ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਸੁਨਵਰਦੀਪ ਸਿੰਘ ਦੀ ਸਫਲਤਾ ਨੌਜਵਾਨਾਂ ਲਈ ਚਾਨਣ ਮੁਨਾਰਾ – ਕੁਲਤਾਰ ਸਿੰਘ ਸੰਧਵਾਂ

by | Mar 7, 2026 | education, politics | 0 comments

 

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਯੂ.ਪੀ.ਐਸ.ਸੀ. ਪ੍ਰੀਖਿਆ ਵਿੱਚ ਸ਼ਾਨਦਾਰ ਸਫਲਤਾ ਹਾਸਿਲ ਕਰਨ ਵਾਲੇ ਦੇਸ਼ ਦੇ ਸਾਰੇ ਪ੍ਰਤਿਭਾਵਾਨ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਅਤੇ ਪੁੱਤਰਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜੇਕਰ ਇਰਾਦੇ ਮਜ਼ਬੂਤ ​​ਹੋਣ ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ ।

ਉਹਨਾਂ ਬੜੇ ਫਖਰ ਨਾਲ ਕਿਹਾ ਕਿ ਪਟਿਆਲਾ ਦੀ ਸਿਮਰਨਦੀਪ ਕੌਰ ਅਤੇ ਰਸਨੀਤ ਕੌਰ, ਬਲਾਚੌਰ ਦੀ ਕ੍ਰਿਤਿਕਾ ਚੌਧਰੀ, ਮਾਨਸਾ ਤੋੰ ਮਨਪ੍ਰੀਤ ਕੌਰ ਅਤੇ ਆਕ੍ਰਿਤੀ ਸਿੰਗਲਾ ਵਰਗੇ ਹੀਰਿਆਂ ਨੇ ਪੂਰੇ ਦੇਸ਼ ਵਿੱਚ ਪੰਜਾਬ ਦਾ ਨਾਮ ਚਮਕਾਇਆ ਹੈ।

ਉਹਨਾਂ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਫਰੀਦਕੋਟ ਨਿਵਾਸੀ ਡਾ. ਕੁਲਦੀਪ ਸਿੰਘ (ਡਾਇਰੈਕਟਰ,ਪੀ.ਏ.ਯੂ. , ਫਰੀਦਕੋਟ) ਦੇ ਪੁੱਤਰ ਸੁਨਵਰਦੀਪ ਸਿੰਘ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਕਰਵਾਈ ਗਈ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ 76ਵਾਂ ਰੈਂਕ ਪ੍ਰਾਪਤ ਕੀਤਾ ਹੈ।

ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੁਨਵਰਦੀਪ ਸਿੰਘ ਦੀ ਇਹ ਸ਼ਾਨਦਾਰ ਸਫਲਤਾ ਨਾ ਸਿਰਫ਼ ਉਸਦੇ ਦੇ ਪਰਿਵਾਰ ਲਈ ਸਗੋਂ ਪੂਰੇ ਫਰੀਦਕੋਟ ਜ਼ਿਲ੍ਹੇ ਅਤੇ ਸਮੁਚੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਨੌਜਵਾਨਾਂ ਲਈ ਵੱਡੀ ਪ੍ਰੇਰਨਾ ਹੈ, ਜੋ ਸਾਬਤ ਕਰਦੀ ਹੈ ਕਿ ਸਖ਼ਤ ਮਿਹਨਤ, ਲਗਨ ਅਤੇ ਮਜ਼ਬੂਤ ਇਰਾਦਿਆਂ ਨਾਲ ਕੋਈ ਵੀ ਟੀਚਾ ਹਾਸਿਲ ਕੀਤਾ ਜਾ ਸਕਦਾ ਹੈ।

ਸੰਧਵਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ, ਨੌਜਵਾਨਾਂ ਨੂੰ ਸੁਨਵਰਦੀਪ ਸਿੰਘ ਦੀ ਸਫਲਤਾ ਤੋਂ ਸਿੱਖਣ ਦੀ ਲੋੜ ਹੈ। ਵਿਦਿਆਰਥੀਆਂ ਨੂੰ ਸਮਾਜ ਦੀ ਤਰੱਕੀ ਲਈ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਨਵਰਦੀਪ ਸਿੰਘ ਵਰਗੇ ਪ੍ਰਤਿਭਾਸ਼ਾਲੀ ਨੌਜਵਾਨ ਸਮਾਜ ਲਈ ਚਾਨਣ ਮੁਨਾਰਾ ਸਿੱਧ ਹੁੰਦੇ ਹਨ, ਜੋ ਨਾ ਸਿਰਫ ਖੁਦ ਅੱਗੇ ਵਧਦੇ ਹਨ ਬਲਕਿ ਹੋਰਨਾਂ ਨੂੰ ਵੀ ਉੱਚੀਆਂ ਉਡਾਣਾਂ ਭਰਨ ਲਈ ਪ੍ਰੇਰਦੇ ਹਨ । ਸਪੀਕਰ ਸੰਧਵਾਂ ਨੇ ਡਾ. ਕੁਲਦੀਪ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਸੁਨਵਰਦੀਪ ਸਿੰਘ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

ਉਨ੍ਹਾਂ ਆਸ ਪ੍ਰਗਟਾਈ ਕਿ ਇਹ ਨਵੇਂ ਅਧਿਕਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨਗੇ ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...