ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

by | Mar 4, 2026 | breaking news, daily, politics | 0 comments

ਪੰਜਾਬੀਆਂ ਨੂੰ ਪਰਿਵਾਰਾਂ ਨਾਲ ਮਿਲਾਇਆ ਜਾਵੇਗਾ; ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਪੰਜਾਬੀਆਂ ਨੂੰ ਕੱਢਣ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਫਸੇ ਹੋਏ ਵਿਅਕਤੀਆਂ ਦੀ ਸੂਚੀ ਕੇਂਦਰ ਨਾਲ ਸਾਂਝੀ ਕੀਤੀ, ਵਾਪਸੀ ਦੀ ਪ੍ਰਕਿਰਿਆ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਸਭ ਤੋਂ ਵੱਡੀ ਤਰਜੀਹ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਨੂੰ ਫਸੇ ਪੰਜਾਬੀਆਂ ਨੂੰ ਕੱਢਣ ਲਈ ਵਿਸ਼ੇਸ਼ ਜਹਾਜ਼ ਲਗਾਉਣ ਦੀ ਅਪੀਲ ਕੀਤੀ

ਪੰਜਾਬ ਸਰਕਾਰ ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਫਸੇ ਪੰਜਾਬੀਆਂ ਦੇ ਪਰਿਵਾਰਾਂ ਦੀ ਸਹਾਇਤਾ ਲਈ 24×7 ਕੰਟਰੋਲ ਰੂਮ ਸਥਾਪਤ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 3 ਮਾਰਚ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੰਕਟਗ੍ਰਸਤ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਕਿਹਾ। ਟੈਲੀਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਸਬੰਧਤ ਅੰਕੜੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ।

ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫ਼ੋਨ ‘ਤੇ ਗੱਲ ਕੀਤੀ। ਪਰਵਾਸੀ ਭਾਰਤੀ ਮਾਮਲਿਆਂ ਬਾਰੇ ਪੰਜਾਬ ਦੇ ਮੰਤਰੀ ਡਾ. ਰਵਜੋਤ ਸਿੰਘ ਵੀ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਮਿਲਣ ਗਏ ਸਨ। ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਅਰਬ ਦੇਸ਼ਾਂ ਤੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ, ਜਿਸ ਵਿੱਚ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਵੀ ਸ਼ਾਮਲ ਹੈ। ਮੈਂ ਸਾਰੇ ਸਬੰਧਤ ਵਿਅਕਤੀਆਂ ਦੀ ਸੂਚੀ ਸੰਪਰਕ ਨੰਬਰਾਂ ਸਮੇਤ ਸਾਂਝੀ ਕੀਤੀ ਹੈ। ਜਲਦੀ ਹੀ ਇਹ ਪੰਜਾਬੀ ਸੁਰੱਖਿਅਤ ਆਪਣੇ ਪਰਿਵਾਰਾਂ ਕੋਲ ਵਾਪਸ ਆ ਜਾਣਗੇ। ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਸਹਾਇਤਾ ਲਈ ਕਿਰਪਾ ਕਰਕੇ ਐਨ.ਆਰ.ਆਈ. ਵਿੰਗ ਦੇ 24×7 ਕੰਟਰੋਲ ਰੂਮ ਨੰਬਰ 0172-2260042, 0172-2260043 ਜਾਂ ਵਟਸਐਪ ਨੰਬਰ 91 94787-79112 ਉੱਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਆਪਣੀ ਟੈਲੀਫੋਨ ਗੱਲਬਾਤ ਦੌਰਾਨ ਮੈਂ ਅਚਾਨਕ ਜੰਗ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਸਬੰਧਤ ਸਾਰਾ ਡੇਟਾ ਸਾਂਝਾ ਕੀਤਾ। ਮੈਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਪੰਜਾਬੀਆਂ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਿਆ ਜਾਵੇ ਤਾਂ ਜੋ ਉਹ ਪੰਜਾਬ ਵਿੱਚ ਆਪਣੇ ਪਰਿਵਾਰਾਂ ਨਾਲ ਦੁਬਾਰਾ ਮਿਲ ਸਕਣ। ਕੇਂਦਰੀ ਮੰਤਰੀ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ ਅਤੇ ਮੈਨੂੰ ਉਮੀਦ ਹੈ ਕਿ ਜੰਗ ਪ੍ਰਭਾਵਿਤ ਖਾੜੀ ਖੇਤਰ ਵਿੱਚ ਫਸੇ ਪੰਜਾਬੀ ਜਲਦੀ ਆਪਣੇ ਪਰਿਵਾਰਾਂ ਵਿੱਚ ਹੋਣਗੇ।”

ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਨੂੰ ਬਾਹਰ ਕੱਢਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਪੰਜਾਬੀਆਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ ਹੈ। ਇਹ ਮੰਦਭਾਗਾ ਹੈ ਕਿ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀ ਮੱਧ ਪੂਰਬ ਵਿੱਚ ਫਸੇ ਹੋਏ ਹਨ। ਕੇਂਦਰ ਸਰਕਾਰ ਨੂੰ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਜਹਾਜ਼ਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸ੍ਰੀ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕਰਨ ਅਤੇ ਪੰਜਾਬੀਆਂ ਨੂੰ ਉਨ੍ਹਾਂ ਦੀ ਜੱਦੀ ਧਰਤੀ ‘ਤੇ ਵਾਪਸ ਲਿਆਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਲਈ ਕੇਂਦਰ ਸਰਕਾਰ ਉੱਤੇ ਦਬਾਅ ਪਾਉਣ ਲਈ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੰਜਾਬੀਆਂ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਪਹਿਲਾਂ ਹੀ ਠੋਸ ਯਤਨ ਕੀਤੇ ਜਾ ਰਹੇ ਹਨ। ਅਰਬ ਦੇਸ਼ਾਂ ਵਿੱਚ ਫਸੇ ਸਾਡੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।”

ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਫਸੇ ਲੋਕਾਂ ਨੂੰ ਜਲਦੀ ਤੋਂ ਜਲਦੀ ਹਰ ਜ਼ਰੂਰੀ ਸਹਾਇਤਾ ਮੁਹੱਈਆ ਕਰਨ ਲਈ ਵਚਨਬੱਧ ਹੈ। ਅਸੀਂ ਇਸ ਸੰਕਟ ਦੀ ਘੜੀ ਦੌਰਾਨ ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਮੈਨੂੰ ਉਮੀਦ ਹੈ ਕਿ ਭਾਰਤ ਸਰਕਾਰ ਜੰਗ ਪ੍ਰਭਾਵਿਤ ਖਾੜੀ ਖੇਤਰ ਵਿੱਚ ਫਸੇ ਸਾਰੇ ਲੋਕਾਂ ਦੀ ਮਦਦ ਲਈ ਜ਼ਰੂਰੀ ਕਦਮ ਚੁੱਕੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਉੱਤੇ ਕਿਹਾ, “ਮੈਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਜੀ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਜੀ ਕੋਲ ਭੇਜ ਰਿਹਾ ਹਾਂ। ਅਸੀਂ ਮੰਗ ਕਰਦੇ ਹਾਂ ਕਿ ਪੰਜਾਬੀਆਂ ਲਈ ਵਿਸ਼ੇਸ਼ ਜਹਾਜ਼ ਦਾ ਪ੍ਰਬੰਧ ਕੀਤਾ ਜਾਵੇ। ਅਰਬ ਦੇਸ਼ਾਂ ਵਿੱਚ ਫਸੇ ਸਾਡੇ ਪੰਜਾਬੀਆਂ ਦੀ ਸੁਰੱਖਿਅਤ ਘਰ ਵਾਪਸੀ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...