ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ

by | Mar 5, 2026 | health, politics | 0 comments

— 1 ਤੋਂ 15 ਅਪ੍ਰੈਲ ਤੱਕ ‘ਫੂਡ ਸੇਫਟੀ ਆਨ ਵ੍ਹੀਲਜ਼’ ਰਾਹੀਂ ਭੋਜਨ ਪਦਾਰਥਾਂ ‘ਚ ਮਿਲਾਵਟਖੋਰੀ ਦੀ ਹੋਵੇਗੀ ਵਿਆਪਕ ਜਾਂਚ: ਡਾ. ਬਲਬੀਰ ਸਿੰਘ
— ਸਬਜ਼ੀਆਂ ਅਤੇ ਨਿਊਟਰਾਸਿਊਟੀਕਲਜ਼ ਵਿੱਚ ਕੀਟਨਾਸ਼ਕਾਂ, ਭਾਰੀ ਧਾਤਾਂ ਦੀ ਜਾਂਚ ਲਈ ਵਿਸ਼ੇਸ਼ ਅਧਿਐਨ ਕਰਨ ਦੇ ਆਦੇਸ਼
— ਸਿਹਤ ਮੰਤਰੀ ਨੇ ਫੂਡ ਚੇਨ ਦੀ ਮਜ਼ਬੂਤ ਵਿਗਿਆਨਕ ਨਿਗਰਾਨੀ ਲਈ ਅੰਤਰ-ਵਿਭਾਗੀ ਤਾਲਮੇਲ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 5 ਮਾਰਚ:

ਸੂਬੇ ਦੇ ਲੋਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਪਦਾਰਥਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭੋਜਨ ਪਦਾਰਥਾਂ ਦੀ ਜਾਂਚ ਲਈ ਇੱਕ ਵਿਸ਼ਾਲ ਤੇ ਟੀਚਾਗਤ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਲਈ ਸ਼ੁੱਧ ਅੰਨ (ਸਿਹਤਮੰਤ ਭੋਜਨ) ਯਕੀਨੀ ਬਣਾਉਣ ਲਈ ਲਈ ਕੋਈ ਕਸਰ ਬਾਰੀ ਨਹੀਂ ਛੱਡ ਰਹੀ ਹੈ।

ਇੱਥੇ ਆਪਣੇ ਦਫ਼ਤਰ ਵਿਖੇ ਸੀਨੀਅਰ ਅਧਿਕਾਰੀਆਂ, ਜਨਤਕ ਸਿਹਤ ਮਾਹਿਰਾਂ ਅਤੇ ਮੁੱਖ ਰੈਗੂਲੇਟਰੀ ਤੇ ਵਿਗਿਆਨਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਨੂੰ ‘ਫੂਡ ਸੇਫਟੀ ਆਨ ਵ੍ਹੀਲਜ਼’ (ਐਫ.ਐਸ.ਡਬਲਯੂਜ਼) ਵੈਨਾਂ ਰਾਹੀਂ ਭੋਜਨ ਵਿੱਚ ਮਿਲਾਵਟਖ਼ੋਰੀ ਦੀ ਵਿਆਪਕ ਜਾਂਚ ਲਈ 1 ਅਪ੍ਰੈਲ ਤੋਂ 15 ਅਪ੍ਰੈਲ, 2026 ਤੱਕ 15 ਦਿਨਾ ਰਾਜ ਵਿਆਪੀ ਮੁਹਿੰਮ ਵਿੱਢਣ ਦੇ ਨਿਰਦੇਸ਼ ਦਿੱਤੇ।

ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਇਹ ਮੋਬਾਈਲ ਵੈਨਾਂ ਭੋਜਨ ਵਿੱਚ ਮਿਲਾਵਟਖ਼ੋਰੀ ਵਿਰੁੱਧ ਲੜਾਈ ਵਿੱਚ ਇੱਕ ਮਹੱਤਵਪੂਰਨ ਸਾਧਨ ਹਨ, ਸਿਹਤ ਮੰਤਰੀ ਨੇ ਸਾਰੇ ਫੂਡ ਬਿਜ਼ਨਸ ਆਪਰੇਟਰਾਂ (ਐਫ.ਬੀ.ਓਜ਼.) ਅਤੇ ਆਮ ਲੋਕਾਂ ਨੂੰ ਇਸ ਵਿਸ਼ੇਸ਼ ਮੁਹਿੰਮ ਦੌਰਾਨ ਆਪਣੇ ਸੈਂਪਲਾਂ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਭੋਜਨ ਪਦਾਰਥਾਂ ਵਿੱਚ ਕੋਈ ਮਿਲਾਵਟ ਨਹੀਂ ਹੈ ਅਤੇ ਇਹ ਸੁਰੱਖਿਆ ਮਾਪਦੰਡਾਂ ਮੁਤਾਬਕ ਸਹੀ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਐਫ.ਬੀ.ਓ. ਨੂੰ ਸਿੱਖਿਅਤ ਕਰਨ ਅਤੇ ਮੌਕੇ ‘ਤੇ ਜਾਂਚ ਲਈ ਐਫ.ਐਸ.ਡਬਲਯੂ. ਦੀ ਵਰਤੋਂ ‘ਤੇ ਕੇਂਦਰਿਤ ਹੋਵੇਗੀ।

ਦੱਸਣਯੋਗ ਹੈ ਕਿ ‘ਫੂਡ ਸੇਫਟੀ ਆਨ ਵ੍ਹੀਲਜ਼’ ਮੋਬਾਈਲ ਫੂਡ ਟੈਸਟਿੰਗ ਵੈਨਾਂ ਹਨ, ਜੋ ਦੁੱਧ, ਘਿਓ, ਪਨੀਰ, ਪਾਣੀ, ਮਸਾਲੇ, ਫੂਡ ਸਪਲੀਮੈਂਟ, ਮਠਿਆਈਆਂ, ਫਲ, ਸਬਜ਼ੀਆਂ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਸਮੇਤ ਭੋਜਨ ਦੀਆਂ ਪ੍ਰਮੁੱਖ ਸ਼੍ਰੇਣੀਆਂ ਵਿੱਚ ਮਿਲਾਵਟ ਦੀ ਜਾਂਚ ਲਈ ਉਪਕਰਨਾਂ ਨਾਲ ਪੂਰੀ ਤਰ੍ਹਾਂ ਲੈਸ ਹਨ।

ਸਿਹਤ ਮੰਤਰੀ ਨੇ ਸੂਬੇ ਭਰ ਵਿੱਚ ਰਸਾਇਣਕ ਰਹਿੰਦ-ਖੂੰਹਦ ਅਤੇ ਦੂਸ਼ਿਤ ਕਰਨ ਵਾਲੇ ਤੱਤਾਂ ਦੇ ਯੋਜਨਾਬੱਧ ਢੰਗ ਨਾਲ ਨਮੂਨੇ ਇੱਕਤਰ ਕਰਨ ਅਤੇ ਜਾਂਚ ਲਈ ਇੱਕ ਸਮਾਂ-ਬੱਧ ਕਾਰਜ ਯੋਜਨਾ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਕੀਤੇ ਜਾਣ ਵਾਲੇ ਮੁੱਖ ਅਧਿਐਨਾਂ ਵਿੱਚ ਉਦਯੋਗਿਕ ਖੇਤਰਾਂ ਅਤੇ ਨਾਲਿਆਂ ਦੇ ਆਲੇ-ਦੁਆਲੇ ਉਗਾਈਆਂ ਜਾਣ ਵਾਲੀਆਂ ਸਬਜ਼ੀਆਂ ਵਿੱਚ ਭਾਰੀ ਧਾਤਾਂ ਅਤੇ ਕੀਟਨਾਸ਼ਕਾਂ ਦੂਸ਼ਣ ਦੀ ਜਾਂਚ ਕਰਨਾ ਸ਼ਾਮਲ ਹੈ। ਇਸ ਦੇ ਨਾਲ ਹੀ ਨਿਊਟਰਾਸਿਊਟੀਕਲਜ਼ ਦੀ ਵਿਆਪਕ ਜਾਂਚ ਕੀਤੀ ਜਾਵੇਗੀ ਅਤੇ ਪੋਲਟਰੀ, ਅੰਡੇ ਅਤੇ ਮਾਸ ਵਿੱਚ ਐਂਟੀਬਾਇਓਟਿਕ ਰਹਿੰਦ-ਖੂੰਹਦ ਦਾ ਪਤਾ ਲਗਾਉਣ ਲਈ ਇੱਕ ਵੱਖਰਾ ਅਧਿਐਨ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਅਧਿਐਨਾਂ ਤੋਂ ਪ੍ਰਾਪਤ ਡੇਟਾ ਭਵਿੱਖ ਵਿੱਚ ਰੈਗੂਲੇਟਰੀ ਫੈਸਲੇ ਲੈਣ ਅਤੇ ਨੀਤੀ ਘੜਨ ਵਿੱਚ ਸਹਾਈ ਹੋਵੇਗਾ।

