ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ

by | Apr 10, 2026 | election | 0 comments

ਚੰਡੀਗੜ੍ਹ 10 ਅਪ੍ਰੈਲ 2026

ਪੰਜਾਬ ਰਾਜ ਵਿੱਚ ਨੇੜੇਲੇ ਭਵਿੱਖ ਵਿੱਚ ਹੋਣ ਵਾਲੀਆਂ 09 ਨਗਰ ਨਿਗਮ (ਬਰਨਾਲਾ, ਬਠਿੰਡਾ, ਅਬੋਹਰ, ਬਟਾਲਾ, ਹੁਸ਼ਿਆਰਪੁਰ, ਕਪੂਰਥਲਾ, ਮੋਗਾ, ਐਸ.ਏ.ਐਸ. ਨਗਰ ਅਤੇ ਪਠਾਨਕੋਟ) ਅਤੇ 104 ਨਗਰ ਕੌਂਸਲ/ ਨਗਰ ਪੰਚਾਇਤ ਦੀਆਂ ਆਮ/ ਉੱਪ ਚੋਣਾਂ, 2026 ਦੇ ਸੰਬਧ ਵਿੱਚ ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਬਾਬਤ ਰਾਜ ਦੇ ਸਮੂਹ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਭਾਰਤ ਚੋਣ ਕਮਿਸ਼ਨ ਪਾਸੋਂ ਪ੍ਰਾਪਤ ਮੋਜ਼ੂਦਾ ਵੋਟਰ ਸੂਚੀਆਂ ਜ਼ਿਲ੍ਹਿਆਂ ਨੂੰ, ਜਿੱਥੇ-ਜਿੱਥੇ ਨਗਰ ਪਾਲਿਕਾਵਾਂ ਵਿੱਚ ਚੋਣਾਂ ਹੋਣੀਆਂ ਹਨ, ਨੂੰ ਮੁੱਹਈਆ ਕਰਵਾ ਦਿੱਤੀਆਂ ਗਈਆਂ ਹਨ। ਇਹ ਸੁਧਾਈ ਸਥਾਨਕ ਸਰਕਾਰਾਂ ਵਿਭਾਗ ਦੁਆਰਾ ਅੰਤਿਮ ਕੀਤੀ ਗਈ ਹਦਬੰਦੀ ਦੇ ਅਨੁਸਾਰ ਕੀਤੀ ਜਾਵੇਗੀ।

ਸਬੰਧਤ ਨਗਰ ਪਾਲਿਕਾਵਾਂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਯੋਗ ਵੋਟਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਵੇਰਵਿਆਂ ਦੀ ਪੁਸ਼ਟੀ ਕਰਨ, ਜੋਕਿ 15-04-2026 ਨੂੰ ਸਬੰਧਤ ਜ਼ਿਲ੍ਹਿਆਂ ਦੀ ਵੈੱਬਸਾਈਟ ਤੇ ਪਾਈ ਜਾਵੇਗੀ। ਕਮਿਸ਼ਨ ਨੇ ਕਾਨੂੰਨੀ ਤੌਰ ‘ਤੇ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਲਈ 07 ਦਿਨ ਨਿਰਧਾਰਤ ਕੀਤੇ ਹਨ, ਯਾਨੀ ਕਿ 17-04-2026 ਤੋਂ 23-04-2026 (ਦੋਵੇਂ ਦਿਨ ਸ਼ਾਮਲ ਹਨ)। ਇਸ ਤੋਂ ਇਲਾਵਾ, ਸਮੂਹ ਡਿਪਟੀ ਕਮਿਸ਼ਨਰ ਸਾਹਿਬਾਨ ਨੂੰ 20-04-2026 ਅਤੇ 21-04-2026 ਨੂੰ ਵੋਟਰ ਨਾਮਾਂਕਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਦਾਅਵਿਆਂ ਅਤੇ ਇਤਰਾਜ਼ਾਂ, ਜੇਕਰ ਕੋਈ ਹੋਣ, ਦਾ ਨਿਪਟਾਰਾ 30-04-2026 ਤੱਕ ਕੀਤਾ ਜਾਵੇਗਾ, ਅਤੇ ਅੰਤਿਮ ਵੋਟਰ ਸੂਚੀ ਮਿਤੀ 05-05-2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ ਜ਼ਿਲ੍ਹਿਆਂ ਦੀਆਂ ਵੈੱਬਸਾਈਟ ਤੇ ਵੀ ਆਮ ਜਨਤਾ ਲਈ ਉਪਲਬਧ ਜਾਵੇਗੀ। ਨਵੇਂ ਵੋਟਰਾਂ ਦੇ ਨਾਮਾਂਕਣ ਲਈ ਯੋਗਤਾ ਮਿਤੀ 23-04-2026 ਨਿਰਧਾਰਤ ਕੀਤੀ ਗਈ ਹੈ, ਭਾਵ ਜੇਕਰ ਕੋਈ ਵੀ ਵਿਅਕਤੀ ਮਿਤੀ 23-04-2026 ਨੂੰ 18 ਸਾਲ ਦੀ ਉਮਰ ਦਾ ਹੋ ਜਾਂਦਾ ਹੈ, ਉਹ ਆਪਣੇ ਆਪ ਨੂੰ ਨਾਮਾਂਕਣ ਕਰਵਾਉਣ ਲਈ ਯੋਗ ਹੋਵੇਗਾ।

ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਲਈ ਫਾਰਮ (ਫਾਰਮ-7, 8 ਅਤੇ 9) ਸਬੰਧਤ ਐਸ.ਡੀ.ਐਮ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿੱਚ ਉਪਲਬਧ ਹੋਣਗੇ। ਇਸਦੀ ਇੱਕ ਕਾਪੀ ਕਮਿਸ਼ਨ ਦੀ ਵੈੱਬਸਾਈਟ ਤੋਂ ਵੀ ਡਾਊਨਲੋਡ ਕੀਤੀ ਜਾ ਸਕਦੀ ਹੈ ਅਤੇ ਫਿਰ ਇਸਨੂੰ ਪੂਰੀ ਤਰ੍ਹਾਂ ਭਰ ਕੇ ਸਬੰਧਤ ਐਸ.ਡੀ.ਐਮ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਈ ਜਾਣੀ ਹੈ।

ਕਮਿਸ਼ਨ ਆਮ ਲੋਕਾਂ ਨੂੰ ਵੋਟਰ ਸੂਚੀ ਦੀ ਸ਼ੁੱਧਤਾ ਅਤੇ ਸਮਾਵੇਸ਼ ਨੂੰ ਯਕੀਨੀ ਬਣਾਉਣ ਲਈ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਾ ਹੈ। ਕਮਿਸ਼ਨ ਸਬੰਧਤ ਨਗਰ ਪਾਲਿਕਾਵਾਂ ਵਿੱਚ ਵੋਟਰ ਸੂਚੀਆਂ ਦੀ ਸੋਧ ਦੀ ਪ੍ਰਕਿਰਿਆ ਦੌਰਾਨ ਯੋਗ ਵੋਟਰ ਆਬਾਦੀ ਦੀ ਸਰਗਰਮ ਭਾਗੀਦਾਰੀ ਦੀ ਉਮੀਦ ਕਰਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...