ਵੜਿੰਗ ਨੇ ਕਿਸਾਨਾਂ ਲਈ ਵਾਅਦੇ ਮੁਤਾਬਕ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੀ ਮੰਗ ਕੀਤੀ

by | Mar 18, 2026 | AGRICULTURE UPDATES, politics | 0 comments

ਪੀਏਯੂ ਲਈ ਹਰ ਸਾਲ 50–70 ਕਰੋੜ ਰੁਪਏ ਦੀ ਰਿਸਰਚ ਗ੍ਰਾਂਟ ਦੀ ਮੰਗ

ਉਦਯੋਗਾਂ ਵਾਂਗ ਕਿਸਾਨਾਂ ਲਈ ਕਰਜ਼ਾ ਰਾਹਤ ਦੀ ਮੰਗ

ਖੁਲਾਸਾ: 1600 ਕਰੋੜ ਰੁਪਏ ਦੀ ਹੜ੍ਹ ਰਾਹਤ ਵਿੱਚੋਂ ਪੰਜਾਬ ਨੂੰ ਇੱਕ ਪੈਸਾ ਵੀ ਨਹੀਂ ਮਿਲਿਆ

ਪਰਾਲੀ ਸਾੜਨ ਸਬੰਧੀ ਕਾਨੂੰਨ ਵਾਪਸ ਲੈਣ ਦੀ ਮੰਗ

ਚੰਡੀਗੜ੍ਹ/ਨਵੀਂ ਦਿੱਲੀ, 18 ਮਾਰਚ: ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਕਿਸਾਨਾਂ ਲਈ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਵਾਸਤੇ ਕਾਨੂੰਨ ਲਿਆਵੇ, ਜਿਵੇਂ ਕਿ ਉਹਨਾਂ ਨਾਲ ਉਸ ਵੇਲੇ ਵਾਅਦਾ ਕੀਤਾ ਗਿਆ ਸੀ, ਜਦੋਂ ਉਨ੍ਹਾਂ ਨੇ ਤਿੰਨ ਖੇਤੀ ਕਾਨੂੰਨਾਂ ਖਿਲਾਫ 15 ਮਹੀਨੇ ਲੰਬਾ ਸੰਘਰਸ਼ ਵਾਪਸ ਲਿਆ ਸੀ।

ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਲਈ ਹਰ ਸਾਲ 50 ਤੋਂ 70 ਕਰੋੜ ਰੁਪਏ ਦੀ ਰਿਸਰਚ ਗ੍ਰਾਂਟ ਦਿੱਤੀ ਜਾਵੇ, ਤਾਂ ਜੋ ਖੇਤੀਬਾੜੀ ਵਿੱਚ ਬਿਹਤਰ ਖੋਜ ਅਤੇ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਸਕੇ।

ਲੁਧਿਆਣਾ ਤੋਂ ਸੰਸਦ ਮੈਂਬਰ ਨੇ ਛੋਟੇ ਅਤੇ ਹਾਸੀਏ ‘ਤੇ ਰਹਿੰਦੇ ਕਿਸਾਨਾਂ ਲਈ ਇਕ ਵਾਰਗੀ ਸੈਟਲਮੈਂਟ ਰਾਹੀਂ ਕਰਜ਼ਾ ਰਾਹਤ ਦੇਣ ਦੀ ਵੀ ਜ਼ੋਰਦਾਰ ਵਕਾਲਤ ਕੀਤੀ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਜੇਕਰ ਸਰਕਾਰ ਵੱਡੇ ਉਦਯੋਗਪਤੀਆਂ ਦੇ 16 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਸਕਦੀ ਹੈ, ਤਾਂ ਛੋਟੇ ਕਿਸਾਨਾਂ ਨੂੰ ਰਾਹਤ ਕਿਉਂ ਨਹੀਂ ਦੇ ਸਕਦੀ ਹੈ।

ਅੱਜ ਲੋਕ ਸਭਾ ਵਿੱਚ ਬੋਲਦਿਆਂ, ਵੜਿੰਗ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਲਈ ਐਲਾਨ ਕੀਤੀ ਗਈ 1600 ਕਰੋੜ ਰੁਪਏ ਦੀ ਬਾੜ ਰਾਹਤ ਤੁਰੰਤ ਜਾਰੀ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਟਕਰਾਅ ਵਿਚਾਲੇ ਪੰਜਾਬ ਪਿਸ ਰਿਹਾ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਹੁਣ ਤੱਕ ਇਸ ਰਕਮ ਵਿੱਚੋਂ ਇੱਕ ਪੈਸਾ ਵੀ ਪੰਜਾਬ ਨੂੰ ਨਹੀਂ ਮਿਲਿਆ ਹੈ।

ਉਨ੍ਹਾਂ ਨੇ ਕਿਹਾ ਕਿ ਜਦੋਂ ਕੇਂਦਰ ਨੂੰ ਪਤਾ ਸੀ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ 12000 ਕਰੋੜ ਰੁਪਏ ਦੇ ਆਫ਼ਤ ਰਾਹਤ ਫੰਡ ਦਾ ਦੁਰਪਯੋਗ ਕੀਤਾ ਹੈ, ਤਾਂ ਫਿਰ ਹੜ੍ਹ ਰਾਹਤ ਰਕਮ ਕਿਉਂ ਰੋਕੀ ਗਈ? ਉਨ੍ਹਾਂ ਨੇ ਪੁੱਛਿਆ ਕਿ ਇਸ ਲਈ ਪੰਜਾਬ ਦੇ ਲੋਕਾਂ ਨੂੰ ਕਿਉਂ ਸਜ਼ਾ ਦਿੱਤੀ ਜਾ ਰਹੀ ਹੈ।

