ਪੰਜਾਬ ਦੇ ਕਰ ਵਿਭਾਗ ਵੱਲੋਂ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਅਤੇ ਅੰਦਰੂਨੀ ਅਨੁਸ਼ਾਸਨਹੀਣਤਾ ਵਿਰੁੱਧ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ

by | Feb 13, 2026 | breaking news, daily | 0 comments

*ਲੁਧਿਆਣਾ ਦਾ ਕਾਰੋਬਾਰੀ 9 ਕਰੋੜ ਰੁਪਏ ਦੇ ਘੁਟਾਲੇ ਵਿੱਚ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ*

*ਲੰਬੇ ਸਮੇਂ ਤੋਂ ਗੈਰ-ਹਾਜ਼ਰ ਰਹਿਣ ਕਾਰਨ ਆਬਕਾਰੀ ਤੇ ਕਰ ਇੰਸਪੈਕਟਰ ਸੇਵਾ ਤੋਂ ਬਰਖਾਸਤ: ਹਰਪਾਲ ਸਿੰਘ ਚੀਮਾ*

*ਕਰ ਚੋਰੀ ਅਤੇ ਵਿਭਾਗਾਂ ਵਿੱਚ ਅਨੁਸ਼ਾਸਨਹੀਣਤਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ*

*ਪੰਜਾਬ ਸਰਕਾਰ ਵੱਲੋਂ ਜੀ.ਐਸ.ਟੀ. ਧੋਖਾਧੜੀ ਵਿਰੁੱਧ ਕਾਰਵਾਈ ਤੇਜ਼, ਅਧਿਕਾਰੀਆਂ ਦੀ ਜਵਾਬਦੇਹੀ ਬਣਾਈ ਯਕੀਨੀ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 12 ਫਰਵਰੀ 2026

ਦੋ ਅਹਿਮ ਮੋਰਚਿਆਂ ‘ਤੇ ਫੈਸਲਾਕੁੰਨ ਕਾਰਵਾਈ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਵਿੱਤੀ ਇਮਾਨਦਾਰੀ ਅਤੇ ਪ੍ਰਬੰਧਕੀ ਜਵਾਬਦੇਹੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ ਦੱਸਿਆ ਕਿ ਲੁਧਿਆਣਾ ਦੇ ਇੱਕ ਕਾਰੋਬਾਰੀ ਨੂੰ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਇੱਕ ਆਬਕਾਰੀ ਤੇ ਕਰ ਇੰਸਪੈਕਟਰ ਨੂੰ ਲੰਬੇ ਸਮੇਂ ਤੋਂ ਬਿਨਾਂ ਦੱਸੇ ਗੈਰ-ਹਾਜ਼ਰ ਰਹਿਣ ਕਾਰਨ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ), ਲੁਧਿਆਣਾ ਵੱਲੋਂ ਕੀਤੀ ਗਈ ਇੱਕ ਵੱਡੀ ਕਾਰਵਾਈ ਦੌਰਾਨ ਕਰ ਵਿਭਾਗ ਨੇ ਮੈਸਰਜ਼ ਐਮ.ਏ.ਏ ਸਟੀਲ, ਲੁਧਿਆਣਾ ਦੇ ਮਾਲਕ ਰੋਹਿਤ ਗੁਪਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਕੇਸ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ, “ਕਰ ਵਿਭਾਗ ਨੇ ਇੱਕ ਵੱਡੇ ਜੀ.ਐਸ.ਟੀ. ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿੱਥੇ ਮੈਸਰਜ਼ ਐਮ.ਏ.ਏ ਸਟੀਲ ਵੱਲੋਂ ਬਿਨਾਂ ਕਿਸੇ ਅਸਲ ਸਪਲਾਈ ਦੇ ਐਚ.ਆਰ./ਸੀ.ਆਰ. ਕੋਇਲਜ਼ ਅਤੇ ਸਟ੍ਰਿਪਸ ਦੇ ਜਾਅਲੀ ਇਨਵੌਇਸ ਜਾਰੀ ਕੀਤੇ ਜਾ ਰਹੇ ਸਨ। ਇਸ ਧੋਖਾਧੜੀ ਵਾਲੇ ਨੈੱਟਵਰਕ ਰਾਹੀਂ 9 ਕਰੋੜ ਰੁਪਏ ਤੋਂ ਵੱਧ ਦਾ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਵੱਖ-ਵੱਖ ਲਾਭਪਾਤਰੀਆਂ ਨੂੰ ਦਿੱਤਾ ਗਿਆ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਸਿੱਧਾ ਅਤੇ ਵੱਡਾ ਨੁਕਸਾਨ ਹੋਇਆ। ਛਾਪੇਮਾਰੀ ਦੌਰਾਨ ਵਿਭਾਗ ਦੀਆਂ ਟੀਮਾਂ ਨੇ ਮੌਕੇ ‘ਤੇ ਮੌਜੂਦ ਸਟਾਕ ਅਤੇ ਫਰਮ ਦੇ ਅਧਿਕਾਰਤ ਬੁੱਕ ਰਿਕਾਰਡ ਵਿੱਚ ਵੀ ਵੱਡਾ ਫਰਕ ਪਾਇਆ ਹੈ।”

