ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ

by | Feb 28, 2026 | breaking news, crime, INTERNATIONAL | 0 comments

— 1215 ਐਮਡੀਐਮਏ ਗੋਲੀਆਂ, 263 ਗ੍ਰਾਮ ਕੋਕੇਨ, 82 ਗ੍ਰਾਮ ਆਈਸੀਈ, 1.2 ਕਿਲੋ ਟੀਐਚਸੀ ਵੇਰੀਐਂਟ, 16 ਗ੍ਰਾਮ ਮੈਜਿਕ ਮਸ਼ਰੂਮ ਅਤੇ 400 ਗ੍ਰਾਮ ਅਫੀਮ ਬਰਾਮਦ

— ਗ੍ਰਿਫ਼ਤਾਰ ਮੁਲਜ਼ਮ ਟ੍ਰਾਈਸਿਟੀ ਖੇਤਰ ਅਤੇ ਲੁਧਿਆਣਾ ਵਿੱਚ ਸ਼ਹਿਰੀ ਨੌਜਵਾਨਾਂ ਨੂੰ ਵਿਦੇਸ਼ੀ ਮੂਲ ਦੇ ਪਾਰਟੀ ਡਰੱਗਜ਼ ਕਰਦੇ ਸਨ ਸਪਲਾਈ: ਡੀਜੀਪੀ ਗੌਰਵ ਯਾਦਵ

— ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਵਿਸ਼ਵ ਪੱਧਰ ‘ਤੇ ਵਧੇਰੇ ਮਾਰੂ ਅਤੇ ਖ਼ਤਰਨਾਕ ਮੰਨਿਆ ਜਾਂਦਾ: ਆਈਜੀ ਅਸ਼ਵਨੀ ਗੋਟਿਆਲ

ਚੰਡੀਗੜ੍ਹ, 28 ਫਰਵਰੀ:

ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਸੰਗਠਿਤ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਟ੍ਰਾਈਸਿਟੀ ਖੇਤਰ ਅਤੇ ਲੁਧਿਆਣਾ ਵਿੱਚ ਸਰਗਰਮ ਇੱਕ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼ ਇਸਦੇ ਛੇ ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਵਿਸ਼ੇਸ਼ ਕਰਕੇ ਸ਼ਹਿਰਾਂ ‘ਚ ਰਹਿੰਦੇ ਨੌਜਵਾਨਾਂ ਨੂੰ ਆਪਣਾ ਨਿਸ਼ਾਨਾ ਬਣਾ ਕੇ ਵਿਦੇਸ਼ੀ ਮੂਲ ਦੇ ਪਾਰਟੀ ਡਰੱਗਜ਼ ਦੀ ਸਪਲਾਈ ਕਰਦੇ ਸਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਿਸ਼ਵ, ਮੁਕੇਸ਼ ਕੁਮਾਰ, ਲਖਵਿੰਦਰ ਸਿੰਘ, ਰਵੀ ਕੁਮਾਰ, ਬਲਜਿੰਦਰ ਸਿੰਘ ਅਤੇ ਤਲਵਿੰਦਰ ਸਿੰਘ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਦੇਸ਼ ਵਿੱਚ ਐਮ.ਡੀ.ਐਮ.ਏ. ਟੈਬਲੇਟ ਦੀ ਸਭ ਤੋਂ ਵੱਡੀਆਂ ਬਰਾਮਦਗੀਆਂ ਵਿੱਚੋਂ ਇੱਕ ਹੈ।

ਉਨ੍ਹਾਂ ਕਿਹਾ ਕਿ ਜ਼ਬਤ ਕੀਤੇ ਗਏ ਪਦਾਰਥਾਂ ਵਿੱਚ 1,215 ਐਮਡੀਐਮਏ ਟੈਬਲੇਟ, 263 ਗ੍ਰਾਮ ਕੋਕੀਨ, 82 ਗ੍ਰਾਮ ਮੈਥਾਫੈਟਾਮਾਈਨ (ਆਈਸੀਈ), ਵੱਖ-ਵੱਖ ਵੇਰੀਐਂਟ ਵਿੱਚ 1.2 ਕਿਲੋ ਟੀਐਚਸੀ, 16 ਗ੍ਰਾਮ ਮੈਜਿਕ ਮਸ਼ਰੂਮ ਅਤੇ 400 ਗ੍ਰਾਮ ਅਫੀਮ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 9 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਸਿੰਡੀਕੇਟ ਏਅਰ ਕੋਰੀਅਰ ਚੈਨਲਾਂ ਰਾਹੀਂ ਵਿਦੇਸ਼ਾਂ ਤੋਂ ਨਸ਼ੀਲੇ ਪਦਾਰਥ ਮੰਗਵਾ ਕੇ ਇਸਦੀ ਅੱਗੇ ਸਪਲਾਈ ਅਤੇ ਪਤਾ ਲੱਗਣ ਤੋਂ ਬਚਣ ਲਈ ਏਨਕ੍ਰਿਪਟਡ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਦਾ ਸੀ । ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਏਐਨਟੀਐਫ ਅਸ਼ਵਨੀ ਗੋਟਿਆਲ ਨੇ ਕਿਹਾ ਕਿ ਉਨ੍ਹਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਰਿਸ਼ਵ ਨਾਮੀ ਇੱਕ ਡਰੱਗ ਸਪਲਾਇਰ ਖਰੜ ਦੇ ਇੱਕ ਅਪਾਰਟਮੈਂਟ ‘ਚੋਂ ਕਲੱਬ ਅਤੇ ਪਾਰਟੀ ਸਰਕਟਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਦਾ ਕੰਮ ਚਲਾ ਰਿਹਾ ਹੈ, ਜੋ ਮੁੱਖ ਤੌਰ ‘ਤੇ ਟ੍ਰਾਈਸਿਟੀ ਖੇਤਰ ਦੇ ਨੌਜਵਾਨਾਂ ਨੂੰ ਇਹ ਨਸ਼ੀਲੇ ਪਦਾਰਥ ਵੇਚਦਾ ਹੈ।

