ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣਾ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਐਡਵੋਕੇਟ ਧਾਮੀ

by | Feb 10, 2026 | breaking news, daily | 0 comments

*ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ’ਚ ਕੜੇ ਲੁਹਾਏ ਜਾਣ ਦੀ ਪੜ੍ਹਤਾਲ ਦੇ ਦਿੱਤੇ ਨਿਰਦੇਸ਼*

ਅੰਮ੍ਰਿਤਸਰ, 9 ਫ਼ਰਵਰੀ-
ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜ੍ਹਤਾਲ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਆਖਿਆ ਕਿ ਇਹ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਬੀਤੇ ਦਿਨ ਅਧਿਆਪਕ ਯੋਗਤਾ ਪ੍ਰੀਖਿਆ ਲਈ ਬਠਿੰਡਾ ਦੇ ਪਿੰਡ ਭੋਖੜਾ ਵਿਖੇ ਦਿੱਲੀ ਪਬਲਿਕ ਸਕੂਲ ’ਚ ਬਣੇ ਪ੍ਰੀਖਿਆ ਕੇਂਦਰ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਬਹੁਗਿਣਤੀ ਸਿੱਖ ਵਸੋਂ ਵਾਲਾ ਖਿੱਤਾ ਹੈ, ਜਿਥੇ ਹਰ ਇਕ ਨੂੰ ਇਹ ਪਤਾ ਹੈ ਕਿ ਕੜਾ ਸਿੱਖਾਂ ਦਾ ਅਨਿੱਖੜਵਾਂ ਅੰਗ ਹਨ, ਪਰ ਇਸ ਦੇ ਬਾਵਜੂਦ ਵੀ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਉਣ ਦੀ ਹਰਕਤ ਮੰਦਭਾਗੀ ਹੈ। ਉਨ੍ਹਾਂ ਆਖਿਆ ਕਿ ਗੁਰੂਆਂ ਦੀ ਧਰਤੀ ਪੰਜਾਬ ਵਿਚ ਅਜਿਹੀਆਂ ਹਰਕਤਾਂ ਕਿਸ ਦੇ ਇਸ਼ਾਰੇ ’ਤੇ ਹੋ ਰਹੀਆਂ ਹਨ, ਇਹ ਜਾਂਚ ਦਾ ਵਿਸ਼ਾ ਹੈ। ਕੀ ਪੰਜਾਬ ਸਰਕਾਰ ਇਸ ਨੂੰ ਪ੍ਰਵਾਨਗੀ ਦੇ ਰਹੀ ਹੈ, ਜੇਕਰ ਅਜਿਹਾ ਹੈ ਤਾਂ ਇਸ ਤੋਂ ਦੁਖਦਾਈ ਹੋਰ ਕੀ ਹੋ ਸਕਦਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸੰਜੀਦਾ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਵਾਸਤੇ ਲਿਖਿਆ ਜਾਵੇਗਾ। ਫਿਲਹਾਲ ਇਸ ਦੀ ਪੜ੍ਹਤਾਲ ਕਰਵਾਈ ਜਾ ਰਹੀ ਹੈ। ਜਾਂਚ ਪੜ੍ਹਤਾਲ ਦੀ ਇਸ ਕਾਰਵਾਈ ਲਈ ਗੁਰਦੁਆਰਾ ਸ੍ਰੀ ਹਾਜੀਰਤਨ ਸਾਹਿਬ ਬਠਿੰਡਾ ਦੇ ਮੈਨੇਜਰ ਸ. ਦਰਸ਼ਨ ਸਿੰਘ, ਸਬ-ਆਫ਼ਿਸ ਤਲਵੰਡੀ ਸਾਬੋ ਦੇ ਇੰਚਾਰਜ ਸ. ਭੋਲਾ ਸਿੰਘ ਅਤੇ ਪ੍ਰਚਾਰਕ ਸਿੰਘਾਂ ਦੀ ਡਿਊਟੀ ਲਗਾਈ ਗਈ ਹੈ। ਇਸ ਕਮੇਟੀ ਦੀ ਜਾਂਚ ਰਿਪੋਰਟ ਅਨੁਸਾਰ ਬਣਦੀ ਕਰਵਾਈ ਹੋਵੇਗੀ।
ਐਡਵੋਕੇਟ ਧਾਮੀ ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਹਰਕਤਾਂ ਦਾ ਮੌਕੇ ’ਤੇ ਹੀ ਵਿਰੋਧ ਦਰਜ ਕਰਵਾਇਆ ਜਾਵੇ। ਕਿਸੇ ਵੀ ਸਿੱਖ ਵਿਰੋਧੀ ਕਾਰਵਾਈ ਨੂੰ ਚੁਣੌਤੀ ਦਿੱਤੀ ਜਾਵੇ ਅਤੇ ਮੌਕੇ ’ਤੇ ਮੌਜੂਦ ਸਿੱਖ ਪ੍ਰਸੰਗ ਵਿਚ ਆਪਣੀ ਗੱਲ ਰੱਖ ਕੇ ਕੌਮੀ ਤਰਜਮਾਨੀ ਕਰਨਾ ਹਰ ਸਿੱਖ ਦਾ ਫ਼ਰਜ਼ ਹੈ ਅਤ ਜੇਕਰ ਅਜਿਹੀਆਂ ਹਰਕਤਾਂ ਨੂੰ ਮੂਕ ਪ੍ਰਵਾਨਗੀ ਮਿਲਦੀ ਰਹੀ ਤਾਂ ਸਿੱਖ ਵਿਰੋਧੀ ਅਨਸਰਾਂ ਦੇ ਹੌਂਸਲੇ ਹੋਰ ਵਧਣਗੇ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਸਹਾਇਕ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...