ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

by | Apr 13, 2026 | daily | 0 comments

• ਖੇਤੀਬਾੜੀ ਮੰਤਰੀ ਵੱਲੋਂ 1986 ਦੀ ਜਸਟਿਸ ਗੁਰਨਾਮ ਸਿੰਘ ਰਿਪੋਰਟ ਨੂੰ ਅਣਡਿੱਠਾ ਕਰਨ ਅਤੇ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਅਹੁਦਿਆਂ ਨਾਲ ਨਿਵਾਜਣ ਲਈ ਪਿਛਲੀਆਂ “ਪੰਥਕ” ਸਰਕਾਰਾਂ ਦੀ ਕਰੜੀ ਨਿੰਦਾ

• ਸੋਸ਼ਲ ਮੀਡੀਆ ‘ਤੇ ਵੱਧ ਰਹੀਆਂ ਆਨਲਾਈਨ ਬੇਅਦਬੀ ਦੀਆਂ ਘਟਨਾਵਾਂ ਅਤੇ ਗੁਰਬਾਣੀ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਸਬੰਧੀ ਡੂੰਘੀ ਚਿੰਤਾ ਪ੍ਰਗਟਾਈ

ਚੰਡੀਗੜ੍ਹ, 13 ਅਪ੍ਰੈਲ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਦਾ ਜ਼ੋਰਦਾਰ ਸਮਰਥਨ ਕੀਤਾ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਜਾਂ ਬੇਅਦਬੀ ਦੀ ਕੋਸ਼ਿਸ਼ ਲਈ ਉਮਰ ਕੈਦ ਅਤੇ 25 ਲੱਖ ਤੱਕ ਦੇ ਭਾਰੀ ਜੁਰਮਾਨੇ ਦੀ ਵਿਵਸਥਾ ਹੈ।

ਸ. ਖੁੱਡੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗਿਆਨ ਦੀ ਸਦੀਵੀਂ ਜੋਤ ਦੱਸਦਿਆਂ ਉਨ੍ਹਾਂ ਪ੍ਰਤੀ ਸਿੱਖ ਭਾਈਚਾਰੇ ਦੇ ਡੂੰਘੇ ਸਤਿਕਾਰ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਮਰਿਆਦਾ ਅਤੇ ਸਤਿਕਾਰ ਦੇ ਬਾਵਜੂਦ ਵਾਰ-ਵਾਰ ਬੇਅਦਬੀ ਦੀਆਂ ਘਟਨਾਵਾਂ ‘ਤੇ ਦੁੱਖ ਪ੍ਰਗਟ ਕੀਤਾ।

ਬੇਅਦਬੀ ਦੇ ਅਣਸੁਲਝੇ ਮਾਮਲਿਆਂ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ 1986 ਵੇਲੇ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਚੇਤੇ ਕੀਤਾ, ਜਦੋਂ ਅਖੌਤੀ ਪੰਥਕ ਸਰਕਾਰ ਸੱਤਾ ਵਿੱਚ ਸੀ। ਉਨ੍ਹਾਂ ਨੇ ਇਸ ਗੱਲ ‘ਤੇ ਡੂੰਘੀ ਨਾਰਾਜ਼ਗੀ ਜ਼ਾਹਰ ਕੀਤੀ ਕਿ ਇਸ ਸਬੰਧੀ ਜਸਟਿਸ ਗੁਰਨਾਮ ਸਿੰਘ ਰਿਪੋਰਟ ਨੂੰ ਅਣਡਿੱਠਾ ਕਰਕੇ ਪਤਾ ਨਹੀਂ ਕਿਹੜੇ ਖੱਲ-ਖੂੰਜੇ ਵਿੱਚ ਦਫ਼ਨਾ ਦਿੱਤਾ ਗਿਆ।

ਪਿਛਲੀਆਂ ਸਰਕਾਰਾਂ ਦੀ ਤਿੱਖੀ ਆਲੋਚਨਾ ਕਰਦਿਆਂ ਸ. ਖੁੱਡੀਆਂ ਨੇ ਦੋਸ਼ ਲਾਇਆ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਸ਼ਾਮਲ ਜਾਂ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਬਾਅਦ ਵਿੱਚ ਅਖੌਤੀ ਪੰਥਕ ਸਰਕਾਰ ਵੱਲੋਂ ਵੱਡੇ ਅਹੁਦੇ ਦੇ ਕੇ ਨਿਵਾਜਿਆ ਗਿਆ। ਇਸ ਤੋਂ ਵੱਧ ਸ਼ਰਮਨਾਕ ਕੀ ਹੋ ਸਕਦਾ ਹੈ? 1986 ਦੀ ਘਟਨਾ ਲਈ ਜ਼ਿੰਮੇਵਾਰ ਇੱਕ ਆਈ.ਏ.ਐਸ. ਅਤੇ ਇੱਕ ਆਈ.ਪੀ.ਐਸ. ਅਧਿਕਾਰੀ ਨੂੰ ਵੱਡੇ ਅਹੁਦੇ ਦਿੱਤੇ ਗਏ। ਅਕਾਲੀ ਦਲ ਦੀ ਸਰਕਾਰ ਵੇਲੇ ਅਜਿਹੇ ਲੋਕਾਂ ਨੂੰ ਹਮੇਸ਼ਾ ਬਚਾ ਕੇ ਰੱਖਿਆ ਗਿਆ।

