ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ ਨੇ ਸੁਖਨਾ ਝੀਲ ‘ਤੇ ਏਅਰ ਸ਼ੋਅ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ

by | Mar 24, 2026 | daily | 0 comments

ਚੰਡੀਗੜ੍ਹ, 24 ਮਾਰਚ 2026:

ਯੂਟੀ ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ ਨੇ ਅੱਜ ਆਗਾਮੀ ਸੂਰਯ ਕਿਰਨ ਏਰੋਬੈਟਿਕ ਟੀਮ ਸਿਵਲ ਏਅਰ ਡਿਸਪਲੇਅ (27 ਅਤੇ 28 ਮਾਰਚ, 2026) ਦੇ ਸਫ਼ਲ ਆਯੋਜਨ ਹਿਤ ਤਿਆਰੀਆਂ ਦੀ ਸਮੀਖਿਆ ਅਤੇ ਤਾਲਮੇਲ ਸੁਨਿਸ਼ਚਿਤ ਕਰਨ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਏਅਰ ਸ਼ੋਅ ਸੁਖਨਾ ਲੇਕ ‘ਤੇ ਆਯੋਜਿਤ ਕੀਤਾ ਜਾਵੇਗਾ।

ਮੀਟਿੰਗ ਵਿੱਚ ਚੰਡੀਗੜ੍ਹ ਪ੍ਰਸ਼ਾਸਨ, ਪੁਲਿਸ ਵਿਭਾਗ, ਨਗਰ ਨਿਗਮ, ਸਿਹਤ ਵਿਭਾਗ, ਫਾਇਰ ਸਰਵਿਸਿਜ਼, ਭਾਰਤੀ ਵਾਯੂ ਸੈਨਾ ਅਤੇ ਹੋਰ ਸਬੰਧਿਤ ਵਿਭਾਗਾਂ ਅਤੇ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਉਪਸਥਿਤ ਰਹੇ।

ਮੁੱਖ ਸਕੱਤਰ ਨੇ ਕਿਹਾ ਕਿ ਇਹ ਏਅਰ ਸ਼ੋਅ ਸ਼ਹਿਰ ਲਈ ਗੌਰਵ ਦਾ ਵਿਸ਼ਾ ਹੈ ਅਤੇ ਇਸ ਵਿੱਚ ਬੜੀ ਸੰਖਿਆ ਵਿੱਚ ਲੋਕਾਂ ਦੇ ਉਤਸ਼ਾਹਪੂਰਵਕ ਹਿੱਸਾ ਲੈਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਪ੍ਰੋਗਰਾਮ ਦੇ ਸੁਚਾਰੂ ਅਤੇ ਸੁਰੱਖਿਅਤ ਸੰਚਾਲਨ ਹਿਤ ਸੂਖਮ ਪੱਧਰ ‘ਤੇ ਤਿਆਰੀਆਂ, ਪ੍ਰਭਾਵੀ ਆਪਸੀ ਤਾਲਮੇਲ ਅਤੇ ਸੁਰੱਖਿਆ ਪ੍ਰੋਟੋਕੋਲ ਦਾ ਪੂਰਨ ਪਾਲਨ ਸੁਨਿਸ਼ਚਿਤ ਕਰਨ।

ਸੈਲਾਨੀਆਂ ਦੀ ਸੁਵਿਧਾ ਲਈ ਸ਼ਹਿਰ ਦੇ ਸੱਤ ਨਿਰਧਾਰਿਤ ਪਿਕ-ਅੱਪ ਅਤੇ ਡ੍ਰੌਪ ਪੁਆਇੰਟਾਂ ਤੋਂ ਸੀਟੀਯੂ ਬੱਸਾਂ ਦੀ ਵਿਵਸਥਾ ਕੀਤੀ ਜਾਵੇਗੀ। ਆਮ ਜਨਤਾ ਨੂੰ ਕੇਵਲ ਆਪਣੇ ਪਾਸ ‘ਤੇ ਲਿਖੇ ਨਿਰਧਾਰਿਤ ਸਥਾਨਾਂ ਤੋਂ ਹੀ ਬੱਸਾਂ ਵਿੱਚ ਸਵਾਰ ਹੋਣ ਦੀ ਸਲਾਹ ਦਿੱਤੀ ਗਈ ਹੈ। ਬੱਸਾਂ ਦਾ ਅੰਤਿਮ ਪਿਕ-ਅੱਪ ਸਮਾਂ ਸਵੇਰੇ 9:00 ਵਜੇ ਨਿਰਧਾਰਿਤ ਕੀਤਾ ਗਿਆ ਹੈ।

ਏਅਰ ਸ਼ੋਅ ਵਿੱਚ ਦਾਖਲਾ ਪਾਸ ਦੇ ਜ਼ਰੀਏ ਹੀ ਹੋਵੇਗਾ, ਜੋ ਚੰਡੀਗੜ੍ਹ ਟੂਰਿਜ਼ਮ ਐਪ ‘ਤੇ ਪ੍ਰਤੀ ਵਿਅਕਤੀ 100 ਰੁਪਏ ਦੀ ਅਦਾਇਗੀ ‘ਤੇ ਉਪਲਬਧ ਕਰਵਾਏ ਗਏ ਹਨ। ਸਥਾਨ ਦੀ ਸਮਰੱਥਾ ਪ੍ਰਤੀ ਦਿਨ 10,000 ਵਿਅਕਤੀਆਂ ਤੱਕ ਸੀਮਿਤ ਰੱਖੀ ਗਈ ਹੈ।

ਸਾਧਾਰਣ ਜਨਤਾ ਨੂੰ ਸਾਰੇ ਸੁਰੱਖਿਆ ਅਤੇ ਦਿਸ਼ਾ-ਨਿਰਦੇਸ਼ਾਂ ਦਾ ਪਾਲਨ ਕਰਨ ਦੀ ਸਲਾਹ ਦਿੱਤੀ ਗਈ ਹੈ। ਸੈਲਾਨੀਆਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ 6 ਵਰ੍ਹੇ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਨਾਲ ਨਾ ਲਿਆਉਣ, ਕੇਵਲ ਪਾਰਦਰਸ਼ੀ ਪਾਣੀ ਦੀਆਂ ਬੋਤਲਾਂ ਹੀ ਰੱਖਣ ਅਤੇ ਕਿਸੇ ਵੀ ਪ੍ਰਕਾਰ ਦਾ ਖਾਣ-ਪੀਣ ਵਾਲਾ ਸਮਾਨ ਨਾਲ ਨਾ ਲਿਆਉਣ। ਸਥਾਨ ‘ਤੇ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਦੀ ਉਚਿਤ ਵਿਵਸਥਾ ਕੀਤੀ ਜਾਵੇਗੀ।

ਮੁੱਖ ਸਕੱਤਰ ਨੇ ਦੁਬਾਰਾ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਅਤੇ ਨਿਰੰਤਰ ਸੰਚਾਰ ਬਣਾਈ ਰੱਖਦੇ ਹੋਏ ਕਿਸੇ ਵੀ ਸੰਕਟਕਾਲੀਨ ਸਥਿਤੀ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਅਤੇ ਪ੍ਰੋਗਰਾਮ ਦੇ ਸਫ਼ਲ ਆਯੋਜਨ ਨੂੰ ਸੁਨਿਸ਼ਚਿਤ ਕਰਨ ਦੇ ਨਿਰਦੇਸ਼ ਦਿੱਤੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...