ਮੰਤਰੀ ਸਮੂਹ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

by | Feb 25, 2026 | AGRICULTURE UPDATES, politics | 0 comments

ਸਾਰੇ ਭਾਈਵਾਲਾਂ ਦੀ ਭਲਾਈ ਲਈ ਨਿਰਵਿਘਨ ਖ਼ਰੀਦ ਸੀਜ਼ਨ ਯਕੀਨੀ ਬਣਾਇਆ ਜਾਵੇ: ਮੰਤਰੀ ਸਮੂਹ ਵੱਲੋਂ ਅਫਸਰਾਂ ਨੂੰ ਨਿਰਦੇਸ਼

ਸਟੋਰੇਜ ਸਪੇਸ ਦਾ ਮੁੱਦਾ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਚੁੱਕਿਆ

ਚੰਡੀਗੜ੍ਹ, 25 ਫਰਵਰੀ:

ਫ਼ਸਲੀ ਖ਼ਰੀਦ ਸਬੰਧੀ ਤਿਆਰੀਆਂ ਦੀ ਨਿਗਰਾਨੀ ਲਈ ਗਠਿਤ ਮੰਤਰੀ ਸਮੂਹ(ਜੀਓਐਮ) ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਸ਼ਾਮਿਲ ਹਨ, ਨੇ ਅੱਜ ਆਉਣ ਵਾਲੇ ਕਣਕ ਖਰੀਦ ਸੀਜ਼ਨ 2026-27 ਦੀ ਵਿਆਪਕ ਸਮੀਖਿਆ ਕਰਨ ਲਈ ਮੀਟਿੰਗ ਕੀਤੀ।

ਮੰਤਰੀ ਸਮੂਹ ਨੂੰ ਇਸ ਮੌਕੇ ਦੱਸਿਆ ਗਿਆ ਕਿ ਕਣਕ ਖ਼ਰੀਦ ਸੀਜ਼ਨ 1 ਅਪ੍ਰੈਲ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵੱਲੋਂ ਵਿਭਾਗ ਲਗਭਗ 132 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਉਪਜ ਦੀ ਖ਼ਰੀਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ।

ਭੰਡਾਰਨ ਦੀ ਜਗ੍ਹਾ ਦੇ ਮੁੱਦੇ ਸਬੰਧੀ ਮੰਤਰੀ ਸਮੂਹ ਦੇ ਧਿਆਨ ਵਿੱਚ ਇਹ ਲਿਆਂਦਾ ਗਿਆ ਕਿ ਭਾਰਤੀ ਖੁਰਾਕ ਨਿਗਮ ਵੱਲੋਂ ਅਗਸਤ 2025 ਤੋਂ ਹੁਣ ਤੱਕ ਹਰ ਮਹੀਨੇ 5 ਐਲ.ਐਮ.ਟੀ. ਕਣਕ ਅਤੇ 5 ਐਲਐਮਟੀ ਚੌਲ ਦੀ ਢੋਆ-ਢੁਆਈ ਕੀਤੀ ਜਾ ਰਹੀ ਹੈ, ਜਦੋਂ ਕਿ 2026-27 ਦੇ ਸੀਜ਼ਨ ਵਿੱਚ ਖਰੀਦੀ ਜਾਣ ਵਾਲੀ ਕਣਕ ਲਈ ਢੁਕਵੀਂ ਸਟੋਰੇਜ ਸਪੇਸ ਨੂੰ ਯਕੀਨੀ ਬਣਾਉਣ ਲਈ ਹਰ ਮਹੀਨੇ ਘੱਟੋ-ਘੱਟ 15 ਐਲਐਮਟੀ ਕਣਕ ਦੀ ਚੁਕਾਈ ਦੀ ਲੋੜ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧ ਵਿੱਚ ਸਮੇਂ ਸਮੇਂ ਉੱਤੇ ਅਤੇ ਹਾਲ ਹੀ ਵਿੱਚ ਵੀ ਜ਼ੋਰਦਾਰ ਢੰਗ ਨਾਲ ਕੇਂਦਰ ਸਰਕਾਰ ਕੋਲ ਮੁੱਦਾ ਉਠਾਇਆ ਗਿਆ ਹੈ।

