ਭਾਰਤ ਦੇ ਹਿੱਤਾਂ ਦੀ ਰਾਖੀ ਕਰਨ ਲਈ ਮੋਦੀ ਸਰਕਾਰ ਕੋਲ ਹਿੰਮਤ ਨਹੀਂ, ਵਿਦੇਸ਼ੀ ਤਾਕਤਾਂ ਸਾਡੀ ‘ਕਮਜ਼ੋਰ’ ਵਿਦੇਸ਼ ਨੀਤੀ ਨੂੰ ਸ਼ਰੇਆਮ ਡਰਾਉਂਦੀਆਂ ਹਨ: ਹਰਪਾਲ ਸਿੰਘ ਚੀਮਾ

by | Mar 12, 2026 | daily, politics | 0 comments

ਭਾਜਪਾ ਭਾਰਤ ਨੂੰ ਅਮਰੀਕਾ ਲਈ ਇੱਕ ਅਧੀਨ ਬਾਜ਼ਾਰ ਅਤੇ ਦੇਸ਼ ਦੇ ਲੋਕਾਂ ਨੂੰ ਗੁਲਾਮ ਬਣਾ ਰਹੀ ਹੈ: ਹਰਪਾਲ ਸਿੰਘ ਚੀਮਾ

ਕੇਂਦਰ ਦੀ ਕੂਟਨੀਤਕ ਨਾਕਾਮੀ ਕਾਰਨ ਈਂਧਨ ਅਤੇ ਰਸੋਈ ਗੈਸ ਦੀਆਂ ਕੀਮਤਾਂ ਅਸਮਾਨ ਛੂਹਣਗੀਆਂ, ਭਾਜਪਾ ਲੀਡਰਸ਼ਿਪ ਦੀ ਨਾਕਾਮੀ ਦਾ ਖਮਿਆਜ਼ਾ ਆਮ ਲੋਕ ਭੁਗਤਣਗੇ: ਹਰਪਾਲ ਸਿੰਘ ਚੀਮਾ

ਸੰਵੇਦਨਸ਼ੀਲ ਅੰਤਰਰਾਸ਼ਟਰੀ ਦਸਤਾਵੇਜ਼ਾਂ ਨੂੰ ਲੈ ਕੇ ਬੇਨਕਾਬ ਹੋਣ ਜਾਂ ਬਲੈਕਮੇਲ ਹੋਣ ਦੇ ਡਰੋਂ ਗਲੋਬਲ ਸੰਕਟਾਂ ‘ਤੇ ਭਾਜਪਾ ਆਗੂਆਂ ਚੁੱਪ ਵੱਟੀ: ਹਰਪਾਲ ਸਿੰਘ ਚੀਮਾ

ਭਾਜਪਾ ਯੋਜਨਾਬੱਧ ਤਰੀਕੇ ਨਾਲ ਵਿਰੋਧੀ ਧਿਰ ਸ਼ਾਸਤ ਰਾਜਾਂ ਨੂੰ ਵਿੱਤੀ ਤੌਰ ‘ਤੇ ਕਮਜ਼ੋਰ ਕਰ ਭਾਰਤ ਦੇ ਸੰਘੀ ਢਾਂਚੇ ਨੂੰ ਤਬਾਹ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਮਾਰਚ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਮਰੀਕਾ-ਈਰਾਨ ਵਿਚਾਲੇ ਵਧਦੇ ਟਕਰਾਅ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਸਬੰਧਾਂ ਨੂੰ ਸੰਭਾਲਣ ਵਿੱਚ ਕੇਂਦਰ ਦੀ ਕਾਰਜਪ੍ਰਣਾਲੀ ਦੀ ਨਿੰਦਾ ਕਰਦੇ ਹੋਏ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਮਤੇ ਦਾ ਸਮਰਥਨ ਕਰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ‘ਤੇ ਤਿੱਖਾ ਹਮਲਾ ਕੀਤਾ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਨੂੰ ਸੱਤਾਧਾਰੀ ਅਤੇ ਵਿਰੋਧੀ ਧਿਰ ਦੋਵਾਂ ਵੱਲੋਂ ਸਰਬਸੰਮਤੀ ਨਾਲ ਸਮਰਥਨ ਮਿਲਿਆ, ਜਦੋਂ ਕਿ ਭਾਜਪਾ ਵਿਧਾਇਕ ਸਦਨ ਵਿੱਚੋਂ ਗੈਰ-ਹਾਜ਼ਰ ਰਹੇ।

