ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ, ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ ਅਤੇ ਸ਼੍ਰੀ ਦੀਪਰਵਾ ਲਾਕੜਾ, ਸਕੱਤਰ (ਆਬਕਾਰੀ ਅਤੇ ਟੈਕਸੇਸ਼ਨ) ਯੂ.ਟੀ., ਚੰਡੀਗੜ੍ਹ ਨੇ ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਨੀਤੀ ਵਰ੍ਹੇ 2026-27 (01.04.2026 ਤੋਂ 31.03.2027) ਲਈ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

by | Mar 19, 2026 | daily, politics | 0 comments

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ, ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ ਅਤੇ ਸ਼੍ਰੀ ਦੀਪਰਵਾ ਲਾਕੜਾ, ਸਕੱਤਰ (ਆਬਕਾਰੀ ਅਤੇ ਟੈਕਸੇਸ਼ਨ) ਯੂ.ਟੀ., ਚੰਡੀਗੜ੍ਹ ਨੇ ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਨੀਤੀ ਵਰ੍ਹੇ 2026-27 (01.04.2026 ਤੋਂ 31.03.2027) ਲਈ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿਭਿੰਨ ਹਿਤਧਾਰਕਾਂ ਤੋਂ ਪ੍ਰਾਪਤ ਸੁਝਾਵਾਂ ‘ਤੇ ਚਰਚਾ ਕੀਤੀ ਗਈ ਅਤੇ ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ, ਆਬਕਾਰੀ ਅਤੇ ਟੈਕਸੇਸ਼ਨ ਵਿਭਾਗ ਨੇ ਜ਼ਿਆਦਾਤਰ ਸੁਝਾਵਾਂ ਨੂੰ ਸਵੀਕਾਰ ਕੀਤਾ, ਜਿਵੇਂ ਰਿਟੇਲ ਸ਼ਰਾਬ ਦੇ ਠੇਕਿਆਂ ਤੋਂ ਬਾਰਾਂ ਦੁਆਰਾ ਸ਼ਰਾਬ ਦੀ ਖਰੀਦ, ਇੱਕ ਹੀ ਇਕਾਈ ਦੇ ਤਹਿਤ ਇੰਟਰ-ਵੈਂਡ ਸਟੌਕ ਟ੍ਰਾਂਸਫਰ ਅਤੇ ਕੋਟੇ ਦਿ ਯੁਕਤੀਕਰਣ।

ਨਵੀਂ ਆਬਕਾਰੀ ਨੀਤੀ ਦਾ ਉਦੇਸ਼ ਪਾਰਦਰਸ਼ਤਾ ਲਿਆਉਣਾ ਅਤੇ ਟੈਕਨੋਲੋਜੀ ਦੇ ਉਪਯੋਗ ਦੇ ਜ਼ਰੀਏ ਮਾਲੀਏ ਵਿੱਚ ਵਾਧਾ ਕਰਨਾ ਹੈ। ਇਸ ਦਿਸ਼ਾ ਵਿੱਚ ਈ-ਟੈਂਡਰਿੰਗ ਪ੍ਰਕਿਰਿਆ ਅਪਣਾਈ ਗਈ ਅਤੇ ਸਾਰੇ ਹਿਤਧਾਰਕਾਂ ਨੂੰ ਡਿਜੀਟਲ ਸਿਗਨੇਚਰ ਅਤੇ ਐੱਨਆਈਸੀ (NIC) ਦੁਆਰਾ ਵਿਕਸਿਤ ਸੌਫਟਵੇਅਰ ਦੇ ਉਪਯੋਗ ਲਈ ਵਿਆਪਕ ਟ੍ਰੇਨਿੰਗ ਦਿੱਤੀ ਗਈ। ਸਾਰੇ ਬੋਲੀਕਾਰਾਂ ਨੇ ਆਪਣੀਆਂ ਬੋਲੀਆਂ ਔਨਲਾਇਨ ਜਮ੍ਹਾਂ ਕਰਵਾਈਆਂ ਅਤੇ ਕਿਸੇ ਵੀ ਮੈਨੂਅਲ ਬੋਲੀ ਨੂੰ ਸਵੀਕਾਰ ਨਹੀਂ ਕੀਤਾ ਗਿਆ। ਨੀਤੀ ਵਿੱਚ ਕਾਰਟੇਲਾਇਜ਼ੇਸ਼ਨ ਅਤੇ ਏਕਾਧਿਕਾਰ ਨੂੰ ਰੋਕਣ ਲਈ ਇੱਕ ਵਿਅਕਤੀ/ਇਕਾਈ/ਪਰਿਵਾਰ/ਕੰਪਨੀ/ਫਰਮ ਨੂੰ ਅਧਿਕਤਮ 10 ਲਾਇਸੈਂਸਿੰਗ ਯੂਨਿਟਾਂ ਤੱਕ ਹੀ ਅਲਾਟਮੈਂਟ ਸੀਮਿਤ ਕੀਤੀ ਗਈ ਹੈ। ਇਸ ਨਾਲ ਸਾਰਿਆਂ ਲਈ ਸਮਾਨ ਅਵਸਰ ਸੁਨਿਸ਼ਚਿਤ ਕਰਨ ਦੇ ਨਾਲ-ਨਾਲ ਰਾਜ ਦੇ ਮਾਲੀਏ ਵਿੱਚ ਵਾਧੇ ਦਾ ਮਾਰਗ ਪੱਧਰਾ ਹੋਇਆ ਹੈ।

