ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

by | Apr 10, 2026 | breaking news | 0 comments

ਚੰਡੀਗੜ੍ਹ, ਅਪ੍ਰੈਲ 9:
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੂੰ ਇਸਦੇ ਪ੍ਰੋਜੈਕਟ “ਸੰਕਟ ਤੋਂ ਸਫਲਤਾ ਤੱਕ – ਪੰਜਾਬ ਦੀ ਸੁੱਧ ਹਵਾ ਬਦਲਾਅ ਯਾਤਰਾ” ਲਈ ਵਾਤਾਵਰਣ ਸ਼੍ਰੇਣੀ ਵਿੱਚ ਸਕੋਚ ਸਿਲਵਰ ਐਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਨਵੀਂ ਦਿੱਲੀ ਦੇ ਇੰਡੀਆ ਹੈਬੀਟੈਟ ਸੈਂਟਰ ਵਿੱਚ ਹੋਏ 107ਵੇਂ ਸਕੋਚ ਸਮਿੱਟ ‘ਗਵਰਨੈਂਸ ਟ੍ਰਾਂਸਫਾਰਮਡ’ ਦੌਰਾਨ ਦਿੱਤਾ ਗਿਆ।

ਪਿਛਲੇ ਪੰਜ ਸਾਲਾਂ ਵਿੱਚ, ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਬਹੁ-ਵਿਭਾਗੀ ਕੋਸ਼ਿਸ਼ਾਂ ਰਾਹੀਂ ਮਹੱਤਵਪੂਰਨ ਤਰੱਕੀ ਕੀਤੀ ਹੈ। ਇਸ ਵਿੱਚ ਰੀਅਲ-ਟਾਈਮ ਮਾਨੀਟਰਿੰਗ ਅਤੇ ਲਾਗੂਕਰਨ ਦੇ ਨਾਲ-ਨਾਲ ਲੰਬੇ ਸਮੇਂ ਦੇ ਢਾਂਚਾਗਤ ਕਦਮ ਸ਼ਾਮਲ ਹਨ, ਜਿਵੇਂ ਕਿ ਸੀ ਆਰ ਐਮ ਮਸ਼ੀਨਰੀ ਦੀ ਵੱਡੇ ਪੱਧਰ ‘ਤੇ ਤੈਨਾਤੀ, ਕਸਟਮ ਹਾਇਰਿੰਗ ਸੈਂਟਰਾਂ ਦੀ ਮਜ਼ਬੂਤੀ, ਅਤੇ ਧਾਨ ਦੀ ਪਰਾਲੀ ਦੇ ਬਾਹਰੀ ਉਪਯੋਗ ਵਿੱਚ ਵਾਧਾ – ਜੋ 8.8 ਲੱਖ ਟਨ ਤੋਂ ਵੱਧ ਕੇ 40 ਲੱਖ ਟਨ ਸਾਲਾਨਾ ਹੋ ਗਿਆ ਹੈ।

ਸ਼੍ਰੀਮਤੀ ਰੀਨਾ ਗੁਪਤਾ, ਚੇਅਰਪਰਸਨ, ਪੀਪੀਸੀਬੀ ਨੇ ਕਿਹਾ, “ਅਸੀਂ ਇਸ ਰਾਸ਼ਟਰੀ ਮਾਨਤਾ ਨੂੰ ਪ੍ਰਾਪਤ ਕਰਕੇ ਮਾਣਮੱਤੇ ਮਹਿਸੂਸ ਕਰਦੇ ਹਾਂ। ਇਹ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਜੋ ਇੱਕ ਜਟਿਲ ਵਾਤਾਵਰਣ ਚੁਣੌਤੀ ਨੂੰ ਹੱਲ ਕਰਨ ਲਈ ਹੈ।”

ਪੰਜਾਬ ਰਾਜ ਭਵਿੱਖ ਵਿੱਚ ਇਸ ਦਿਸ਼ਾ ਵਿਚ ਹੋਰ ਬਿਹਤਰ ਪ੍ਰਾਪਤੀ ਹਾਂਸਲ ਕਰਨ ਲਈ ਪਰਾਲੀ ਸਾੜਨ ਦੇ ਰੁਝਾਨ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕਰ ਰਿਹਾ ਹੈ।

ਇੱਕ ਜਟਿਲ ਮੁਲਾਂਕਣ ਪ੍ਰਕਿਰਿਆ ਜਿਸ ਵਿੱਚ ਪ੍ਰਸਤੁਤੀਆਂ, ਵਿਸ਼ਾ ਮਾਹਰ ਜੱਜਾਂ ਅਤੇ ਜਨਤਕ ਵੋਟਿੰਗ ਸ਼ਾਮਲ ਹੁੰਦੀ ਹੈ, ਨੂੰ ਸਫਲਤਾਪੂਰਵਕ ਪਾਰ ਕਰਨਾ ਵਾਲੇ ਰਾਜ ਨੂੰ ਸਕੋਚ ਐਵਾਰਡ ਦਿੱਤਾ ਜਾਂਦਾ ਹੈ,

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...