ਪੰਜਾਬ ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼; 3.49 ਲੱਖ ਰੁਪਏ, 500 ਡਾਲਰ ਸਮੇਤ ਤਿੰਨ ਕਾਬੂ

by | Mar 10, 2026 | breaking news, crime, politics | 0 comments

— ਪੁਲਿਸ ਟੀਮਾਂ ਨੇ 29 ਮੋਬਾਈਲ ਫ਼ੋਨ, ਇੱਕ ਲੈਪਟਾਪ, ਇੱਕ ਟੈਬ, ਆਦਿ ਵੀ ਕੀਤੇ ਬਰਾਮਦ

— ਪੀੜਤਾਂ ਨੂੰ ਨਿਸ਼ਾਨਾ ਬਣਾਉਣ ਲਈ ਮੁਲਜ਼ਮਾਂ ਨੇ ਵਰਤੇ ਵੌਇਸ-ਚੇਂਜਿੰਗ ਸੌਫਟਵੇਅਰ, ਜਾਅਲੀ ਪ੍ਰੋਫਾਈਲ; ਏਆਈ-ਜਨਰੇਟਿਡ ਇਤਰਾਜ਼ਯੋਗ ਵੀਡੀਓਜ਼ ਨੂੰ ਪ੍ਰਕਾਸ਼ਿਤ ਕਰਨ ਦੀ ਧਮਕੀ ਦੇ ਕੇ ਪੈਸੇ ਵਸੂਲੇ: ਡੀਜੀਪੀ ਪੰਜਾਬ ਗੌਰਵ ਯਾਦਵ

— ਇਸ ਰੈਕੇਟ ਨੇ ਇਹਨਾਂ ਤਰੀਕਿਆਂ ਨਾਲ ਲਗਭਗ 40 ਲੱਖ ਠੱਗੇ: ਸਪੈਸ਼ਲ ਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ

ਚੰਡੀਗੜ੍ਹ, 10 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਅਣਜਾਣ ਪੀੜਤਾਂ ਨਾਲ ਧੋਖਾਧੜੀ ਕਰਨ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਵਾਲੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਭਿਸ਼ੇਕ ਭਾਰਗਵ, ਆਕਾਸ਼ ਭਾਰਗਵ ਉਰਫ਼ ਅਮਨ ਅਤੇ ਲੱਕੀ ਭਾਰਗਵ ਤਿੰਨੋਂ ਵਾਸੀ ਝੁੰਝੁਨੂ, ਰਾਜਸਥਾਨ ਵਜੋਂ ਹੋਈ ਹੈ ਜੋ ਤਿੰਨੋ ਭਰਾ ਹਨ ਅਤੇ ਮੌਜੂਦਾ ਸਮੇਂ ਇਹ ਸੈਕਟਰ 70, ਐਸਏਐਸ ਨਗਰ (ਮੋਹਾਲੀ) ਵਿਖੇ ਰਹਿ ਰਹੇ ਸਨ।

