸ ਮੌਕੇ ਡਾਕਟਰ ਮਹਿੰਦਰ ਸਿੰਘ ਰੰਧਾਵਾ ਨਾਲ ਆਪਣੀਆਂ ਯਾਦਾਂ ਦੀ ਸਾਂਝੀਆਂ ਕੀਤੀਆਂ।
ਸਮਾਰੋਹ ਦੇ ਸ਼ੁਰੂ ਵਿੱਚ ਆਏ ਹੋਏ ਖਾਸ ਮਹਿਮਾਨਾਂ, ਪੁਰਸਕਾਰ ਜੇਤੂ ਸ਼ਖਸੀਅਤਾਂ ਅਤੇ ਲੇਖਕਾਂ, ਕਲਾਕਾਰਾਂ, ਬੁੱਧੀਜੀਵੀਆਂ ਦਾ ਸਵਾਗਤ ਕਰਦਿਆਂ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਸਵਰਨਜੀਤ ਸਿੰਘ ਸਵੀ ਨੇ ਕਿਹਾ ਕਿ ਡਾ. ਮਹਿੰਦਰ ਸਿੰਘ ਰੰਧਾਵਾ ਸਾਹਿਤ ਤੇ ਕਲਾ ਉਤਸਵ ਪੰਜਾਬ ਦੀ ਨਵ ਸਿਰਜਣਾ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਖਾਸ ਕਰਕੇ ਪਿੰਡਾਂ ਦੇ ਸੱਭਿਆਚਾਰ, ਦਸਤਕਾਰੀ ਅਤੇ ਸੂਖਮ ਕਲਾਵਾਂ ਨੂੰ ਉਦਮਤਾ ਨਾਲ ਜੋੜਨਾ ਕਲਾ ਪ੍ਰੀਸ਼ਦ ਦਾ ਸੁਪਨਾ ਹੈ ਤਾਂ ਜੋ ਪਿੰਡਾਂ ਨੂੰ ਨਵੀਂ ਆਰਥਿਕ ਦਿਸ਼ਾ ਦਿੱਤੀ ਜਾ ਸਕੇ। ਉਨਾਂ ਪੰਜਾਬ ਗੌਰਵ ਅਤੇ ਦੂਜੇ ਪੁਰਸਕਾਰਾਂ ਬਾਰੇ ਦੱਸਦਿਆਂ ਕਿਹਾ ਕਿ ਕਲਾ ਪ੍ਰੀਸ਼ਦ ਨਾਲ ਸੰਬੰਧਿਤ ਅਕਾਦਮੀਆਂ ਵੱਲੋਂ ਕਾਇਮ ਕੀਤੇ ਗਏ ਨਿਰਣਾਇਕ ਮੰਡਲਾਂ ਨੇ ਇਹਨਾਂ ਪੁਰਸਕਾਰਾਂ ਦੀ ਚੋਣ ਕੀਤੀ ਹੈ।
ਉੱਘੇ ਚਿੰਤਕ ਅਮਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਦਾ ਸਭ ਤੋਂ ਵੱਡਾ ਫਿਕਰ ਪਿੰਡਾਂ ,ਖਾਸ ਕਰਕੇ ਪਿੰਡਾਂ ਵਿੱਚ ਵਸਦੀ ਜਵਾਨੀ ਦਾ ਭਵਿੱਖ ਹੈ ਅਤੇ ਪੰਜਾਬ ਕਲਾ ਪ੍ਰੀਸ਼ਦ ਇਸ ਚੁਣੌਤੀ ਨੂੰ ਮੁਖਾਤਿਬ ਹੋ ਕੇ ਕੰਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਸਾਹਿਤ ਅਕਾਦਮੀ ਦਿੱਲੀ ਦੇ ਪ੍ਰਧਾਨ ਮਾਧਵ ਕੌਸ਼ਿਕ ਨੇ ਕਿਹਾ ਕਿ ਪੰਜਾਬ ਸ਼ਾਸਤਰਾਂ ਅਤੇ ਸ਼ਸਤਰਾਂ ਦੀ ਧਰਤੀ ਹੈ ਜਿਸਨੇ ਆਦਿ ਕਾਲ ਤੋਂ ਨਵੀਂ ਚੇਤਨਾ ਅਤੇ ਚਿੰਤਨ ਨੂੰ ਜਨਮ ਦਿੱਤਾ ਹੈ। ਉਹਨਾਂ ਕਿਹਾ ਕਿ ਦੇਸ਼ ਦਾ 90 ਫੀਸਦੀ ਗਿਆਨ ਪੰਜਾਬ ਦੀ ਦੇਣ ਹੈ।
