ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

by | Apr 22, 2026 | daily, education, politics | 0 comments

ਸ਼ਹਿਰਾਂ ਅਤੇ ਛੋਟੇ ਕਸਬਿਆਂ ਵਿੱਚ 40 ਲੱਖ ਤੋਂ ਵੱਧ ਰਜਿਸਟ੍ਰੇਸ਼ਨਾਂ ਨਾਲ, ਪੰਜਾਬ ਦੀ ਸਿਹਤ ਯੋਜਨਾ ਦੀ ਪਹੁੰਚ ਲਗਾਤਾਰ ਵਧ ਰਹੀ

’ਸਿਹਤ ਸੇਵਾਵਾਂ ਹੁਣ ਭੁਗਤਾਨ ਸਮਰੱਥਾ ’ਤੇ ਨਿਰਭਰ ਨਹੀਂ ਰਹੀਆਂ; ਮੁੱਖ ਮੰਤਰੀ ਸਿਹਤ ਯੋਜਨਾ ਹੇਠ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕਵਰ ਮਿਲ ਰਿਹੈ : ਡਾ. ਬਲਬੀਰ ਸਿੰਘ

ਟਾਇਰ-1 ਤੋਂ ਟਾਇਰ-3 ਜ਼ਿਲ੍ਹਿਆਂ ਤੱਕ ਸਿਹਤ ਯੋਜਨਾ ਦਾ ਲਾਭ ਲੈਣ ਵਾਲਿਆਂ ਦੀ ਵਧ ਰਹੀ ਗਿਣਤੀ ਤੋਂ ਤੋਂ ਪਤਾ ਚੱਲਦੈ ਕਿ ਪੰਜਾਬ ਦਾ ਸਿਹਤ ਮਾਡਲ ਹਰ ਖੇਤਰ ਵਿੱਚ ਤੇਜ਼ੀ ਨਾਲ ਫੈਲ ਰਿਹੈ

ਚੰਡੀਗੜ੍ਹ; 21 ਅਪ੍ਰੈਲ 2026:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ ਖੇਤਰ ਇੱਕ ਕ੍ਰਾਂਤੀਕਾਰੀ ਬਦਲਾਅ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਪੰਜਾਬ ਸਰਕਾਰ ਦੇ ਵਾਅਦੇ ਅਨੁਸਾਰ ਹਰ ਪਰਿਵਾਰ ਨੂੰ ਸੁਖਾਲੀਆਂ, ਕਿਫਾਇਤੀ ਅਤੇ ਸਨਮਾਨਜਕਨ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਕਈ ਸਾਲਾਂ ਤੋਂ ਉੱਚ ਇਲਾਜ ਦਰਾਂ ਕਾਰਨ ਮਰੀਜ਼ ਇਲਾਜ ਵਿੱਚ ਦੇਰੀ ਲਈ ਮਜ਼ਬੂਰ ਹੁੰਦੇ ਰਹੇ, ਮੈਡੀਕਲ ਟੈਸਟਾਂ ਨੂੰ ਟਾਲਦੇ ਰਹੇ ਜਾਂ ਦਵਾਈਆਂ ਅੱਧ -ਵਿਚਕਾਰ ਹੀ ਛੱਡ ਦਿੰਦੇ ਸਨ, ਜਿਸ ਨਾਲ ਪਰਿਵਾਰ ਕਰਜ਼ੇ ਹੇਠ ਆ ਜਾਂਦੇ ਸਨ ਅਤੇ ਸਿਹਤ ਨਤੀਜੇ ਵੀ ਪ੍ਰਭਾਵਿਤ ਹੁੰਦੇ ਸਨ। ਇਹ ਹਾਲਤ, ਜੋ ਸ਼ਹਿਰੀ ਅਤੇ ਪੇਂਡੂ ਦੋਹਾਂ ਖੇਤਰਾਂ ਵਿੱਚ ਵਿਆਪਕ ਸੀ, ਹੁਣ ਹੌਲੀ ਹੌਲੀ ਬਦਲ ਰਹੀ ਹੈ।

