ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

by | Mar 16, 2026 | education, politics | 0 comments

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟ ਬਣਾਏ ਜਾਣਗੇ: ਡਾ. ਬਲਜੀਤ ਕੌਰ

ਟਾਇਲਟਾਂ ਦੇ ਨਿਰਮਾਣ ਲਈ 7.78 ਕਰੋੜ ਰੁਪਏ ਖਰਚੇ ਜਾਣਗੇ

ਆਂਗਣਵਾੜੀ ਸੈਂਟਰਾਂ ਵਿੱਚ ਸਾਫ਼-ਸੁਥਰਾ, ਸੁਰੱਖਿਅਤ ਅਤੇ ਸਿਹਤਮੰਦ ਮਾਹੌਲ ਯਕੀਨੀ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ

ਚੰਡੀਗੜ੍ਹ, 16 ਮਾਰਚ :

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਰਾਜ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਦੇ ਨਾਲ ਹੀ ਬੱਚਿਆਂ ਲਈ ਸਵੱਛਤਾ ਸੁਵਿਧਾਵਾਂ ਵਿੱਚ ਸੁਧਾਰ ਕਰਕੇ ਉਨ੍ਹਾਂ ਲਈ ਸਾਫ਼-ਸੁਥਰਾ, ਸੁਰੱਖਿਅਤ ਅਤੇ ਸਿਹਤਮੰਦ ਮਾਹੌਲ ਯਕੀਨੀ ਬਣਾਉਣ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੇਂਡੂ ਖੇਤਰਾਂ ਦੇ 2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟ ਬਣਾਏ ਜਾਣਗੇ, ਜਿਨ੍ਹਾਂ ’ਤੇ ਲਗਭਗ 7.78 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਹਰ ਟਾਇਲਟ ਦੇ ਨਿਰਮਾਣ ’ਤੇ ਕਰੀਬ 36 ਹਜ਼ਾਰ ਰੁਪਏ ਖਰਚੇ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਵਿੱਚ ਬਣਾਏ ਜਾਣ ਵਾਲੇ ਟਾਇਲਟਾਂ ਲਈ ਜਲਦ ਹੀ ਜ਼ਿਲਿਆਂ ਨੂੰ ਫੰਡ ਜਾਰੀ ਕਰ ਦਿੱਤੇ ਜਾਣਗੇ, ਤਾਂ ਜੋ ਨਿਰਮਾਣ ਕਾਰਜ ਸਮੇਂ ਸਿਰ ਸ਼ੁਰੂ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਟਾਇਲਟ ਬੱਚਿਆਂ ਦੀ ਸਿਹਤ, ਸੁਰੱਖਿਆ ਅਤੇ ਸਫ਼ਾਈ ਨੂੰ ਧਿਆਨ ਵਿੱਚ ਰੱਖਦਿਆਂ ਬਣਾਏ ਜਾਣਗੇ, ਜਿਸ ਨਾਲ ਆਂਗਣਵਾੜੀ ਸੈਂਟਰਾਂ ਵਿੱਚ ਆਉਣ ਵਾਲੇ ਨੰਨੇ ਮੁੰਨੇ ਬੱਚਿਆਂ ਨੂੰ ਬਿਹਤਰ ਸੁਵਿਧਾਵਾਂ ਮਿਲਣਗੀਆਂ ਅਤੇ ਉਨ੍ਹਾਂ ਲਈ ਸਾਫ਼-ਸੁਥਰਾ ਮਾਹੌਲ ਤਿਆਰ ਹੋਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਸੈਂਟਰ ਨੰਨੇ ਮੁੰਨੇ ਬੱਚਿਆਂ ਦੀ ਦੇਖਭਾਲ ਅਤੇ ਸ਼ੁਰੂਆਤੀ ਸਿੱਖਿਆ ਦਾ ਪਹਿਲਾ ਪੜਾਅ ਹੁੰਦੇ ਹਨ। ਬੱਚਿਆਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਟਾਇਲਟਾਂ ਦੀਆਂ ਬਿਹਤਰ ਸੁਵਿਧਾਵਾਂ ਨਾਲ ਨਾ ਸਿਰਫ਼ ਬੱਚਿਆਂ ਦੀ ਸਿਹਤ ਦੀ ਰੱਖਿਆ ਹੋਵੇਗੀ, ਸਗੋਂ ਮਾਪਿਆਂ ਦਾ ਭਰੋਸਾ ਵੀ ਆਂਗਣਵਾੜੀ ਸੈਂਟਰਾਂ ’ਤੇ ਹੋਰ ਮਜ਼ਬੂਤ ਹੋਵੇਗਾ।

ਉਨ੍ਹਾਂ ਹੋਰ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਇਨ੍ਹਾਂ ਟਾਇਲਟਾਂ ਦਾ ਨਿਰਮਾਣ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਾਹੀਂ ਕਰਵਾਇਆ ਜਾਵੇਗਾ ਅਤੇ ਇਸ ਕੰਮ ਨੂੰ ਤਰਜੀਹ ਦੇ ਆਧਾਰ ’ਤੇ ਜਲਦੀ ਪੂਰਾ ਕੀਤਾ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...