ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

by | Mar 30, 2026 | daily, politics | 0 comments

ਅੰਮ੍ਰਿਤਸਰ, 30 ਮਾਰਚ-
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਮੀਤ ਸਕੱਤਰ ਸ. ਗੁਰਚਰਨ ਸਿੰਘ ਕੋਹਾਲਾ, ਪ੍ਰੋ. ਸੁਖਦੇਵ ਸਿੰਘ, ਮੈਨੇਜਰ ਸ. ਹਰਪ੍ਰੀਤ ਸਿੰਘ, ਸਹਾਇਕ ਸੁਪਰਵਾਈਜ਼ਰ ਸ. ਗੁਰਦੇਵ ਸਿੰਘ, ਗੁਰਦੁਆਰਾ ਇੰਸਪੈਕਟਰ ਸ. ਸੂਰਤ ਸਿੰਘ, ਖ਼ਜ਼ਾਨਚੀ ਸ. ਸ਼ਮਸ਼ੇਰ ਸਿੰਘ ਤੇ ਸੇਵਾਦਾਰ ਭਾਈ ਬਲਜੀਤ ਸਿੰਘ ਸ਼ਾਮਲ ਸਨ। ਭਾਈ ਗੁਰਦਾਸ ਹਾਲ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 41-41 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਸਿੱਖ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਵਿਚ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਵੇਂ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਤਜ਼ਰਬੇ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਸਕੀਮ ਦੇ ਮੈਂਬਰ ਬਣਨ ਲਈ ਵੀ ਪ੍ਰੇਰਿਆ।
ਇਸ ਮੌਕੇ ਵਧੀਕ ਸਕੱਤਰ ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਬਲਵਿੰਦਰ ਸਿੰਘ ਖੈਰਾਬਦ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਬਲਜੀਤ ਸਿੰਘ, ਸਾਬਕਾ ਮੈਨੇਜਰ ਸ. ਹਰਬੰਸ ਸਿੰਘ ਮੱਲ੍ਹੀ, ਸ. ਸੁਖਰਾਜ ਸਿੰਘ, ਸ. ਪਰਮਜੀਤ ਸਿੰਘ, ਸ. ਪਰਵਿੰਦਰ ਸਿੰਘ ਡੰਡੀ, ਸ. ਗੁਰਦੀਪ ਸਿੰਘ, ਸ. ਪਿਆਰਾ ਸਿੰਘ ਤੋਂ ਇਲਾਵਾ ਸੇਵਾ ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ : ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕਰਨ ਤੋਂ ਬਾਅਦ ਦੀ ਯਾਦਗਾਰੀ ਤਸਵੀਰ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ,
ਪਬਲੀਸਿਟੀ ਸਹਾਇਕ, ਸ਼੍ਰੋਮਣੀ ਕਮੇਟੀ
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...