ਵਪਾਰੀਆਂ ਦੀ ਸੁਰੱਖਿਆ ਅਤੇ ਵਪਾਰ ਕਰਨ ਵਿੱਚ ਆਸਾਨੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਵਚਨਬੱਧਤਾ

by | Feb 20, 2026 | breaking news, daily | 0 comments

ਪੰਜਾਬ ਸਰਕਾਰ ਨੇ ਸੁਰੱਖਿਅਤ ਵਪਾਰਕ ਮਾਹੌਲ ਯਕੀਨੀ ਬਣਾਉਣ ਲਈ ਪੁਲਿਸ ਅਤੇ ਵਪਾਰੀਆਂ ਦੇ ਤਾਲਮੇਲ ਨੂੰ ਮਜ਼ਬੂਤ ਕੀਤਾ: ਹਰਪਾਲ ਸਿੰਘ ਚੀਮਾ*

*ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਤਿੰਨ ਪੱਧਰੀ ਟਰੇਡਰਜ਼ ਕਮਿਸ਼ਨ ਤੇ ਕਮੇਟੀਆਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ*

*ਪੰਜਾਬ ਵਿੱਚ ਵਪਾਰੀ ਬਿਨਾਂ ਕਿਸੇ ਡਰ ਦੇ ਆਪਣਾ ਵਪਾਰ ਕਰ ਸਕਦੇ ਹਨ: ਹਰਪਾਲ ਸਿੰਘ ਚੀਮਾ*

*ਟਰੇਡਰਜ਼ ਕਮਿਸ਼ਨ ਤੇ ਕਮੇਟੀਆਂ ਅਤੇ ਪੁਲਿਸ ਮੀਟਿੰਗ ਦਾ ਉਦੇਸ਼ ਵਪਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨਾ ਅਤੇ ਵਪਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ: ਹਰਪਾਲ ਸਿੰਘ ਚੀਮਾ*

*ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਟਰੇਡਰਜ਼ ਕਮਿਸ਼ਨ ਤੇ ਕਮੇਟੀਆਂ ਦੇ ਮੈਂਬਰਾਂ ਨੂੰ ਪੁਲਿਸ ਅਤੇ ਵਪਾਰੀ ਵਰਗ ਵਿਚਕਾਰ ਪੁਲ ਵਜੋਂ ਕੰਮ ਕਰਨ ਦੀ ਅਪੀਲ*

ਚੰਡੀਗੜ੍ਹ, 19 ਫਰਵਰੀ

ਵਪਾਰੀਆਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ‘ਤੇ ਤਾਲਮੇਲ ਨੂੰ ਸੰਸਥਾਗਤ ਬਣਾਉਣ ਲਈ ਇੱਕ ਨਿਰਣਾਇਕ ਕਦਮ ਚੁੱਕਦਿਆਂ, ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਵਪਾਰਕ ਭਾਈਚਾਰੇ ਦੇ ਆਲੇ-ਦੁਆਲੇ ਸੁਰੱਖਿਆ ਘੇਰੇ ਨੂੰ ਸਖ਼ਤ ਕਰਨ ਵੱਲ ਅਹਿਮ ਕਦਮ ਵਧਾਏ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ (ਪੀ.ਐੱਸ.ਟੀ.ਸੀ.), ਜ਼ਿਲ੍ਹਾ ਅਤੇ ਹਲਕਾ ਪੱਧਰੀ ਵਪਾਰਕ ਕਮੇਟੀਆਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਢਾਂਚਾਗਤ ਅਤੇ ਮੁਕੰਮਲ ਤਾਲਮੇਲ ਦੇ ਨਿਰਦੇਸ਼ ਦਿੰਦਿਆਂ ਸਪੱਸ਼ਟ ਕੀਤਾ ਕਿ ਵਪਾਰੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਇਹ ਸੂਬੇ ਦੇ ‘ਈਜ਼ ਆਫ ਡੂਇੰਗ ਬਿਜ਼ਨਸ’ (ਵਪਾਰ ਕਰਨ ਨੂੰ ਸੌਖਾਲਾ ਬਨਾਉਣ) ਦਾ ਮੁੱਖ ਹਿੱਸਾ ਹੈ।

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਜੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਨਾਲ ਪੰਜਾਬ ਭਵਨ ਤੋਂ ਉੱਚ ਪੱਧਰੀ ਵੀਡੀਓ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਪਾਰੀ ਵਰਗ ਦੀਆਂ ਸੁਰੱਖਿਆ ਸੰਬੰਧੀ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਵਪਾਰੀ ਕਮਿਸ਼ਨ ਅਤੇ ਕਮੇਟੀਆਂ ਦੇ ਮੈਂਬਰਾਂ ਨੂੰ ਆਪਣਾ ਆਪਸੀ ਤਾਲਮੇਲ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ, ਅਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਇਸ ਤਹਿਤ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦੀਆਂ ਰਿਪੋਰਟਾਂ ਸਿੱਧੇ ਡੀ.ਜੀ.ਪੀ. ਦਫ਼ਤਰ ਨਾਲ ਲਗਾਤਾਰ ਸਾਂਝੀਆਂ ਕਰਨ।

ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ, “ਸਰਕਾਰ ਦੀ ਮਕਸਦ ਟਰੇਡਰਜ਼ ਕਮਿਸ਼ਨ ਨੂੰ ਅਧਿਕਾਰਤ ਕਰਨ ਅਤੇ ਇਸ ਨੂੰ ਸੂਬੇ ਭਰ ਦੇ ਕਾਰੋਬਾਰੀਆਂ ਤੱਕ ਪੁਲਿਸ ਦੀ ਪਹੁੰਚ ਨੂੰ ਮਹੱਤਵਪੂਰਨ ਢੰਗ ਨਾਲ ਬਿਹਤਰ ਬਣਾਉਣ ਲਈ ਇੱਕ ਮੁੱਖ ਤਾਕਤ ਵਜੋਂ ਵਰਤਣ ਦੀ ਹੈ।”

ਇਸ ਸਬੰਧੀ ਜ਼ਮੀਨੀ ਪੱਧਰ ‘ਤੇ ਨਿਰੰਤਰ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮੂਹ ਜ਼ਿਲ੍ਹਾ ਪੁਲਿਸ ਬਲਾਂ ਨੂੰ ਵਪਾਰੀ ਕਮਿਸ਼ਨ ਅਤੇ ਕਮੇਟੀ ਮੈਂਬਰਾਂ ਨਾਲ ਨਿਰੰਤਰ ਗੱਲਬਾਤ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਆਦੇਸ਼ ਦਿੱਤਾ ਕਿ ਹਲਕਾ ਅਤੇ ਜ਼ਿਲ੍ਹਾ ਪੱਧਰ ‘ਤੇ ਵਪਾਰੀ ਕਮਿਸ਼ਨ ਅਤੇ ਕਮੇਟੀ ਦੀਆਂ ਸਾਰੀਆਂ ਮੀਟਿੰਗਾਂ ਵਿੱਚ ਸਮਰੱਥ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਯਕੀਨੀ ਹੋਣੀ ਚਾਹੀਦੀ ਹੈ ਤਾਂ ਜੋ ਦਰਪੇਸ਼ ਚੁਣੌਤੀਆਂ ਨੂੰ ਮੌਕੇ ‘ਤੇ ਹੀ ਹੱਲ ਕੀਤਾ ਜਾ ਸਕੇ। ਵਿੱਤ ਮੰਤਰੀ ਨੇ ਕਿਹਾ, “ਟਰੇਡਰਜ਼ ਕਮਿਸ਼ਨ ਤੇ ਕਮੇਟੀਆਂ ਦੇ ਮੈਂਬਰਾਂ ਜਾਂ ਵਿਅਕਤੀਗਤ ਵਪਾਰੀਆਂ ਦੁਆਰਾ ਸਾਂਝੀ ਕੀਤੀ ਗਈ ਕਿਸੇ ਵੀ ਜਾਣਕਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਣਾ ਚਾਹੀਦਾ ਹੈ। ਸਬੰਧਤ ਪੁਲਿਸ ਅਧਿਕਾਰੀ ਸੂਚਨਾ ਦੇਣ ਵਾਲਿਆਂ ਦੀ ਸੁਰੱਖਿਆ ਲਈ ਪੂਰੀ ਜ਼ਿੰਮੇਵਾਰੀ ਲੈਣਗੇ, ਅਤੇ ਇਸ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਦੇ ਨਤੀਜੇ ਵਜੋਂ ਸਖ਼ਤ ਜਵਾਬਦੇਹੀ ਤੈਅ ਕੀਤੀ ਜਾਵੇਗੀ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਅਤੇ ਹਲਕਾ ਪੱਧਰੀ ਵਪਾਰੀ ਕਮੇਟੀਆਂ ਦੇ ਅਹੁਦੇਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਾਰੋਬਾਰੀਆਂ ਵਿੱਚ ਵਿਸ਼ਵਾਸ ਪੈਦਾ ਕਰਨ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਉਣ ਕਿ ਸਰਕਾਰ ਵੱਲੋਂ ਉਨ੍ਹਾਂ ਦੇ ਘਰ-ਦਰਵਾਜ਼ੇ ਤੱਕ ਸਰਗਰਮ ਪਹੁੰਚ ਬਨਾਉਣ ਲਈ ਕੰਮ ਕਰ ਰਹੀ ਹੈ ਤਾਂ ਜੋ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰ ਸਕਣ।