ਇਸ ਤੋਂ ਇਲਾਵਾ ਆਉਣ ਵਾਲੇ ਸੀਜ਼ਨ ਦੇ ਸਬੰਧੀ ਕਣਕ ਦੀ ਸੁਰੱਖਿਅਤ ਸਟੋਰੇਜ ਨੂੰ ਯਕੀਨੀ ਬਣਾਉਣ ਲਈ ਵਿਭਾਗ ਪਲਿੰਥ ਬਣਾਉਣ ਅਤੇ ਚੌਲ ਮਿੱਲਾਂ ਵਿੱਚ ਖਾਲੀ ਥਾਵਾਂ ਦੀ ਵਰਤੋਂ ਕਰਨ ’ਤੇ ਵਿਚਾਰ ਕਰ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨਾਂ ਨਾਲ ਖਰੀਦ ਪ੍ਰਬੰਧਾਂ ਦੀ ਨਿਯਮਿਤ ਸਮੀਖਿਆ ਕੀਤੀ ਜਾ ਰਹੀ ਹੈ। ਡੀਐਫਐਸਸੀਜ਼ ਵੱਲੋਂ ਸੰਕਟਕਾਲੀ ਯੋਜਨਾਵਾਂ ਅਤੇ ਬਦਲਵੇਂ ਪ੍ਰਬੰਧ ਤਿਆਰ ਕਰਨ ਲਈ ਐਫ.ਸੀ.ਆਈ. ਦੇ ਜ਼ਿਲ੍ਹਾ ਮੈਨੇਜਰਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।

ਸੀਜ਼ਨ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਲੋੜੀਂਦੀਆਂ ਹੋਰ ਵਸਤਾਂ ਸਬੰਧੀ 391320 ਪਲਾਸਟਿਕ ਦੇ ਕਰੇਟਾਂ ਲਈ ਆਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 231055 ਪ੍ਰਾਪਤ ਹੋ ਚੁੱਕੇ ਹਨ ਜਦੋਂ ਕਿ ਬਾਕੀ ਮਾਰਚ ਤੱਕ ਪ੍ਰਾਪਤ ਹੋ ਜਾਣਗੇ। ਇਸ ਤੋਂ ਇਲਾਵਾ, 675000 ਲੱਕੜ ਦੇ ਕਰੇਟਾਂ ਦੀ ਸਪਲਾਈ ਲਈ ਆਰਡਰ ਦਿੱਤੇ ਗਏ ਹਨ ਅਤੇ ਕਣਕ ਨੂੰ ਸੁਰੱਖਿਅਤ ਢੰਗ ਨਾਲ ਸਟੋਰ ਕਰਨ ਲਈ ਲੋੜੀਂਦੇ ਐਲਪੀਈਡੀ ਕਵਰ (ਤਰਪਾਲਾਂ) ਵੀ ਉਪਲਬਧ ਹਨ।

ਆੜ੍ਹਤੀਆਂ ਵੱਲੋਂ ਕਮਿਸ਼ਨ ਦੀਆਂ ਦਰਾਂ 45 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 64 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਸਬੰਧੀ ਮੰਤਰੀ ਸਮੂਹ ਦੇ ਇਹ ਵੀ ਧਿਆਨ ਵਿੱਚ ਲਿਆਂਦਾ ਗਿਆ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਵ ਮੌਕੇ ’ਤੇ ਕੇਂਦਰ ਸਰਕਾਰ ਕੋਲ ਇਹ ਮਾਮਲਾ ਜ਼ੋਰ ਸ਼ੋਰ ਨਾਲ ਉਠਾਇਆ ਜਾ ਰਿਹਾ ਹੈ।

ਖਰੀਦ ਪ੍ਰਕਿਰਿਆ ਨਾਲ ਜੁੜੇ ਹਰੇਕ ਭਾਈਵਾਲੀ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੰਤਰੀ ਸਮੂਹ ਨੇ ਅਧਿਕਾਰੀਆਂ ਨੂੰ ਹਰ ਕਦਮ ’ਤੇ ਪਾਰਦਰਸ਼ਤਾ ਨਾਲ ਨਿਰਵਿਘਨ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ, ਅਤੇ ਜੀ.ਐਮ. ਵਿੱਤ ਸਰਵੇਸ਼ ਕੁਮਾਰ ਮੌਜੂਦ ਸਨ

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...