ਇਸ ਆਬਕਾਰੀ ਨੀਤੀ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਵਿੱਚ ਡਿਪਾਰਟਮੈਂਟਲ ਸਟੋਰਸ ਵਿੱਚ ਸ਼ਰਾਬ ਲਾਇਸੈਂਸ ਦੀ ਮੁੜ ਸ਼ੁਰੂਆਤ, ਨੇੜਲੇ ਦੋ ਠੇਕਿਆਂ ਤੋਂ ਬਾਰ ਲਾਇਸੈਂਸਧਾਰਕਾਂ ਦੁਆਰਾ ਸ਼ਰਾਬ ਦੀ ਖਰੀਦ, ਰਿਟੇਲ ਵੈਂਡਸ ਸੁਰੱਖਿਆ ਰਕਮ ਵਿੱਚ ਵਾਧੇ ਅਤੇ ਸ਼ਰਾਬ ਦੀ ਢੋਆ-ਢੁਆਈ ਲਈ ਜੀਪੀਐੱਸ (GPS) ਸਿਸਟਮ ਨੂੰ ਲਾਜ਼ਮੀ ਕਰਨਾ ਸ਼ਾਮਲ ਹੈ।

ਨਵੀਂ ਨੀਤੀ ਦੇ ਲਾਗੂ ਹੋਣ ਤੋਂ ਬਾਅਦ 19.03.2026 ਨੂੰ ਹੋਟਲ ਮਾਊਂਟਵਿਊ, ਸੈਕਟਰ 10, ਚੰਡੀਗੜ੍ਹ ਵਿਖੇ ਆਯੋਜਿਤ ਈ-ਟੈਂਡਰਾਂ ਦੇ ਪਹਿਲੇ ਉਦਘਾਟਨ ਵਿੱਚ ਨੀਤੀ ਦੇ ਉਦੇਸ਼ਾਂ ਦੀ ਸਫ਼ਲ ਪ੍ਰਾਪਤੀ ਹੋਈ।