ਇਸ ਬਦਲਾਅ ਦੇ ਕੇਂਦਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਹੈ, ਜੋ ਭਗਵੰਤ ਮਾਨ ਸਰਕਾਰ ਦੀ ਪ੍ਰਮੁੱਖ ਪਹਿਲ ਹੈ ਅਤੇ ਤੇਜ਼ੀ ਨਾਲ ਲੋਕਾਂ ਦੀ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਵਧਾ ਰਹੀ ਹੈ। ਸਿਰਫ਼ ਤਿੰਨ ਮਹੀਨਿਆਂ ਵਿੱਚ 40 ਲੱਖ ਤੋਂ ਵੱਧ ਹੈਲਥ -ਕਾਰਡ ਜਾਰੀ ਕੀਤੇ ਜਾ ਚੁੱਕੇ ਹਨ, ਜੋ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕਵਰ ਦਿੰਦੇ ਹਨ। ਇਸ ਯੋਜਨਾ ਨੂੰ ਵੱਡੀ ਪੱਧਰ ’ਤੇ ਅਪਣਾਉਣ ਤੋਂ ਇਸਦੀ ਲੋੜ ਅਤੇ ਇਸ਼ ਵਿੱਚ ਲੋਕਾਂ ਦੇ ਭਰੋਸੇ ਦਾ ਪਤਾ ਚੱਲਦਾ ਹੈ। 21 ਅਪ੍ਰੈਲ ਨੂੰ 28,766 ਰਜਿਸਟ੍ਰੇਸ਼ਨ ਹੋਏ, ਜੋ ਇਹ ਸੰਕੇਤ ਦਿੰਦੇ ਹਨ ਕਿ ਸਿਹਤ ਪ੍ਰਣਾਲੀ ਹੁਣ ਹੋਰ ਜ਼ਿਆਦਾ ਜਵਾਬਦੇਹ, ਸਮਾਵੇਸ਼ੀ ਅਤੇ ਲੋਕ-ਕੇਂਦ੍ਰਿਤ ਬਣ ਰਹੀ ਹੈ।

ਜ਼ਿਲ੍ਹਿਆਂ ਵਿੱਚ ਇਸ ਯੋਜਨਾ ਦਾ ਸਕਾਰਾਤਮਕ ਪ੍ਰਭਾਵ ਸਪੱਸ਼ਟ ਦਿਖਾਈ ਦੇ ਰਿਹਾ ਹੈ। ਲੁਧਿਆਣਾ 4.20 ਲੱਖ ਕਾਰਡਾਂ ਨਾਲ ਸਭ ਤੋਂ ਅੱਗੇ ਹੈ, ਇਸ ਤੋਂ ਬਾਅਦ ਪਟਿਆਲਾ (3.82 ਲੱਖ) ਅਤੇ ਜਲੰਧਰ (2.85 ਲੱਖ) ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਇਸ ਯੋਜਨਾ ਦੀ ਪਹੁੰਚ ਸਿਰਫ਼ ਵੱਡੇ ਸ਼ਹਿਰਾਂ ਤੱਕ ਸੀਮਿਤ ਨਹੀਂ ਰਹੀ। ਹੁਸ਼ਿਆਰਪੁਰ, ਅੰਮ੍ਰਿਤਸਰ, ਮਾਨਸਾ, ਫਾਜ਼ਿਲਕਾ ਅਤੇ ਬਰਨਾਲਾ ਵਰਗੇ ਟਾਇਰ-2 ਅਤੇ ਟਾਇਰ-3 ਜ਼ਿਲ੍ਹਿਆਂ ਵਿੱਚ ਵੀ ਇਸਦੀ ਵਰਤੋਂ ਲਗਾਤਾਰ ਵਧ ਰਹੀ ਹੈ, ਜੋ ਦਰਸਾਉਂਦੀ ਹੈ ਕਿ ਸਰਕਾਰ ਦੀ ਇਹ ਸਿਹਤ ਪਹਿਲ ਛੋਟੇ ਕਸਬਿਆਂ ਤੱਕ ਤੇਜ਼ੀ ਨਾਲ ਪਹੁੰਚ ਰਹੀ ਹੈ, ਜਿੱਥੇ ਇਸਦੀ ਸਭ ਤੋਂ ਵੱਧ ਲੋੜ ਸੀ।