ਇਸੇ ਤਰ੍ਹਾਂ, ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਹੀ ਇਹ ਕਾਨੂੰਨ ਰੱਦ ਕਰਨ ਦਾ ਐਲਾਨ ਕਰ ਚੁੱਕੇ ਹਨ, ਇਸ ਲਈ ਇਹਨਾਂ ਨੂੰ ਸਿਰਫ਼ ਮੁਅੱਤਲ ਨਹੀਂ, ਬਲਕਿ ਪੂਰੀ ਤਰ੍ਹਾਂ ਵਾਪਸ ਲਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਨੇ ਇਹ ਕਾਨੂੰਨ ਵਾਪਸ ਲਵਾਉਣ ਲਈ 15 ਮਹੀਨੇ ਤੱਕ ਸੰਘਰਸ਼ ਕੀਤਾ ਅਤੇ ਇਸ ਦੌਰਾਨ ਲਗਭਗ 750 ਕਿਸਾਨਾਂ ਦੀ ਮੌਤ ਹੋ ਗਈ। ਉਨ੍ਹਾਂ ਨੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ।

ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਅੰਦੋਲਨ ਦੌਰਾਨ ਕਿਸਾਨਾਂ ਖਿਲਾਫ ਦਰਜ ਕੀਤੀਆਂ ਸਭ ਐਫਆਈਆਰ ਵਾਪਸ ਲਈਆਂ ਜਾਣ।

ਵੜਿੰਗ ਨੇ ਪੰਜਾਬ ਵਿੱਚ ਖੇਤੀ ਦੀ ਵਿਭਿੰਨਤਾ ਵਧਾਉਣ ਲਈ 50,000 ਕਰੋੜ ਰੁਪਏ ਦਾ ਖਾਸ ਕੋਰਪਸ ਫੰਡ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਪੰਜ ਖੇਤੀ ਜ਼ੋਨਾਂ ਵਿੱਚ ਵੰਡ ਕੇ ਹਰ ਖੇਤਰ ਵਿੱਚ ਖਾਸ ਫਸਲਾਂ ਦੀ ਖੇਤੀ ਨੂੰ ਉਤਸਾਹਿਤ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਖਾਦ ਸੁਰੱਖਿਆ ਲਈ ਬੇਮਿਸਾਲ ਯੋਗਦਾਨ ਦਿੱਤਾ ਹੈ ਅਤੇ ਇਸ ਲਈ ਸੂਬੇ ਨੂੰ ਭਾਰੀ ਕੀਮਤ ਵੀ ਚੁਕਾਣੀ ਪਈ ਹੈ। ਇਸ ਕਰਕੇ ਪੰਜਾਬ ਨੂੰ ਖਾਸ ਪੈਕੇਜ ਮਿਲਣਾ ਚਾਹੀਦਾ ਹੈ।

ਉਨ੍ਹਾਂ ਨੇ ਕਿਸਾਨ ਸਮ੍ਰਿੱਧੀ ਯੋਜਨਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਮਿਲਦੇ 6000 ਰੁਪਏ ਸਾਲਾਨਾ ਬਹੁਤ ਘੱਟ ਹਨ। ਉਨ੍ਹਾਂ ਦੇ ਮੁਤਾਬਕ ਇਹ ਰਕਮ, ਤਾਂ ਇੱਕ ਪਸ਼ੂ ਲਈ ਚਾਰਾ ਖਰੀਦਣ ਲਈ ਵੀ ਕਾਫ਼ੀ ਨਹੀਂ ਹੈ।

ਜਦਕਿ ਪਰਾਲੀ ਸਾੜਨ ਦੇ ਮਸਲੇ ‘ਤੇ ਗੱਲ ਕਰਦਿਆਂ, ਲੁਧਿਆਣਾ ਦੇ ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਪ੍ਰਦੂਸ਼ਣ ਲਈ ਗਲਤ ਢੰਗ ਨਾਲ ਦੋਸ਼ੀ ਠਹਿਰਾਇਆ ਜਾ ਰਿਹਾ ਹੈ, ਜਦਕਿ ਪਰਾਲੀ ਸਾੜਨ ਦੀ ਸਮੱਸਿਆ ਕਈ ਸਾਲਾਂ ਤੋਂ ਮੌਜੂਦ ਹੈ। ਉਨ੍ਹਾਂ ਨੇ ਪਰਾਲੀ ਸਾੜਨ ਵਿਰੋਧੀ ਕਾਨੂੰਨ ਵਾਪਸ ਲੈਣ, ਸੈਟੇਲਾਈਟ ਤਸਵੀਰਾਂ ਦੇ ਆਧਾਰ ‘ਤੇ ਦਰਜ ਐਫਆਈਆਰ ਰੱਦ ਕਰਨ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ 5000 ਰੁਪਏ ਪ੍ਰਤੀ ਏਕੜ ਲਾਭ ਦੇਣ ਦੀ ਮੰਗ ਕੀਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...