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.49 ਲੱਖ ਰੁਪਏ ਦੀ ਨਕਦੀ, 500 ਅਮਰੀਕੀ ਡਾਲਰ, 29 ਮੋਬਾਈਲ ਫੋਨ, ਇੱਕ ਲੈਪਟਾਪ, ਇੱਕ ਡੌਂਗਲ, ਇੱਕ ਟੈਬਲੇਟ ਅਤੇ ਮੋਬਾਈਲ ਫੋਨਾਂ ਦੇ 38 ਖਾਲੀ ਡੱਬੇ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਨੇ ਇੰਸਟਾਗ੍ਰਾਮ ਅਤੇ ਵਟਸਐਪ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਔਰਤਾਂ ਬਣਕੇ ਫਰਜ਼ੀ ਪ੍ਰੋਫਾਈਲ ਬਣਾਏ ਹੋਏ ਸਨ ਅਤੇ ਇਹਨਾਂ ਰਾਹੀਂ ਆਪਣੇ ਟਾਰਗੇਟ ਨਾਲ ਸੰਪਰਕ ਕਰਦੇ ਸਨ। ਉਨ੍ਹਾਂ ਦੱਸਿਆ, “ਦੋਸ਼ੀ ਆਪਣੇ ਟਾਰਗੇਟ, ਖਾਸ ਕਰਕੇ ਔਰਤਾਂ ਦਾ ਵਿਸ਼ਵਾਸ ਜਿੱਤਣ ਕਰਨ ਲਈ ਔਰਤਾਂ ਵਰਗੀ ਆਵਾਜ਼ ਕੱਢਣ ਵਾਸਤੇ ਆਵਾਜ਼ ਬਦਲਣ ਵਾਲੇ ਸਾਫਟਵੇਅਰ ਦੀ ਵਰਤੋਂ ਕਰਦੇ ਸਨ। ਫਿਰ ਉਹ ਪੀੜਤਾਂ ਦੇ ਏਆਈ ਦੁਆਰਾ ਤਿਆਰ ਕੀਤੇ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕਰਨ ਦੀ ਧਮਕੀ ਦੇ ਕੇ ਪੈਸੇ ਵਸੂਲਦੇ ਸਨ।”

ਇਸ ਆਪਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਦੱਸਿਆ ਕਿ ਇੱਕ ਪੀੜਤ ਦੇ ਪਿਤਾ ਦੀ ਸ਼ਿਕਾਇਤ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਪੀੜਤ ਨਾਲ ਸਾਲ 2023 ਅਤੇ 2025 ਦੇ ਵਿਚਕਾਰ ਉਸ ਸਮੇਂ 3.10 ਲੱਖ ਰੁਪਏ ਦੀ ਠੱਗੀ ਮਾਰੀ ਗਈ ਸੀ, ਜਦੋਂ ਉਹ ਕੈਨੇਡਾ ਵਿੱਚ ਰਹਿ ਰਹੀ ਸੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਐਸਪੀ ਜਸਪਿੰਦਰ ਸਿੰਘ ਦੀ ਨਿਗਰਾਨੀ ਹੇਠ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦੇ ਐਸਐਚਓ ਅਮਨਦੀਪ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਗਨਾ ਆਕਾਸ਼ ਭਾਰਗਵ ਨੇ ਦੋ ਸਾਲ ਪਹਿਲਾਂ ਇਹ ਢੰਗ-ਤਰੀਕਾ ਤਿਆਰ ਕੀਤਾ ਸੀ ਜਿਸ ਰਾਹੀਂ ਉਹ ਨਕਲੀ ਸੋਸ਼ਲ ਮੀਡੀਆ ਪ੍ਰੋਫਾਈਲਾਂ ਦੀ ਵਰਤੋਂ ਕਰਕੇ ਮਾਸੂਮ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਸਨ ਅਤੇ ਨਕਲੀ ਧਾਰਮਿਕ ਗੁਰੂ ਜਾਂ ਜੋਤਸ਼ੀ ਬਣ ਕੇ ਉਨ੍ਹਾਂ ਨਾਲ ਧੋਖਾ ਕਰ ਰਹੇ ਸਨ। ਪੁੱਛਗਿੱਛ ਦੌਰਾਨ, ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਇਸ ਢੰਗ ਦੀ ਵਰਤੋਂ ਕਰਕੇ ਲਗਭਗ 40 ਲੱਖ ਰੁਪਏ ਠੱਗੇ ਹਨ।

