ਮੁੱਖ ਮੰਤਰੀ ਮਾਨ ਔਰਤਾਂ ਖ਼ਿਲਾਫ਼ ਟਿੱਪਣੀ ਨੂੰ ਲੈਕੇ ਮਾਫੀ ਮੰਗਣ ਨਹੀਂ ਮਾਮਲਾ ਕੌਮੀ ਮਹਿਲਾ ਕਮਿਸ਼ਨ ਲੈਕੇ ਜਾਵਾਂਗੀ – ਗਨੀਵ ਕੌਰ ਮਜੀਠੀਆ ਕਿਹਾ, ਮੁੱਖ ਮੰਤਰੀ ਜਨਤਕ ਤੌਰ ਉੱਤੇ ਆਪਣੀ ਟਿੱਪਣੀ ਲਈ ਮਾਫੀ ਮੰਗਣ

by | Mar 11, 2026 | breaking news, politics | 0 comments

ਚੰਡੀਗੜ੍ਹ 11 ਮਾਰਚ( ) – ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਸ੍ਰੀਮਤੀ ਗਨੀਵ ਕੌਰ ਮਜੀਠੀਆ ਨੇ ਅੱਜ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੀਆਂ ਔਰਤਾਂ ਬਾਰੇ ਕੀਤੀਆਂ ਕਥਿਤ ਅਪਮਾਨਜਨਕ ਟਿੱਪਣੀਆਂ ਨੂੰ ਲੈਕੇ ਉਹ ਤੁਰੰਤ ਮਾਫੀ ਮੰਗਾਂ ਨਹੀਂ ਤਾਂ ਉਹ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਲਈ ਰਾਸ਼ਟਰੀ ਮਹਿਲਾ ਕਮਿਸ਼ਨ ਜਾਣਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਮਜੀਠੀਆ ਨੇ ਕਿਹਾ ਕਿ ਲੁਧਿਆਣਾ ਵਿੱਚ ਇੱਕ ਭਾਸ਼ਣ ਦੌਰਾਨ ਮਹਿਲਾਵਾਂ ਬਾਰੇ ਕੀਤੀਆਂ ਟਿੱਪਣੀਆਂ ਲਈ ਮੁੱਖ ਮੰਤਰੀ ਨੂੰ ਮਾਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਮਾਨ ਮਾਫ਼ੀ ਮੰਗ ਲੈਂਦੇ ਹਨ ਤਾਂ ਮਾਮਲਾ ਇੱਥੇ ਹੀ ਖਤਮ ਹੋ ਸਕਦਾ ਹੈ, ਨਹੀਂ ਤਾਂ ਉਹ ਇਹ ਮਸਲਾ ਰਾਸ਼ਟਰੀ ਮਹਿਲਾ ਕਮਿਸ਼ਨ ਕੋਲ ਲੈ ਜਾਣਗੇ। ਉਨ੍ਹਾਂ ਨੇ ਆਂਗਣਵਾੜੀ ਦੇ ਪ੍ਰਦਰਸ਼ਨਾਂ ਦੌਰਾਨ ਉਨ੍ਹਾਂ ਹੋਏ ਤਸ਼ਦਦ ਬਾਰੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਕਰਦੀਆਂ ਔਰਤ ਪ੍ਰਦਰਸ਼ਨਕਾਰੀਆਂ ਨੂੰ ਡੰਡਿਆਂ ਨਾਲ ਮਾਰਿਆ ਗਿਆ ਅਤੇ ਉਨ੍ਹਾਂ ਦੇ ਦੁਪੱਟੇ ਖਿੱਚੇ ਗਏ, ਜਿਸਨੂੰ ਉਨ੍ਹਾਂ ਮਹਿਲਾਵਾਂ ਦੀ ਇੱਜ਼ਤ ਉੱਤੇ ਹਮਲਾ ਕਰਾਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਇਕ ਕਥਿਤ ਫਰਜ਼ੀ ਮੁਕਾਬਲੇ ਦਾ ਮਾਮਲਾ, ਜਿਸ ਵਿੱਚ ਇਕ ਮਾਂ ਦਾ ਇਕਲੌਤਾ ਪੁੱਤਰ ਮਾਰਿਆ ਗਿਆ, ਉਹ ਵੀ ਕਮਿਸ਼ਨ ਅੱਗੇ ਰੱਖਣਗੇ । ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੇ ਬਿਆਨ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮਜੀਠੀਆ ਨੇ ਕਿਹਾ ਕਿ ਉਹ ਨਾ ਤਾਂ ਉਸ ਬਿਆਨ ਦਾ ਸਮਰਥਨ ਕਰਦੇ ਹਨ ਅਤੇ ਨਾ ਹੀ ਉਸਦਾ ਵਿਰੋਧ, ਪਰ ਉਹ ਮੰਨਦੇ ਹਨ ਕਿ ਉਨ੍ਹਾਂ ਨੂੰ ਸਦਨ ਵਿੱਚ ਬੋਲਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਸੀ।ਉਨ੍ਹਾਂ ਕਿਹਾ, “ਮੈਂ ਉਸ ਬਿਆਨ ਦੇ ਹੱਕ ਵਿੱਚ ਨਹੀਂ ਹਾਂ ਪਰ ਉਨ੍ਹਾਂ ਨੂੰ ਬੋਲਣ ਦਾ ਮੌਕਾ ਜਰੂਰ ਦੇਣਾ ਚਾਹੀਦਾ ਹੈ l ਉਨ੍ਹਾਂ ਕਿਹਾ ਕਿ ਕਿਸੇ ਨਤੀਜੇ ’ਤੇ ਪਹੁੰਚਣ ਤੋਂ ਪਹਿਲਾਂ ਹਰ ਵਿਅਕਤੀ ਨੂੰ ਸੁਣਨਾ ਲਾਜ਼ਮੀ ਹੈ।”
ਬੀਬੀ ਮਜੀਠੀਆ ਨੇ ਸੱਤਾ ਧਿਰ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਕੀਮਤੀ ਸਮਾਂ ਛੋਟੇ-ਮੋਟੇ ਮਸਲਿਆਂ ’ਤੇ ਬਰਬਾਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਨੂੰ ਨਿੱਜੀ ਵਿਵਾਦਾਂ ਦੀ ਬਜਾਏ ਲੋਕਾਂ ਦੇ ਮਸਲਿਆਂ ’ਤੇ ਧਿਆਨ ਦੇਣਾ ਚਾਹੀਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਜੇ ਸੱਤਾ ਧਿਰ ਵਾਕਈ ਮਹਿਲਾਵਾਂ ਦੀ ਇੱਜ਼ਤ ਦੀ ਚਿੰਤਾ ਕਰਦੀ ਹੈ ਤਾਂ ਉਸਨੂੰ ਮੁੱਖ ਮੰਤਰੀ ਦੀਆਂ ਟਿੱਪਣੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦੇ ਕਾਂਗਰਸ ਵੱਲੋਂ ਲਿਆਂਦੇ ਗਏ ਪ੍ਰਸਤਾਵ ਦਾ ਸਮਰਥਨ ਕਰਨਾ ਚਾਹੀਦਾ ਸੀ। ਮਜੀਠੀਆ ਨੇ ਕਿਹਾ ਕਿ ਔਰਤਾਂ ਖ਼ਿਲਾਫ਼ ਇਸ ਤਰ੍ਹਾਂ ਦੀਆਂ ਟਿੱਪਣੀਆਂ ਚਾਹੇ ਕਿਸੇ ਵਲੋਂ ਵੀ ਕੀਤੀਆਂ ਗਈਆਂ ਹੋਣ , ਉਹ ਗਲਤ ਹੈ l ਉੱਨਾ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਹਮੇਸ਼ਾ ਬਹਾਦਰ ਪੁੱਤਰਾਂ ਨੂੰ ਜਨਮ ਦਿੰਦੀਆਂ ਆਈਆਂ ਹਨ ਅਤੇ ਸਮਾਜ ਵਿੱਚ ਉਨ੍ਹਾਂ ਨੂੰ ਸਦਾ ਸਨਮਾਨ ਮਿਲਦਾ ਆਇਆ ਹੈ, ਪਰ ਸਰਕਾਰ ਨੂੰ ਇਸ ਮਾਮਲੇ ਚ ਦੋਹਰੇ ਮਾਪਦੰਡ ਨਹੀਂ ਅਪਣਾਉਣੇ ਚਾਹੀਦੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...