ਸ਼੍ਰੀ ਦੀਪਰਵਾ ਲਾਕੜਾ, ਆਈਏਐੱਸ, ਸਕੱਤਰ (ਆਬਕਾਰੀ ਅਤੇ ਟੈਕਸੇਸ਼ਨ), ਯੂ.ਟੀ., ਚੰਡੀਗੜ੍ਹ ਅਤੇ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ, ਆਬਕਾਰੀ ਅਤੇ ਟੈਕਸੇਸ਼ਨ ਕਮਿਸ਼ਨਰ, ਯੂ.ਟੀ., ਚੰਡੀਗੜ੍ਹ ਦੇ ਮਾਰਗਦਰਸ਼ਨ ਵਿੱਚ ਵਿਭਾਗ ਨੂੰ ਕੁੱਲ 97 ਲਾਇਸੈਂਸਿੰਗ ਇਕਾਈਆਂ ਵਿੱਚੋਂ 84 ਲਾਇਸੈਂਸਿੰਗ ਇਕਾਈਆਂ ਦੇ ਵਿਰੁੱਧ ਇਲੈਕਟ੍ਰੌਨਿਕ ਤੌਰ ‘ਤੇ ਕੁੱਲ 195 ਟੈਂਡਰ/ਬੋਲੀਆਂ ਪ੍ਰਾਪਤ ਹੋਈਆਂ। ਹਾਲਾਂਕਿ ਐੱਲਯੂ (LU)-77 ਦੇ ਲਈ ਇੱਕ ਸਿੰਗਲ ਬੋਲੀਕਾਰ ਤਕਨੀਕੀ ਤੌਰ ‘ਤੇ ਅਯੋਗ ਪਾਇਆ ਗਿਆ। ਤਿਰਾਸੀ (83) ਲਾਇਸੈਂਸਿੰਗ ਇਕਾਈਆਂ ਦੀ ਰਿਜ਼ਰਵ ਕੀਮਤ 385.24 ਕਰੋੜ ਰੁਪਏ ਨਿਰਧਾਰਿਤ ਸੀ। ਭਾਰੀ ਹੁੰਗਾਰਾ ਮਿਲਣ ਕਰਕੇ, ਵਿਭਾਗ ਨੇ ਲਾਇਸੈਂਸ ਫੀਸ ਦੇ ਰੂਪ ਵਿੱਚ ਕੁੱਲ 496.81 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ, ਜੋ ਰਿਜ਼ਰਵ ਕੀਮਤ ਨਾਲੋਂ ਲਗਭਗ 29% ਅਧਿਕ ਹੈ। ਇਸ ਤੋਂ ਇਲਾਵਾ 3.90 ਕਰੋੜ ਰੁਪਏ ਦੀ ਰਾਸ਼ੀ ਪਾਰਟੀਸਿਪੇਸ਼ਨ ਫੀਸ ਦੇ ਰੂਪ ਵਿੱਚ ਪ੍ਰਾਪਤ ਹੋਈ।

ਪਿੰਡ ਪਲਸੌਰਾ ਸਥਿਤ ਸ਼ਰਾਬ ਦੇ ਠੇਕੇ ਲਈ 11.41 ਕਰੋੜ ਰੁਪਏ ਦੀ ਰਿਜ਼ਰਵ ਕੀਮਤ ਦੇ ਮੁਕਾਬਲੇ 16.71 ਕਰੋੜ ਰੁਪਏ ਦੀ ਸਭ ਤੋਂ ਵੱਧ ਬੋਲੀ ਪ੍ਰਾਪਤ ਹੋਈ। ਦੂਜੀ ਸਭ ਤੋਂ ਅਧਿਕ ਬੋਲੀ ਧਨਾਸ ਠੇਕੇ ਲਈ 9.62 ਕਰੋੜ ਰੁਪਏ ਦੀ ਰਿਜ਼ਰਵ ਕੀਮਤ ਦੇ ਮੁਕਾਬਲੇ 12.27 ਕਰੋੜ ਰੁਪਏ ਦੀ ਪ੍ਰਾਪਤ ਹੋਈ, ਜਦਕਿ ਤੀਜੀ ਸਭ ਤੋਂ ਵੱਧ ਬੋਲੀ ਸੈਕਟਰ 61 ਲਈ 8.21 ਕਰੋੜ ਰੁਪਏ ਦੀ ਰਿਜ਼ਰਵ ਕੀਮਤ ਦੇ ਮੁਕਾਬਲੇ 11.52 ਕਰੋੜ ਰੁਪਏ ਦੀ ਪ੍ਰਾਪਤ ਹੋਈ।

