ਪੀ.ਪੀ.ਸੀ.ਬੀ. ਵੱਲੋਂ ਐਸ.ਜੀ.ਪੀ.ਸੀ. ਦੇ ਸਹਿਯੋਗ ਸਫਲਤਾਪੂਰਵਕ ਚਲਾਈ ਗਈ- ‘ਪਲਾਸਟਿਕ-ਮੁਕਤ ਹੋਲਾ ਮਹੱਲਾ’ ਮੁਹਿੰਮ

by | Mar 5, 2026 | daily, religion | 0 comments

ਲੰਗਰ ਕਮੇਟੀਆਂ ਨੂੰ ਲੱਖਾਂ ਦੀ ਗਿਣਤੀ ਵਿੱਚ ਵੰਡੇ ਗਏ ਬਾਇਓਡੀਗ੍ਰੇਡੇਬਲ (ਗਲਣਯੋਗ) ਬਰਤਨ

ਚੰਡੀਗੜ੍ਹ, 5 ਮਾਰਚ : ਸਿੱਖ ਧਰਮ ਦੇ ਸਭ ਤੋਂ ਵੱਡੇ ਤਿਉਹਾਰ ‘ਹੋਲਾ ਮਹੱਲਾ’ ਦੀ ਪਵਿੱਤਰਤਾ ਅਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਨੇ ਇਸ ਸਮਾਗਮ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਇੱਕ ਵਿਆਪਕ ਮੁਹਿੰਮ ਸਫਲਤਾਪੂਰਵਰਕ ਚਲਾਈ ਗਈ। ਇਸ ਮੁਹਿੰਮ ਤਹਿਤ ਪੀ.ਪੀ.ਸੀ.ਬੀ.ਨੇ ਇੱਕ ਵੱਡੀ ਵਾਤਾਵਰਣ-ਪੱਖੀ ਪਹਿਲਕਦਮੀ ਕਰਦਿਆਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਵੱਖ-ਵੱਖ ਕਮੇਟੀਆਂ ਵੱਲੋਂ ਚਲਾਏ ਜਾ ਰਹੇ ਲੰਗਰਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਬਾਇਓਡੀਗ੍ਰੇਡੇਬਲ ਅਤੇ ਕੰਪੋਸਟੇਬਲ ਡਿਸਪੋਜ਼ੇਬਲ ਵਸਤੂਆਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ।

ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਦਾ ਰਸਮੀ ਉਦਘਾਟਨ 1 ਮਾਰਚ 2026 ਨੂੰ ਪੀ.ਪੀ.ਸੀ.ਬੀ. ਦੀ ਚੇਅਰਪਰਸਨ ਸ਼੍ਰੀਮਤੀ ਰੀਨਾ ਗੁਪਤਾ ਅਤੇ ਮੈਂਬਰ ਸਕੱਤਰ ਸ਼੍ਰੀ ਲਵਨੀਤ ਦੂਬੇ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਇਸ ਮੁਹਿੰਮ ਦਾ ਆਗਾਜ਼ ਕੀਤਾ ਸੀ। ਇਸ ਮੁਹਿੰਮ ਨੂੰ ਚਲਾਉਣ ਤੋਂ ਪਹਿਲਾਂ ਵਿਭਾਗ ਵੱਲੋਂ ਮੁੱਢਲੀਆਂ ਤਿਆਰੀਆਂ ਹਫਤੇ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਸੀ। ਜਿਸ ਵਿੱਚ ਲੰਗਰ ਕਮੇਟੀਆਂ ਨਾਲ ਸੰਪਰਕ ਕਰਨਾ, ਲੋੜਾਂ ਦਾ ਮੁਲਾਂਕਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਸ਼ਾਮਲ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਵਿਸੇਸ਼ ਤੌਰ ਤੇ ਈਕੋ-ਫਰੈਂਡਲੀ ਬੁਨਿਆਦੀ ਢਾਂਚੇ ਦਾ ਵਿਸਥਾਰ ਕਰਨ ਤੇ ਧਿਆਨ ਕੇਂਦਰਿਤ ਕੀਤਾ ਗਿਆ ਜਿਸ ਤਹਿਤ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ, ਪੀ.ਪੀ.ਸੀ.ਬੀ. 20 ਲੱਖ ਤੋਂ ਵੱਧ ਉੱਚ-ਗੁਣਵੱਤਾ ਵਾਲੇ ਬਾਇਓਡੀਗ੍ਰੇਡੇਬਲ ਬਦਲਾਂ ਦੀ ਸਪਲਾਈ ਯਕੀਨੀ ਬਣਾਈ। ਹੋਲੇ ਮਹੱਲੇ ਦੌਰਾਨ 7 ਲੱਖ ਬਾਇਓਡੀਗ੍ਰੇਡੇਬਲ ਪਲਾਸਟਿਕ ਕੱਪ, 6.5 ਲੱਖ ਬਾਇਓਡੀਗ੍ਰੇਡੇਬਲ ਚਮਚੇ, 2.5 ਲੱਖ ਪਲੇਟਾਂ, 5 ਲੱਖ ਬਾਇਓਡੀਗ੍ਰੇਡੇਬਲ ਕੌਲੀਆਂ ਅਤੇ ਹੋਰ ਸਮਾਨ, 5,000 ਬਾਇਓਡੀਗ੍ਰੇਡੇਬਲ ਕੂੜਾ ਕਰਕਟ ਵਾਲੇ ਬੈਗ, 30,000 ਬਾਇਓਡੀਗ੍ਰੇਡੇਬਲ ਕੈਰੀ ਬੈਗ (ਕੜਾਹ ਪ੍ਰਸ਼ਾਦ ਲਈ) ਦੀ ਸਪਲਾਈ ਵੱਖ-ਵੱਖ ਲੰਗਰਾਂ ਅਤੇ ਗੁਰਦੁਆਰਾ ਸਾਹਿਬਾਨਾਂ ਵਿੱਚ ਕੀਤੀ ਗਈ।

ਬੁਲਾਰੇ ਨੇ ਦੱਸਿਆ ਕਿ ਇਸ ਵਡਕਾਰੀ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਚਲਾਉਣ ਲਈ ਪੀ.ਪੀ.ਸੀ.ਬੀ. ਦੀਆਂ 20 ਸਮਰਪਿਤ ਟੀਮਾਂ ਅਤੇ ਵਲੰਟੀਅਰਾਂ ਵੱਲੋਂ ਵੱਡੇ ਪੱਧਰ ਤੇ ਸਹਿਯੋਗ ਕੀਤਾ ਗਿਆ। ਇਹ ਕਾਰਜ 27 ਫਰਵਰੀ, 2026 ਤੋਂ 4 ਮਾਰਚ, 2026 ਤੱਕ ਪੂਰੇ ਜ਼ੋਰ ਸ਼ੋਰ ਨਾਲ ਕੀਤਾ ਗਿਆ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਪਰਸਨ ਸ਼੍ਰੀਮਤੀ ਰੀਨਾ ਗੁਪਤਾ ਨੇ ਕਿਹਾ ਕਿ “ਗੁਰੂ ਸਾਹਿਬ ਦਾ ਸੰਦੇਸ਼ ‘ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਸਾਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਦਾ ਉਪਦੇਸ਼ ਦਿੰਦਾ ਹੈ। ਇਸ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਹੋਲਾ ਮਹੱਲੇ ਦੇ ਮੌਕੇ ਤੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਪਲਾਸਟਿਕ ਪ੍ਰਦੂਸ਼ਣ ਤੋਂ ਬਚਾਉਣ ਤੋਂ ਵਧੀਆ ਕੋਈ ਹੋਰ ਉਪਰਾਲਾ ਨਹੀਂ ਹੋ ਸਕਦਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...