ਪੰਜਾਬ ਬਜਟ 2026-27 ਬੱਚਿਆਂ ਦੇ ਰੌਸ਼ਨ ਭਵਿੱਖ ‘ਤੇ ਕੇਂਦਰਿਤ: ਹਰਜੋਤ ਬੈਂਸ

by | Mar 8, 2026 | education, politics | 0 comments

•ਪੰਜਾਬ ਨੂੰ ਸਿੱਖਿਆ ਹੱਬ ਬਣਾਉਣ ਲਈ 7 ਫੀਸਦੀ ਦੇ ਵਾਧੇ ਨਾਲ 19279 ਕਰੋੜ ਰੁਪਏ ਦੀ ਬਜਟ ਅਲਾਟਮੈਂਟ ਦੀ ਸਿੱਖਿਆ ਮੰਤਰੀ ਵੱਲੋਂ ਸ਼ਲਾਘਾ

• ਸਿੱਖਿਆ ਪ੍ਰਣਾਲੀ ਵਿੱਚ ਹੋਰ ਸੁਧਾਰਾਂ ਲਈ 3500 ਕਰੋੜ ਰੁਪਏ ਦਾ ‘ਸਿੱਖਿਆ ਕ੍ਰਾਂਤੀ 2.0’ ਪ੍ਰਾਜੈਕਟ: ਬੈਂਸ

• ਮਿਸਾਲੀ ਸੁਧਾਰਾਂ ਨਾਲ ਮੁਕੰਮਲ ਢਾਂਚਾਗਤ ਕ੍ਰਾਂਤੀ ਵੱਲ ਵਧੀ ਸਿੱਖਿਆ ਪ੍ਰਣਾਲੀ : ਹਰਜੋਤ ਬੈਂਸ

ਚੰਡੀਗੜ੍ਹ, 8 ਮਾਰਚ:

ਪੰਜਾਬ ਬਜਟ 2026-27 ਨੂੰ ਸਕਾਰਾਤਮਕ ਬਦਲਾਅ ਅਤੇ ਇਤਿਹਾਸਕ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਖੇਤਰ ਲਈ ਰਿਕਾਰਡ 19,279 ਕਰੋੜ ਰੁਪਏ ਦੇ ਬਜਟ, ਜੋ ਪਿਛਲੇ ਸਾਲ ਨਾਲੋਂ 7 ਫੀਸਦ ਵੱਧ ਹੈ, ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਮਿਸਾਲੀ ਸੁਧਾਰਾਂ ਸਦਕਾ ਤੇਜ਼ੀ ਨਾਲ ਮੁਕੰਮਲ ਢਾਂਚਾਗਤ ਕ੍ਰਾਂਤੀ ਵੱਲ ਵਧ ਰਹੀ ਹੈ।

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ’ਤੇ ਬੋਲਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਬਜਟ ਪੰਜਾਬ ਦੇ ਭਵਿੱਖ ਦਾ ਉਹ ਖਰੜਾ ਹੈ, ਜਿਸਨੂੰ ਨਵੇਂ ਮੌਕਿਆਂ ਅਤੇ ਉੱਤਮਤਾ ਦੇ ਅੱਖਰਾਂ ’ਚ ਲਿਖਿਆ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਅਸੀਂ ’ਪੰਜਾਬ ਸਿੱਖੀਆ ਕ੍ਰਾਂਤੀ’ ਦੇ ਆਪਣੇ ਵਾਅਦੇ ਨੂੰ ਪੂਰੀ ਤਰ੍ਹਾਂ ਹਕੀਕਤ ਵਿੱਚ ਬਦਲ ਰਹੇ ਹਾਂ। ਅਸੀਂ ਸਕੂਲਾਂ ਦੇ ਅਕਾਦਮਿਕ ਨਤੀਜਿਆਂ ਵਿੱਚ ਦੇਸ਼ ਭਰ ‘ਚੋਂ ਸਿਖਰਲਾ ਦਰਜਾ ਹਾਸਲ ਕੀਤਾ ਹੈ ਅਤੇ ਇਹ ਬਜਟ ਸਾਡੇ ਵਿਦਿਆਰਥੀਆਂ ਨੂੰ ਆਲਮੀ ਪੱਧਰ ’ਤੇ ਮੁਕਾਬਲੇ ਦੇ ਯੋਗ ਬਣਾ ਕੇ ਵੱਡੀਆਂ ਮੱਲਾਂ ਮਾਰਨ ਲਈ ਤਿਆਰ ਕਰਨ ਵਿੱਚ ਸਾਡੇ ਯਤਨਾਂ ਨੂੰ ਹੋਰ ਬਲ ਦੇਵੇਗਾ।

