ਮੇਰਾ ਯੁਵਾ ਭਾਰਤ ਬਜਟ ਕੁਐਸਟ 2026: ਚੰਡੀਗੜ੍ਹ ਵਿਖੇ ਯੁਵਾ ਲੀਡਰਸ਼ਿਪ ਅਤੇ ਨਾਰੀ ਸ਼ਕਤੀ ਦਾ ਪ੍ਰਭਾਵੀ ਪ੍ਰਦਰਸ਼ਨ

by | Apr 12, 2026 | daily | 0 comments

ਚੰਡੀਗੜ੍ਹ, 12 ਅਪ੍ਰੈਲ 2026
ਦੇਸ਼ਵਿਆਪੀ ਪਹਿਲ ਮੇਰਾ ਯੁਵਾ ਭਾਰਤ ਬਜਟ ਕੁਐਸਟ 2026 ਦੇ ਤਹਿਤ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ 768 ਯੁਵਾ ਪ੍ਰਤੀਭਾਗੀਆਂ ਦਾ ਇੱਕ ਊਰਜਾਵਾਨ ਸਮਾਗਮ ਪੰਜਾਬ ਯੂਨੀਵਰਸਿਟੀ (ਨਿਊ ਕਨਵੈਨਸ਼ਨ ਸੈਂਟਰ), ਸਾਊਥ ਕੈਂਪਸ, ਸੈਕਟਰ 25, ਚੰਡੀਗੜ੍ਹ ਵਿਖੇ ਸਫ਼ਲਤਾਪੂਰਵਕ ਆਯੋਜਿਤ ਕੀਤਾ ਗਿਆ।

ਇਸ ਸਮਾਗਮ ਦੇ ਪਹਿਲੇ ਦਿਨ ਉਤਸ਼ਾਹਪੂਰਨ ਭਾਗੀਦਾਰੀ ਅਤੇ ਵਿਚਾਰ-ਉਤੇਜਕ ਗਤੀਵਿਧੀਆਂ ਦਾ ਆਯੋਜਨ ਹੋਇਆ, ਜਿਸ ਵਿੱਚ ਆਲ ਵੂਮੈਨ ਯੂਥ ਪਾਰਲੀਮੈਂਟ ਪ੍ਰਮੁੱਖ ਆਕਰਸ਼ਣ ਰਿਹਾ। ਲੀਡਰਸ਼ਿਪ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੇ ਸਸ਼ਕਤ ਪ੍ਰਦਰਸ਼ਨ ਵਿੱਚ ਮੁਟਿਆਰਾਂ ਨੇ ਮਾਣਯੋਗ ਸਪੀਕਰ, ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਦੀਆਂ ਭੂਮਿਕਾਵਾਂ ਨਿਭਾਈਆਂ। ਇਸ ਸੈਸ਼ਨ ਵਿੱਚ ਗਹਿਨ ਵਿਚਾਰ-ਵਟਾਂਦਰਾ ਹੋਇਆ, ਜਿਸ ਦਾ ਸਮਾਪਨ ਨਾਰੀ ਸ਼ਕਤੀ ਵੰਦਨ ਅਧਿਨਿਯਮ (Nari Shakti Vandan Adhiniyam) ‘ਤੇ ਇੱਕ ਮਤਾ ਪਾਸ ਕਰਨ ਦੇ ਨਾਲ ਹੋਇਆ, ਜੋ ਸ਼ਾਸਨ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਅਤੇ ਸਸ਼ਕਤੀਕਰਣ ਦੇ ਮਹੱਤਵ ਨੂੰ ਦਰਸਾਉਂਦਾ ਹੈ।

ਦਿਨ ਦਾ ਇੱਕ ਹੋਰ ਪ੍ਰਮੁੱਖ ਆਕਰਸ਼ਣ “ਸੰਡੇ ਔਨ ਸਾਇਕਲਸ” ਪਹਿਲ ਰਹੀ, ਜਿਸ ਦਾ ਆਯੋਜਨ “ਸਾਇਕਲਿੰਗ ਵਿਦ
ਸਟੇਟ ਯੂਥ ਲੀਡਰਸ” ਥੀਮ ਦੇ ਤਹਿਤ ਕੀਤਾ ਗਿਆ। ਇਸ ਗਤੀਵਿਧੀ ਨੇ ਤੰਦਰੁਸਤੀ, ਵਾਤਾਵਰਣ ਜਾਗਰੂਕਤਾ ਅਤੇ ਸਮੁਦਾਇਕ ਸ਼ਮੂਲੀਅਤ ਨੂੰ ਹੁਲਾਰਾ ਦਿੱਤਾ।

ਇਸ ਅਵਸਰ ‘ਤੇ ਮੁੱਖ ਮਹਿਮਾਨ ਦੇ ਰੂਪ ਵਿੱਚ ਮਾਣਯੋਗ ਵਾਈਸ ਚਾਂਸਲਰ, ਪ੍ਰੋ. ਰੇਣੂ ਵਿਗ ਉਪਸਥਿਤੀ ਰਹੇ। ਆਪਣੇ ਸੰਬੋਧਨ ਵਿੱਚ, ਉਨ੍ਹਾਂ ਨੇ ਮੇਰਾ ਯੁਵਾ ਭਾਰਤ ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ, ਜੋ ਨੌਜਵਾਨਾਂ ਨੂੰ ਲੀਡਰਸ਼ਿਪ, ਨੀਤੀ ਨਿਰਮਾਣ ਵਿੱਚ ਭਾਗੀਦਾਰੀ ਅਤੇ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਯੋਗਦਾਨ ਲਈ ਪ੍ਰੇਰਿਤ ਕਰਦੇ ਹਨ।

ਇਹ ਸਮਾਗਮ ਭਾਰਤ ਸਰਕਾਰ ਦੀ
ਯੁਵਾ ਸਸ਼ਕਤੀਕਰਣ ਅਤੇ ਸਮਾਵੇਸ਼ੀ ਵਿਕਾਸ ਦੇ ਪ੍ਰਤੀ ਪ੍ਰਤੀਬੱਧਤਾ ਦੀ ਸਸ਼ਕਤ ਉਦਾਹਰਣ ਹੈ, ਜਿਸ ਨੂੰ ਮੇਰਾ ਯੁਵਾ ਭਾਰਤ ਬਜਟ ਕੁਐਸਟ 2026 ਜਿਹੇ ਇਨੋਵੇਟਿਵ ਪ੍ਰੋਗਰਾਮਾਂ ਦੇ ਜ਼ਰੀਏ ਸਾਕਾਰ ਕੀਤਾ ਜਾ ਰਿਹਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...