ਮੁੱਖ ਮੰਤਰੀ ਵੱਲੋਂ ਮਹਿਲਾਵਾਂ ਖਿਆਲਫ ਕੀਤੀਆਂ ਟਿੱਪਣੀਆਂ ਦਾ ਸਦਨ ‘ਚ ਚੁੱਕਿਆ ਮਾਮਲਾ

by | Mar 10, 2026 | breaking news, daily, politics | 0 comments

ਭਗਵੰਤ ਮਾਨ ਖਿਲਾਫ ਮਹਿਲਾਵਾਂ ਖਿਲਾਫ ਅਭੱਦਰ ਟਿੱਪਣੀਆਂ ਦੇ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਰਾਸ਼ਟਰੀ ਮਹਿਲਾ ਕਮਿਸ਼ਨ ਸੂ ਮੋਟੋ ਲੈਕੇ ਮਾਮਲਾ ਦਰਜ ਕਰਨ ਦੀ ਮੰਗ

ਆਂਗਨਵਾੜੀ ਵਰਕਰਾਂ ਨਾਲ ਕੀਤੇ ਸਲੂਕ ਦਾ ਮੁੱਦਾ ਤੇ ਵੀ ਸਰਕਾਰ ਤੋਂ ਪੁੱਛਿਆ ਸਵਾਲ

ਚੰਡੀਗੜ੍ਹ 10 ਮਾਰਚ

ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾਂ ਬੀਬੀ ਗਨੀਵ ਕੌਰ ਨੇ ਅੱਜ ਪੰਜਾਬ ਵਿਧਾਨ ਵਿੱਚ ਗਰਜਦਿਆਂ ਕਿਹਾ ਕਿ ਮਹਿਲਾਵਾਂ ਦੀ ਇੱਜ਼ਤ ਮਾਣ ਦੀ ਗੱਲ ਕਰਨ ਵਾਲੀਆਂ ਆਮ ਆਦਮੀ ਪਾਰਟੀ ਦੀਆਂ ਮਹਿਲਾ ਵਿਧਾਇਕ ਅਤੇ ਹੋਰ ਮੈਂਬਰ ਪਹਿਲਾਂ ਇਸ ਗੱਲ ਦਾ ਜਵਾਬ ਦੇਣ ਕਿ ਮੁੱਖ ਮੰਤਰੀ ਜੌ ਆਪਣੀਆਂ ਸਪੀਚਾਂ ਵਿੱਚ ਔਰਤਾਂ ਨੂੰ ਲੈਕੇ ਸ਼ਬਦ ਵਰਤਦੇ ਹਨ ਉਸਦੀ ਨਿਖੇਧੀ ਕਰੋਗੇ ? ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹਮੇਸ਼ਾ ਔਰਤਾਂ ਖ਼ਿਲਾਫ਼ ਭੱਦੀਆਂ ਟਿੱਪਣੀਆਂ ਕਰਦੇ ਹਨ ਕੀ ਇਸਦੀ ਆਲੋਚਨਾ ਸਦਨ ਚ ਕੋਈ ਕਰੇਗਾ? ਬੀਬੀ ਮਜੀਠੀਆ ਨੇ ਕਿਹਾ ਕਿ ਬੀਤੇ ਦਿਨੀਂ ਆਂਗਨਵਾੜੀ ਬੀਬੀਆਂ ਨਾਲ ਜੌ ਕੀਤਾ ਗਿਆ ਉਹ ਮਹਿਲਾਵਾਂ ਦੀ ਇੱਜ਼ਤ ਕੀਤੀ ਗਈ ਹੈ l ਇਸਦੇ ਇਲਾਵਾ ਜਦੋਂ ਸਪੀਕਰ ਨੇ ਬੀਬੀ ਗਨੀਵ ਕੌਰ ਦਾ ਨਾਮ ਲੈਕੇ ਬੋਲਣ ਦਾ ਮੌਕਾ ਦਿੱਤਾ ਗਿਆ ਤਾਂ ਸੱਤਾਧਿਰ ਆਮ ਆਦਮੀ ਪਾਰਟੀ ਵਾਲੇ ਪਾਸੇ ਬੈਠੇ ਕੁਝ ਮੈਬਰਾਂ ਨੇ ਹੱਸਣਾ ਸ਼ੁਰੂ ਕਰ ਦਿੱਤਾ ਜਿਸਤੇ ਇਤਰਾਜ਼ ਜਤਾਉਂਦੇ ਹੋਏ ਬੀਬੀ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ” ਜੇਕਰ ਸਪੀਕਰ ਨੇ ਮੇਰਾ ਨਾਮ ਲਿਆ ਬੋਲਣ ਲਈ ਤਾਂ ਆਪ ਵਿਧਾਇਕਾਂ ਨੇ ਕਿਉਂ ਹੱਸਣਾ ਸ਼ੁਰੂ ਕਰ ਦਿੱਤਾ , ਕੀ ਸਦਨ ਵਿੱਚ ਤੁਸੀਂ ਸਾਰੇ ਇਸ ਤਰਾਂ ਮਹਿਲਾਵਾਂ ਦਾ ਸਨਮਾਨ ਕਰਦੇ ਹੋ ? ਇਸੇ ਦੌਰਾਨ ਆਪ ਪਾਰਟੀ ਦੀਆਂ ਕਈ ਵਿਧਾਇਕਾਂ ਖੜੀਆਂ ਹੋਕੇ ਬੀਬੀ ਮਜੀਠੀਆ ਨਾਲ ਬਹਿਸ ਕਰਨ ਲੱਗੀਆਂ ਪਰ ਇੱਕਲੀ ਬੀਬੀ ਮਜੀਠੀਆ ਨੇ ਸਾਰੀਆਂ ਆਪ ਦੀਆਂ ਮਹਿਲਾਂ ਵਿਧਾਇਕਾਂ ਨਾਲ ਬੜੀ ਹੀ ਦਲੇਰੀ ਨਾਲ ਜਵਾਬ ਦਿੱਤਾ ਜਿਸ ਮਗਰੋਂ ਬੀਬੀ ਮਜੀਠੀਆ ਦਾ ਮਾਈਕ ਬੰਦ ਕਰ ਦਿੱਤਾ ਗਿਆ l ਲੇਕਿਨ ਇਸ ਦੌਰਾਨ ਬੀਬੀ ਮਜੀਠੀਆ ਨੇ ਮੁੱਖਮੰਤਰੀ ਦੀ ਵਾਇਰਲ ਹੋ ਰਹੀ ਵੀਡਿਉ ਭਾਬੀ ਬਾਰੇ ਵੀ ਸਦਨ ਵਿਚ ਪੁੱਛਿਆ ਤਾਂ ਸਾਰੀ ਵਿਧਾਨਸਭਾ ਵਿਚ ਸੁੰਨ ਪਸਰ ਗਈ।
ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਬੀਬੀ ਗਨੀਵ ਕੌਰ ਮਜੀਠੀਆ ਨੇ ਪੰਜਾਬ ਮਹਿਲਾ ਕਮਿਸ਼ਨ ਅਤੇ ਰਾਸ਼ਟਰੀ ਮਹਿਲਾ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਵੀਡੀਓ, ਜਿਸ ਵਿੱਚ ਉਹ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠ ਕੇ ਇਹ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਔਰਤਾਂ ਦਾ ਕਿੰਨਾ ਸਤਿਕਾਰ ਹੈ ਅਤੇ ਉਹ ਕਿੰਨੀਆਂ ਅਸ਼ਲੀਲ ਟਿੱਪਣੀਆਂ ਕਰ ਰਹੇ ਹਨ, ਜਦੋਂ ਕਿ ਭਾਰਤੀ ਸੰਵਿਧਾਨ ਵਿੱਚ ਔਰਤਾਂ ਨੂੰ ਅਧਿਕਾਰ ਦਿੱਤੇ ਗਏ ਹਨ, ਜਿਸ ਲਈ ਭਗਵੰਤ ਮਾਨ ਵਿਰੁੱਧ ਖੁਦ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...