‘ਗੈਂਗਸਟਰਾਂ ‘ਤੇ ਵਾਰ’: ‘ਆਪਰੇਸ਼ਨ ਪ੍ਰਹਾਰ-2’ ਦੇ ਦੂਜੇ ਦਿਨ 1600 ਤੋਂ ਵੱਧ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

by | Feb 11, 2026 | breaking news, daily | 0 comments

*— 1,2000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਲੋੜੀਂਦੇ ਅਪਰਾਧੀਆਂ ਨਾਲ ਜੁੜੇ 2706 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ*

*— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ*

*— ਯੁੱਧ ਨਸ਼ਿਆਂ ਵਿਰੁੱਧ ਦੇ 346ਵੇਂ ਦਿਨ 2.7 ਕਿਲੋਗ੍ਰਾਮ ਹੈਰੋਇਨ ਸਮੇਤ 215 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 10 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ਅੱਜ ‘ਆਪ੍ਰੇਸ਼ਨ ਪ੍ਰਹਾਰ-2’ ਦੇ ਦੂਜੇ ਦਿਨ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 2706 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ’ਤੇ ਕੇਂਦ੍ਰਿਤ 72 ਘੰਟੇ ਦਾ ‘ਆਪ੍ਰੇਸ਼ਨ ਪ੍ਰਹਾਰ-2’ ਸ਼ੁਰੂ ਕੀਤਾ ਸੀ। ਇਸ ਆਪ੍ਰੇਸ਼ਨ ਦੀ ਅਗਵਾਈ ਕਰਨ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਪੁਲਿਸ ਜ਼ਿਲਿ੍ਹਆਂ ਦਾ ਨਿੱਜੀ ਤੌਰ ’ਤੇ ਦੌਰਾ ਕੀਤਾ ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਪ੍ਰੇਸ਼ਨ ‘ਪ੍ਰਹਾਰ-2’ ਤਹਿਤ ਲਗਭਗ 12,000 ਪੁਲਿਸ ਕਰਮੀਆਂ ਵਾਲੀਆਂ 2,000 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ਵਿੱਚ ਲੋੜੀਂਦੇ ਅਪਰਾਧੀਆਂ ਨਾਲ ਜੁੜੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ।

ਆਪ੍ਰੇਸ਼ਨ ਪ੍ਰਹਾਰ-2 ਦੇ ਦੂਜੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਕਾਰਵਾਈ ਦੌਰਾਨ 2596 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਵਿੱਚੋਂ 1,634 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਵਿੱਚ 53 ਭਗੌੜੇ ਅਪਰਾਧੀ ਅਤੇ 534 ਰੋਕਥਾਮ ਹਿਰਾਸਤ ਵਿੱਚ ਲਏ ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ 1,015 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।

ਲੋਕ ਗੁਪਤ ਰੂਪ ਵਿੱਚ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨੂੰ 346ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 215 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.7 ਕਿਲੋਗ੍ਰਾਮ ਹੈਰੋਇਨ, 863 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12,040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 346 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 48,866 ਹੋ ਗਈ ਹੈ। ‘ਡੀ-ਅਡਿਕਸ਼ਨ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...