ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ

by | Mar 24, 2026 | education, politics | 0 comments

•ਜ਼ਮੀਨ ਪੰਜਾਬ ਦੇ ਲੋਕਾਂ ਦੀ ਹੈ, ਭਾਖੜਾ ਬਿਆਸ ਪ੍ਰਬੰਧ ਬੋਰਡ ਦੀ ਨਹੀਂ: ਹਰਜੋਤ ਸਿੰਘ ਬੈਂਸ

•ਫੈਸਲੇ ਨਾਲ ਦੂਰ ਹੋਈ ਦਹਾਕਿਆਂ ਪੁਰਾਣੀ ਬੇਇਨਸਾਫ਼ੀ, ’ਆਪ’ ਸਰਕਾਰ ਦੇਸ਼ ਲਈ ਜ਼ਮੀਨ ਕੁਰਬਾਨ ਕਰਨ ਵਾਲੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ: ਹਰਜੋਤ ਸਿੰਘ ਬੈਂਸ

•ਨੰਗਲ ਨੂੰ ਨਵਾਂ ਨਿਆਂਇਕ ਕੰਪਲੈਕਸ ਵੀ ਮਿਲੇਗਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 23 ਮਾਰਚ:

ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਨੰਗਲ, ਤਲਵਾੜਾ ਅਤੇ ਨਾਲ ਲੱਗਦੇ ਕਸਬਿਆਂ ਦੀ ਵਾਧੂ (ਸਰਪਲੱਸ) ਜ਼ਮੀਨ ਦੇ ਮਾਲਕੀ ਅਧਿਕਾਰ ਸਬੰਧਤ ਦੁਕਾਨਦਾਰਾਂ, ਵਸਨੀਕਾਂ ਅਤੇ ਹੋਰ ਕਾਬਜ਼ਕਾਰਾਂ ਨੂੰ ਦੇਵੇਗੀ ਕਿਉਂਕਿ ਇਹ ਜ਼ਮੀਨ ਬੀ.ਬੀ.ਐਮ.ਬੀ. ਦੀ ਨਹੀਂ ਸਗੋਂ ਸਿਰਫ਼ ਪੰਜਾਬ ਦੀ ਹੈ। ਇਸ ਫੈਸਲੇ ਨਾਲ ਇਲਾਕੇ ਦੇ ਹਜ਼ਾਰਾਂ ਪਰਿਵਾਰਾਂ ‘ਤੇ ਦਹਾਕਿਆਂ ਤੋਂ ਲਟਕਦੀ ਤਲਵਾਰ ਖ਼ਤਮ ਹੋ ਜਾਵੇਗੀ ਕਿਉਂਕਿ ਜਲ ਸਰੋਤ ਵਿਭਾਗ ਨੇ 800 ਏਕੜ ਤੋਂ ਵੱਧ ਅਜਿਹੀ ਜ਼ਮੀਨ ਸਬੰਧੀ ਬੀ.ਬੀ.ਐਮ.ਬੀ. ਨਾਲ ਰਸਮੀ ਰਾਬਤਾ ਸ਼ੁਰੂ ਵੀ ਕਰ ਦਿੱਤਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਬਜ਼ੁਰਗਾਂ ਨੇ ਜ਼ਮੀਨਾਂ ਵੀ ਦਿੱਤੀਆਂ ਅਤੇ ਆਪਣੇ ਹੱਥੀਂ ਕੰਮ ਵੀ ਕੀਤਾ ਤਾਂ ਜੋ ਇੱਕ ਨਵੇਂ ਆਜ਼ਾਦ ਭਾਰਤ ਨੂੰ ਪਾਣੀ ਅਤੇ ਬਿਜਲੀ ਮਿਲ ਸਕੇ। ਉਨ੍ਹਾਂ ਇਹ ਸ਼ਹਿਰ ਬਣਾਉਣ ਵਿੱਚ ਵੀ ਅਹਿਮ ਯੋਗਦਾਨ ਪਾਇਆ। ਫਿਰ ਵੀ ਪਿਛਲੇ 50 ਸਾਲਾਂ ਤੋਂ ਵੱਧ ਸਮੇਂ ਤੋਂ ਇਸ ਪ੍ਰੋਜੈਕਟ ਨੂੰ ਚਲਾਉਣ ਵਾਲੀ ਅਥਾਰਟੀ ਬੀ.ਬੀ.ਐਮ.ਬੀ. ਨੇ, ਇੱਕ ਮਾਲਕਾਂ ਵਾਂਗ ਵਿਹਾਰ ਕਰਨਾ ਸ਼ੁਰੂ ਕਰਕੇ ਉਨ੍ਹਾਂ ਲੋਕਾਂ ਨੂੰ ਹੀ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਜਿਨ੍ਹਾਂ ਨੇ ਇਸਨੂੰ ਬਣਾਇਆ ਸੀ।”

