ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਦੀ ਬਦਲੀ ਨੁਹਾਰ: ਭਗਵੰਤ ਮਾਨ ਸਰਕਾਰ ਦੇ ਮੁਫ਼ਤ, ਮਿਆਰੀ ਇਲਾਜ ਨਾਲ ਆਮ ਆਦਮੀ ਕਲੀਨਿਕਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ

by | Feb 9, 2026 | breaking news, daily | 0 comments

*ਏ.ਏ.ਸੀ. ਨੇ ਪੰਜਾਬ ਵਿੱਚ ਮੁਫ਼ਤ ਦਵਾਈਆਂ, ਟੈਸਟਾਂ ਅਤੇ ਮਰੀਜ਼ਾਂ ਦੇ ਭਰੋਸੇ ਰਾਹੀਂ ਜਨਤਕ ਸਿਹਤ ਸੰਭਾਲ ਦੀ ਬਦਲੀ ਨੁਹਾਰ*

ਆਮ ਆਦਮੀ ਕਲੀਨਿਕਾਂ ਦੇ ਇਲਾਜ ਤੋਂ 96% ਮਰੀਜ਼ ਸੰਤੁਸ਼ਟ, ਭਗਵੰਤ ਮਾਨ ਸਰਕਾਰ ਨੇ ਲਿਆਂਦੀ ਪੰਜਾਬ ਵਿੱਚ ਸਿਹਤ ਸੰਭਾਲ ਕ੍ਰਾਂਤੀ *

*ਪਹੁੰਚ ਤੋਂ ਮਾਣ ਤੱਕ, ਭਗਵੰਤ ਮਾਨ ਸਰਕਾਰ ਦੇ ਏਏਸੀ ਰਾਹੀਂ ਸਿਹਤ ਸੰਭਾਲ ਵਿੱਚ ਸਾਥਪਿਤ ਕੀਤਾ ਨਵਾਂ ਮੀਲਪੱਥਰ *

ਚੰਡੀਗੜ੍ਹ, 8 ਫਰਵਰੀ:
ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਵਿੱਚ ਫੈਸਲਾਕੁੰਨ ਅਤੇ ਲੋਕ-ਪੱਖੀ ਤਬਦੀਲੀ ਲਿਆਂਦੀ ਹੈ, ਜਿਸ ਤਹਿਤ ਆਮ ਆਦਮੀ ਕਲੀਨਿਕ (ਏਏਸੀ) ਸੂਬੇ ਭਰ ਵਿੱਚ ਆਸਾਨ ਪਹੁੰਚ ਅਤੇ ਮੁਫ਼ਤ ਪ੍ਰਾਇਮਰੀ ਸਿਹਤ ਸੰਭਾਲ ਦੀ ਰੀੜ੍ਹ ਵਜੋਂ ਉੱਭਰ ਰਹੇ ਹਨ। ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਵੱਲੋਂ ਹਾਲ ਹੀ ਵਿਚ ਜਾਰੀ ਕੀਤਾ ਸਟੇਟ ਰਿਪੋਰਟ ਕਾਰਡ ਇਸਦਾ ਪ੍ਰਤੱਖ ਪ੍ਰਮਾਣ ਪੇਸ਼ ਕਰਦਾ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਪੰਜਾਬ ਦੇ ਸਿਹਤ ਸੰਭਾਲ ਢਾਚੇ ਵਿਚ ਮਿਸਾਲੀ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ I

ਸੂਬੇ ਭਰ ਦੇ 18,256 ਮਰੀਜ਼ਾਂ ਨਾਲ ਕੀਤੀ ਗੱਲਬਾਤ ਦੇ ਆਧਾਰ ‘ਤੇ, ਤਿਆਰ ਕੀਤੇ ਮਰੀਜ਼ ਫੀਡਬੈਕ ਸਟੇਟ ਰਿਪੋਰਟ ਕਾਰਡ ਅਨੁਸਾਰ, 96 ਫੀਸਦ ਮਰੀਜ਼ਾਂ ਨੇ ਆਮ ਆਦਮੀ ਕਲੀਨਿਕਾਂ ਵਿੱਚ ਦਿੱਤੇ ਜਾਣ ਵਾਲੇ ਇਲਾਜ ‘ਤੇ ਸੰਤੁਸ਼ਟੀ ਪ੍ਰਗਟਾਈ। ਰਿਪੋਰਟ ਇਹ ਸਪਸ਼ਟ ਕਰਦੀ ਹੈ ਕਿ ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਹੁਣ ਪੂਰੀ ਤਰਾਂ ਬਦਲ ਚੁੱਕੀ ਹੈI ਹੁਣ ਇਹ ਪ੍ਰਣਾਲੀ ਊਣਤਾਈਆਂ ਅਤੇ ਅਣਗਹਿਲੀਆਂ ਦੀ ਥਾਂ ਭਰੋਸੇਯੋਗਤਾ, ਮਿਆਰੀ ਅਤੇ ਭਰੋਸੇ ਵਿਚ ਤਬਦੀਲ ਹੋ ਗਈ ਹੈ ਅਤੇ ਨਾਗਰਿਕਾਂ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਸਮੇਂ ਸਿਰ ਡਾਕਟਰੀ ਸਹਾਇਤਾ ਮਿਲ ਰਹੀ ਹੈ।

