ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ

by | Apr 21, 2026 | breaking news, religion | 0 comments

-ਬੀਬੀਐਮਬੀ ਸਬੰਧੀ ਕੇਂਦਰ ਕੋਈ ਅਜਿਹਾ ਨਿਯਮ ਲਾਗੂ ਨਾ ਕਰੇ ਜੋ ਪੰਜਾਬੀਆਂ ਦੇ ਹੱਕਾਂ ਵਿਰੁੱਧ ਹੋਵੇ- ਐਡਵੋਕੇਟ ਧਾਮੀ
-ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਸਬ-ਕਮੇਟੀ ਗਠਤ ਕਰਨ ਨੂੰ ਦਿੱਤੀ ਪ੍ਰਵਾਨਗੀ
-ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਇੱਕ-ਇੱਕ ਲੱਖ ਰੁਪਏ
-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਨੇ ਕੀਤੇ ਅਹਿਮ ਫ਼ੈਸਲੇ

ਅੰਮ੍ਰਿਤਸਰ, 20 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਨੁਮਾਇੰਦਗੀ ਘਟਾਏ ਜਾਣ ਅਤੇ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਉਣ ਸਬੰਧੀ ਵਿਚਾਰਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਮਾਮਲੇ ਵਿਚਾਰੇ ਗਏ।
ਜਾਰੀ ਪ੍ਰੈੱਸ ਬਿਆਨ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਫ਼ੈਸਲਿਆਂ ਬਾਰੇ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤਬਦੀਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ 14 ਸਾਲ ਪਹਿਲਾਂ ਪਟੀਸ਼ਨ ਪਾਈ ਗਈ ਸੀ, ਪਰੰਤੂ ਕੇਂਦਰ ਸਰਕਾਰ ਨੇ ਇਸ ਸਬੰਧੀ ਹਮੇਸ਼ਾ ਅੜੀਅਲ ਰਵੱਈਆ ਹੀ ਅਪਣਾਈ ਰੱਖਿਆ। ਸਰਕਾਰ ਦੀ ਅਜਿਹੀ ਪਹੁੰਚ ਜਿਥੇ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ ਉਥੇ ਹੀ ਘਟਗਿਣਤੀਆਂ ਪ੍ਰਤੀ ਉਸ ਦੀ ਸੋਚ ਨੂੰ ਪ੍ਰਗਟਾਉਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਭਾਈ ਬਲਵੰਤ ਸਿੰਘ ਰਾਜੋਆਣਾ ਸ਼੍ਰੋਮਣੀ ਕਮੇਟੀ ਨੂੰ ਬਾਰ ਬਾਰ ਆਪਣੀ ਅਪੀਲ ਵਾਪਸ ਲੈਣ ਲਈ ਕਹਿ ਰਹੇ ਹਨ, ਲੇਕਿਨ ਸ਼੍ਰੋਮਣੀ ਕਮੇਟੀ ਨੇ ਇਹ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਕੀਤੀ ਸੀ। ਇਸ ਲਈ ਅੱਜ ਦੀ ਅੰਤ੍ਰਿੰਗ ਕਮੇਟੀ ਨੇ ਵਿਚਾਰ ਮਗਰੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਯੋਗ ਆਦੇਸ਼ ਲਈ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਆਦੇਸ਼ ਆਵੇਗਾ ਸ਼੍ਰੋਮਣੀ ਕਮੇਟੀ ਉਸ ’ਤੇ ਪਹਿਰਾ ਦੇਵੇਗੀ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਨਾਲ ਲਗਾਤਾਰ ਕੀਤੇ ਜਾ ਰਹੇ ਵਿਤਕਰੇ ਸਬੰਧੀ ਵੀ ਚਿੰਤਾ ਪ੍ਰਗਟਾਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਪੰਜਾਬ ਦੇ ਹੱਕਾਂ ਹਿੱਤਾਂ ਨਾਲ ਇਕ ਹੋਰ ਵੱਡਾ ਧੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀ ਜਿੰਨਾ ’ਤੇ ਪਹਿਲਾ ਹੱਕ ਪੰਜਾਬ ਦੇ ਲੋਕਾਂ ਦਾ ਹੈ ਨੂੰ ਹਥਿਆਉਣ ਲਈ ਕੇਂਦਰ ਗ਼ਲਤ ਤਰੀਕੇ ਅਪਣਾਅ ਰਿਹਾ ਹੈ। ਅੰਤ੍ਰਿੰਗ ਕਮੇਟੀ ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਅਜਿਹਾ ਕੋਈ ਵੀ ਨਿਯਮ ਲਾਗੂ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਜੋ ਪੰਜਾਬੀਆਂ ਦੇ ਹੱਕਾਂ ਵਿਰੁੱਧ ਹੋਵੇ।
ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਏ ਜਾਣ ਸਬੰਧੀ ਪ੍ਰੋਗਰਾਮ ਉਲੀਕਣ ਵਾਸਤੇ ਸਬ-ਕਮੇਟੀ ਗਠਨ ਕੀਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਸਬ-ਕਮੇਟੀ ਵੱਖ-ਵੱਖ ਜਥੇਬੰਦੀਆਂ ਅਤੇ ਭਗਤ ਰਵਿਦਾਸ ਜੀ ਨਾਲ ਸਬੰਧਤ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮਿਲ ਕੇ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ 29 ਅਪ੍ਰੈਲ ਤੋਂ 1 ਮਈ 2026 ਤੱਕ ਮਨਾਈ ਜਾ ਰਹੀ ਸ਼ਤਾਬਦੀ ਦੇ ਪ੍ਰੋਗਰਾਮਾਂ ਸਬੰਧੀ ਵਿਚ ਵਿਚਾਰਾਂ ਹੋਈਆਂ।
ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਸ੍ਰੀ ਅਨੰਦਪੁਰ ਸਾਹਿਬ ਖਾਲਸਾ ਸਾਜਣਾ ਦਿਵਸ ਵਿਸਾਖੀ ਦੇ ਸਮਾਗਮਾਂ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਦੇ ਸ੍ਰੀ ਫ਼ਤਹਿਗੜ੍ਹ ਸਾਹਿਬ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 1-1 ਲੱਖ ਰੁਪਏ ਸਹਾਇਤਾ ਦੇਣ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰਤਾਰ ਨਗਰ ਲੁਧਿਆਣਾ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਮੌਕੇ ਹੋਏ ਹਾਦਸੇ ’ਚ ਜਾਨ ਗਵਾਉਣ ਵਾਲੇ ਸ. ਮਨਿੰਦਰ ਸਿੰਘ ਦੇ ਪਰਿਵਾਰ ਨੂੰ ਵੀ 1 ਲੱਖ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ ਹੈ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਕੰਗ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਮਿੱਠੂ ਸਿੰਘ ਕਾਹਨੇਕੇ, ਓਐਸਡੀ ਸ. ਸਤਬੀਰ ਸਿੰਘ, ਸੱਕਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਐਕਸੀਅਨ ਸ. ਜਤਿੰਦਰਪਾਲ ਸਿੰਘ ਆਦਿ ਮੌਜੂਦ ਸਨ।

ਜਾਰੀ ਕਰਤਾ : ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਸਹਾਇਕ (ਸ਼੍ਰੋਮਣੀ ਕਮੇਟੀ)।
(ਸੰਪਰਕ : 81968-00236)

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...