ਸੂਬੇ ਲਈ ਇੱਕ ਹੋਰ ਦੂਰਦਰਸ਼ੀ ਪਹਿਲ ਦਾ ਜ਼ਿਕਰ ਕਰਦਿਆਂ ਸ. ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਛੇ ਸਾਲਾਂ ਵਿੱਚ 3,500 ਕਰੋੜ ਰੁਪਏ ਦੇ ਨਿਵੇਸ਼ ਰਾਹੀਂ ‘ਸਿੱਖਿਆ ਕ੍ਰਾਂਤੀ 2.0’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਸਿੱਖਿਆ ਸੁਧਾਰ ਨਿਵੇਸ਼ਾਂ ਵਿੱਚੋਂ ਇੱਕ ਹੈ ਅਤੇ ਸੂਬੇ ਵੱਲੋਂ ਪੂਰੇ ਸਿੱਖਿਆ ਢਾਂਚੇ ਵਿੱਚ ਵੱਡੇ ਪੱਧਰ ’ਤੇ ਮਿਸਾਲੀ ਸੁਧਾਰ ਕੀਤੇ ਜਾ ਰਹੇ ਹਨ। ਬੁਨਿਆਦੀ ਸਾਖਰਤਾ ਨੂੰ ਮਜ਼ਬੂਤ ਕਰਨ ਅਤੇ ਸਾਡੇ ਅਧਿਆਪਕਾਂ ਨੂੰ ਸ਼ਕਤੀ ਦੇਣ ਤੋਂ ਲੈ ਕੇ ਸ਼ਾਸਨ ਨੂੰ ਆਧੁਨਿਕ ਬਣਾਉਣ ਅਤੇ ਢਾਂਚਾਗਤ ਰੁਜ਼ਗਾਰ ਮੌਕੇ ਸਥਾਪਤ ਕਰਨ ਤੱਕ ਇਹ ਮਿਸ਼ਨ ਵਿਦਿਆਰਥੀਆਂ ਨੂੰ 21ਵੀਂ ਸਦੀ ਦੀਆਂ ਚੁਣੌਤੀਆਂ ਅਤੇ ਮੌਕਿਆਂ ਲਈ ਤਿਆਰ ਕਰੇਗਾ।

ਸਿੱਖਿਆ ਮੰਤਰੀ ਨੇ, ਭਾਰਤ ਸਰਕਾਰ ਦੇ ‘ਪਰਖ ਰਾਸ਼ਟਰੀ ਸਰਵੇਖਣ -2024‘ , ਜਿੱਥੇ ਪੰਜਾਬ ਨੇ ਸਕੂਲੀ ਨਤੀਜਿਆਂ ਵਿੱਚ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਸੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਬਜਟ ਪ੍ਰਤੱਖ ਸਫਲਤਾ ਦੀ ਮਜ਼ਬੂਤ ਆਧਾਰ ਹੰਦਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਫ਼ਖ਼ਰ ਨਾਲ ਕਿਹਾ,‘‘ਸਾਡੀ ਵਚਨਬੱਧਤਾ ਦੇ ਨਤੀਜੇ ਅੱਜ ਪ੍ਰਤੱਖ ਦਿਖਾਈ ਦੇ ਰਹੇ ਹਨ,’’ ਹੁਣ ਇਹ ਜੱਗ ਜ਼ਾਹਰ ਹੈ ਕਿ 305 ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀ ਜੇ.ਈ.ਈ. ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ। ਜੋ ਇਹ ਸਾਬਤ ਕਰਦਾ ਹੈ ਕਿ ਉੱਤਮਤਾ ਕੁਝ ਗਿਣੇ-ਚੁਣੇ ਰਸੂਖ਼ਦਾਰਾਂ ਦਾ ਨਿੱਜੀ ਅਧਿਕਾਰ ਨਹੀਂ ਸਗੋਂ ਪੰਜਾਬ ਦੇ ਹਰ ਬੱਚੇ ਦਾ ਹੱਕ ਹੈ।

