ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ—ਡਾ. ਬਲਜੀਤ ਕੌਰ

by | Feb 27, 2026 | breaking news, daily, education, health | 0 comments

ਯੋਗ ਸੰਸਥਾਵਾਂ ਨੂੰ ਅਨਾਜ ਅਤੇ ਬਜ਼ੁਰਗਾਂ ਨੂੰ ਪੈਨਸ਼ਨ ਮੁਹੱਈਆ ਕਰਵਾਉਣ ‘ਤੇ ਚਰਚਾ—ਡਾ. ਬਲਜੀਤ ਕੌਰ

ਆਂਗਣਵਾੜੀ ਕੇਂਦਰਾਂ ਦੀ ਬਿਹਤਰੀ ਅਤੇ ਪੋਸ਼ਣ ਵਾਟਿਕਾ ਨੂੰ ਮਿਲੇਗੀ ਰਫ਼ਤਾਰ—ਡਾ. ਬਲਜੀਤ ਕੌਰ

ਲਾਭਪਾਤਰੀ ਕੇਂਦਰਿਤ ਪਹੁੰਚ ਨਾਲ ਭੋਜਨ ਅਧਿਕਾਰਾਂ ਦੀ ਸੁਰੱਖਿਆ ਯਕੀਨੀ—ਡਾ. ਬਲਜੀਤ ਕੌਰ

ਚੰਡੀਗੜ੍ਹ, 27 ਫਰਵਰੀ:

ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਪਹਿਲਕਦਮੀ ‘ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਪੰਜਾਬ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮਕਸਦ ਖੁਰਾਕ ਸੁਰੱਖਿਆ, ਪੋਸ਼ਣ ਅਤੇ ਸਮਾਜਿਕ ਭਲਾਈ ਨਾਲ ਜੁੜੀਆਂ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਅਮਲਦਾਰੀ ਨੂੰ ਹੋਰ ਮਜ਼ਬੂਤ ਕਰਨਾ ਸੀ।

ਮੀਟਿੰਗ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਅਤੇ ਮੈਂਬਰ ਸ਼੍ਰੀ ਵਿਜੇ ਦੱਤ ਅਤੇ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਦੀ ਅਗਵਾਈ ਹੇਠ ਵਫ਼ਦ ਨੇ ਭਾਗ ਲਿਆ। ਇਸ ਮੌਕੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਗੁਰਕਿਰਤ ਕ੍ਰਿਪਾਲ, ਆਈ.ਏ.ਐਸ. ਅਤੇ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਖੁਰਾਕ ਸੁਰੱਖਿਆ ਅਤੇ ਪੋਸ਼ਣ ਨਾਲ ਜੁੜੇ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਕਰਦਿਆਂ ਕਿਹਾ ਕਿ ਸਰਕਾਰ ਦੀ ਖੁਰਾਕ ਸੁਰੱਖਿਆ ਯੋਜਨਾ ਤਹਿਤ ਯੋਗ ਸੰਸਥਾਵਾਂ ਨੂੰ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 15 ਕਿਲੋਗ੍ਰਾਮ ਅਨਾਜ ਸਬਸਿਡੀ ਦਰਾਂ ‘ਤੇ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਹ ਸਹੂਲਤ ਪਿੰਗਲਵਾੜਾ ਸੰਸਥਾਵਾਂ, ਬਿਰਧ ਆਸ਼ਰਮਾਂ, ਬੇਸਹਾਰਾ ਘਰਾਂ ਸਮੇਤ ਮਾਨਤਾ ਪ੍ਰਾਪਤ ਭਲਾਈ ਸੰਸਥਾਵਾਂ, ਅਨੁਸੂਚਿਤ ਜਾਤੀ ਦੀਆਂ ਵਿਦਿਆਰਥਣਾਂ ਲਈ ਹੋਸਟਲਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਕੂਲਾਂ ਤੱਕ ਨਿਰੰਤਰ ਵਧਾਈ ਜਾਣੀ ਚਾਹੀਦੀ ਹੈ।

