ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆਈ ਦੇਸ਼ ਤੋਂ ਭਗੌੜੇ ਭੁਵਨੇਸ਼ ਚੋਪੜਾ ਨੂੰ ਲਿਆਂਦਾ ਵਾਪਸ

by | Mar 12, 2026 | daily, politics | 0 comments

— ਦੋਸ਼ੀ ਭੁਵਨੇਸ਼ ਚੋਪੜਾ ਦੀਆਂ ਅੰਤਰਰਾਸ਼ਟਰੀ ਗਤੀਵਿਧੀਆਂ ‘ਤੇ ਨਜ਼ਰ ਰੱਖਣ ਅਤੇ ਪਾਬੰਦੀ ਲਗਾਉਣ ਲਈ ਰੈਡ ਨੋਟਿਸ ਅਤੇ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ: ਡੀਜੀਪੀ ਗੌਰਵ ਯਾਦਵ

— ਦੋਸ਼ੀ ਭੁਵਨੇਸ਼ ਨੂੰ ਡਿਪੋਰਟ ਕਰਨ ਉਪਰੰਤ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ਮੌਕੇ ਕੀਤਾ ਗ੍ਰਿਫ਼ਤਾਰ

— ਇਸ ਆਪਰੇਸ਼ਨ ਵਿੱਚ ਨਵੇਂ ਬਣੇ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ ਨੇ ਅਹਿਮ ਭੂਮਿਕਾ ਨਿਭਾਈ

ਚੰਡੀਗੜ੍ਹ, 12 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਰਗਰਮ ਸਹਿਯੋਗ ਨਾਲ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਭਗੌੜੇ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਮੱਧ ਏਸ਼ੀਆਈ ਦੇਸ਼ ਤੋਂ ਡਿਪੋਰਟ ਕਰਨ ਤੋਂ ਬਾਅਦ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਗਠਿਤ, ਅੰਦਰੂਨੀ ਸੁਰੱਖਿਆ ਵਿੰਗ ਅਧੀਨ ਕੰਮ ਕਰਨ ਵਾਲੇ ਨਵੇਂ ਸਥਾਪਿਤ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓਐਫਟੀਈਸੀ) ਵੱਲੋਂ ਇਸ ਕਾਰਵਾਈ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਭੁਵਨੇਸ਼ ਚੋਪੜਾ ਦੀਆਂ ਅੰਤਰਰਾਸ਼ਟਰੀ ਗਤੀਵਿਧੀਆਂ ਨੂੰ ਟਰੈਕ ਕਰਨ ਅਤੇ ਸੀਮਤ ਕਰਨ ਲਈ, ਰੈੱਡ ਨੋਟਿਸ (ਰੈੱਡ ਕਾਰਨਰ ਨੋਟਿਸ) ਅਤੇ ਲੁੱਕ-ਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਗਿਆ ਸੀ।

ਉਨ੍ਹਾਂ ਕਿਹਾ, “ਨਿਰੰਤਰ ਅੰਤਰਰਾਸ਼ਟਰੀ ਤਾਲਮੇਲ ਸਦਕਾ ਇੱਕ ਮੱਧ ਏਸ਼ੀਆਈ ਦੇਸ਼ ਵਿੱਚ ਉਸਦੇ ਟਿਕਾਣੇ ਨੂੰ ਟਰੇਸ ਕੀਤਾ ਗਿਆ, ਜਿਸ ਤੋਂ ਬਾਅਦ ਉਸਨੂੰ (ਭੁਵਨੇਸ਼) ਨੂੰ ਦੇਸ਼ ਨਿਕਾਲਾ ਦੇ ਦਿੱਤਾ ਗਿਆ ਅਤੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।”

ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦਾ ਰਹਿਣ ਵਾਲਾ ਦੋਸ਼ੀ ਭੁਵਨੇਸ਼ ਚੋਪੜਾ ਫਿਰੋਜ਼ਪੁਰ ਦੇ ਸਨਸਨੀਖੇਜ਼ ਤੀਹਰੇ ਕਤਲ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਈ ਮਾਮਲਿਆਂ ਸਮੇਤ ਹਾਈ-ਪ੍ਰੋਫਾਈਲ ਅਪਰਾਧਾਂ ਦੇ ਸਬੰਧ ਵਿੱਚ ਲੋੜੀਂਦਾ ਸੀ। ਦੋਸ਼ੀ ਵਿਰੁੱਧ ਫਿਰੋਜ਼ਪੁਰ, ਫਾਜ਼ਿਲਕਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਨੌਂ ਮਾਮਲੇ ਦਰਜ ਹਨ।

ਡੀਜੀਪੀ ਨੇ ਕਿਹਾ ਕਿ ਦੋਸ਼ੀ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਪਾਕਿਸਤਾਨ ਤੋਂ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਹਾਇਤਾ ਕਰ ਰਿਹਾ ਸੀ ਅਤੇ ਕਾਨੂੰਨ ਤੋਂ ਬਚਣ ਲਈ ਵਿਦੇਸ਼ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ।

ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਇਲਾਵਾ, ਚੋਪੜਾ ਅਗਸਤ 2024 ਵਿੱਚ ਫਿਰੋਜ਼ਪੁਰ ਵਿੱਚ ਹੋਏ ਤੀਹਰੇ ਕਤਲ ਦਾ ਮੁੱਖ ਸਾਜ਼ਿਸ਼ਕਰਤਾ ਵੀ ਸੀ, ਜਿਸ ਵਿੱਚ ਚੋਪੜਾ ਅਤੇ ਦਿਲਦੀਪ ਸਿੰਘ ਦੀ ਆਪਸੀ ਰੰਜ਼ਿਸ ਦੇ ਚਲਦਿਆਂ ਦਿਲਦੀਪ ਸਿੰਘ ਸਮੇਤ ਇੱਕ ਨੌਜਵਾਨ ਲੜਕੀ ਅਤੇ ਇੱਕ ਹੋਰ ਵਿਅਕਤੀ ਦੀ ਜਾਨ ਚਲੀ ਗਈ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਚੋਪੜਾ ਦੀ ਗ੍ਰਿਫ਼ਤਾਰੀ ਨਾਲ ਫਿਰੋਜ਼ਪੁਰ ਅਤੇ ਗੁਆਂਢੀ ਸਰਹੱਦੀ ਜ਼ਿਲ੍ਹਿਆਂ ਵਿੱਚ ਆਉਣ ਵਾਲੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਦੇ ਲੌਜਿਸਟਿਕਸ ਨੈੱਟਵਰਕ ਕਾਫ਼ੀ ਹੱਦ ਤੱਕ ਕਮਜ਼ੋਰ ਹੋ ਜਾਵੇਗਾ, ਜਿਸ ਨਾਲ ਸਰਹੱਦ ਪਾਰੋਂ ਚੱਲ ਰਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਬੰਧੀ ਕਾਰਵਾਈਆਂ ਨੂੰ ਵੱਡਾ ਝਟਕਾ ਲੱਗੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...