ਇਸ ਬਦਲਾਅ ਦੀ ਸਭ ਤੋਂ ਵੱਡੀ ਪੁਸ਼ਟੀ ਜ਼ਮੀਨੀ ਪੱਧਰ ਤੋਂ ਦਿਖਾਈ ਦੇ ਰਹੀ ਹੈ। ਸਬ-ਡਿਵਿਜ਼ਨਲ ਹਸਪਤਾਲ ਖੰਨਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਿੰਦਰ ਸਿੰਘ ਭਸੀਨ ਕਹਿੰਦੇ ਹਨ, “ਸਿਹਤ ਸੇਵਾ ਕਿਸੇ ਵਿਸ਼ੇਸ਼ ਅਧਿਕਾਰ ਵਾਂਗ ਨਹੀਂ ਹੋਣੀ ਚਾਹੀਦੀ। ਪਹਿਲਾਂ ਕਵਰੇਜ ਸੀਮਿਤ ਸੀ, ਪਰ ਹੁਣ ਹਰ ਨਿਵਾਸੀ ਨੂੰ ਸ਼ਾਮਲ ਕੀਤਾ ਗਿਆ ਹੈ। ਉਹ ਅੱਗੇ ਦੱਸਦੇ ਹਨ, “ਹਾਲੀਆ ਮਹੀਨਿਆਂ ਵਿੱਚ ਅਸੀਂ 200 ਤੋਂ ਵੱਧ ਗਾਲਬਲੈਡਰ (ਪਿੱਤੇ ਦੀਆਂ) ਸਰਜਰੀਆਂ ਕੀਤੀਆਂ ਹਨ। ਆਮ ਤੌਰ ’ਤੇ ਇਸਦੀ ਲਾਗਤ 40,000 ਤੋਂ ₹80,000 ਰੁਪਏ ਹੁੰਦੀ ਹੈ, ਪਰ ਮਰੀਜ਼ਾਂ ਨੂੰ ਇਸ ਯੋਜਨਾ ਅਧੀਨ ਕੋਈ ਭੁਗਤਾਨ ਨਹੀਂ ਕਰਨਾ ਪਿਆ।

ਉਹ ਕਹਿੰਦੇ ਹਨ, “ਗੋਡੇ ਅਤੇ ਚੂਲੇ ਦੀ ਰੀਪਲੇਸਮੈਂਟ, ਜਿੰਨ੍ਹਾਂ ਦੀ ਲਾਗਤ 1 ਲੱਖ ਰੁਪਏ ਤੋਂ ਵੱਧ ਹੈ, ਹੁਣ ਰੋਜ਼ਮਰ੍ਹਾ ਆਧਾਰ ‘ਤੇ ਮੁਫ਼ਤ ਹੋ ਰਹੇ ਹਨ। ਅਸੀਂ ਹਰ ਰੋਜ਼ ਲਗਭਗ 10 ਸਰਜਰੀਆਂ ਕਰਦੇ ਹਾਂ, ਉਹ ਵੀ ਸਾਰੀਆਂ ਨਕਦੀ ਰਹਿਤ।

ਐਮਰਜੈਂਸੀ ਦੇਖਭਾਲ ਬਾਰੇ ਡਾ. ਭਸੀਨ ਦੱਸਦੇ ਹਨ, “ਐਸ-ਟੀ ਐਲੀਵੇਸ਼ਨ ਮਾਇਓਕਾਰਡੀਅਲ ਇਨਫਾਰਕਸ਼ਨ (ਐਸਟੀਈਐਮਆਈ) ਹਾਰਟ -ਅਟੈਕ ਵਿੱਚ ਹਰ ਮਿੰਟ ਮਹੱਤਵਪੂਰਨ ਹੁੰਦਾ ਹੈ। ਟੈਨੇਕਟੇਪਲਾਜ਼ ਨਾਮ ਦੀ ਥ੍ਰੋਮਬੌਲੀਟਿਕ ਦਵਾਈ (ਖੂਨ ਦੇ ਥੱਕਿਆਂ ਨੂੰ ਘੋਲਣ ਵਾਲੀ), ਜੋ ਹਾਰਟ -ਅਟੈਕ ਦੌਰਾਨ ਖੂਨ ਦੇ ਥੱਕਿਆਂ ਨੂੰ ਤੇਜ਼ੀ ਨਾਲ ਘੋਲਣ ਲਈ ਵਰਤੀ ਜਾਂਦੀ ਹੈ, ਨਾਲ ਅਸੀਂ ਖੂਨ ਦਾ ਪ੍ਰਵਾਹ ਜਲਦੀ ਬਹਾਲ ਕਰਦੇ ਹਾਂ ਅਤੇ ਹੁਣ ਤੱਕ ਅਸੀਂ ਕਰੀਬ 100 ਮਰੀਜ਼ਾਂ ਦੀ ਜਾਨ ਬਚਾਈ ਹੈ।

