ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ

by | Apr 15, 2026 | crime | 0 comments

— ਸਰਹੱਦ ਪਾਰੋਂ ਡਰੋਨ ਰਾਹੀਂ ਗੈਰ-ਕਾਨੂੰਨੀ ਹਥਿਆਰ ਭੇਜੇ ਜਾ ਰਹੇ ਸਨ: ਡੀਜੀਪੀ ਗੌਰਵ ਯਾਦਵ

— ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮ ਬੰਦੂਕ ਦੀ ਨੋਕ ‘ਤੇ ਲੁੱਟ-ਖੋਹ ਦੇ ਮਾਮਲੇ ਵਿੱਚ ਲੋੜੀਂਦੇ ਸਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 14 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੰਗਲ ਸਿੰਘ ਉਰਫ ਮੰਗਾ (30) ਵਾਸੀ ਪਿੰਡ ਕਾਜੀਕੋਟ ਤਰਨਤਾਰਨ; ਪ੍ਰਣਵ ਸ਼ਰਮਾ ਉਰਫ ਲੱਡੂ (24) ਵਾਸੀ ਆਰਚਿਡ ਵੈਲੀ, ਛੇਹਰਟਾ ਅੰਮ੍ਰਿਤਸਰ ਅਤੇ ਗੌਰਵ ਰਾਣਾ (25) ਵਾਸੀ ਗੁਰੂ ਨਾਨਕ ਐਵੀਨਿਊ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ ਚੀਨ ਦੇ ਬਣੇ .30 ਬੋਰ ਪਿਸਤੌਲ, ਇੱਕ ਜ਼ਿਗਾਨਾ .30 ਬੋਰ ਅਤੇ ਤਿੰਨ .30 ਬੋਰ ਦੇ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਜਾ ਰਹੇ ਸਨ ਅਤੇ ਇਹ ਦੋਸ਼ੀ ਖੇਪਾਂ ਪ੍ਰਾਪਤ ਕਰਕੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀ ਮੰਗਲ ਸਿੰਘ ਉਰਫ ਮੰਗਾ ਨੂੰ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਉਸਦੇ ਖੁਲਾਸੇ ‘ਤੇ, ਸਹਿ-ਮੁਲਜ਼ਮ ਪ੍ਰਣਵ ਸ਼ਰਮਾ ਉਰਫ ਲੱਡੂ ਅਤੇ ਗੌਰਵ ਰਾਣਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਹੋਰ ਪਿਸਤੌਲ ਬਰਾਮਦ ਕੀਤੇ ਗਏ।

ਸੀਪੀ ਨੇ ਦੱਸਿਆ ਕਿ ਦੋਸ਼ੀ ਪ੍ਰਣਵ ਉਰਫ ਲੱਡੂ ਅਤੇ ਗੌਰਵ ਰਾਣਾ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਹਨ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਤਹਿਤ ਕੇਸ ਦਰਜ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦੋਵੇਂ ਦੋਸ਼ੀ ਬੰਦੂਕ ਦੀ ਨੋਕ ‘ਤੇ ਲੁੱਟ-ਖੋਹ ਕਰਨ ਸਬੰਧੀ ਥਾਣਾ ਰਣਜੀਤ ਐਵੇਨਿਊ ਵਿਖੇ ਦਰਜ ਮਾਮਲੇ ਵਿੱਚ ਵੀ ਲੋੜੀਂਦੇ ਹਨ।

ਇਸ ਸਬੰਧੀ ਐਫਆਈਆਰ ਨੰਬਰ 54 ਮਿਤੀ 04-04-2026 ਨੂੰ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25 (6,7,8) ਤਹਿਤ ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...