ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

by | Mar 2, 2026 | breaking news, politics, religion | 0 comments

* ਸ੍ਰੀ ਅਨੰਦਪੁਰ ਸਾਹਿਬ ਵਿਖੇ ਹਰ ਮੌਸਮ ਲਈ ਅਨੁਕੂਲ ਸਥਾਈ ਏਸੀ ਟੈਂਟ ਸਿਟੀ ਸੰਗਤ ਨੂੰ ਸਮਰਪਿਤ ਕੀਤੀ: ਹਰਜੋਤ ਸਿੰਘ ਬੈਂਸ

•ਇਸ ਸਾਲ ਗ੍ਰੀਨ ਹੋਲਾ ਮਹੱਲਾ ਮਨਾਇਆ ਜਾਵੇਗਾ; ਸਿੰਗਲ-ਯੂਜ਼ ਪਲਾਸਟਿਕ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ: ਹਰਜੋਤ ਸਿੰਘ ਬੈਂਸ

* 28 ਪਾਰਕਿੰਗ ਜ਼ੋਨਾਂ, ਦੋ ਟਰਾਲੀ ਸਿਟੀਆਂ, 100 ਈ-ਰਿਕਸ਼ਾ, ਅੱਪਗ੍ਰੇਡ ਕੀਤੇ ਗਏ ਸਿਹਤ ਅਤੇ ਸੁਰੱਖਿਆ ਪ੍ਰਬੰਧ ਨਿਰਵਿਘਨ ਸਮਾਗਮ ਯਕੀਨੀ ਬਣਾਉਣਗੇ: ਹਰਜੋਤ ਸਿੰਘ ਬੈਂਸ

* ਹੋਲਾ ਮਹੱਲਾ ਦੇ ਰੰਗ ਨੂੰ ਹੋਰ ਗੂੜ੍ਹਾ ਕਰਨ ਲਈ ਵਿਰਾਸਤ-ਏ-ਖਾਲਸਾ ਵਿਖੇ 2 ਅਤੇ 3 ਮਾਰਚ ਦੀ ਸ਼ਾਮ ਨੂੰ ਹੋਵੇਗੀ ਆਤਿਸ਼ਬਾਜ਼ੀ

ਚੰਡੀਗੜ੍ਹ, 2 ਮਾਰਚ:
ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਸਬੰਧੀ ਸਮਾਗਮਾਂ ਮੌਕੇ ਜੁੜਨ ਵਾਲੀ ਵੱਡੀ ਗਿਣਤੀ ਸੰਗਤ ਲਈ ਬਣਾਈ ਗਈ ਸਥਾਈ ਟੈਂਟ ਸਿਟੀ ਸਮੇਤ ਨਿਰਵਿਘਨ ਧਾਰਮਿਕ ਦਰਸ਼ਨਾਂ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਵਾਤਾਵਰਣਪੱਖੀ ਕਾਰਜਾਂ ਨੂੰ ਉਤਸ਼ਾਹਿਤ ਕਰਨ ਕੀਤੇ ਵਿਆਪਕ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਰਤ ਦੀ ਪਹਿਲੀ ਸਥਾਈ (ਪਰਮਾਨੈਂਟ) ਏਅਰ-ਕੰਡੀਸ਼ਨਡ ਟੈਂਟ ਸਿਟੀ ਅਤੇ ਗ੍ਰੀਨ ਹੋਲਾ ਮਹੱਲਾ ਸਮੇਤ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ, “ਪਿਛਲੇ ਸਾਲ ਇੱਕ ਅਸਥਾਈ ਢਾਂਚੇ ਦੀ ਸਫਲਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੀਖਣ ਤੋਂ ਬਾਅਦ ਇੱਕ ਸਥਾਈ ਟੈਂਟ ਸਿਟੀ ਬਣਾਉਣ ਬਾਰੇ ਵਿਚਾਰ ਰੱਖਿਆ ਗਿਆ ਸੀ ਅਤੇ ਹੁਣ ਪਵਿੱਤਰ ਨਗਰੀ ਵਿਖੇ ਸਥਾਈ ਟੈਂਟ ਸਿਟੀ ਸਥਾਪਤ ਕੀਤੀ ਗਈ ਹੈ।