ਇਸ ਤੋਂ ਬਾਅਦ ਖੇਤੀਬਾੜੀ ਮੰਤਰੀ ਨੇ 2015 ਵਿੱਚ ਬਰਗਾੜੀ, ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਚੋਰੀ ਕੀਤੇ ਗਏ ਅਤੇ ਬੇਅਦਬੀ ਕੀਤੀ ਗਈ। ਜਦੋਂ ਸੰਗਤ ਇਸ ਦੇ ਵਿਰੋਧ ਵਿੱਚ ਸੜਕਾਂ ‘ਤੇ ਉਤਰੀ ਤਾਂ ਤਤਕਾਲੀ ਉਪ ਮੁੱਖ ਮੰਤਰੀ ਨੇ ਸੜਕਾਂ ਨੂੰ ਖਾਲੀ ਕਰਵਾਈਆਂ ਅਤੇ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਚਲਾਈ ਗਈ। ਬਾਅਦ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਅਹੁਦੇ ਦੇ ਕੇ ਇਨਾਮ ਦਿੱਤਾ ਗਿਆ। ਬੇਅਦਬੀ ਦੀਆਂ ਇਹ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਗੁਰੂ ਨਾਨਕ ਨਾਮ ਲੇਵਾ ਸੰਗਤ ਲਈ ਨਾ-ਬਰਦਾਸ਼ਤਯੋਗ ਹਨ। ਇਹਨਾਂ ਘਟਨਾਵਾਂ ਨੇ ਨਾ ਸਿਰਫ਼ ਸਿੱਖਾਂ ਸਗੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਆਸਥਾ ਰੱਖਣ ਵਾਲੇ ਵਿਸ਼ਵ ਭਰ ਵਿੱਚ ਵੱਸਦੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਈ।”

ਉਨ੍ਹਾਂ ਕਿਹਾ, “ਪਹਿਲਾਂ ਸਜ਼ਾ ਬਹੁਤ ਘੱਟ ਸੀ। ਦੋਸ਼ੀਆਂ ਨੂੰ ਆਸਾਨੀ ਨਾਲ ਜ਼ਮਾਨਤ ਮਿਲ ਜਾਂਦੀ ਸੀ। ਕਿਸੇ ਨੇ ਵੀ ਕਾਨੂੰਨ ਨੂੰ ਗੰਭੀਰਤਾ ਨਾਲ ਨਹੀਂ ਲਿਆ। ਹੁਣ ਇਸ ਮਾਮਲੇ ਵਿੱਚ ਉਮਰ ਕੈਦ ਅਤੇ 25 ਲੱਖ ਰੁਪਏ ਦੇ ਜੁਰਮਾਨੇ ਲਗਾਏ ਜਾਣਗੇ ਜਿਸ ਨਾਲ ਹੁਣ ਬੁਰੇ ਇਰਾਦੇ ਰੱਖਣ ਵਾਲੇ ਦੋ ਵਾਰ ਸੋਚਣਗੇ। ਇਸ ਕਾਨੂੰਨ ਦਾ ਡਰ ਸਾਡੇ ਗੁਰੂ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰੇਗਾ।”

ਆਨਲਾਈਨ ਅਤੇ ਸੋਸ਼ਲ ਮੀਡੀਆ ‘ਤੇ ਗੁਰਬਾਣੀ ਦੇ ਸ਼ਬਦਾਂ ਨੂੰ ਜਾਣਬੁੱਝ ਕੇ ਤੋੜ-ਮਰੋੜ ਕੇ ਪੇਸ਼ ਕਰਨ ਉੱਤੇ ਚਿੰਤਾ ਪ੍ਰਗਟ ਕਰਦਿਆਂ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਜਦੋਂ ਵੀ ਗੁਰੂ ਸਾਹਿਬ ਦੇ ਕਿਸੇ ਸ਼ਬਦ ਨੂੰ ਤੋੜਿਆ-ਮਰੋੜਿਆ ਜਾਂਦਾ ਹੈ ਤਾਂ ਲੱਖਾਂ ਲੋਕਾਂ ਦੀ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਦੀ ਹੈ। ਅਜਿਹੇ ਕੰਮ ਭਾਈਚਾਰਕ ਸ਼ਾਂਤੀ ਅਤੇ ਸਦਭਾਵਨਾ ਨੂੰ ਵੀ ਭੰਗ ਕਰਦੇ ਹਨ। ਇਹ ਕਾਨੂੰਨ ਨਫ਼ਰਤ ਭਰੀਆਂ ਇਹਨਾਂ ਘਟਨਾਵਾਂ ‘ਤੇ ਰੋਕ ਲਗਾਏਗਾ।” ਉਨ੍ਹਾਂ ਨੇ ਪੂਰੇ ਸਦਨ ਨੂੰ ਇਸ ਕਾਨੂੰਨ ਨੂੰ ਸਰਬਸੰਮਤੀ ਨਾਲ ਪਾਸ ਕਰਨ ਦੀ ਅਪੀਲ ਕੀਤੀ ਕਿਉਂਕਿ ਸਾਂਝਾ ਵਿਸ਼ਵਾਸ, ਸ਼ਾਂਤੀ ਅਤੇ ਪੰਜਾਬ ਦੀ ਸਦਭਾਵਨਾ ਅਤੇ ਸ਼ਾਂਤੀ ਇਸ ‘ਤੇ ਨਿਰਭਰ ਕਰਦੀ ਹੈ। ਇਹ ਕਾਨੂੰਨ ਪੰਜਾਬ ਵਿੱਚ ਨਿਆਂ, ਸ਼ਾਂਤੀ ਅਤੇ ਇਨਸਾਫ਼ ਦਾ ਇੱਕ ਨਵਾਂ ਅਧਿਆਇ ਲਿਖੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...