ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

by | Mar 20, 2026 | breaking news, crime | 0 comments

— 23 ਏਟੀਐਮ ਕਾਰਡ, 2 ਲੈਪਟਾਪ, 7 ਮੋਬਾਈਲ ਫੋਨ, 5 ਸਿਮ ਕਾਰਡ, ਜਾਅਲੀ ਕੇ.ਵਾਈ.ਸੀ. ਦਸਤਾਵੇਜ਼, 14 ਚੈੱਕ ਬੁੱਕਾਂ, ਉਦਯਮ ਸਰਟੀਫਿਕੇਟ ਅਤੇ 6 ਟਿਕਟਾਂ ਵੀ ਕੀਤੀਆਂ ਜ਼ਬਤ
— ਫ਼ਰਜ਼ੀ ਦਸਤਾਵੇਜ਼ਾਂ ਰਾਹੀਂ ਖੋਲ੍ਹੇ ਗਏ ਚਾਲੂ ਬੈਂਕ ਖਾਤੇ ਉਪਲਬਧ ਕਰਵਾ ਕੇ ਦੋ ਸਾਲਾਂ ਵਿੱਚ ਕਮਾਏ 50 ਲੱਖ ਰੁਪਏ : ਡੀਜੀਪੀ ਪੰਜਾਬ ਗੌਰਵ ਯਾਦਵ
— ਟੈਲੀਗ੍ਰਾਮ ਰਾਹੀਂ ਚੀਨ ਦੇ ਕੁਝ ਨਾਗਰਿਕਾਂ ਨਾਲ ਸਿੱਧੇ ਤੌਰ ’ਤੇ ਜੁੜਿਆ ਸੀ ਗੈਂਗ, ਅਮਰੀਕੀ ਡਾਲਰਾਂ ਵਿੱਚ ਪ੍ਰਾਪਤ ਕਰਦਾ ਸੀ ਮੁਨਾਫ਼ਾ : ਸਪੈਸ਼ਲ ਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ

ਚੰਡੀਗੜ੍ਹ, 20 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ ਫਰਜ਼ੀ ਫੰਡਾਂ ਦੀ ਰੂਟਿੰਗ, ਲੇਅਰਿੰਗ ਅਤੇ ਸੈਟਲਮੈਂਟ ਕਰਨ ਲਈ ਚਾਲੂ ਬੈਂਕ ਖਾਤੇ (ਮਿਊਲ ਖਾਤੇ)- ਖੋਲ੍ਹਣ ਅਤੇ ਉਪਲਬਧ ਕਰਵਾਉਣ ਵਿੱਚ ਸ਼ਾਮਲ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਮਿਊਲ ਖਾਤਾ ਅਜਿਹਾ ਬੈਂਕ ਖਾਤਾ ਹੁੰਦਾ ਹੈ, ਜੋ ਅਪਰਾਧੀਆਂ ਵੱਲੋਂ ਖਾਤਾ ਧਾਰਕ ਦੀ ਜਾਣਕਾਰੀ ਤੋਂ ਬਿਨਾਂ ਜਾਂ ਕਈ ਵਾਰ ਉਸਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਫੰਡ ਪ੍ਰਾਪਤ ਕਰਨ, ਟ੍ਰਾਂਸਫਰ ਕਰਨ ਜਾਂ ਲਾਂਡਰਿੰਗ ਕਰਨ ਲਈ ਵਰਤਿਆ ਜਾਂਦਾ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ, ਰਮਨ ਰਾਏ ਅਤੇ ਸੁਖਦੇਵ ਸਿੰਘ ਵਜੋਂ ਹੋਈ ਹੈ, ਜੋ ਸਾਰੇ ਫਾਜ਼ਿਲਕਾ ਦੇ ਜਲਾਲਾਬਾਦ ਦੇ ਰਹਿਣ ਵਾਲੇ ਹਨ ਅਤੇ ਮੌਜੂਦਾ ਸਮੇਂ ਵਿੱਚ ਮੋਹਾਲੀ ਦੇ ਫੇਜ਼- 5 ਵਿਖੇ ਕਿਰਾਏ ਦੇ ਕਮਰੇ ਤੋਂ ‘ਬ੍ਰਦਰ ਟਰੇਡਰਜ਼’ ਦੇ ਨਾਮ ਹੇਠ ਚਾਲੂ ਬੈਂਕ ਖਾਤਿਆਂ ਰਾਹੀਂ ਸਾਈਬਰ ਧੋਖਾਧੜੀਆਂ ਕਰਨ ਵਿੱਚ ਸਰਗਰਮ ਸਨ।

ਪੁਲਿਸ ਟੀਮਾਂ ਨੇ ਗਿਰੋਹ ਨਾਲ ਜੁੜੇ ਬੈਂਕ ਖਾਤਿਆਂ ਵਿੱਚ ਲਗਭਗ 20 ਲੱਖ ਰੁਪਏ ਜ਼ਬਤ ਕੀਤੇ ਹਨ। ਇਸ ਤੋਂ ਇਲਾਵਾ 23 ਏ.ਟੀ.ਐਮ. ਕਾਰਡ, ਦੋ ਲੈਪਟਾਪ, ਸੱਤ ਮੋਬਾਈਲ ਫੋਨ, ਪੰਜ ਸਿਮ ਕਾਰਡ, ਜਾਅਲੀ ਬੈਂਕ/ਕੇ.ਵਾਈ.ਸੀ. ਦਸਤਾਵੇਜ਼ ਜਿਨ੍ਹਾਂ ਵਿੱਚ 14 ਚੈੱਕ ਬੁੱਕਾਂ ਅਤੇ ਉਦਯਮ ਸਰਟੀਫਿਕੇਟ, ਛੇ ਟਿਕਟਾਂ ਅਤੇ 5100 ਯੂਐਸਡੀਟੀ ਮੁੱਲ ਦੀ ਕ੍ਰਿਪਟੋਕਰੰਸੀ ਬਰਾਮਦ ਕੀਤੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਦੋਸ਼ੀ ਪਿਛਲੇ ਦੋ ਸਾਲਾਂ ਤੋਂ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸਨ, ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ ਮਿਊਲ ਬੈਂਕ ਖਾਤੇ ਪ੍ਰਦਾਨ ਕਰਕੇ ਹੁਣ ਤੱਕ ਲਗਭਗ 50 ਲੱਖ ਰੁਪਏ ਦਾ ਕਮਿਸ਼ਨ ਕਮਾ ਚੁਕੇ ਹਨ। ਉਨ੍ਹਾਂ ਅੱਗੇ ਕਿਹਾ, ‘‘ਬੈਂਕ ਖਾਤੇ ਜਾਅਲੀ ਢੰਗ ਅਤੇ ਫਰਜ਼ੀ ਦਸਤਾਵੇਜ਼ਾਂ ਨਾਲ ਖੋਲ੍ਹੇ ਗਏ ਸਨ ਅਤੇ ਜਾਂਚ ਤੋਂ ਬਚਣ ਲਈ, ਦੋਸ਼ੀਆਂ ਨੇ ਮੋਹਾਲੀ ਵਿੱਚ ਇੱਕ ਕਿਰਾਏ ਦੇ ਕਮਰੇ ਵਿੱਚ ਉਨ੍ਹਾਂ ਨੇ ਫਰਜ਼ੀ ਕਾਰੋਬਾਰ ਸੈੱਟ ਕੀਤਾ ਹੋਇਆ ਸੀ ਅਤੇ ਸਮੇਂ -ਸਮੇਂ ’ਤੇ ਹੋਰਡਿੰਗ ਬਦਲਦੇ ਰਹਿੰਦੇ ਸਨ। ’’

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਕਿਹਾ ਕਿ ਇਹ ਕਾਰਵਾਈ ਸਾਈਬਰ ਅਪਰਾਧ ਨੂੰ ਰੋਕਣ ਲਈ ਚੱਲ ਰਹੇ ਆਪ੍ਰੇਸ਼ਨਾਂ ਤਹਿਤ ਕੀਤੀ ਗਈ ਹੈ।

ਉਨ੍ਹਾਂ ਕਿਹਾ,“ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਅਕਤੀ ਟੈਲੀਗ੍ਰਾਮ ਰਾਹੀਂ ਸਿੱਧੇ ਤੌਰ ’ਤੇ ਚੀਨੀ ਨਾਗਰਿਕਾਂ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਨੂੰ ਬੈਂਕ ਖਾਤੇ ਪ੍ਰਦਾਨ ਕਰਵਾ ਕੇ ਯੂਐਸਡੀਟੀ ਕ੍ਰਿਪਟੋਕਰੰਸੀ ਵਿੱਚ ਮੁਨਾਫਾ ਪ੍ਰਾਪਤ ਕਰਦੇ ਸਨ,।” ਉਨ੍ਹਾਂ ਇਹ ਵੀ ਕਿਹਾ ਕਿ ਆਈ4ਸੀ ਦੇ ਸਮਨਵੇ ਪੋਰਟਲ ’ਤੇ ਤਸਦੀਕ ਕੀਤੇ ਗਏ ਅੰਤਰ-ਰਾਜੀ ਲਿੰਕੇਜ ਰਾਹੀਂ ਇਹ ਮਿਊਲ ਖਾਤੇ 24 ਸਾਈਬਰ ਧੋਖਾਧੜੀ ਪੀੜਤਾਂ ਨਾਲ ਜੁੜੇ ਹੋਏ ਸਨ, ਜਿਨ੍ਹਾਂ ਵਿੱਚ 26.65 ਲੱਖ ਰੁਪਏ ਲੀਅਨ ਮਾਰਕ ਕਰ ਦਿੱਤੇ ਗਏ ਹਨ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਇਸ ਗਿਰੋਹ ਨਾਲ ਜੁੜੇ ਸਾਈਬਰ ਧੋਖਾਧੜੀ ਦੇ ਹੋਰ ਪੀੜਤਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦੀ ਪੜਤਾਲ ਲਈ ਬਰਾਮਦ ਕੀਤੇ ਗਏ ਏ.ਟੀ.ਐਮ. ਕਾਰਡਾਂ ਦੀ ਜਾਂਚ ਜਾਰੀ ਹੈ।
ਇਸ ਸਬੰਧ ਵਿੱਚ ਐਫਆਈਆਰ ਨੰਬਰ 16 17/3/2026 ਨੂੰ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ, ਪੰਜਾਬ ਵਿਖੇ ਬੀਐਨਸੀ ਦੀ ਧਾਰਾ 318(4) ਅਤੇ 61(2) ਅਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66ਡੀ ਤਹਿਤ ਕੇਸ ਦਰਜ ਕੀਤਾ ਗਿਆ ਹੈ

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...