ਸਦਨ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸਾਡੀ ਵਿਦੇਸ਼ ਨੀਤੀ ਇੰਨੀ ਕਮਜ਼ੋਰ ਹੋ ਗਈ ਹੈ ਕਿ ਸਾਨੂੰ ਵਿਦੇਸ਼ੀ ਤਾਕਤਾਂ ਵੱਲੋਂ ਲਗਾਤਾਰ ਡਰਾਇਆ-ਧਮਕਾਇਆ ਜਾ ਰਿਹਾ ਹੈ। ਚਾਹੇ ਇਹ ਬੀਤੇ ਸਾਲ ਸਰਹੱਦੀ ਤਣਾਅ ਦੌਰਾਨ ਮਹਿਜ਼ ਇੱਕ ਟਵੀਟ ਰਾਹੀਂ ਦਖਲਅੰਦਾਜ਼ੀ ਹੋਵੇ ਜਾਂ ਈਰਾਨ ਵਿੱਚ ਹਾਲ ਹੀ ਵਿੱਚ ਹੋਏ ਜਾਨੀ ਨੁਕਸਾਨ ‘ਤੇ ਪੂਰੀ ਤਰ੍ਹਾਂ ਚੁੱਪ ਹੋਵੇ, ਕੇਂਦਰ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਸ ਵਿੱਚ ਭਾਰਤ ਦੇ ਰਣਨੀਤਕ ਹਿੱਤਾਂ ਲਈ ਡਟਣ ਦੀ ਹਿੰਮਤ ਨਹੀਂ ਹੈ। ਅਸੀਂ ਭਾਜਪਾ ਨੂੰ ਭਾਰਤ ਨੂੰ ਅਮਰੀਕਾ ਦੇ ਅਧੀਨ ਬਾਜ਼ਾਰ ਵਿੱਚ ਤਬਦੀਲ ਨਹੀਂ ਕਰਨ ਦੇਵਾਂਗੇ ਅਤੇ ਨਾ ਹੀ ਅਸੀਂ ਉਨ੍ਹਾਂ ਨੂੰ ਇਸ ਦੇਸ਼ ਦੇ ਲੋਕਾਂ ਨੂੰ ਗੁਲਾਮ ਬਣਾਉਣ ਦੇਵਾਂਗੇ।”

ਪੰਜਾਬ ਦੇ ਵਿੱਤ ਮੰਤਰੀ ਨੇ ਅੱਗੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨੇ ਵਾਰ-ਵਾਰ ਰਾਸ਼ਟਰੀ ਪ੍ਰਭੂਸੱਤਾ ਨਾਲੋਂ ਨਿੱਜੀ ਅਤੇ ਪਾਰਟੀ ਹਿੱਤਾਂ ਨੂੰ ਪਹਿਲ ਦਿੱਤੀ ਹੈ। ਕੇਂਦਰ ਸਰਕਾਰ ਵਾਰ-ਵਾਰ ਅਮਰੀਕੀ ਦਬਾਅ ਅੱਗੇ ਝੁਕੀ ਹੈ, ਜਿਸ ਨਾਲ ਭਾਰਤ ਆਲਮੀ ਮੰਚ ‘ਤੇ ਕਮਜ਼ੋਰ ਨਜ਼ਰ ਆ ਰਿਹਾ ਹੈ। ਅਹਿਮ ਅੰਤਰਰਾਸ਼ਟਰੀ ਮੁੱਦਿਆਂ ‘ਤੇ ਭਾਜਪਾ ਲੀਡਰਸ਼ਿਪ ਦੀ ਲੰਮੀ ਚੁੱਪ ਗੰਭੀਰ ਚਿੰਤਾਵਾਂ ਪੈਦਾ ਕਰਦੀ ਹੈ ਕਿ ਕੇਂਦਰ ਸਰਕਾਰ ਨੂੰ ਸੰਵੇਦਨਸ਼ੀਲ ਅੰਤਰਰਾਸ਼ਟਰੀ ਦਸਤਾਵੇਜ਼ਾਂ ਨੂੰ ਲੈ ਕੇ ਵਿਦੇਸ਼ੀ ਤਾਕਤਾਂ ਦੁਆਰਾ ਬੇਨਕਾਬ ਜਾਂ ਬਲੈਕਮੇਲ ਕੀਤੇ ਜਾਣ ਦਾ ਡਰ ਹੈ।”