ਜਾਣਕਾਰੀ ਮੁਤਾਬਿਕ ਹੁਣ ਸਾਰੇ ਮਰੀਜ਼ਾਂ ਨੂੰ ਆਮ ਆਦਮੀ ਕਲੀਨਿਕਾਂ ‘ਤੇ ਦਵਾਈਆਂ ਪੂਰੀ ਤਰ੍ਹਾਂ ਮੁਫਤ ਮਿਲ ਰਹੀਆਂ ਹਨ, 92 ਫੀਸਦੀ ਲੋਕਾਂ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਇਥੋਂ ਆਸਾਨੀ ਨਾਲ ਮਿਲ ਰਹੀਆਂ ਹਨ। 94 ਫੀਸਦ ਮਰੀਜ਼ਾਂ ਨੇ ਦੱਸਿਆ ਕਿ ਉਨ੍ਹਾਂ ਦੇ ਨਿਰਧਾਰਤ ਜਾਂਚ ਟੈਸਟ ਕਲੀਨਿਕਾਂ ‘ਤੇ ਹੀ ਗਏ , ਉਹ ਵੀ ਪੂਰੀ ਤਰ੍ਹਾਂ ਮੁਫਤ। ਇਹ ਭਗਵੰਤ ਮਾਨ ਸਰਕਾਰ ਦੀ ਬੁਨਿਆਦੀ ਨੀਤੀਗਤ ਤਬਦੀਲੀ ਦਾ ਸਪਸ਼ਟ ਸਬੂਤ ਹੈ, ਜਿੱਥੇ ਸਿਹਤ ਸੰਭਾਲ ਨੂੰ ਇੱਕ ਅਧਿਕਾਰ ਮੰਨਿਆ ਜਾਂਦਾ ਹੈ ਨਾ ਕਿ ਨਿੱਜੀ ਹਸਪਤਾਲਾਂ ਦਾ ਖਰਚਾ ਝੱਲ ਸਕਦੇ ਅਮੀਰ ਲੋਕਾਂ ਲਈ ਕੋਈ ਰਾਖਵੀਂ ਸਹੂਲਤ।

ਰਿਪੋਰਟ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਦੇ ਮਾਣ ਅਤੇ ਮਰੀਜ਼ ਦੇ ਸੁਚੱਜੇ ਅਨੁਭਵਾਂ ਲਈ ‘ਤੇ ਦਿੱਤੇ ਗਏ ਵਿਸ਼ੇਸ਼ ਧਿਆਨ ਨੂੰ ਵੀ ਉਜਾਗਰ ਕਰਦੀ ਹੈ। 99 ਪ੍ਰਤੀਸ਼ਤ ਮਰੀਜ਼ਾਂ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਬਹੁਤ ਸਾਫ਼-ਸੁਥਰੇ ਹਨ, 99 ਪ੍ਰਤੀਸ਼ਤ ਨੇ ਲੋੜੀਂਦੀ ਬੈਠਣ ਵਾਲ਼ੀ ਥਾਂ ਦੀ ਉਪਲਬਧਤਾ ਦੀ ਪੁਸ਼ਟੀ ਕੀਤੀ, 97 ਪ੍ਰਤੀਸ਼ਤ ਨੇ ਪੀਣ ਵਾਲਾ ਸਾਫ ਪਾਣੀ ਉਪਲੱਬਧ ਹੋਣ ਬਾਰੇ ਰਿਪੋਰਟ ਕੀਤੀ ਅਤੇ 95 ਪ੍ਰਤੀਸ਼ਤ ਨੇ ਕਿਹਾ ਕਿ ਪਖਾਨੇ ਸਾਫ਼- ਸੁਥਰੇ ਸਨ। ਇਹ ਦਰਸਾਉਂਦਾ ਹੈ ਕਿ ਮੌਜੂਦਾ ਸਰਕਾਰ ਲਈ ਸਿਹਤ ਸੰਭਾਲ ਪ੍ਰਦਾਨ ਕਰਨਾ ਸਿਰਫ਼ ਇਲਾਜ ਤੱਕ ਸੀਮਤ ਨਹੀਂ ਸਗੋਂ ਇਹ ਮਨੁੱਖੀ, ਸਤਿਕਾਰਯੋਗ ਜਨਤਕ ਸੰਸਥਾਵਾਂ ਬਣਾਉਣ ‘ਤੇ ਸੁਹਿਰਦ ਉਪਰਾਲਾ ਹੈ।

ਜ਼ਿਲ੍ਹਾ-ਵਾਰ ਅੰਕੜੇ ਇਸ ਤਬਦੀਲੀ ਦੀ ਇਕਸਾਰਤਾ ਅਤੇ ਪੈਮਾਨੇ ਨੂੰ ਹੋਰ ਵੀ ਸਪਸ਼ੱਟ ਕਰਦੇ ਹਨ, ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ, ਬਠਿੰਡਾ, ਹੁਸ਼ਿਆਰਪੁਰ ਅਤੇ ਤਰਨਤਾਰਨ ਸਮੇਤ ਜ਼ਿਲ੍ਹਿਆਂ ਵਿੱਚ ਉੱਚ ਸੰਤੁਸ਼ਟੀ ਪੱਧਰ ਲਗਾਤਾਰ ਰਿਪੋਰਟ ਕੀਤੇ ਗਏ ਹਨ। ਪਾਰਟੀ ਨੇ ਕਿਹਾ ਕਿ ਇਹ ਨਿਰੰਤਰਤਾ ਮਜ਼ਬੂਤ ਸ਼ਾਸਨ, ਨਿਯਮਿਤ ਨਿਗਰਾਨੀ ਅਤੇ ਪੰਜਾਬ ਦੇ ਹਰ ਹਿੱਸੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਰਾਜਨੀਤਿਕ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਸਫਲਤਾ ਦੇਸ਼ ਦੇ ਬਾਕੀ ਹਿੱਸਿਆਂ ਲਈ ਇੱਕ ਮਾਡਲ ਅਤੇ ਮਿਸਾਲ ਹੈ। ਅਜਿਹੇ ਸਮੇਂ ਜਦੋਂ ਵਧਦੀਆਂ ਡਾਕਟਰੀ ਲਾਗਤਾਂ ਪਰਿਵਾਰਾਂ ਨੂੰ ਕਰਜ਼ੇ ਹੇਠ ਦਬਾ ਰਹੀਆਂ ਹਨ, ਪੰਜਾਬ ਨੇ ਦਿਖਾਇਆ ਹੈ ਕਿ ਉੱਚ-ਗੁਣਵੱਤਾ ਵਾਲੀ, ਮੁਫਤ ਪ੍ਰਾਇਮਰੀ ਸਿਹਤ ਸੰਭਾਲ ਰਾਜਨੀਤਿਕ ਇੱਛਾ ਸ਼ਕਤੀ, ਪਾਰਦਰਸ਼ੀ ਸ਼ਾਸਨ ਅਤੇ ਮਰੀਜ਼-ਪਹਿਲਾਂ ਯੋਜਨਾਬੰਦੀ ਦੁਆਰਾ ਵੱਡੇ ਪੱਧਰ ‘ਤੇ ਪ੍ਰਦਾਨ ਕੀਤੀ ਜਾ ਸਕਦੀ ਹੈ।

ਏ.ਏ.ਸੀ. ਦੀ ਪਹਿਲਕਦਮੀ ਨੇ ਨਾ ਸਿਰਫ਼ ਆਮ ਪਰਿਵਾਰਾਂ ‘ਤੇ ਵਿੱਤੀ ਬੋਝ ਘਟਾਇਆ ਹੈ, ਸਗੋਂ ਆਂਢ-ਗੁਆਂਢ ਪੱਧਰ ‘ਤੇ ਸਿਹਤ ਸੰਭਾਲ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਕੇ ਸੈਕੰਡਰੀ ਅਤੇ ਟ੍ਰਸ਼ਰੀ ਪੱਧਰ ਦੇ ਹਸਪਤਾਲਾਂ ਦੀ ਭੀੜ ਨੂੰ ਵੀ ਸੀਮਤ ਕੀਤਾ ਹੈ। ਇਹ ‘ਆਪ’ ਵੱਲੋਂ ਕੀਤੇ ਵਾਅਦੇ ਅਤੇ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੁਆਰਾ ਚਲਾਏ ਜਾ ਰਹੇ ਸਿਹਤ ਸੰਭਾਲ ਇਨਕਲਾਬ ਦਾ ਪ੍ਰਤੱਖ ਪ੍ਰਭਾਵ ਹੈ।

ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਕਿਹਾ ਕਿ ਉਹ ਪੰਜਾਬ ਭਰ ਵਿੱਚ ਏਏਸੀ ਦਾ ਵਿਸਥਾਰ ਅਤੇ ਮਜ਼ਬੂਤੀ ਜਾਰੀ ਰੱਖੇਗੀ, ਇਹ ਯਕੀਨੀ ਬਣਾਏਗੀ ਕਿ ਹਰ ਨਾਗਰਿਕ ਨੂੰ ਘਰ ਦੇ ਨੇੜੇ ਸਮੇਂ ਸਿਰ, ਮੁਫਤ ਅਤੇ ਮਿਆਰੀ ਸਿਹਤ ਸੰਭਾਲ ਮਿਲੇ ਅਤੇ ਜਨਤਕ ਸਿਹਤ ਸੰਭਾਲ ਸੰਸਥਾਵਾਂ ਲੋਕਾਂ ਲਈ ਵਿਸ਼ਵਾਸ ਅਤੇ ਮਾਣ ਦਾ ਸਰੋਤ ਰਹਿਣ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...