ਉਨ੍ਹਾਂ ਅੱਗੇ ਦੱਸਿਆ ਕਿ 400 ਕਰੋੜ ਰੁਪਏ ਦੇ ਨਿਵੇਸ਼ ਨਾਲ ਸਰਕਾਰੀ ਸਕੂਲਾਂ ਵਿੱਚ 38,649 ਡੈਸਕਟੌਪ ਕੰਪਿਊਟਰ ਅਤੇ 8,268 ਇੰਟਰਐਕਟਿਵ ਫਲੈਟ ਪੈਨਲ ਲਗਾਏ ਜਾ ਰਹੇ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਆਧੁਨਿਕ ਕੰਪਿਊਟਰ ਲੈਬ ਹੋਵੇ। ਪੰਜਾਬ ਸਰਕਾਰ ਸਿਰਫ਼ ਆਰਟੀਫੀਸ਼ੀਅਲ ਇੰਟੈਲੀਜੈਂਸ ਬਾਰੇ ਸਿਰਫ਼ ਗੱਲ ਹੀ ਨਹੀਂ ਕਰ ਰਹੀ ਹੈ ਬਲਕਿ ਸੂਬਾ ਭਵਿੱਖ ਸਿੱਧੇ ਤੌਰ ਤੇ ਵਿਦਿਆਰਥੀਆਂ ਦੇ ਹੱਥਾਂ ਵਿੱਚ ਸੌਂਪ ਰਿਹਾ ਹੈ। ਇਹ ਉਨ੍ਹਾਂ ਪ੍ਰਾਪਤੀਆਂ ’ਤੇ ਆਧਾਰਿਤ ਹੈ ਜਿੱਥੇ 99 ਫੀਸਦੀ ਸਕੂਲਾਂ ਵਿੱਚ ਹੁਣ ਚਾਰਦੀਵਾਰੀ ਹੈ ਅਤੇ ਇੱਕ ਲੱਖ ਤੋਂ ਵੱਧ ਨਵੇਂ ਡੈਸਕ ਇਹ ਯਕੀਨੀ ਬਣਾਉਂਦੇ ਹਨ ਕਿ ਕੋਈ ਵੀ ਬੱਚਾ ਜ਼ਮੀਨ ’ਤੇ ਨਾ ਬੈਠੇ।

ਰਾਜ ਵਿਆਪੀ ਕਰੀਅਰ ਕਾਉਂਸਲਿੰਗ ਫਰੇਮਵਰਕ ਬਾਰੇ ਵੇਰਵੇ ਸਾਂਝੇ ਕਰਦਿਆਂ ਸ. ਬੈਂਸ ਨੇ ਕਿਹਾ ਕਿ ਲਗਭਗ 7.35 ਲੱਖ ਵਿਦਿਆਰਥੀਆਂ ਨੂੰ ਕਵਰ ਕਰਨ ਵਾਲਾ ਇਹ ਫਰੇਮਵਰਕ, ਇੱਕ ਨਵੇਂ ਸਮਰਪਿਤ ਪੋਰਟਲ ਰਾਹੀਂ ਨੌਜਵਾਨਾਂ ਨੂੰ ਉਚੇਰੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਢੁਕਵੇਂ ਫੈਸਲੇ ਲੈਣ ਵਿੱਚ ਸਹਾਇਤਾ ਕੀਤੀ ਜਾ ਸਕੇ।

ਸਕੂਲੀ ਸਿੱਖਿਆ ਤੋਂ ਇਲਾਵਾ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਤਕਨੀਕੀ ਸਿੱਖਿਆ ਖੇਤਰ ਵਿੱਚ ਸਰਕਾਰੀ ਆਈ.ਟੀ.ਆਈ. ਵਿੱਚ ਸੀਟਾਂ ਦੀ ਗਿਣਤੀ 35000 ਤੋਂ ਵਧਾ ਕੇ 52000 ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ 11 ਜੇਲ੍ਹਾਂ ਵਿੱਚ ਆਈ.ਟੀ.ਆਈ. ਚਲਾਉਣ ਦੀ ਇੱਕ ਮੋਹਰੀ ਪਹਿਲਕਦਮੀ ਹੈ ਤਾਂ ਜੋ ਹੁਨਰ ਵਿਕਾਸ ਰਾਹੀਂ ਸਮਾਜਿਕ ਮੁੜ ਵਸੇਬੇ ਦਾ ਰਾਹ ਪੱੱਧਰਾ ਕੀਤਾ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਭਰ ਵਿੱਚ 11 ਆਈ.ਟੀ.ਆਈਜ਼. ਨੂੰ ਸੈਂਟਰ ਆਫ਼ ਐਕਸੀਲੈਂਸ ਵਜੋਂ ਵੀ ਅਪਗ੍ਰੇਡ ਕੀਤਾ ਜਾਵੇਗਾ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦਾ ਅਸਲ ਧਨ ਇਸਦੇ ਕਲਾਸਰੂਮਾਂ ਅਤੇ ਬੱਚਿਆਂ ਦੇ ਸੁਪਨਿਆਂ ਵਿੱਚ ਹੈ। ਸਾਲ 2026-27 ਦਾ ਬਜਟ ਉੱਜਵਲ ਭਵਿੱਖ ਬਣਾਉਣ ਵੱਲ ਇਹ ਅਹਿਮ ਕਦਮ ਹੈ, ਜਿਸ ਵਿੱਚ ਸਿੱਖਿਆ ਲਈ 19279 ਕਰੋੜ ਰੁਪਏ ਦੀ ਰਿਕਾਰਡ ਵੰਡ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...