ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ 8 ਮਾਰਚ 2026 ਨੂੰ ਸਪੋਰਟਸ ਕੰਪਲੈਕਸ ਸੈਕਟਰ 42 ਅਤੇ ਸੈਕਟਰ 34, ਚੰਡੀਗੜ੍ਹ ਵਿਖੇ ਬਹੁਤ ਉਤਸ਼ਾਹ ਅਤੇ ਭਾਗੀਦਾਰੀ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ। ਇਸ ਪ੍ਰੋਗਰਾਮ ਦਾ ਉਦੇਸ਼ ਖੇਡਾਂ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਨੂੰ ਪ੍ਰੋਤਸਾਹਿਤ ਕਰਨਾ ਅਤੇ ਬਾਲੜੀਆਂ ਅਤੇ ਮਹਿਲਾ ਐਥਲੀਟਾਂ ਦੇ ਦਰਮਿਆਨ ਤੰਦਰੁਸਤੀ, ਸਸ਼ਕਤੀਕਰਣ ਅਤੇ ਸਮਾਨਤਾ ਦੀ ਭਾਵਨਾ ਨੂੰ ਹੁਲਾਰਾ ਦੇਣਾ ਸੀ।
ਸਮਾਰੋਹ ਦੀ ਸ਼ੁਰੂਆਤ ਸਵੇਰੇ ਸਨਰਾਇਜ਼ ਯੋਗ ਸੈਸ਼ਨ ਨਾਲ ਹੋਈ, ਜਿਸ ਦਾ ਉਦੇਸ਼ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਪ੍ਰੋਤਸਾਹਿਤ ਕਰਨਾ ਸੀ। ਇਸ ਤੋਂ ਬਾਅਦ ਇੱਕ ਊਰਜਾਵਾਨ ਜ਼ੁੰਬਾ ਸੈਸ਼ਨ ਹੋਇਆ ਜਿਸ ਵਿੱਚ ਬਾਲੜੀਆਂ ਅਤੇ ਮਹਿਲਾਵਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰਤੀਭਾਗੀਆਂ ਨੂੰ ਬੁਨਿਆਦੀ ਸੁਰੱਖਿਆ ਤਕਨੀਕਾਂ ਅਤੇ ਆਤਮ-ਸੁਰੱਖਿਆ ਬਾਰੇ ਜਾਗਰੂਕ ਕਰਨ ਲਈ ਇੱਕ ਆਤਮ-ਰੱਖਿਆ ਜਾਗਰੂਕਤਾ ਸੈਸ਼ਨ ਵੀ ਆਯੋਜਿਤ ਕੀਤਾ ਗਿਆ।
ਫਿਟਨਸ ਗਤੀਵਿਧੀਆਂ ਤੋਂ ਬਾਅਦ, ਸਪੋਰਟਸ ਕੰਪਲੈਕਸਾਂ ਵਿੱਚ ਬਾਲੜੀਆਂ ਲਈ ਵਿਭਿੰਨ ਖੇਡਾਂ ਵਿੱਚ ਮਿੱਤਰਤਾ ਵਾਲੇ ਮੁਕਾਬਲੇ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿੱਚ ਹਾਕੀ, ਹੈਂਡਬਾਲ, ਬਾਸਕਟਬਾਲ, ਵਾਲੀਬਾਲ, ਖੋ-ਖੋ, ਕਬੱਡੀ ਅਤੇ ਜੂਡੋ ਸ਼ਾਮਲ ਸਨ।
ਵਿਭਿੰਨ ਟ੍ਰੇਨਿੰਗ ਕੇਂਦਰਾਂ ਦੇ ਯੁਵਾ ਐਥਲੀਟਾਂ ਨੇ ਪੂਰੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਹਿੱਸਾ ਲਿਆ। ਇਨ੍ਹਾਂ ਦੋਸਤਾਨਾ ਮੈਚਾਂ ਦੇ ਮੈਡਲ ਜੇਤੂਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਅੰਤਰਰਾਸ਼ਟਰੀ ਮਹਿਲਾ ਦਿਵਸ 2026 ਦੇ ਅਵਸਰ ਸਾਰੇ ‘ਤੇ ਪ੍ਰਤੀਭਾਗੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।
ਇਹ ਪਹਿਲ ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੀ ਲੜਕੀਆਂ ਨੂੰ ਖੇਡਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੋਤਸਾਹਿਤ ਕਰਨ ਅਤੇ ਖੇਡਾਂ ਅਤੇ ਤੰਦਰੁਸਤੀ ਦੇ ਜ਼ਰੀਏ ਮਹਿਲਾ ਸਸ਼ਕਤੀਕਰਣ ਦੀ ਭਾਵਨਾ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ।
ਪ੍ਰੋਗਰਾਮ ਦਾ ਸਮਾਪਨ ਸਕਾਰਾਤਮਕ ਵਾਤਾਵਰਣ ਵਿੱਚ ਹੋਇਆ, ਜਿਸ ਵਿੱਚ ਸਾਰੇ ਪ੍ਰਤੀਭਾਗੀਆਂ, ਕੋਚਾਂ ਅਤੇ ਅਧਿਕਾਰੀਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ, ਜਿਨ੍ਹਾਂ ਨੇ ਇਸ ਆਯੋਜਨ ਨੂੰ ਸਫ਼ਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।