*ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ *

by | Feb 26, 2026 | breaking news, politics, religion | 0 comments

— ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਹੋਲੇ ਮੁਹੱਲੇ ਤੋਂ ਪਹਿਲਾਂ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

— ਸਮਾਗਮ ਦੌਰਾਨ ਪੁਖ਼ਤਾ ਨਿਗਰਾਨੀ ਲਈ ਡਰੋਨ ਅਤੇ 200 ਸੀਸੀਟੀਵੀ ਕੈਮਰੇ ਤਾਇਨਾਤ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

— ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਨੂੰ ਸੰਗਤ ਨਾਲ ਨਿਮਰਤਾ ਨਾਲ ਪੇਸ਼ ਆਉਣ ਦੇ ਨਿਰਦੇਸ਼

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਤਿਉਹਾਰ ਹੋਲਾ ਮੁਹੱਲਾ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇਸ ਧਾਰਮਿਕ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਉਥੋਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ।

ਜ਼ਿਕਰਯੋਗ ਹੈ ਕਿ ਤਿੰਨ ਰੋਜ਼ਾ ਸਾਲਾਨਾ ਹੋਲਾ ਮੁਹੱਲਾ 2 ਮਾਰਚ ਤੋਂ 4 ਮਾਰਚ, 2026 ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਰੂਪਨਗਰ ਰੇਂਜ ਨਾਨਕ ਸਿੰਘ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਮਨਿੰਦਰ ਸਿੰਘ ਨਾਲ ਇੱਕ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਨਿਰਦੇਸ਼ ਦਿੱਤੇ ਕਿ ਦੁਨੀਆ ਭਰ ਤੋਂ ਖਾਲਸੇ ਦੇ ਜਨਮ ਸਥਾਨ ’ਤੇ ਨੱਤਮਤਸਕ ਹੋਣ ਵਾਲੀਆਂ ਲੱਖਾਂ ਸੰਗਤਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣ।

ਦੱਸਣਯੋਗ ਹੈ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ 12 ਖੇਤਰਾਂ ਵਿੱਚ ਵੰਡਿਆ ਗਿਆ ਹੈ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਭਗ 5000 ਪੁਲਿਸ ਕਰਮੀਆਂ ਦੀ ਨਫ਼ਰੀ ਤਾਇਨਾਤ ਕੀਤੀ ਗਈ ਹੈ। ਹਵਾਈ ਨਿਗਰਾਨੀ ਅਤੇ ਭੀੜ ਦੀ ਨਿਗਰਾਨੀ ਲਈ ਛੇ ਡਰੋਨ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਦੀ ਲਾਈਵ ਫੀਡ ਦੀ ਨਿਗਰਾਨੀ ਕੇਂਦਰੀ ਕੰਟਰੋਲ ਰੂਮ ’ਤੇ ਕੀਤੀ ਜਾਵੇਗੀ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਸੈਕਟਰ ਇੰਚਾਰਜਾਂ ਅਤੇ ਤਾਇਨਾਤ ਪੁਲਿਸ ਫੋਰਸ ਨੂੰ ਸੰਗਤ ਨਾਲ ਬਹੁਤ ਹੀ ਨਿਮਰਤਾ ਨਾਲ ਪੇਸ਼ ਆਉਣ ਅਤੇ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਪੂਰੀ ਲਗਨ ਅਤੇ ਦ੍ਰਿੜਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਹੋਲਾ ਮੁਹੱਲਾ ਦੇ ਸ਼ਾਂਤੀਪੂਰਨ ਅਤੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਰੂਪਨਗਰ ਪੁਲਿਸ ਵੱਲੋਂ ਕਈ ਨਵੀਆਂ ਪਹਿਲਕਦਮੀਆਂ ਲਾਗੂ ਕੀਤੀਆਂ ਗਈਆਂ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸਮਰੱਥਾ ਅਨੁਸਾਰ ਕੁੱਲ 21 ਪਾਰਕਿੰਗ ਖੇਤਰ ਨਿਰਧਾਰਤ ਕੀਤੇ ਗਏ ਹਨ ਅਤੇ ਸੰਗਤਾਂ ਦੇ ਮਾਰਗਦਰਸ਼ਨ ਲਈ ਪਾਰਕਿੰਗ ਅਤੇ ਰੂਟਾਂ ਲਈ ਇੱਕ ਕਲਰ-ਕੋਡਿੰਗ ਯੋਜਨਾ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ 100 ਈ-ਰਿਕਸ਼ਾ ਅਤੇ 50 ਮਿੰਨੀ-ਬੱਸਾਂ ਸਮੇਤ 24 ਘੰਟੇ ਸ਼ਟਲ ਸੇਵਾਵਾਂ ਪਾਰਕਿੰਗ ਖੇਤਰਾਂ ਤੇ ਉਪਲਬਧ ਰਹਿਣਗੀਆਂ।