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਜਾਂਚ ਦਾ ਘੇਰਾ ਹੋਰ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ, “ਅਸੀਂ ਸਾਈਕਲ ਪਾਰਟਸ ਅਤੇ ਸਪੇਅਰ ਪਾਰਟਸ ਦੇ ਕਈ ਨਿਰਮਾਤਾਵਾਂ ਦੀ ਜਾਂਚ ਕਰ ਰਹੇ ਹਾਂ, ਜਿਨ੍ਹਾਂ ਦੇ ਇਸ ਘੁਟਾਲੇ ਵਿੱਚ ਸ਼ਾਮਲ ਹੋਣ ਦਾ ਸ਼ੱਕ ਹੈ। ਇਹ ਇਕਾਈਆਂ ਗਲਤ ਤਰੀਕੇ ਨਾਲ ਐਕਸਪੋਰਟ ਰਿਫੰਡ ਜਾਂ ਇਨਵਰਟਿਡ ਡਿਊਟੀ ਸਟ੍ਰਕਚਰ ਰਾਹੀਂ ਲਾਭ ਲੈਣ ਲਈ ਜਾਂਚ ਦੇ ਘੇਰੇ ਵਿੱਚ ਹਨ। ਸਾਡੀ ਸਰਕਾਰ ਕਰ ਚੋਰੀ ਵਿਰੁੱਧ ਸਖ਼ਤੀ ਨਾਲ ਲੜਨ, ਸਰਕਾਰੀ ਮਾਲੀਏ ਦੀ ਰਾਖੀ ਕਰਨ ਅਤੇ ਪੰਜਾਬ ਦੇ ਹਰ ਇਮਾਨਦਾਰ ਕਰਦਾਤਾ ਲਈ ਬਰਾਬਰ ਦੇ ਮੌਕੇ ਯਕੀਨੀ ਬਣਾਉਣ ਲਈ ਵਚਨਬੱਧ ਹੈ।”

ਇਸੇ ਦੌਰਾਨ ਅੰਦਰੂਨੀ ਪ੍ਰਬੰਧਕੀ ਅਨੁਸ਼ਾਸਨ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਇੱਕ ਆਬਕਾਰੀ ਤੇ ਕਰ ਇੰਸਪੈਕਟਰ ਨੂੰ ਲੰਬੇ ਸਮੇਂ ਤੋਂ ਗੈਰ-ਹਾਜ਼ਰ ਰਹਿਣ ਕਾਰਨ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਨਿਯਮ, 1970 ਤਹਿਤ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਹੈ। ਅਨੁਸ਼ਾਸਨ ਪ੍ਰਤੀ ਪੰਜਾਬ ਸਰਕਾਰ ਦੇ ਸਖ਼ਤ ਰੁਖ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਭਗਵੰਤ ਮਾਨ ਸਰਕਾਰ ਇਸ ਗੱਲ ਲਈ ਦ੍ਰਿੜ ਹੈ ਕਿ ਕਿਸੇ ਵੀ ਕੀਮਤ ‘ਤੇ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਸੀਂ ਪਹਿਲਾਂ ਵੀ ਅਜਿਹੀ ਅਨੁਸ਼ਾਸਨਹੀਣਤਾ ਕਾਰਨ ਚਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ ਕਰ ਚੁੱਕੇ ਹਾਂ, ਅਤੇ ਇੱਕ ਹੋਰ ਆਬਕਾਰੀ ਤੇ ਕਰ ਇੰਸਪੈਕਟਰ ਅਤੇ ਇੱਕ ਕਲਰਕ ਵਿਰੁੱਧ ਅਨੁਸ਼ਾਸਨੀ ਕਾਰਵਾਈ ਜਾਰੀ ਹੈ।”

ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਜਵਾਬਦੇਹੀ, ਕਾਰਜ਼ਕੁਸ਼ਲਾ ਅਤੇ ਅਨੁਸ਼ਾਸਨੀ ਕਾਰਜ਼ਪ੍ਰਣਾਲੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਾਰਵਾਈਆਂ ਸੂਬਾ ਸਰਕਾਰ ਦੇ ਸੰਕਲਪ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ, “ਅਸੀਂ ਕਰ ਚੋਰੀ ਅਤੇ ਸਰਕਾਰੀ ਕਰਮਚਾਰੀਆਂ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ਕੁਤਾਹੀ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਦੀ ਨੀਤੀ ਜਾਰੀ ਰੱਖਾਂਗੇ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...