ਅਕਾਲੀ ਦਲ ਨੇ ਮਾਨਸਾ ਬਲਾਕ ਸੰਮਤੀ ਦੇ ਆਪਣੇ 14 ਮੈਂਬਰ ਮੀਡੀਆ ਸਾਹਮਣੇ ਕੀਤੇ ਪੇਸ਼

by | Mar 17, 2026 | daily, politics | 0 comments

ਭਗਵੰਤ ਮਾਨ ਸਰਕਾਰ ਦੇ ਹੁਕਮਾਂ ’ਤੇ ਚੇਅਰਪਰਸਨ/ਵਾਈਸ ਚੇਅਰਪਰਸਨ ਦੀ ਗੈਰ ਕਾਨੂੰਨੀ ਚੋਣ ਖਿਲਾਫ ਹਾਈ ਕੋਰਟ ਕੋਲ ਕੀਤੀ ਪਹੁੰਚ
ਯਕੀਨੀ ਬਣਾਵਾਂਗੇ ਕਿ ਗੈਰ ਕਾਨੂੰਨੀ ਕਾਰਵਾਈਆਂ ਵਾਸਤੇ ਸਰਕਾਰ ਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇ: ਅਰਸ਼ਦੀਪ ਸਿੰਘ ਕਲੇਰ
ਚੰਡੀਗੜ੍ਹ, 16 ਮਾਰਚ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਾਨਸਾ ਬਲਾਕ ਸੰਮਤੀ ਦੇ ਕੁੱਲ 25 ਮੈਂਬਰਾਂ ਵਿਚੋਂ ਆਪਣੀ ਪਾਰਟੀ ਦੇ 14 ਮੈਂਬਰ ਇਥੇ ਮੀਡੀਆ ਸਾਹਮਣੇ ਪੇਸ਼ ਕੀਤੇ ਅਤੇ ਦੱਸਿਆ ਕਿ ਕਿਵੇਂ ਜ਼ਿਲ੍ਹਾ ਅਧਿਕਾਰੀਆਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਹੁਕਮਾਂ ’ਤੇ ਚੇਅਰਪਰਸਨ ਤੇ ਵਾਈਸ ਚੇਅਰਪਰਸਨ ਦੀ ਗੈਰ ਕਾਨੂੰਨੀ ਚੋਣ ਕਰਵਾਈ ਤੇ ਪਾਰਟੀ ਨੇ ਇਹ ਵੀ ਐਲਾਨ ਕੀਤਾ ਕਿ ਉਸਨੇ ਨਿਆਂ ਲੈਣ ਵਾਸਤੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕੋਲ ਪਹੁੰਚ ਕੀਤੀ ਹੈ।
ਅੱਜ ਇਥੇ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ, ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਤੇ ਬੁਲਾਰੇ ਕੇ ਐਸ ਮਥਾੜੂ ਦੇ ਨਾਲ ਰਲ ਕੇ ਇਕ ਅਹਿਮ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਗੈਰ ਕਾਨੂੰਨੀ ਮਦਦ ਨਾਲ ਸਥਾਨਕ ਸਰਕਾਰ ਸੰਸਥਾਵਾਂ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਪਹਿਲਾਂ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਦੀ ਆਡੀਓ ਵਾਇਰਲ ਹੋਈ ਸੀ ਤੇ ਮਾਮਲੇ ਹਾਲੇ ਜਾਂਚ ਅਧੀਨ ਹੈ ਤੇ ਹੁਣ ਮਾਨਸਾ ਜ਼ਿਲ੍ਹੇ ਵਿਚ ਡੀ ਸੀ ਨਵਜੋਤ ਕੌਰ, ਐਸ ਐਸ ਪੀ ਮੀਣਾ, ਏ ਡੀ ਸੀ ਅਨੂਪ੍ਰੀਤ ਜੌਹਲ ਤੇ ਐਸ ਡੀ ਐਮ ਹਰਪ੍ਰੀਤ ਕੌਰ ਨੇ ਬਲਾਕ ਸੰਮਤੀ ਦੇ ਚੇਅਰਪਰਸਨ ਤੇ ਵਾਈਸ ਚੇਅਰਪਰਸਨ ਦੀ ਗੈਰ ਕਾਨੂੰਨੀ ਚੋਣ ਕਰਵਾ ਦਿੱਤੀ ਹੈ।
ਉਹਨਾਂ ਦੱਸਿਆ ਕਿ ਮਾਨਸਾ ਬਲਾਕ ਸੰਮਤੀ ਦੇ ਕੁੱਲ 25 ਮੈਂਬਰ ਹਨ ਜਿਹਨਾਂ ਵਿਚੋਂ 12 ਸੀਟਾਂ ’ਤੇ ਅਕਾਲੀ ਦਲ ਜਿੱਤਿਆ ਤੇ 2 ਸੀਟਾਂ ’ਤੇ ਆਜ਼ਾਦ ਉਮੀਦਵਾਰ ਜਿੱਤੇ ਜੋ ਬਾਅਦ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਅੱਜ ਦੀ ਪ੍ਰੈਸ ਕਾਨਫਰੰਸ ਵਿਚ ਸਾਰੇ 14 ਮੈਂਬਰ ਹਾਜ਼ਰ ਸਨ। ਉਹਨਾਂ ਦੱਸਿਆ ਕਿ ਦੋ ਵਾਰ ਇਹ ਚੋਣ ਮੁਲਤਵੀ ਕਰਨ ਤੋਂ ਬਾਅਦ 14 ਮਾਰਚ ਨੂੰ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦੀ ਚੋਣ ਰੱਖੀ ਗਈ। ਉਹਨਾਂ ਦੱਸਿਆ ਕਿ ਇਹ ਸਾਰੇ 14 ਮੈਂਬਰ ਮਾਨਸਾ ਵਿਚ ਚੋਣ ਵਾਲੀ ਥਾਂ ਪਹੁੰਚੇ ਅਤੇ ਏ ਡੀ ਸੀ ਅਨੂਪ੍ਰੀਤ ਜੌਹਲ ਨੇ ਇਹਨਾਂ ਦੀ ਹਾਜ਼ਰੀ ਵੀ ਲਗਵਾਈ। ਉਹਨਾਂ ਕਿ ਸਾਰੇ ਮੈਂਬਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਦੀ ਇਮਾਰਤ ਵਿਚ ਇਕ ਛੋਟੇ ਕਮਰੇ ਵਿਚ ਲਿਜਾ ਕੇ ਤਾਲਾ ਲਗਾ ਕੇ ਕੈਦ ਕਰ ਦਿੱਤਾ ਗਿਆ। ਉਹਨਾਂ ਦੱਸਿਆ ਕਿ ਇਹਨਾਂ ਵਿਚ 80 ਸਾਲਾ ਔਰਤਾਂ ਵੀ ਸ਼ਾਮਲ ਸਨ ਜਿਹਨਾਂ ਨੇ ਉਹਨਾਂ ਨੂੰ ਬਾਹਰ ਕੱਢਣ ਲਈ ਰੌਲਾ ਵੀ ਪਾਇਆ ਪਰ ਕਿਸੇ ਨੇ ਨਾ ਸੁਣੀ। ਉਹਨਾਂ ਨੇ ਇਸ ਮਾਮਲੇ ਵਿਚ ਵੀਡੀਓ ਵੀ ਮੀਡੀਆ ਸਾਹਮਣੇ ਪੇਸ਼ ਕੀਤੀਆਂ ਜਿਹਨਾਂ ਵਿਚ ਮੈਂਬਰ ਹਾਜ਼ਰੀ ਲਾਉਂਦੇ ਅਤੇ ਕਮਰੇ ਦੀ ਖਿੜਕੀ ਵਿਚੋਂ ਮਦਦ ਵਾਸਤੇ ਰੌਲਾ ਪਾਉਂਦੇ ਨਜ਼ਰ ਆਉਂਦੇ ਹਨ।