ਉਨ੍ਹਾਂ ਅੱਗੇ ਕਿਹਾ, “ਕਾਂਗਰਸ ਅਤੇ ਭਾਜਪਾ ਦੀ ਅਗਵਾਈ ਵਾਲੀਆਂ ਕੇਂਦਰ ਸਰਕਾਰਾਂ ਦਹਾਕਿਆਂ ਤੋਂ ਦੇਸ਼ ਲਈ ਊਰਜਾ ਸੁਤੰਤਰਤਾ ਯਕੀਨੀ ਬਣਾਉਣ ਵਿੱਚ ਅਸਫਲ ਰਹੀਆਂ ਹਨ, ਜਿਸ ਕਾਰਨ ਭਾਰਤ ਬਹੁਤ ਕਮਜ਼ੋਰ ਸਥਿਤੀ ਵਿੱਚ ਆ ਗਿਆ ਹੈ। ਈਰਾਨ ਵੱਲੋਂ ਖੁੱਲ੍ਹੇਆਮ ਤੇਲ ਸਪਲਾਈ ਦੀ ਪੇਸ਼ਕਸ਼ ਦੇ ਬਾਵਜੂਦ ਕੇਂਦਰ ਸਰਕਾਰ ਚੁੱਪ ਧਾਰੀ ਬੈਠੀ ਹੈ। ਚੱਲ ਰਹੇ ਅਮਰੀਕਾ-ਈਰਾਨ ਟਕਰਾਅ ਦੇ ਨਤੀਜੇ ਵਜੋਂ ਈਂਧਨ ਅਤੇ ਰਸੋਈ ਗੈਸ ਦੀਆਂ ਕੀਮਤਾਂ ਅਸਮਾਨ ਨੂੰ ਛੂਹਣਗੀਆਂ, ਜਿਸ ਨਾਲ ਦੇਸ਼ ਭਰ ਦੇ ਅਤੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਮੱਧ ਵਰਗ ‘ਤੇ ਅਸਹਿ ਵਿੱਤੀ ਬੋਝ ਪਵੇਗਾ।”

ਹਰਪਾਲ ਸਿੰਘ ਚੀਮਾ ਨੇ ਕਿਹਾ, “ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਨਾਕਾਮੀ ਸਾਡੀ ਅਰਥਵਿਵਸਥਾ ‘ਤੇ ਸਿੱਧਾ ਹਮਲਾ ਹੈ। ਸੰਸਾਰ ਭਰ ਵਿੱਚ ਈਂਧਨ ਦੀਆਂ ਕੀਮਤਾਂ ਵਧਣ ਲਈ ਤਿਆਰ ਹਨ, ਇਹ ਪੰਜਾਬ ਅਤੇ ਦੇਸ਼ ਦਾ ਆਮ ਆਦਮੀ; ਕਿਸਾਨ, ਮਜ਼ਦੂਰ, ਦੁਕਾਨਦਾਰ ਹੈ, ਜਿਸ ਨੂੰ ਭਾਜਪਾ ਦੀ ਕੂਟਨੀਤਕ ਅਯੋਗਤਾ ਦਾ ਖਮਿਆਜ਼ਾ ਭੁਗਤਣਾ ਪਵੇਗਾ। ਭਾਜਪਾ ਯੋਜਨਾਬੱਧ ਤਰੀਕੇ ਨਾਲ ਭਾਰਤ ਦੇ ਸੰਘੀ ਢਾਂਚੇ ਨੂੰ ਤਬਾਹ ਕਰ ਰਹੀ ਹੈ। ਵਿਰੋਧੀ ਧਿਰ ਦੇ ਸ਼ਾਸਨ ਵਾਲੇ ਰਾਜਾਂ ਨੂੰ ਵਿੱਤੀ ਤੌਰ ‘ਤੇ ਕਮਜ਼ੋਰ ਕੀਤਾ ਜਾ ਰਿਹਾ ਹੈ। ਹਿਮਾਚਲ ਪ੍ਰਦੇਸ਼ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਪੇਂਡੂ ਵਿਕਾਸ ਫੰਡ (ਆਰ.ਡੀ.ਐੱਫ.) ਅਤੇ ਰਾਸ਼ਟਰੀ ਸਿਹਤ ਮਿਸ਼ਨ (ਐੱਨ.ਐੱਚ.ਐੱਮ.) ਤਹਿਤ ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਗੈਰ-ਕਾਨੂੰਨੀ ਢੰਗ ਨਾਲ ਰੋਕੇ ਗਏ ਹਨ।”