ਕੈਬਨਿਟ ਮੰਤਰੀ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨੇੜਿਓਂ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਭੋਜਨ ਵਿੱਚ ਮਿਲਾਵਟ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਾਰੇ ਐਫ.ਬੀ.ਓਜ਼, ਜਿਨ੍ਹਾਂ ਵਿੱਚ ਸਟ੍ਰੀਟ ਫੂਡ ਵਿਕਰੇਤਾ ਵੀ ਸ਼ਾਮਲ ਹਨ, ਨੂੰ ਐਫ.ਡੀ.ਏ. ਨਾਲ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ “ਸਹੀ ਖਾਓ, ਸਿਹਤਮੰਦ ਰਹੋ” ਪਹੁੰਚ ਅਪਣਾਉਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਸਿਹਤਮੰਦ ਅਤੇ ਸੁਰੱਖਿਅਤ ਸੂਬਾ ਬਣਾਉਣ ਵਿੱਚ ਢੁਕਵਾਂ ਯੋਗਦਾਨ ਪਾਇਆ ਜਾ ਸਕੇ।

ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਪ੍ਰਮੁੱਖ ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ, ਕਮਿਸ਼ਨਰ ਐਫ.ਡੀ.ਏ. ਕੰਵਲ ਪ੍ਰੀਤ ਬਰਾੜ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਗਡਵਾਸੂ ਦੇ ਵਾਈਸ ਚਾਂਸਲਰ ਡਾ. ਜੇ.ਐਸ. ਗਿੱਲ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਿਤਿੰਦਰ ਕੌਰ, ਡਾਇਰੈਕਟਰ ਖੋਜ ਅਤੇ ਮੈਡੀਕਲ ਸਿੱਖਿਆ ਡਾ. ਅਵਨੀਸ਼ ਕੁਮਾਰ, ਪ੍ਰਿੰਸੀਪਲ ਡਾਇਰੈਕਟਰ ਏਮਜ਼ ਮੋਹਾਲੀ, ਸੀਈਓ ਪੀਬੀਟੀਆਈ, ਪੀਪੀਸੀਬੀ ਦੇ ਸੀਨੀਅਰ ਵਿਗਿਆਨੀ, ਡਾਇਰੈਕਟਰ ਖੇਤੀਬਾੜੀ, ਬਾਗਬਾਨੀ, ਪੀਏਯੂ, ਗਡਵਾਸੂ ਅਤੇ ਏਮਜ਼ ਦੇ ਪ੍ਰਤੀਨਿਧੀ ਪ੍ਰੋਫੈਸਰ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਦੇ ਅਧਿਕਾਰੀ ਸ਼ਾਮਲ ਹੋਏ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...