ਇਸ ਤੋਂ ਇਲਾਵਾ, ਬਾਕੀ 14 ਲਾਇਸੈਂਸਿੰਗ ਯੂਨਿਟਾਂ ਲਈ ਟੈਂਡਰਿੰਗ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਬੋਲੀਕਾਰਾਂ ਤੋਂ ਭਾਰੀ ਹੁੰਗਾਰੇ ਦੇ ਮੱਦੇਨਜ਼ਰ, ਵਿਭਾਗ ਬਾਕੀ ਠੇਕਿਆਂ ਦੀ ਅਲਾਟਮੈਂਟ ਨੂੰ ਸਫ਼ਲਤਾਪੂਰਵਕ ਪੂਰਾ ਕੀਤਾ ਜਾਵੇਗਾ ਅਤੇ ਨਿਰਧਾਰਿਤ ਰਿਜ਼ਰਵ ਵੈਲਿਊ ਤੋਂ ਅਧਿਕ ਮਾਲੀਆ ਪ੍ਰਾਪਤ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਮਾਲੀਆ ਲਕਸ਼ਾਂ ਦੀ ਪ੍ਰਾਪਤੀ ਵਿੱਚ ਮਹੱਤਵਪੂਰਨ ਪ੍ਰਗਤੀ ਹੋਵੇਗੀ।

ਚੰਡੀਗੜ੍ਹ ਦੇ ਸੈਕਟਰ 10 ਦੇ ਹੋਟਲ ਮਾਊਂਟਵਿਊ ਵਿਖੇ ਆਯੋਜਿਤ ਈ-ਟੈਂਡਰ/ਵਿੱਤੀ ਬੋਲੀਆਂ ਦੇ ਉਦਘਾਟਨ ਦੇ ਦੌਰਾਨ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ, ਆਬਕਾਰੀ ਅਤੇ ਟੈਕਸੇਸ਼ਨ ਕਮਿਸ਼ਨਰ, ਯੂ.ਟੀ., ਚੰਡੀਗੜ੍ਹ; ਸ਼੍ਰੀ ਨਵੀਨ, ਡੈਨਿਕਸ, ਸਬ-ਡਿਵੀਜ਼ਨਲ ਮੈਜਿਸਟ੍ਰੇਟ (ਸੈਂਟਰਲ); ਸ਼੍ਰੀ ਪ੍ਰਦੁਮਨ ਸਿੰਘ, ਐੱਚਸੀਐੱਸ, ਕਲੈਕਟਰ (ਆਬਕਾਰੀ); ਸ਼੍ਰੀ ਪ੍ਰਦੀਪ ਰਾਵਲ ਏਈਟੀਸੀ ਅਲਾਟਮੈਂਟ ਕਮੇਟੀ ਦੇ ਮੈਂਬਰ ਦੇ ਰੂਪ ਵਿੱਚ ਉਪਸਥਿਤ ਰਹੇ। ਇਸ ਦੇ ਇਲਾਵਾ ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਨਿਯੁਕਤ ਨਿਗਰਾਨ ਸ਼੍ਰੀ ਪਵਿੱਤਰ ਸਿੰਘ, ਪੀਸੀਐੱਸ ਵੀ ਉਪਸਥਿਤ ਰਹੇ।

ਇਸ ਸ਼ਾਨਦਾਰ ਸਫ਼ਲਤਾ ਤੋਂ ਬਾਅਦ ਵਿਭਾਗ ਪੰਜਾਬ ਦੇ ਮਾਣਯੋਗ ਰਾਜਪਾਲ-ਅਤੇ-ਪ੍ਰਸ਼ਾਸਕ ਅਤੇ ਮੁੱਖ ਸਕੱਤਰ, ਯੂ.ਟੀ., ਚੰਡੀਗੜ੍ਹ ਦੁਆਰਾ ਪ੍ਰਵਾਨਿਤ ਨੀਤੀ ਵਿੱਚ ਦੱਸੇ ਗਏ ਹੋਰ ਪ੍ਰਾਵਧਾਨਾਂ ਨੂੰ ਲਾਗੂ ਕਰਨ ਲਈ ਵੀ ਪੂਰੀ ਤਰ੍ਹਾਂ ਤਿਆਰ ਹੈ। ਬਾਕੀ ਬਚੇ ਇੱਕ ਵੈਂਡ ਦੀ ਅਲਾਟਮੈਂਟ ਪ੍ਰਕਿਰਿਆ ਜਲਦੀ ਤੋਂ ਜਲਦੀ ਸ਼ੁਰੂ ਕੀਤੀ ਜਾਵੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...