ਸਿੱਖਿਆ ਮੰਤਰੀ ਨੇ ਕਿਹਾ, “ਇਹ ਪੰਜਾਬ ਦੇ ਧਾਰਮਿਕ ਸੈਰ-ਸਪਾਟੇ ਲਈ ਇੱਕ ਇਤਿਹਾਸਕ ਪਲ ਹੈ। ਅਸੀਂ ਅੱਜ ਇੱਕ ਸਥਾਈ, ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਟੈਂਟ ਸਿਟੀ ਸੰਗਤ ਨੂੰ ਸਮਰਪਿਤ ਕਰ ਰਹੇ ਹਾਂ। ਇਹ ਸਹੂਲਤ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਹੂਲਤ ਹੈ ਜੋ ਸਾਲ ਭਰ ਸੰਗਤ ਨੂੰ ਸੁਖਦ ਰਿਹਾਇਸ਼ ਦੇਵੇਗੀ। ਇਸ ਨਾਲ ਨਾ ਸਿਰਫ਼ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤ ਨੂੰ ਸਹੂਲਤ ਹੋਵੇਗੀ ਬਲਕਿ ਸ੍ਰੀ ਅਨੰਦਪੁਰ ਸਾਹਿਬ ਦੀ ਸੈਰ-ਸਪਾਟਾ ਸੰਭਾਵਨਾ ਨੂੰ ਵੀ ਵੱਡਾ ਹੁਲਾਰਾ ਮਿਲੇਗਾ, ਜਿਸ ਨਾਲ ਇੱਥੇ ਆਉਣ ਵਾਲੀ ਸੰਗਤ ਨੂੰ ਬਿਹਤਰ ਅਨੁਭਵ ਮਿਲੇਗਾ।”

ਵਾਤਾਵਰਣ ਸੰਭਾਲ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਸਾਲ ਗਰੀਨ ਹੋਲਾ ਮਹੱਲਾ ਮਨਾਇਆ ਜਾਵੇਗਾ। ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਸਿੰਗਲ-ਯੂਜ਼ ਪਲਾਸਟਿਕ ‘ਤੇ ਵਿਆਪਕ ਪਾਬੰਦੀ ਲਾਗੂ ਕੀਤੀ ਗਈ ਹੈ, ਪਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਾਰੇ ਲੰਗਰ ਸਥਾਨਾਂ ‘ਤੇ ਬਾਇਓਡੀਗ੍ਰੇਡੇਬਲ ਬਦਲ ਪ੍ਰਦਾਨ ਕਰਨ ਦਾ ਸਾਰਾ ਖਰਚ ਕੀਤਾ ਜਾਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਲੱਖਾਂ ਦੀ ਗਿਣਤੀ ਵਿੱਚ ਸੰਗਤ ਦੀ ਸੇਵਾ ਲਈ ਵੱਡੇ ਪੱਧਰ ‘ਤੇ ਲੰਗਰ ਲਗਾਏ ਜਾ ਰਹੇ ਹਨ, ਇਸ ਲਈ ਅਸੀਂ ਵਾਤਾਵਰਣ ਸਬੰਧੀ ਚਿੰਤਾਵਾਂ ਨੂੰ ਤਰਜੀਹ ਦਿੱਤੀ ਹੈ। ਵਰਤੀ ਜਾਣ ਵਾਲੀ ਹਰ ਪਲੇਟ, ਕੱਪ ਅਤੇ ਭਾਂਡੇ ਬਾਇਓਡੀਗ੍ਰੇਡੇਬਲ, ਗੈਰ-ਪਲਾਸਟਿਕ ਸਮੱਗਰੀ ਤੋਂ ਬਣੇ ਹੋਣਗੇ।”

ਦੁਨੀਆਂ ਭਰ ਦੀ ਸਿੱਖ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂਘਰ ਦਰਸ਼ਨਾਂ ਲਈ ਆਉਣ ਦਾ ਸੱਦਾ ਦਿੰਦਿਆਂ, ਸ. ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਅਤੇ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਨੂੰ ਪੂਰੀ ਸ਼ਰਧਾ ਨਾਲ ਮਨਾਉਣ ਤੋਂ ਬਾਅਦ, ਸੂਬਾ ਸਰਕਾਰ ਵੱਲੋਂ ਹੁਣ ਨਵੇਂ ਜੋਸ਼ ਨਾਲ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਸਾਰੀ ਸੰਗਤ ਨੂੰ ਆਪਣੇ ਪਰਿਵਾਰਾਂ ਸਮੇਤ ਹੋਲੇ ਮਹੱਲੇ ਵਿੱਚ ਸ਼ਾਮਲ ਹੋਣ ਅਤੇ ਇਸ ਇਤਿਹਾਸਕ ਜਸ਼ਨ ਦੀ ਅਧਿਆਤਮਿਕ ਸ਼ਾਨ ਦਾ ਆਨੰਦ ਮਾਨਣ ਦਾ ਸੱਦਾ ਦਿੱਤਾ।