ਉਨ੍ਹਾਂ ਕਿਹਾ ਕਿ ਮਾਮਲਿਆਂ ਵਿੱਚ ਸ਼ਾਮਲ ਹੋਰ ਵਿਅਕਤੀਆਂ ਅਤੇ ਸਾਈਬਰ ਧੋਖਾਧੜੀ ਦਾ ਸ਼ਿਕਾਰ ਬਣੇ ਹੋਰ ਪੀੜਤਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 14 ਮਿਤੀ 08.08.2025 ਨੂੰ ਭਾਰਤੀ ਨਿਆਂ ਸੰਹਿਤਾ ਦੀ ਧਾਰਾ 308(2) ਅਤੇ 61(2) ਅਤੇ ਆਈਟੀ ਐਕਟ ਦੀ ਧਾਰਾ 67 ਤਹਿਤ ਥਾਣਾ ਸਟੇਟ ਸਾਈਬਰ ਕ੍ਰਾਈਮ, ਮੋਹਾਲੀ ਵਿਖੇ ਦਰਜ ਕੀਤੀ ਗਈ ਹੈ।

ਬਾਕਸ: ਐਡਵਾਈਜ਼ਰੀ

ਵਿਸ਼ੇਸ਼ ਡੀਜੀਪੀ ਵੀ. ਨੀਰਜਾ ਨੇ ਸਲਾਹ ਦਿੱਤੀ ਕਿ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਵਾਲੇ, ਖਾਸ ਕਰਕੇ ਔਰਤਾਂ, ਜੋਤਸ਼ੀਆਂ ਅਤੇ ਹੋਰ ਅਜਿਹੇ ਵਿਅਕਤੀਆਂ ਤੋਂ ਸਾਵਧਾਨ ਰਹਿਣਾ ਜੋ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਦਭਾਵਨਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਨਿੱਜੀ ਵੇਰਵੇ ਅਤੇ ਜਾਣਕਾਰੀ ਕਿਸੇ ਵੀ ਕੀਮਤ ‘ਤੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਾਂਝੀ ਨਹੀਂ ਕੀਤੀ ਜਾਣੀ ਚਾਹੀਦੀ ਕਿਉਂਕਿ ਇਸ ਦੀ ਦੁਰਵਰਤੋਂ ਹੋ ਸਕਦੀ ਹੈ।

ਜੇਕਰ ਕੋਈ ਵਿਅਕਤੀ ਫੋਟੋਆਂ ਅਤੇ ਵੀਡੀਓਜ਼ ਸਮੇਤ ਸਾਂਝੀ ਕੀਤੀ ਗਈ ਜਾਣਕਾਰੀ ਦੀ ਦੁਰਵਰਤੋਂ ਕਰਨ ਦੀ ਧਮਕੀ ਦਿੰਦਾ ਹੈ ਤਾਂ ਪੀੜਤ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਤੁਰੰਤ ਸਾਈਬਰ ਹੈਲਪਲਾਈਨ ਨੰਬਰ 1930 ‘ਤੇ ਕਾਲ ਜਾਂ cybercrime.gov.in ‘ਤੇ ਆਨਲਾਈਨ ਸ਼ਿਕਾਇਤ ਦਰਜ ਕਰਨੀ ਚਾਹੀਦੀ ਹੈ। ਕਦੇ ਵੀ ਸੋਸ਼ਲ ਮੀਡੀਆ ‘ਤੇ ਕਿਸੇ ਨੂੰ ਵੀ ਪੈਸੇ ਟ੍ਰਾਂਸਫਰ ਨਹੀਂ ਕਰਨੇ ਚਾਹੀਦੇ।

ਹਾਲਾਂਕਿ, ਜੇਕਰ ਅਜਿਹੇ ਖਾਤੇ ਵਿੱਚ ਪੈਸੇ ਟ੍ਰਾਂਸਫਰ ਕੀਤੇ ਗਏ ਹਨ ਤਾਂ ਇਸਦੀ ਸੂਚਨਾ ਤੁਰੰਤ 1930 ਨੂੰ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਸ਼ੱਕੀ ਬੈਂਕ ਖਾਤੇ ਵਿੱਚ ਟ੍ਰਾਂਸਫਰ ਨੂੰ ਲੀਅਨ ਮਾਰਕ ਕੀਤਾ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...