ਨਾਟਕਕਾਰ ਹਰਚਰਨ ਸਿੰਘ 11 ਰੋਜ਼ਾ ਰੰਗਮੰਚ ਉਤਸਵ ਦੇ 7ਵੇਂ ਦਿਨ ਕਲਾ ਪਰਿਸ਼ਦ ਪੰਜਾਬ ਚੰਡੀਗੜ੍ਹ ਅਤੇ ਪੰਜਾਬ ਸੰਗੀਤ ਨਾਟਕ ਅਕੈਡਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਮਸਤਾਨੇ ਆਰਟਸ ਰਾਮਪੁਰਾ ਫੂਲ ਵੱਲੋਂ ਨਾਟਕ “ਮੰਟੋ ਦੇ ਅਫ਼ਸਾਨੇ “ਦੀ ਬੇਹਤਰੀਨ ਪੇਸ਼ਕਾਰੀ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਹੋਈ।

by | Apr 5, 2026 | entertainment | 0 comments

ਮੰਟੋ ਦੀਆਂ ਕਹਾਣੀਆਂ ਤੇ ਆਧਾਰਿਤ ਇਸ ਨਾਟਕ ਨੂੰ ਅਕਸ ਮਹਿਰਾਜ ਤੇ ਸੋਨੀ ਢਿੱਲੋਂ ਨੇ ਨਿਰਦੇਸ਼ਿਤ ਕੀਤਾ।ਇਸ ਨਾਟਕ ਵਿੱਚ ਵੰਡ ਦੀ ਤ੍ਰਾਸਦੀ ਦੇ ਨਾਲ-ਨਾਲ ਮੰਟੋ ਦੀਆਂ ਉਹਨਾਂ ਕਹਾਣੀਆਂ ਨੂੰ ਵੀ ਮੰਚ ਤੇ ਪੇਸ਼ ਕੀਤਾ ਗਿਆ ਜਿਨ੍ਹਾਂ ਕਹਾਣੀਆਂ ਉੱਤੇ ਓਸ ਸਮੇਂ ਦੀ ਹਕੂਮਤ ਵੱਲੋਂ ਕੇਸ ਦਰਜ ਕੀਤੇ ਗਏ ਅਤੇ ਫੇਰ ਮੰਟੋ ਨੂੰ ਬਰੀ ਕੀਤਾ ਜਾਂਦਾ ਰਿਹਾ I ਠੰਡਾ ਗੋਸ਼ਤ , ਕਾਲੀ ਸਲਵਾਰ, ਲਾਈਸੇੰਸ. ਖੋਲ੍ਹ ਦੋ ਵਰਗੀਆਂ ਕਹਾਣੀਆਂ ਜੋ ਅਕਸਰ ਹੀ ਵਿਵਾਦਾਂ ਵਿਚ ਰਹੀਆਂ ਨੂੰ ਕਿਰਦਾਰਾਂ ਨੂੰ ਬਾਖੂਬੀ ਮੰਚ ਤੇ ਪੇਸ਼ ਕੀਤਾ l ਮੰਟੋ ਜੋ ਕਿ ਦੁਨੀਆ ਦਾ ਵੱਡਾ ਅਫ਼ਸਾਨਾ-ਨਿਗਾਰ ਨੇ ਹਮੇਸ਼ਾਂ ਸਮਾਜ ਦੇ ਗਲੇ-ਸੜੇ ਤੇ ਤਿੱਖਾ ਵਿਅੰਗ ਕੀਤਾ ਹੈ l ਮਸਤਾਨੇ ਆਰਟਸ ਦੀ ਇਹ ਪੇਸ਼ਕਸ਼ ਅਜੋਕੇ ਸਮਾਜ ਤੇ ਤਿੱਖਾ ਵਿਅੰਗ ਕਰਦੀ ਹੋਈ ਕਈ ਸਵਾਲ ਖੜ੍ਹੀ ਕਰਦੀ ਹੈ lਇਸ ਨਾਟਕ ਦੀ ਪੇਸ਼ਕਾਰੀ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਡੀਨ ਡਾ. ਯੋਜਨਾ ਰਾਵਤ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ I ਡਾ. ਰਾਵਤ ਨੇ ਕਿਹਾ ਇਸ ਨਾਟਕ ਦੇ ਮਾਧਿਅਮ ਨਾਲ ਗੱਲ ਕਰਦਿਆ ਕਿਹਾ ਕਿ ਜ਼ਿੰਦਗੀ ਦੇ ਕੌੜੇ ਅਨੁਭਵ ਹਮੇਸ਼ਾਂ ਤੋਂ ਇਸਤਰੀ ਦੇ ਰਾਹ ਵਿੱਚ ਮੁਸ਼ਕਲ ਬਣਦੇ ਰਹੇ ਨੇ ਪਰ ਇਸਤਰੀ ਨੇ ਇਹਨਾਂ ਨੂੰ ਬਿਨਾਂ ਪਰਵਾਹ ਕੀਤੇ ਮੰਜ਼ਿਲ ਹਾਸਿਲ ਕੀਤੀ ਹੈ I ਰੰਗਮੰਚ ਉਤਸਵ ਬਾਰੇ ਗੱਲ ਕਰਦਿਆਂ ਸਵਰਨਜੀਤ ਸਿੰਘ ਸਵੀ ਚੇਅਰਮੈਨ ਆਰਟ ਕੌਂਸਲ ਪੰਜਾਬ ਅਤੇ ਚੰਡੀਗੜ੍ਹ ਸੰਗੀਤ ਨਾਟਕ ਅਕੈਡਮੀ ਦੇ ਵਾਇਸ ਚੇਅਰਮੈਨ ਅਮਿਤ ਗੈਂਗਵਾਨੀ ਕਿਹਾ ਕਿ ਅੱਜ ਦੀ ਪੇਸ਼ਕਾਰੀ ਨੇ ਵੰਡ ਦੇ ਜ਼ਖਮ ਤਾਜ਼ਾ ਕਰ ਦਿੱਤੇ l ਅਕਸ ਰੰਗਮੰਚ ਦੀ ਟੀਮ ਨੇ ਪੰਜਾਬ ਦੇ ਬਹੁਤ ਹੀ ਅਹਿਮ ਵਿਸ਼ਿਆਂ ਨੂੰ ਲੈ ਕੇ ਨੁੱਕੜ ਨਾਟਕ ਦੀ ਬਹੁਤ ਹੀ ਸ਼ਾਨਦਾਰ ਪੇਸ਼ਕਾਰੀ ਕੀਤੀ I ਸੰਗੀਤ ਨਾਟਕ ਅਕੈਡਮੀ ਦੇ ਉਪਪ੍ਰਧਾਨ ਰਾਜਵਿੰਦਰ ਸਮਰਾਲਾ ਨੇ ਟੀਮ ਨੂੰ ਸਫ਼ਲਤਾ ਪੂਰਵਕ ਮੰਚਨ ਦੀਆਂ ਮੁਬਾਰਕਾਂ ਦਿੰਦੇ ਹੋਏ ਹਾਜ਼ਿਰ ਦਰਸ਼ਕਾਂ ਦਾ ਧੰਨਵਾਦ ਕੀਤਾ l

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...