ਬਰਨਾਲਾ ਦੇ ਅਰਥੋਪੀਡਿਕ ਸਰਜਨ ਡਾ. ਕਰਨ ਚੋਪੜਾ ਵੀ ਇਸੇ ਤਰ੍ਹਾਂ ਦੇ ਬਦਲਾਅ ਦੀ ਪੁਸ਼ਟੀ ਕਰਦੇ ਹੋਏ ਕਹਿੰਦੇ ਹਨ, “ਪਹਿਲਾਂ ਮਰੀਜ਼ ਮਹੀਨਿਆਂ ਤੱਕ ਸਰਜਰੀ ਟਾਲਦੇ ਸਨ ਅਤੇ ਹੁਣ ਉਹ ਤੁਰੰਤ ਇਲਾਜ ਲਈ ਆ ਰਹੇ ਹਨ। ਹਰ ਸਰਜਰੀ ਪਿੱਛੇ ਲੋਕਾਂ ਨੂੰ 1–1.5 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਯੋਜਨਾ ਦੇ ਉਦੇਸ਼ ਬਾਰੇ ਗੱਲ ਕਰਦਿਆਂ ਕਿਹਾ ਕਿ ਸਿਹਤ ਸੇਵਾ ਮਰੀਜ਼ ਦੀ ਭੁਗਤਾਨ ਸਮਰੱਥਾ ’ਤੇ ਨਿਰਭਰ ਨਹੀਂ ਹੋਣੀ ਚਾਹੀਦੀ। ਮੁੱਖ ਮੰਤਰੀ ਸਿਹਤ ਯੋਜਨਾ ਹੇਠ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਤੱਕ ਦਾ ਕਵਰ ਮਿਲ ਰਿਹਾ ਹੈ। ਸਾਡਾ ਉਦੇਸ਼ ਹੈ ਕਿ ਬਿਨਾਂ ਕਿਸੇ ਆਰਥਿਕ ਬੋਝ ਦੇ ਹਰ ਘਰ-ਪਰਿਵਾਰ ਤੱਕ ਮਿਆਰੀ ਇਲਾਜ ਪਹੁੰਚੇ।

ਭਗਵੰਤ ਮਾਨ ਸਰਕਾਰ ਸਿਰਫ਼ ਸਿਹਤ ਢਾਂਚੇ ਦਾ ਵਿਸਥਾਰ ਨਹੀਂ ਕਰ ਰਹੀ, ਸਗੋਂ ਨਾਗਰਿਕਾਂ ਅਤੇ ਪ੍ਰਣਾਲੀ ਦੇ ਦਰਮਿਆਨ ਸਬੰਧਾਂ ਨੂੰ ਵੀ ਮੁੜ ਪਰਿਭਾਸ਼ਿਤ ਕਰ ਰਹੀ ਹੈ। ਆਰਥਿਕ ਰੁਕਾਵਟਾਂ ਨੂੰ ਦੂਰ ਕਰਕੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਇਲਾਜ ਨਾਲ ਜੁੜੇ ਫੈਸਲੇ ਖਰਚ ਦੇ ਆਧਾਰ ’ਤੇ ਨਹੀਂ, ਸਗੋਂ ਲੋੜ ਦੇ ਆਧਾਰ ’ਤੇ ਲਏ ਜਾਣ। ਪੰਜਾਬ ਭਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਸਭ ਤੋਂ ਵੱਡਾ ਬਦਲਾਅ ਮਨੋਵਿਗਿਆਨਕ ਪੱਧਰ ’ਤੇ ਹੈ—ਡਰ ਵਿੱਚ ਸਪੱਸ਼ਟ ਤੌਰ ‘ਤੇ ਕਮੀ ਆਈ ਹੈ ਅਤੇ ਹੁਣ ਪਰਿਵਾਰ ਹਾਲਾਤ ਖ਼ਰਾਬ ਤੱਕ ਉਡੀਕ ਕਰਨ ਦੀ ਬਜਾਏ ਬੀਮਾਰੀ ਦੇ ਸ਼ੁਰੂਆਤੀ ਲੱਛਣਾਂ ’ਤੇ ਹੀ ਇਲਾਜ ਲੈਣ ਲਈ ਅੱਗੇ ਆ ਰਹੇ ਹਨ।
ਇਹ ਉਹ ਪ੍ਰਸ਼ਾਸਨ ਹੈ ਜੋ ਸਿੱਧੇ ਲੋਕਾਂ ਦੇ ਜੀਵਨ ਵਿੱਚ ਵੱਡੇ ਤੇ ਸੁਧਾਰਾਤਮਕ ਬਦਲਾਅ ਲਿਆ ਰਿਹਾ ਹੈ। ਇਹ ਉਹ ਸੁਧਾਰ ਹੈ ਜੋ ਮਾਣ-ਸਨਮਾਨ ਨੂੰ ਮੁੜ ਸਥਾਪਿਤ ਕਰਦਾ ਹੈ; ਅਤੇ ਇਹ ਭਗਵੰਤ ਮਾਨ ਸਰਕਾਰ ਹੈ, ਜੋ ਸਿਹਤ ਸੇਵਾਵਾਂ ਨੂੰ ਵਿਸ਼ੇਸ਼ ਅਧਿਕਾਰ ਨਹੀਂ, ਸਗੋਂ ਇੱਕ ਅਧਿਕਾਰ ਵਜੋਂ ਯਕੀਨੀ ਬਣਾ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...