ਪੰਜਾਬ ਕਲਾ ਪ੍ਰੀਸ਼ਦ ਦੇ ਉਪ ਚੇਅਰਮੈਨ ਡਾਕਟਰ ਯੋਗਰਾਜ ਐਂਗਰਿਸ਼ ਨੇ ਪੁਰਸਕਾਰ ਜੇਤੂ ਹਸਤੀਆਂ ਅਤੇ ਹੋਰ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਇਸ ਹਫਤਾ ਭਰ ਚੱਲੇ ਡਾ. ਮਹਿੰਦਰ ਸਿੰਘ ਰੰਧਾਵਾ ਸਾਹਿਤ ਤੇ ਕਲਾ ਉਤਸਵ ਦਾ ਅੰਤਿਮ ਦਿਨ ਹੈ ਜਿਸ ਦੌਰਾਨ ਸਾਹਿਤ, ਲਲਿਤ ਕਲਾਵਾਂ, ਸਿਨੇਮਾ, ਸੰਗੀਤ ਨਾਟਕ ਅਤੇ ਹੋਰ ਵਿਸ਼ਿਆਂ ਨੂੰ ਲੈ ਕੇ ਸੈਮੀਨਾਰ ਗੋਸ਼ਟੀਆਂ ਤੇ ਆਪਸੀ ਸੰਵਾਦ ਰਚਾਇਆ ਗਿਆ। ਇਸ ਤੋਂ ਇਲਾਵਾ ਇਸ ਦੌਰਾਨ ਫਿਲਮਾਂ ਅਤੇ ਨਾਟਕਾਂ ਦੀ ਪੇਸ਼ਕਾਰੀ ਵੀ ਹੋਈ। ਉਹਨਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਹੋਰ ਉੱਘੀਆਂ ਹਸਤੀਆਂ ਨੇ ਇਸ ਉਤਸਵ ਵਿੱਚ ਸ਼ਿਰਕਤ ਕਰਕੇ ਆਪਣਾ ਆਸ਼ੀਰਵਾਦ ਅਤੇ ਸਮਰਥਨ ਦਿੱਤਾ। ਉਹਨਾਂ ਕਿਹਾ ਕਿ ਭਾਵੇਂ ਡਾ. ਮਹਿੰਦਰ ਸਿੰਘ ਰੰਧਾਵਾ ਉਤਸਵ ਇਕ ਹਫਤੇ ਲਈ ਮਨਾਇਆ ਗਿਆ ਹੈ ਪਰ ਪੰਜਾਬ ਪ੍ਰਤੀ ਉਹਨਾਂ ਦੀ ਦੇਣ ਅਤੇ ਉਪਰਾਲਿਆਂ ਨੂੰ ਅੱਗੇ ਲਿਜਾਣ ਲਈ ਪੰਜਾਬ ਕਲਾ ਪ੍ਰੀਸ਼ਦ ਪੂਰੇ ਪੰਜਾਬ ਵਿੱਚ ਕਾਰਜਗਤ ਰਹੇਗੀ।
ਇਸ ਮੌਕੇ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਪੰਜਾਬ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਇਹਨਾਂ ਤੋਂ ਇਲਾਵਾ ਪੰਜਾਬੀ ਲੇਖਕਾ ਬਚਿੰਤ ਕੌਰ ਨੂੰ ਪੰਜਾਬੀ ਮਾਤ ਭਾਸ਼ਾ ਪੁਰਸਕਾਰ ਭੇਟ ਕੀਤਾ ਗਿਆ। ਪੰਜਾਬ ਗੌਰਵ ਪੁਰਸਕਾਰਾਂ ਵਿੱਚ ਨੀਨਾ ਟਿਵਾਣਾ ਨੂੰ ਰੰਗ ਮੰਚ, ਡਾ. ਦੇਵ ਇੰਦਰ ਸਿੰਘ ਨੂੰ ਲਲਿਤ ਕਲਾ, ਗੁਰਵਿੰਦਰ ਸਿੰਘ ਨੂੰ ਸਿਨੇਮਾ ਅਤੇ ਪ੍ਰੋਫੈਸਰ ਗੁਰਭਜਨ ਗਿੱਲ ਨੂੰ ਸਾਹਿਤ ਦੇ ਖੇਤਰ ਵਿੱਚ ਸਨਮਾਨਿਤ ਕੀਤਾ ਗਿਆ।
ਇਹ ਪੁਰਸਕਾਰ ਮੁੱਖ ਮਹਿਮਾਨ ਡਾ. ਸਰਦਾਰਾ ਸਿੰਘ ਜੌਹਲ, ਨੀਲਮ ਮਾਨ ਸਿੰਘ, ਨਿਰਮਲ ਰਿਸ਼ੀ ਅਮਰਜੀਤ ਗਰੇਵਾਲ ਅਤੇ ਗੁਲਜਾਰ ਸਿੰਘ ਸੰਧੂ ਵੱਲੋਂ ਭੇਟ ਕੀਤੇ ਗਏ। ਇਸ ਮੌਕੇ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਅਸ਼ਵਨੀ ਚੈਟਲੇ, ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਆਤਮ ਰੰਧਾਵਾ ਪੰਜਾਬ ਲਲਿਤ ਕਲਾ ਅਕਾਦਮੀ ਦੇ ਪ੍ਰਧਾਨ ਗੁਰਦੀਪ ਧੀਮਾਨ ਅਤੇ ਪੰਜਾਬ ਸਿਨੇਮਾ ਅਤੇ ਡਿਜੀਟਲ ਕਲਾ ਅਕਾਦਮੀ ਦੇ ਪ੍ਰਧਾਨ ਡਾ. ਹਰਜੀਤ ਸਿੰਘ ਤੋਂ ਇਲਾਵਾ ਡਾ. ਮਹਿੰਦਰ ਸਿੰਘ ਰੰਧਾਵਾ ਦੇ ਪੋਤਰੇ ਰਣਜੀਤ ਰੰਧਾਵਾ ਅਤੇ ਸੁਚਿੰਦਰ ਰੰਧਾਵਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਪੁਰਸਕਾਰ ਵੰਡ ਸਮਾਰੋਹ ਦਾ ਸੰਚਾਲਨ ਪੰਜਾਬ ਸਿਨੇਮਾ ਅਤੇ ਡਿਜੀਟਲ ਕਲਾ ਅਕਾਦਮੀ ਦੇ ਸਕੱਤਰ ਪ੍ਰੀਤਮ ਰੁਪਾਲ ਨੇ ਕੀਤਾ। ਸਮਾਰੋਹ ਦੀ ਸ਼ੁਰੂਆਤ ਡਾ. ਮਹਿੰਦਰ ਸਿੰਘ ਰੰਧਾਵਾ ਦੇ ਬੁੱਤ ਉੱਪਰ ਫੁੱਲ ਮਾਲਾਵਾਂ ਚੜਾ ਕੇ ਕੀਤੀ ਗਈ। ਸਮਾਗਮ ਵਿੱਚ ਲੇਖਕਾਂ ਸਹਿਤਕਾਰਾਂ ਬੁੱਧੀਜੀਵੀਆਂ ਤੇ ਅਧਿਆਪਕਾਂ ਤੋਂ ਇਲਾਵਾ ਸਾਹਿਤ ਕਲਾ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ।
Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...