‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by | Feb 12, 2026 | breaking news, daily | 0 comments

*ਸੂਬੇ ਦੀ ਉਦਯੋਗਿਕ ਤਰੱਕੀ ਲਈ ਇਤਿਹਾਸਕ ਮੌਕਾ ਸਾਬਤ ਹੋਵੇਗਾ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*13-15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਨਾਲ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਖੇਤੀਬਾੜੀ ਖੇਤਰ ਦੀਆਂ ਮੌਜੂਦਾ ਚੁਣੌਤੀਆਂ ਦੇ ਮੱਦੇਨਜ਼ਰ ਪੰਜਾਬ ਦੇ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਸਨਅਤੀਕਰਨ ਹੀ ਇਕੋ-ਇਕ ਰਾਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਮਤਲਬ ਕਾਰੋਬਾਰ, ਮੋਹਾਲੀ ਵਿੱਚ ਜੁੜਨਗੇ ਦੁਨੀਆ ਭਰ ਦੇ ਦਿੱਗਜ਼-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਉਦਯੋਗਿਕ ਖੇਤਰ ਵਿੱਚ ਇਨਕਲਾਬੀ ਸੁਧਾਰ, ਸਰਪਲੱਸ ਬਿਜਲੀ ਅਤੇ ਨਿਵੇਸ਼ ਪੱਖੀ ਮਾਹੌਲ ਨੇ ਪੰਜਾਬ ਨੂੰ ਤਰਜੀਹੀ ਸਥਾਨ ਬਣਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*’ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਰਾਹੀਂ 5.20 ਲੱਖ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਚੰਡੀਗੜ੍ਹ, 11 ਫਰਵਰੀ*
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿਖੇ 13 ਤੋਂ 15 ਮਾਰਚ, 2026 ਨੂੰ ਹੋ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਫੈਸਲਾਕੁੰਨ ਕਦਮ ਦੱਸਿਆ ਜੋ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਏਗਾ।
ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 13 ਤੋਂ 15 ਮਾਰਚ, 2026 ਨੂੰ ਮੋਹਾਲੀ ਵਿਖੇ ਹੋਵੇਗਾ ਜੋ ਸੂਬੇ ਵਿੱਚ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਵੇਗਾ। ਪੰਜਾਬ ਪਹਿਲਾਂ ਹੀ ਆਲਮੀ ਪੱਧਰ ’ਤੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ।” ਉਨ੍ਹਾਂ ਕਿਹਾ, “ਇਹ ਇਤਿਹਾਸਕ ਸੰਮੇਲਨ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਸੂਬੇ ਦੀ ਤਕਦੀਰ ਘੜਨ ਵਿੱਚ ਸਿਹਤਮੰਦ ਮੰਚ ਮੁਹੱਈਆ ਕਰਵਾਏਗਾ।”
ਸਮੂਹਿਕ ਵਿਚਾਰ-ਵਟਾਂਦਰੇ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਅੰਤਰਰਾਸ਼ਟਰੀ ਉਦਯੋਗਿਕ ਦਿੱਗਜ਼ਾਂ ਨਾਲ ਲੰਮੀ ਵਿਚਾਰ-ਚਰਚਾ ਤੋਂ ਬਾਅਦ ਸੂਬੇ ਦੀ ਸਨਅਤ ਲਈ ਉਦਯੋਗ-ਪੱਖੀ ਕਾਰਜ ਯੋਜਨਾ ਤਿਆਰ ਕਰਨ ਲਈ ਆਪਸੀ ਸਹਿਮਤੀ ਵਿਕਸਤ ਕੀਤੀ ਜਾਵੇਗੀ।” ਪੰਜਾਬੀਆਂ ਦੇ ਮੋਹਰੀ ਰਹਿਣ ਦੇ ਗੁਣਾਂ ਅਤੇ ਉੱਦਮੀ ਭਾਵਨਾ ਦੀ ਭਰਵੀਂ ਸ਼ਲਾਘਾ ਕਰਦਿਆਂ, ਉਨ੍ਹਾਂ ਕਿਹਾ, “ਪੰਜਾਬੀ ਆਪਣੀ ਹਿੰਮਤ ਅਤੇ ਕਾਬਲੀਅਤ ਨਾਲ ਦੁਨੀਆ ਵਿੱਚ ਕਿਤੇ ਵੀ ਅਚੰਭਾ ਕਰ ਸਕਦੇ ਹਨ।”