ਇਸ ਤੋਂ ਇਲਾਵਾ, ਬਿਰਧ ਆਸ਼ਰਮਾਂ ਵਿੱਚ ਰਹਿੰਦੇ ਯੋਗ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦੇਣ ਅਤੇ ਪਿੰਗਲਵਾੜਾ ਸਮੇਤ ਹੋਰ ਗੈਰ-ਮਾਨਤਾ ਪ੍ਰਾਪਤ ਸੰਸਥਾਵਾਂ ਦੇ ਨਿਵਾਸੀਆਂ ਨੂੰ ਮਿਡ-ਡੇ-ਮੀਲ ਸਕੀਮ ਦੇ ਲਾਭ ਪ੍ਰਦਾਨ ਕਰਨ ਸਬੰਧੀ ਮਾਮਲਿਆਂ ‘ਤੇ ਵੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।

ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਸੁਧਾਰਯੋਗ ਹਾਲਤ ਵਿੱਚ ਮੌਜੂਦ ਆਂਗਣਵਾੜੀ ਕੇਂਦਰਾਂ ਦੀ ਮੁਰੰਮਤ ਅਤੇ ਉਸਾਰੀ ਦੀ ਲੋੜ ਉੱਭਾਰਨ ‘ਤੇ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਸਥਾਪਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ, ਤਾਂ ਜੋ ਉਪਲਬਧ ਫੰਡਾਂ ਦੀ ਜਨਤਕ ਹਿੱਤ ਵਿੱਚ ਪ੍ਰਭਾਵਸ਼ਾਲੀ ਅਤੇ ਸਮੇਂ-ਸਿਰ ਵਰਤੋਂ ਯਕੀਨੀ ਬਣਾਈ ਜਾ ਸਕੇ।

ਮੀਟਿੰਗ ਵਿੱਚ ਪੋਸ਼ਣ ਵਾਟਿਕਾ ਯੋਜਨਾ ਤਹਿਤ ਰਸੋਈ ਬਾਗ ਅਤੇ ਔਸ਼ਧੀ ਬਾਗ ਵਿਕਸਤ ਕਰਨ, ਆਂਗਣਵਾੜੀ ਵਰਕਰਾਂ ਨੂੰ ਨਿਯਮਤ ਸਿਖਲਾਈ ਪ੍ਰਦਾਨ ਕਰਨ ਅਤੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਉਨ੍ਹਾਂ ਨੂੰ ਮੋਬਾਈਲ ਫੋਨ ਉਪਲਬਧ ਕਰਵਾਉਣ ਸਬੰਧੀ ਸੁਝਾਵਾਂ ‘ਤੇ ਵੀ ਵਿਚਾਰ ਕੀਤਾ ਗਿਆ।

ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਕਲਿਆਣਕਾਰੀ ਨੀਤੀਆਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ, ਸਮੇਂ-ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ।

ਮੀਟਿੰਗ ਨੂੰ ਸਕਾਰਾਤਮਕ ਕਰਾਰ ਦਿੰਦਿਆਂ ਡਾ. ਬਲਜੀਤ ਕੌਰ ਨੇ ਭਰੋਸਾ ਦਿੱਤਾ ਕਿ ਕਮਿਸ਼ਨ ਵੱਲੋਂ ਦਿੱਤੇ ਗਏ ਸਾਰੇ ਸੁਝਾਵਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਕੇ ਉਨ੍ਹਾਂ ਨੂੰ ਪੜਾਅਵਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ ਅਤੇ ਜਨਤਕ ਹਿੱਤ ਵਿੱਚ ਲੋੜੀਂਦੇ ਸਾਰੇ ਕਦਮ ਚੁੱਕੇ ਜਾਣਗੇ।

ਇਸ ਮੀਟਿੰਗ ਵਿੱਚ ਖੁਰਾਕ ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਵਿਭਾਗ ਤੋਂ ਸੀਨੀਅਰ ਆਈ.ਏ.ਐਸ. ਅਧਿਕਾਰੀ ਸ਼੍ਰੀ ਕਮਲ ਕੁਮਾਰ ਗਰਗ, ਮਿਡ-ਡੇ-ਮੀਲ ਸਕੀਮ ਦੇ ਇੰਚਾਰਜ, ਜਨਰਲ ਮੈਨੇਜਰ ਸ਼੍ਰੀ ਵਰਿੰਦਰ ਬਰਾੜ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿੱਚ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...