ਉਨ੍ਹਾਂ ਅੱਗੇ ਕਿਹਾ ਕਿ ਸੰਗਤਾਂ ਨੂੰ ਸ਼ਟਲ ਬੱਸ ਸੇਵਾਵਾਂ, ਪਾਰਕਿੰਗ ਪੁਆਇੰਟਾਂ, ਡਾਕਰਟਰੀ ਸਹੂਲਤਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਦੇ ਵੇਰਵਿਆਂ ਵਿੱਚ ਮਦਦ ਕਰਨ ਲਈ ਵੱਖ-ਵੱਖ ਥਾਵਾਂ ’ਤੇ ਕਿਊਆਰ-ਕੋਡ ਅਧਾਰਤ ਜਾਣਕਾਰੀ ਪ੍ਰਣਾਲੀਆਂ ਸਥਾਪਤ ਕੀਤੀਆਂ ਗਈਆਂ ਹਨ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸ਼ਹਿਰ ਦੀਆਂ ਪਹੁੰਚ ਸੜਕਾਂ ਨੂੰ ਕਵਰ ਕਰਨ ਲਈ ਪੀਟੀਜ਼ੈਡ ਅਤੇ ਏਐਨਪੀਆਰ ਕੈਮਰੇ ਸਮੇਤ ਲਗਭਗ 200 ਸੀਸੀਟੀਵੀ ਕੈਮਰੇ ਲਗਾਏ ਗਏ ਹਨ ਤਾਂ ਜੋ ਟ੍ਰੈਫਿਕ ਦੀ ਆਮਦ ਬਾਰੇ ਅਸਲ-ਸਮੇਂ ਦੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਇਸ ਦੇ ਨਾਲ ਹੀ ਪੁਲਿਸ ਸਟੇਸ਼ਨ ਆਨੰਦਪੁਰ ਸਾਹਿਬ ਵਿਖੇ ਸੀਸੀਟੀਵੀ ਕੰਟਰੋਲ ਰੂਮ ਰਾਹੀਂ 24 ਘੰਟੇ ਲਾਈਵ ਨਿਗਰਾਨੀ ਵੀ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪਹਿਲੀ ਵਾਰ ਚਰਨ ਗੰਗਾ ਸਟੇਡੀਅਮ ਵਿਖੇ ਪ੍ਰਭਾਵਸ਼ਾਲੀ ਭੀੜ ਪ੍ਰਬੰਧਨ ਲਈ ਤਿੰਨ-ਪਰਤੀ ਬੈਰੀਕੇਡਿੰਗ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਹੋਲਾ ਮੁਹੱਲਾ ਦਾ ਤਿਉਹਾਰ ਸਿੱਖ ਭਾਈਚਾਰੇ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੈ, ਜਿਸ ਵਿੱਚ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਜੀਵਨ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦੀ ਵੱਡੀ ਸ਼ਮੂਲੀਅਤ ਹੁੰਦੀ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...