ਪ੍ਰਾਪਤ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਯੋਜਨਾ ਬਣਾ ਕੇ ਉਕਤ ਜਗ੍ਹਾ ‘ਤੇ ਛਾਪਾ ਮਾਰਿਆ, ਜਿਸ ਦੌਰਾਨ ਸ਼ੱਕੀ ਰਿਸ਼ਵ ਨੂੰ 1215 ਐਮਡੀਐਮਏ ਟੈਬਲੇਟ, 155 ਗ੍ਰਾਮ ਕੋਕੇਨ, 82 ਗ੍ਰਾਮ ਆਈਸੀਈ, 10 ਵੇਰੀਐਂਟ ਵਿੱਚ 973 ਗ੍ਰਾਮ ਟੀਐਚਸੀ, 16 ਗ੍ਰਾਮ ਮੈਜਿਕ ਮਸ਼ਰੂਮ, 400 ਗ੍ਰਾਮ ਅਫੀਮ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰ ਲਿਆ ਗਿਆ।

ਏਆਈਜੀ ਨੇ ਕਿਹਾ ਕਿ ਹੋਰ ਜਾਂਚ ਦੌਰਾਨ ਲੁਧਿਆਣਾ ਵਿੱਚ ਇੱਕ ਵਿਸ਼ਾਲ ਡਿਸਟ੍ਰੀਬਿਊਸ਼ਨ ਮਾਡਿਊਲ ਦਾ ਪਤਾ ਲੱਗਿਆ, ਜੋ ਟ੍ਰਾਈਸਿਟੀ ਖੇਤਰ ਲਈ ਇੱਕ ਮੁੱਖ ਸਪਲਾਈ ਅਤੇ
ਰੀ-ਡਿਸਟ੍ਰੀਬਿਊਸ਼ਟ ਹੱਬ ਵਜੋਂ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਕੀਤੀਆਂ ਗਈਆਂ ਛਾਪੇਮਾਰੀਆਂ ਵਿੱਚ ਮੁੱਖ ਕਾਰਕੁਨਾਂ – ਮੁਕੇਸ਼ ਕੁਮਾਰ, ਲਖਵਿੰਦਰ ਸਿੰਘ, ਰਵੀ ਕੁਮਾਰ, ਬਲਜਿੰਦਰ ਸਿੰਘ ਅਤੇ ਤਲਵਿੰਦਰ ਸਿੰਘ ਨੂੰ 108 ਗ੍ਰਾਮ ਕੋਕੇਨ, 278 ਗ੍ਰਾਮ ਟੀਐਚਸੀ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।
ਏਆਈਜੀ ਅਸ਼ਵਨੀ ਗੋਟਿਆਲ ਨੇ ਕਿਹਾ ਕਿ ਇਸ ਛਾਪਿਆਂ ਦੌਰਾਨ ਜ਼ਬਤ ਕੀਤੇ ਗਏ ਕਈ ਨਸ਼ੀਲੇ ਪਦਾਰਥ ਵਿਸ਼ਵ ਪੱਧਰ ‘ਤੇ ਕਾਫ਼ੀ ਮਾਰੂ ਅਤੇ ਖਤਰਨਾਕ ਮੰਨੇ ਜਾਂਦੇ ਹਨ ਅਤੇ ਇਨ੍ਹਾਂ ਦੇ ਗੰਭੀਰ ਮਨੋਵਿਗਿਆਨਕ ਅਤੇ ਸਰੀਰਕ ਪ੍ਰਭਾਵਾਂ ਕਰਕੇ ਮੂਲ ਦੇਸ਼ਾਂ ਵਿੱਚ ਇਨ੍ਹਾਂ ਪਦਾਰਥਾਂ ਦੇ ਸੇਵਨ ਖ਼ਿਲਾਫ਼ ਵੱਖ-ਵੱਖ ਜਨਤਕ ਸਿਹਤ ਐਡਵਾਈਜ਼ਰੀਆਂ ਅਤੇ ਇਨਫੋਰਸਮੈਂਟ ਚੇਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ।

ਇਸ ਸਬੰਧ ਵਿੱਚ ਐਸਏਐਸ ਨਗਰ ਦੇ ਪੁਲਿਸ ਥਾਣਾ ਏਐਨਟੀਐਫ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18, 20, 21, 22, 22 (ਸੀ), 27 ਅਤੇ 29 ਤਹਿਤ ਐਫਆਈਆਰ ਨੰਬਰ 4 ਮਿਤੀ 27.02.2026 ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...