ਇਨ੍ਹਾਂ ਵਿਚਾਰਾਂ ਨੂੰ ਹੀ ਦੁਹਰਾਉਂਦਿਆਂ, ਡੀ.ਜੀ.ਪੀ. ਗੌਰਵ ਯਾਦਵ ਨੇ ਟਰੇਡਰਜ਼ ਕਮਿਸ਼ਨ ਅਤੇ ਕਮੇਟੀਆਂ ਦੇ ਮੈਂਬਰਾਂ ਨੂੰ ਸੂਬੇ ਦੀ ਪੁਲਿਸ ਅਤੇ ਵਪਾਰੀ ਵਰਗ ਵਿਚਕਾਰ ਇੱਕ ਅਹਿਮ ਪੁਲ ਵਜੋਂ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਜ਼ਮੀਨੀ ਪੱਧਰ ’ਤੇ ਅਧਿਕਾਰੀਆਂ ਵਿੱਚ ਵਪਾਰੀਆਂ ਦਾ ਵਿਸ਼ਵਾਸ ਵਧਾਉਣ ਲਈ ਤੁਹਾਨੂੰ ਪੁਲਿਸ ਬਲ ਦੀਆਂ ਅੱਖਾਂ ਅਤੇ ਕੰਨ ਬਣ ਕੇ ਸੇਵਾ ਕਰਨੀ ਚਾਹੀਦੀ ਹੈ, ਜਿਸ ਨਾਲ ਸਮੁੱਚੀ ਸੁਰੱਖਿਆ ਮਜ਼ਬੂਤ ਹੋਵੇਗੀ। ਪੁਲਿਸ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਮਿਆਰੀ ਪ੍ਰੋਟੋਕੋਲ (ਸਟੈਂਡਰਡ ਪ੍ਰੋਟੋਕੋਲ) ਦੇ ਤਹਿਤ ਕੰਮ ਕਰਦੀ ਹੈ, ਅਤੇ ਸਮੇਂ ਸਿਰ ਕਾਰਵਾਈ ਯੋਗ ਜਾਣਕਾਰੀ ਪ੍ਰਾਪਤ ਹੋਣ ‘ਤੇ ਮਾਮਲਿਆਂ ਨੂੰ ਹੱਲ ਕਰਨ ਦੀ ਸਫਲਤਾ ਦਰ ਬਹੁਤ ਜ਼ਿਆਦਾ ਹੁੰਦੀ ਹੈ।”

ਪੰਜਾਬ ਦੇ ਡੀ.ਜੀ.ਪੀ. ਨੇ ਸਮੂਹ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਟਰੇਡਰਜ਼ ਕਮਿਸ਼ਨ ਅਤੇ ਕਮੇਟੀਆਂ ਦੇ ਮੈਂਬਰਾਂ ਨਾਲ ਨਿਰੰਤਰ ਅਤੇ ਸਰਗਰਮ ਸੰਚਾਰ ਬਣਾਈ ਰੱਖਣ ਅਤੇ ਫੀਡਬੈਕ ਵਿਧੀ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, “ਟਰੇਡਰਜ਼ ਕਮਿਸ਼ਨ ਜਾਂ ਕਮੇਟੀਆਂ ਦੇ ਮੈਂਬਰਾਂ ਦੁਆਰਾ ਪ੍ਰਦਾਨ ਕੀਤੀ ਗਈ ਕਿਸੇ ਵੀ ਖੁਫੀਆ ਜਾਣਕਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਇਸ ਮੌਕੇ ਕਮਿਸ਼ਨ ਅਤੇ ਕਮੇਟੀਆਂ ਦੇ ਮੈਂਬਰਾਂ ਅਤੇ ਹੋਰ ਵਪਾਰਕ ਭਾਈਚਾਰੇ ਨੂੰ ਵੀ ਅਣਪ੍ਰਮਾਣਿਤ ਅਫਵਾਹਾਂ ਦਾ ਸ਼ਿਕਾਰ ਹੋਣ ਜਾਂ ਫੈਲਾਉਣ ਤੋਂ ਬਚਣ ਦੀ ਅਪੀਲ ਕੀਤੀ।

ਮੀਟਿੰਗ ਹਾਂ ਪੱਖੀ ਮਾਹੌਲ ਵਿੱਚ ਸਮਾਪਤ ਹੋਈ, ਜਿਸ ਦੌਰਾਨ ਸੂਬੇ ਭਰ ਦੇ ਜ਼ਿਲ੍ਹਾ ਪੁਲਿਸ ਹੈੱਡਕੁਆਰਟਰਾਂ ਤੋਂ ਜੁੜੇ ਟਰੇਡਰਜ਼ ਕਮਿਸ਼ਨ ਅਤੇ ਜ਼ਿਲ੍ਹਾ ਤੇ ਹਲਕਾ ਪੱਧਰੀ ਕਮੇਟੀ ਮੈਂਬਰਾਂ ਨੇ ਵਿੱਤ ਮੰਤਰੀ ਅਤੇ ਸੀਨੀਅਰ ਅਧਿਕਾਰੀਆਂ ਨਾਲ ਉਸਾਰੂ ਫੀਡਬੈਕ ਸਾਂਝੀ ਕੀਤੀ। ਇੰਨ੍ਹਾਂ ਨੁਮਾਇੰਦਿਆਂ ਨੇ ਪੁਲਿਸ ਅਤੇ ਵਪਾਰ ਖੇਤਰ ਦੇ ਵਿਚਕਾਰ ਸਹਿਯੋਗ ਦਾ ਇੱਕ ਮਜ਼ਬੂਤ ਮਾਹੌਲ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਸਰਗਰਮ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਇਸ ਉਪਰਾਲੇ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨੂੰ ਆਪਣੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...