ਇਸ ਸੰਮੇਲਨ ਦੇ ਵਿਸ਼ੇ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸੰਮੇਲਨ ‘ਪੰਜਾਬ ਮੀਨਜ਼ ਬਿਜ਼ਨਸ–ਪਾਲਿਸੀ-ਟੂ-ਪ੍ਰੈਕਟਿਸ’ (ਪੰਜਾਬ ਮਤਲਬ ਕਾਰੋਬਾਰ-ਨੀਤੀ ਤੋਂ ਅਮਲ) ਦੇ ਵਿਸ਼ੇ ‘ਤੇ ਆਧਾਰਤ ਹੋਵੇਗਾ।” ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਗੁਰੂਗ੍ਰਾਮ, ਨਵੀਂ ਦਿੱਲੀ, ਬੈਂਗਲੁਰੂ, ਹੈਦਰਾਬਾਦ, ਚੇਨਈ, ਮੁੰਬਈ ਅਤੇ ਜਾਪਾਨ, ਦੱਖਣੀ ਕੋਰੀਆ ਆਦਿ ਦੇਸ਼ਾਂ ਵਿੱਚ ਰੋਡ ਸ਼ੋਅ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ, “ਸੰਮੇਲਨ ਦੌਰਾਨ ਮੁੱਖ ਸੈਸ਼ਨਾਂ ਵਿੱਚ ਉਦਘਾਟਨ, ਸਮਾਪਤੀ, ਕੰਟਰੀ ਸੈਸ਼ਨ, ਪਲੇਨਰੀ, ਸੈਕਟਰਲ ਸੈਸ਼ਨ ਅਤੇ ਹੋਰ ਸ਼ਾਮਲ ਹੋਣਗੇ।”
ਇਸ ਸਮਾਗਮ ਨੂੰ ਨਿਵੇਸ਼ਕਾਂ ਲਈ ਵੱਡਾ ਮੌਕਾ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿਵੇਸ਼ਕ ਸੰਮੇਲਨ ਦੇਸ਼ ਭਰ ਵਿੱਚ ਵੱਧ ਤੋਂ ਵੱਧ ਰਿਆਇਤਾਂ ਦੀ ਪੇਸ਼ਕਸ਼ ਕਰਦੇ ਹੋਏ ਸੂਬੇ ਵਿੱਚ ਨਿਵੇਸ਼ ਦੇ ਮੌਕਿਆਂ ਲਈ ਮੰਚ ਪ੍ਰਦਾਨ ਕਰੇਗਾ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੂੰ ਇਸ ਵਿਆਪਕ ਸਮਾਗਮ ਵਿੱਚ ਹਿੱਸਾ ਲੈਣ ਲਈ ਨਾ ਸਿਰਫ਼ ਭਾਰਤ ਸਗੋਂ ਦੁਨੀਆ ਭਰ ਦੇ ਉਦਯੋਗਿਕ ਦਿੱਗਜ਼ਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।” ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ, “ਸੂਬੇ ਦਾ ਮੁੱਖ ਆਧਾਰ ਖੇਤੀਬਾੜੀ ਖੇਤਰ ਪਹਿਲਾਂ ਹੀ ਚੁਣੌਤੀਆਂ ਨਾਲ ਜੂਝ ਰਿਹਾ ਹੈ ਅਤੇ ਕਮਜ਼ੋਰ ਹੋਈ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਵਿਆਪਕ ਉਦਯੋਗੀਕਰਨ ਹੀ ਇੱਕੋ ਇੱਕ ਹੱਲ ਹੈ।”
ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਨੇ ਪੰਜਾਬ ਨੂੰ ਨਾ ਸਿਰਫ਼ ਦੇਸ਼ ਵਿੱਚ ਸਗੋਂ ਵਿਸ਼ਵ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਬਣਾਉਣ ਲਈ ਵਿਲੱਖਣ ਪਹਿਲਕਦਮੀਆਂ ਕੀਤੀਆਂ ਹਨ।” ਉਨ੍ਹਾਂ ਨੇ ਸੰਭਾਵੀ ਉੱਦਮੀਆਂ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਸੂਬਾ ਸਰਕਾਰ ਪੰਜਾਬ ਵਿੱਚ ਨਿਵੇਸ਼ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਦੇ ਯਤਨਾ ਸਦਕਾ ਹੁਣ ਤੱਕ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਨੌਜਵਾਨਾਂ ਲਈ 5.20 ਲੱਖ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਅਜਿਹੀਆਂ ਹੋਰ ਪ੍ਰਮੁੱਖ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 13 ਤੋਂ 15 ਮਾਰਚ ਨੂੰ ਮੋਹਾਲੀ ਵਿਖੇ ਇਸ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਕਰਵਾਇਆ ਜਾ ਰਿਹਾ ਹੈ।”
ਸੂਬਾ ਸਰਕਾਰ ਵੱਲੋਂ ਕੀਤੇ ਗਏ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਉਦਯੋਗਿਕ ਪ੍ਰੋਜੈਕਟਾਂ ਲਈ ਫੌਰੀ ਅਤੇ ਨਿਰਵਿਘਨ ਢੰਗ ਨਾਲ ਰੈਗੂਲੇਟਰੀ ਮਨਜ਼ੂਰੀਆਂ ਜਾਰੀ ਕਰਨਾ ਯਕੀਨੀ ਬਣਾਉਣ ਲਈ ਸੇਲ ਡੀਡ ਦੀ ਰਜਿਸਟ੍ਰੇਸ਼ਨ ਵਿੱਚ ਗ੍ਰੀਨ ਸਟੈਂਪ ਪੇਪਰ ਪੇਸ਼ ਕੀਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਹੀ ਇਕ ਅਜਿਹਾ ਸੂਬਾ ਹੈ ਜਿਸ ਕੋਲ ਸਥਾਨਕ ਉਦਯੋਗਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਆਪਣੇ ਉਦਯੋਗ ਪੱਖੀ ਮਾਹੌਲ ਦੇ ਨਾਲ-ਨਾਲ ਪੂਰੀ ਤਰ੍ਹਾਂ ਸਮਰੱਥ ਹੁਨਰਮੰਦ ਸਟਾਫ ਉਪਲਬਧ ਹੈ।” ਬਿਜਲੀ ਸੁਰੱਖਿਆ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ, ਉਨ੍ਹਾਂ ਕਿਹਾ ਕਿ ਵਿਕਾਸ ਲਈ ਬਿਜਲੀ ਸੁਰੱਖਿਆ ਬਹੁਤ ਅਹਿਮ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਵੱਧ ਤੋਂ ਵੱਧ ਬਿਜਲੀ ਉਤਪਾਦਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।”
ਉਨ੍ਹਾਂ ਕਿਹਾ ਕਿ ਦੇਸ਼ ਅਤੇ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਦੇ ਨੁਮਾਇੰਦੇ ਨਿਵੇਸ਼ ਨੂੰ ਮਜ਼ਬੂਤ ਕਰਨ ਲਈ ਸੂਬੇ ਵਿੱਚ ਕਰਵਾਏ ਜਾਣ ਵਾਲੇ ਇਸ ਮੈਗਾ ਈਵੈਂਟ ਵਿੱਚ ਸੰਭਾਵੀ ਤੌਰ ‘ਤੇ ਸ਼ਾਮਲ ਹੋਣਗੇ।” ਭਗਵੰਤ ਸਿੰਘ ਮਾਨ ਨੇ ਸੀਨੀਅਰ ਅਧਿਕਾਰੀਆਂ ਨਾਲ ਇਸ ਸੰਮੇਲਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਇਸ ਸੰਮੇਲਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗ ਦੇ ਵੱਖ-ਵੱਖ ਪਹਿਲੂਆਂ ‘ਤੇ ਪ੍ਰਦਰਸ਼ਨੀ, ਸੈਮੀਨਾਰ ਅਤੇ ਤਕਨੀਕੀ ਸੈਸ਼ਨਾਂ ਤੋਂ ਇਲਾਵਾ ਉਦਯੋਗਿਕ ਖੇਤਰ ਵਿੱਚ ਉੱਭਰ ਰਹੀਆਂ ਤਕਨਾਲੋਜੀਆਂ ਅਤੇ ਰਣਨੀਤੀਆਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ।”
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਮੇਲਨ ਦਾ ਲੋਗੋ ਵੀ ਜਾਰੀ ਕੀਤਾ। ਇਸ ਮੌਕੇ ਉਦਯੋਗ ਤੇ ਵਪਾਰ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
—–

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...