ਉਹਨਾਂ ਦੱਸਿਆ ਕਿ ਦੂਜੇ ਪਾਸੇ ਜ਼ਿਲ੍ਹਾ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਨੇ ਐਲਾਨ ਕੀਤਾ ਕਿ ਚੇਅਰਪਰਸਨ ਤੇ ਵਾਈਸ ਚੇਅਰਪਰਸਨ ਦੀ ਚੋਣ ਸਰਬਸੰਮਤੀ ਨਾਲ ਹੋ ਗਈ ਹੈ ਕਿਉਂਕਿ ਇਹ ਸਾਰੇ 14 ਮੈਂਬਰ ਮੌਕੇ ’ਤੇ ਪਹੁੰਚੇ ਹੀ ਨਹੀਂ। ਉਹਨਾਂ ਕਿਹਾ ਕਿ ਜਿਹੜੇ ਕਮਰੇ ਵਿਚ ਇਹ ਸਾਰੇ 14 ਮੈਂਬਰ ਬੰਦ ਸਨ, ਉਸਦੇ ਨਾਲ ਦੇ ਕਮਰੇ ਵਿਚ ਇਹ ਚੋਣ ਕਰਵਾਈ ਗਈ।
ਉਹਨਾਂ ਕਿਹਾ ਕਿ ਅਕਾਲੀ ਦਲ ਨੇ ਇਸ ਮਾਮਲੇ ਵਿਚ ਨਾ ਸਿਰਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ ਬਲਕਿ ਮਾਨਸਾ ਵਿਚ ਸੀ ਜੇ ਐਮ ਦੀ ਅਦਾਲਤ ਵਿਚ ਪਹੁੰਚ ਕਰ ਕੇ ਇਹ ਵੀ ਮੰਗ ਕੀਤੀ ਹੈ ਕਿ 14 ਮਾਰਚ ਦੀ ਉਸ ਇਮਾਰਤ ਦੀ ਸੀ ਸੀ ਟੀ ਵੀ ਫੁਟੇਜ ਨੂੰ ਸੁਰੱਖਿਅਤ ਰੱਖਿਆ ਜਾਵੇ।
ਉਹਨਾਂ ਕਿਹਾ ਕਿ ਕਈ ਹੋਰ ਮਾਮਲਿਆਂ ਵਾਂਗੂ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਇਸ ਮਾਮਲੇ ਵਿਚ ਧੂੜ ਚੱਟੇਗੀ ਅਤੇ ਉਹਨਾਂ ਨੂੰ ਨਿਆਂਪਾਲਿਕਾ ’ਤੇ ਪੂਰਨ ਵਿਸ਼ਵਾਸ ਹੈ ਕਿ ਉਹਨਾਂ ਨੂੰ ਨਿਆਂ ਮਿਲੇਗਾ।
ਉਹਨਾਂ ਕਿਹਾ ਕਿ ਜਦੋਂ ਆਪ ਸਰਕਾਰ ਨੇ ਮਹਿਸੂਸ ਕਰ ਲਿਆ ਕਿ ਲੋਕ ਉਸਨੂੰ ਠੁਕਰਾ ਰਹੇ ਹਨ ਤਾਂ ਉਹ ਅਫਸਰਾਂ ਦੀ ਗੈਰ ਕਾਨੂੰਨੀ ਵਰਤੋਂ ’ਤੇ ਲੱਗੀ ਹੈ। ਉਹਨਾਂ ਨੇ ਅਫਸਰਾਂ ਨੂੰ ਵੀ ਚੇਤਾਵਨੀ ਦਿੱਤੀ ਕਿ ਉਹ ਇਸ ਸਰਕਾਰ ਦੇ ਹੁਕਮਾਂ ਦੇ ਗੁਲਾਮ ਨਾ ਬਣਨ ਕਿਉਂਕਿ ਇਹ ਸਰਕਾਰ ਹੁਣ ਕੁਝ ਸਮੇਂ ਦੀ ਹੀ ਪ੍ਰਾਹੁਣੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...