ਲੋਕਾਂ ਨੂੰ ਦਿੱਤੇ ਭਰੋਸੇ ਦਾ ਜ਼ਿਕਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, ‘‘ਚਾਰ ਮਹੀਨੇ ਪਹਿਲਾਂ ਮੈਂ ਨੰਗਲ ਵਿੱਚ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਿਆ ਸੀ ਅਤੇ ਸਥਾਈ ਹੱਲ ਦਾ ਵਾਅਦਾ ਕੀਤਾ ਸੀ। ਅੱਜ ਉਹ ਵਾਅਦਾ ਪੂਰਾ ਹੋ ਰਿਹਾ ਹੈ। ਜਲ ਸਰੋਤ ਵਿਭਾਗ ਨੇ ਬੀ.ਬੀ.ਐਮ.ਬੀ. ਨੂੰ ਰਸਮੀ ਨੋਟਿਸ ਭੇਜੇ ਹਨ, ਜਿਸ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ 800 ਏਕੜ ਤੋਂ ਵੱਧ ਵਾਧੂ ਜ਼ਮੀਨ ਪੰਜਾਬ ਦੀ ਜਾਇਦਾਦ ਹੈ।”

ਕਾਨੂੰਨੀ ਸਥਿਤੀ ਨੂੰ ਸਪੱਸ਼ਟ ਕਰਦਿਆਂ ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ ਕੋਲ ਅਜਿਹੀਆਂ ਜਾਇਦਾਦਾਂ ਲਈ ਲੀਜ਼ ਨੀਤੀ ਬਣਾਉਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਡੈਮ ਪ੍ਰੋਜੈਕਟਾਂ ਲਈ ਸਾਡੇ ਲੋਕਾਂ ਤੋਂ ਜ਼ਮੀਨਾਂ ਲਈਆਂ ਗਈਆਂ ਸਨ। ਹੁਣ ਇਹ ਪ੍ਰੋਜੈਕਟ ਮੁਕੰਮਲ ਹੋ ਗਏ ਹਨ, ਇਸ ਲਈ ਵਾਧੂ ਜ਼ਮੀਨਾਂ ਸੂਬੇ ਦੇ ਉਨ੍ਹਾਂ ਲੋਕਾਂ ਨੂੰ ਵਾਪਸ ਕੀਤੀਆਂ ਜਾਣੀਆਂ ਚਾਹੀਦੀਆਂ ਹਨ, ਜੋ ਪੀੜ੍ਹੀਆਂ ਤੋਂ ਇਨ੍ਹਾਂ ਜ਼ਮੀਨਾਂ ’ਤੇ ਰਹਿ ਰਹੇ ਹਨ।

ਨੀਤੀਗਤ ਢਾਂਚੇ ਦੀ ਰੂਪ-ਰੇਖਾ ਬਾਰੇ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬਾ ਸਰਕਾਰ ਜਲ ਸਰੋਤ ਵਿਭਾਗ ਦੀ ਨਿਗਰਾਨੀ ਹੇਠ ਮੌਜੂਦਾ ਕਾਬਜ਼ਕਾਰਾਂ ਨੂੰ ਮਾਲਕੀ ਅਧਿਕਾਰ ਦੇਣ ਲਈ ਇੱਕ ਵਿਆਪਕ ਨੀਤੀ ਤਿਆਰ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਯੋਗ ਦੁਕਾਨਦਾਰਾਂ, ਪਰਿਵਾਰਾਂ ਅਤੇ ਨਿਵਾਸੀਆਂ ਨੂੰ ਸਹੀ ਮਾਲਕੀ ਦਿੱਤੀ ਜਾਵੇਗੀ। ਉਨ੍ਹਾਂ ਨੂੰ ਸਟੈਂਪ ਡਿਊਟੀ ਦੇ ਅਨੁਸਾਰ ਸਿਰਫ਼ ਬਣਦੇ ਖ਼ਰਚੇ ਜਮ੍ਹਾ ਕਰਨੇ ਪੈਣਗੇ ਅਤੇ ਇਸ ਤੋਂ ਬਾਅਦ ਕਿਸੇ ਨੂੰ ਕੋਈ ਸੰਸਾ ਨਹੀਂ ਰਹੇਗਾ। ਉਨ੍ਹਾਂ ਅੱਗੇ ਕਿਹਾ ਕਿ ਨੰਗਲ ਲਈ ਇੱਕ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਪਛਾਣ ਵੀ ਕੀਤੀ ਗਈ ਹੈ ਅਤੇ ਜਲਦ ਹੀ ਇਸਨੂੰ ਤਿਆਰ ਕੀਤਾ ਜਾਵੇਗਾ।

ਸ. ਬੈਂਸ ਨੇ ਕਿਹਾ ਕਿ ਇਹ ਸਿਰਫ਼ ਨੀਤੀਗਤ ਤਬਦੀਲੀ ਨਹੀਂ ਹੈ। ਇਹ ਇੱਕ ਇਤਿਹਾਸਕ ਗਲਤੀ ਦਾ ਸੁਧਾਰ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜ਼ਮੀਨਾਂ ਕੁਰਬਾਨ ਕੀਤੀਆਂ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...