ਉਨ੍ਹਾਂ ਦੱਸਿਆ ਕਿ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਲਾਈਟਾਂ ਨਾਲ ਵੱਡੇ ਪੱਧਰ ‘ਤੇ ਸਜਾਇਆ ਗਿਆ ਹੈ ਜੋ ਰਾਤ ਸਮੇਂ ਇਕ ਰੂਹਾਨੀ ਅਨੁਭਵ ਪ੍ਰਦਾਨ ਕਰਦਾ ਹੈ। ਪੰਜ ਪਿਆਰਿਆਂ ਦੇ ਪਾਰਕ ਨੂੰ ਹੁਣ ਪੂਰੀ ਤਰ੍ਹਾਂ ਨਵਾਂ ਰੂਪ ਦਿੱਤਾ ਗਿਆ ਹੈ ਜੋ ਵਿਰਾਸਤੀ ਸ਼ਾਨ ਬਹਾਲੀ ਵੱਲ ਸਰਕਾਰ ਦੀ ਤਰਜੀਹ ਨੂੰ ਦਰਸਾਉਂਦਾ ਹੈ। ਭਾਈ ਜੈਤਾ ਜੀ ਅਜਾਇਬ ਘਰ ਅਤੇ ਹੋਰ ਸਥਾਨ ਆਪਣੇ ਅਮੀਰ ਇਤਿਹਾਸਕ ਪ੍ਰਦਰਸ਼ਨੀਆਂ ਨਾਲ ਸੰਗਤਾਂ ਨੂੰ ਆਕਰਸ਼ਿਤ ਕਰਦੇ ਰਹਿੰਦੇ ਹਨ।

ਪੰਜਾਬ ਦੇ ਹਰ ਕੋਨੇ ਕੋਨੇ ਤੋਂ ਟਰੈਕਟਰਾਂ ਅਤੇ ਟਰਾਲੀਆਂ ‘ਤੇ ਆਉਣ ਵਾਲੀ ਸੰਗਤ ਦੇ ਪ੍ਰਬੰਧਨ ਲਈ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ 28 ਸਮਰਪਿਤ ਪਾਰਕਿੰਗ ਜ਼ੋਨ ਅਤੇ ਦੋ ਵਿਸ਼ੇਸ਼ ‘ਟਰਾਲੀ ਸਿਟੀ’ ਅਤੇ ਟਰਾਲੀ ਸਟ੍ਰੀਟ ਸਥਾਪਤ ਕੀਤੀਆਂ ਹਨ। ਬਾਥਰੂਮ, ਸੀਸੀਟੀਵੀ ਨਿਗਰਾਨੀ ਅਤੇ ਜਾਣਕਾਰੀ ਦੇਣ ਵਾਲੀਆਂ ਐਲਈਡੀ ਸਕ੍ਰੀਨਾਂ ਨਾਲ ਲੈਸ ਇਹ ਸਹੂਲਤਾਂ ਵੱਖ-ਵੱਖ ਖੇਤਰਾਂ ਵਿੱਚ ਸੇਵਾ ਲਈ ਰਣਨੀਤਕ ਤੌਰ ‘ਤੇ ਸਥਿਤ ਹਨ। ਮਾਝਾ ਅਤੇ ਦੋਆਬਾ ਵਾਲੀ ਸੰਗਤ ਨੂੰ ਚਰਨ ਗੰਗਾ ਦੇ ਨੇੜੇ ਟਰਾਲੀ ਸਿਟੀ ਵੱਲ ਭੇਜਿਆ ਜਾਵੇਗਾ, ਜਦੋਂ ਕਿ ਮਾਲਵਾ ਅਤੇ ਚੰਡੀਗੜ੍ਹ ਵਾਲੇ ਪਾਸੇ ਤੋਂ ਆਉਣ ਵਾਲੀ ਸੰਗਤ ਨੂੰ ਪਿੰਡ ਝਿੰਜੜੀ ਵਿੱਚ ਸਥਿਤ ਸਹੂਲਤ ‘ਤੇ ਠਹਿਰਾਇਆ ਜਾਵੇਗਾ।