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਵਿਖੇ ਹੋਣ ਵਾਲੀ ਰੈਲੀ ਤੋਂ ਪਹਿਲਾਂ ਵਿੱਤ ਮੰਤਰੀ ਨੇ ਕਿਹਾ, “ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਪੰਜਾਬ ਭਾਜਪਾ ਦੇ ਆਗੂਆਂ ਨੂੰ ਗ੍ਰਹਿ ਮੰਤਰੀ ਤੋਂ ਪੰਜਾਬ ਦੇ ਰੋਕੇ ਗਏ ਆਰ.ਡੀ.ਐੱਫ., ਐੱਨ.ਐੱਚ.ਐੱਮ. ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਫੰਡਾਂ ਬਾਰੇ ਸਵਾਲ ਕਰਨ ਦੀ ਹਿੰਮਤ ਜੁਟਾਉਣੀ ਚਾਹੀਦੀ ਹੈ।”

ਜੀ.ਐੱਸ.ਟੀ. ਦਰਾਂ ਨੂੰ ਤਰਕਸੰਗਤ ਬਣਾਉਣ ਵਾਲੀ ਕਮੇਟੀ ਵਿੱਚ ਆਪਣੇ ਸਮੇਂ ਨੂੰ ਯਾਦ ਕਰਦਿਆਂ, ਉਨ੍ਹਾਂ ਕਿਹਾ, “ਪੰਜਾਬ, ਕੇਰਲ ਅਤੇ ਤਾਮਿਲਨਾਡੂ ਵਰਗੇ ਰਾਜਾਂ ਦੇ ਸਖ਼ਤ ਵਿਰੋਧ ਦੇ ਬਾਵਜੂਦ ਦੇਰ ਰਾਤ ਦੀਆਂ ਹੰਗਾਮੀ ਮੀਟਿੰਗਾਂ ਰਾਹੀਂ ਜੀ.ਐੱਸ.ਟੀ. ਨਿਯਮਾਂ ਨੂੰ ਧੱਕੇ ਨਾਲ ਲਾਗੂ ਕੀਤਾ ਗਿਆ। ਪੰਜਾਬ, ਜਿਸ ਨੇ ਇਤਿਹਾਸਕ ਤੌਰ ‘ਤੇ ਦੇਸ਼ ਦੀ ਆਜ਼ਾਦੀ ਅਤੇ ਅਖੰਡਤਾ ਲਈ ਸਭ ਤੋਂ ਵੱਧ ਖੂਨ ਵਹਾਇਆ ਹੈ, ਇੱਕ ਵਾਰ ਫਿਰ ਭਾਰਤ ਦੀ ਪ੍ਰਭੂਸੱਤਾ, ਲੋਕਤੰਤਰ ਅਤੇ ਸੰਘੀ ਢਾਂਚੇ ਨੂੰ ਭਾਜਪਾ ਦੀਆਂ ਤਾਨਾਸ਼ਾਹੀ ਨੀਤੀਆਂ ਤੋਂ ਬਚਾਉਣ ਲਈ ਲੜਾਈ ਦੀ ਅਗਵਾਈ ਕਰੇਗਾ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...