ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ*

by | Apr 5, 2026 | crime | 0 comments

— ਗ੍ਰਿਫ਼ਤਾਰ ਮੁਲਜ਼ਮ ਯੂਰਪ-ਅਧਾਰਤ ਹੈਂਡਲਰਾਂ ਅਤੇ ਜੇਲ੍ਹ ‘ਚ ਬੰਦ ਕਾਰਕੁਨਾਂ ਦੇ ਸਿੱਧੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

— ਅਗਲੇਰੀ ਜਾਂਚ ਜਾਰੀ; ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 5 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 4.13 ਕਿਲੋ ਹੈਰੋਇਨ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਪੂਰਥਲਾ, ਫਗਵਾੜਾ ਦੇ ਪਲਾਹੀ ਗੇਟ ਦੇ ਵਸਨੀਕ ਆਤਿਸ਼ ਸੁਮਨ (22) ਅਤੇ ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਕਲਾਂ ਦੇ ਵਸਨੀਕ ਸਵਿੰਦਰ ਸਿੰਘ ਉਰਫ਼ ਸੁੰਦਰੀ (28) ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਰਪ-ਅਧਾਰਤ ਹੈਂਡਲਰਾਂ ਅਤੇ ਜੇਲ੍ਹ ‘ਚ ਬੰਦ ਕਾਰਕੁਨਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਫਿਰ ਮਾਝਾ ਤੇ ਦੋਆਬਾ ਖੇਤਰਾਂ ਇਸਦੀ ਸਪਲਾਈ ‘ਚ ਉਕਤ ਮੁਲਜ਼ਮਾਂ ਦੀ ਸਹਾਇਤਾ ਕਰਦੇ ਸਨ। ਉਨ੍ਹਾਂ ਕਿਹਾ ਕਿ ਦੋਵੇਂ ਮੁਲਜ਼ਮ ਖਿਲਾਫ਼ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਪਹਿਲਾਂ ਵੀ ਕਈ ਅਪਰਾਧਕ ਮਾਮਲੇ ਦਰਜ ਹਨ।

ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਆਤਿਸ਼ ਸੁਮਨ ਨੂੰ 220 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਅਗਲੇਰੀ ਪੁੱਛਗਿੱਛ ਵਿੱਚ 670 ਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਉਸ ਤੋਂ ਹੈਰੋਇਨ ਦੀ ਕੁੱਲ ਬਰਾਮਦਗੀ 890 ਗ੍ਰਾਮ ਹੋ ਗਈ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਆਤਿਸ਼ ਸੁਮਨ ਵੱਲੋਂ ਕੀਤੇ ਗਏ ਖੁਲਾਸੇ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਉਸਦੇ ਸਾਥੀ ਸਵਿੰਦਰ ਸਿੰਘ ਉਰਫ ਸੁੰਦਰੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ, ਜਿਸ ਤੋਂ 3.24 ਕਿਲੋ ਹੈਰੋਇਨ ਦੀ ਵੱਡੀ ਬਰਾਮਦਗੀ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 64 ਮਿਤੀ 27-03-2026 ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...