ਹਰਜੋਤ ਸਿੰਘ ਬੈਂਸ ਨੇ ਅੱਗੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਰਗੇ ਪ੍ਰਮੁੱਖ ਧਾਰਮਿਕ ਸਥਾਨਾਂ ‘ਤੇ ਸੰਗਤਾਂ ਨੂੰ ਲਿਜਾਣ ਲਈ 100 ਈ-ਰਿਕਸ਼ਾ ਸ਼ਟਲ ਸੇਵਾਵਾਂ ਚਲਾਈਆਂ ਜਾਣਗੀਆਂ ਤਾਂ ਜੋ ਹੋਲਾ ਮਹੱਲਾ ਦੌਰਾਨ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 2 ਅਤੇ 3 ਮਾਰਚ ਨੂੰ ਵਿਰਾਸਤ-ਏ-ਖਾਲਸਾ ਵਿਖੇ ਸ਼ਾਮ ਵੇਲੇ ਅਸਮਾਨ ਵਿੱਚ ਆਤਿਸ਼ਬਾਜ਼ੀ ਦੀ ਸ਼ਾਨਦਾਰ ਪੇਸ਼ਾਕਾਰੀ ਦਿਖਾਈ ਜਾਵੇਗੀ, ਜਿਸ ਨਾਲ ਹੋਲਾ ਮਹੱਲਾ ਦੇ ਜਸ਼ਨਾਂ ਦਾ ਰੰਗ ਹੋਰ ਵੀ ਗੂੜ੍ਹਾ ਹੋ ਜਾਵੇਗਾ।

ਸਿਹਤ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਚਰਨ ਗੰਗਾ ਸਟੇਡੀਅਮ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੂਰੀ ਤਰ੍ਹਾਂ ਲੈਸ ਐਂਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ ਹਨ, ਜਦੋਂ ਕਿ ਹਰ ਪਾਰਕਿੰਗ ਅਤੇ ਮੁੱਖ ਸੰਗਤ ਸਥਾਨ ‘ਤੇ ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ। ਉਨ੍ਹਾਂ ਅੱਗੇ ਕਿਹਾ, “ਸੰਗਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚਰਨ ਗੰਗਾ ਸਟੇਡੀਅਮ ਨੇੜੇ ਮੁੱਖ ਇਕੱਠ ਦੇ ਰਸਤੇ ‘ਤੇ ਤਿੰਨ-ਪਰਤੀ ਬੈਰੀਕੇਡਿੰਗ ਪ੍ਰਣਾਲੀ ਦੇ ਨਾਲ ਮਜ਼ਬੂਤ ਸੁਰੱਖਿਆ ਉਪਾਅ ਕੀਤੇ ਗਏ ਹਨ ਅਤੇ ਨਿਹੰਗ ਸਿੰਘਾਂ ਨੂੰ ਆਪਣੇ ਰਵਾਇਤੀ ਯੁੱਧ ਪ੍ਰਦਰਸ਼ਨਾਂ ਲਈ ਲੋੜੀਂਦੀ ਜਗ੍ਹਾ ਪ੍ਰਦਾਨ ਕੀਤੀ ਗਈ ਹੈ।”

ਮੁੱਖ ਇਕੱਠ ਦੀ ਅਸਲ-ਸਮੇਂ ਦੀ ਜਾਣਕਾਰੀ ਅਤੇ ਲਾਈਵ ਪ੍ਰਸਾਰਣ ਪ੍ਰਦਾਨ ਕਰਨ ਲਈ ਮੁੱਖ ਸਥਾਨਾਂ ‘ਤੇ 20 ਵੱਡੀਆਂ ਐਲਈਡੀ ਸਕ੍ਰੀਨਾਂ ਦਾ ਇੱਕ ਨੈੱਟਵਰਕ ਲਗਾਇਆ ਗਿਆ ਹੈ। ਇਹ ਪਹਿਲਕਦਮੀ ਪਾਰਕਿੰਗ ਖੇਤਰਾਂ ਵਿੱਚ ਸ਼ਰਧਾਲੂਆਂ ਨੂੰ ਵਿਰਾਸਤੀ ਖੇਡਾਂ ਅਤੇ ਕਰਾਫਟ ਮੇਲੇ ਸਮੇਤ ਚੱਲ ਰਹੇ ਸਮਾਗਮਾਂ ਨਾਲ ਜੋੜੀ ਰੱਖੇਗੀ। ਸ. ਹਰਜੋਤ ਸਿੰਘ ਬੈਂਸ ਨੇ ਇਸ ਇਤਿਹਾਸਕ ਜਸ਼ਨ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਮਹੀਨਿਆਂ ਦੀ ਤਿਆਰੀ ਅਤੇ ਸਖ਼ਤ ਮਿਹਨਤ ਲਈ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...