ਜਥੇਦਾਰ ਗੜਗੱਜ ਨੇ ਟਾਕਾਨੀਨੀ ਗੁਰਦੁਆਰਾ ਸਾਹਿਬ ਵਿਖੇ ਸਿੱਖ ਹੈਰੀਟੇਜ ਸਕੂਲ ਦੇ ਸਾਲਾਨਾ ਸਮਾਗਮ ’ਚ ਕੀਤੀ ਸ਼ਮੂਲੀਅਤ, ਗੁਰਮੁਖੀ ਸਿੱਖਿਆ ਅਤੇ ਨੌਜਵਾਨਾਂ ਨੂੰ ਗੁਰੂ ਘਰਾਂ ਰਾਹੀਂ ਪਲੇਟਫ਼ਾਰਮ ਮੁਹੱਈਆ ਕਰਵਾਉਣ ’ਤੇ ਦਿੱਤਾ ਜ਼ੋਰ

by | Apr 22, 2026 | daily, religion | 0 comments

ਔਕਲੈਂਡ/ਸ੍ਰੀ ਅੰਮ੍ਰਿਤਸਰ, 21 ਅਪ੍ਰੈਲ-

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਦੇ ਪ੍ਰਬੰਧ ਵਾਲੇ ਸਿੱਖ ਹੈਰੀਟੇਜ ਸਕੂਲ (ਪੰਜਾਬੀ ਸਕੂਲ) ਵਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਵਿਖੇ ਕਰਵਾਏ ਗਏ ਸਾਲਾਨਾ ਇਨਾਮ ਵੰਡ ਸਮਾਗਮ ਵਿੱਚ ਸ਼ਮੂਲੀਅਤ ਕੀਤੀ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਹੈਰੀਟੇਜ ਸਕੂਲ ਬੋਰਡ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਵਿਖੇ ਚਲਾਏ ਜਾ ਰਹੇ ਸਿੱਖ ਹੈਰੀਟੇਜ ਸਕੂਲ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਜਿੱਥੇ ਹਫਤਾਵਾਰੀ ਸ਼ਨਿੱਚਰਵਾਰ ਵਾਲੇ ਦਿਨ ਕਲਾਸਾਂ ਲਗਾ ਕੇ ਸਥਾਨਕ ਬੱਚਿਆਂ ਨੂੰ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਗੁਰਮੁਖੀ ਪੰਜਾਬੀ, ਗੁਰਮਤਿ ਵਿਦਿਆ ਤੇ ਸੰਗੀਤ, ਸਿੱਖ ਇਤਿਹਾਸ ਤੇ ਸਿੱਖ ਰਹਿਤ ਮਰਯਾਦਾ, ਨਿਤਨੇਮ ਤੇ ਗੁਰਬਾਣੀ ਸੰਥਿਆ ਦੀ ਸਿਖਲਾਈ ਦਿੱਤੀ ਜਾਂਦੀ ਹੈ। ਮੌਜੂਦਾ ਸਮੇਂ ਇਸ ਸਕੂਲ ਵਿੱਚ ਹਜ਼ਾਰ ਦੇ ਕਰੀਬ ਬੱਚੇ ਗੁਰਮੁਖੀ ਅਤੇ ਗੁਰਮਤਿ ਦੀ ਸਿੱਖਿਆ ਪ੍ਰਾਪਤ ਕਰ ਰਹੇ ਹਨ।
ਸਮਾਗਮ ਦੌਰਾਨ ਰਾਗੀ ਜਥਿਆਂ ਵੱਲੋਂ ਵੱਡੀ ਗਿਣਤੀ ਵਿੱਚ ਹਾਜ਼ਰ ਬੱਚਿਆਂ, ਉਨ੍ਹਾਂ ਦੇ ਮਾਪਿਆਂ ਤੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਗਿਆ।
ਇਸ ਦੌਰਾਨ ਜਥੇਦਾਰ ਗੜਗੱਜ ਨੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਵਿਖੇ ਪ੍ਰਬੰਧਕਾਂ ਵੱਲੋਂ ਸਥਾਪਤ ਕੀਤੇ ਗਏ ਸਿੱਖ ਸਪੋਰਟਸ ਕੰਪਲੈਕਸ ਦਾ ਦੌਰਾ ਕੀਤਾ ਜਿੱਥੇ ਸਿੱਖ ਨੌਜਵਾਨਾਂ ਨੂੰ ਖੇਡ ਨਾਲ ਜੋੜਨ ਲਈ ਹਾਕੀ, ਫੁੱਟਬਾਲ, ਵਾਲੀਬਾਲ, ਕਬੱਡੀ, ਕ੍ਰਿਕਟ, ਨੈੱਟਬਾਲ, ਬਾਸਕਟਬਾਲ, ਅਥਲੀਟਾਂ ਲਈ ਟ੍ਰੈਕ ਅਤੇ ਛੋਟੇ ਬੱਚਿਆਂ ਲਈ ਖੇਡ ਮੈਦਾਨ ਤੇ ਝੂਟੇ ਆਦਿ ਦਾ ਵਧੀਆ ਪਲੇਟਫ਼ਾਰਮ ਮੁਹੱਈਆ ਕਰਵਾਇਆ ਗਿਆ ਹੈ।
ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਇਹ ਅਤਿ ਜ਼ਰੂਰੀ ਹੈ ਕਿ ਹਰੇਕ ਸਿੱਖ ਮਾਪੇ ਆਪਣੇ ਬੱਚਿਆਂ ਨੂੰ ਗੁਰਮੁਖੀ ਪੰਜਾਬੀ ਜ਼ਰੂਰੀ ਸਿਖਾਉਣ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਮੁੱਚੀ ਗੁਰਬਾਣੀ ਗੁਰਮੁਖੀ ਵਿੱਚ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਬੱਚਿਆਂ ਨੂੰ ਗੁਰਮੁਖੀ ਪੰਜਾਬੀ ਆਉਂਦੀ ਹੋਵੇਗੀ ਤਾਂ ਉਹ ਸੌਖੇ ਹੀ ਗੁਰਬਾਣੀ ਨਾਲ ਜੁੜ ਕੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨਗੇ।
ਜਥੇਦਾਰ ਗੜਗੱਜ ਨੇ ਸੰਗਤ ਵਿੱਚ ਹਾਜ਼ਰ ਸੈਂਕੜੇ ਬੱਚਿਆਂ ਪਾਸੋਂ ਗੁਰਮੁਖੀ ਪੈਂਤੀ ਅੱਖਰੀ ਊੜਾ ਐੜਾ ਸੁਣਿਆ ਅਤੇ ਬੱਚਿਆਂ ਨੇ ਜ਼ਬਾਨੀ ਸੁਣਾਇਆ। ਉਨ੍ਹਾਂ ਬੱਚਿਆਂ ਪਾਸੋਂ ਸਿੱਖ ਇਤਿਹਾਸ, ਪੰਜ ਕਕਾਰਾਂ ਅਤੇ ਮਰਯਾਦਾ ਸਬੰਧੀ ਵੀ ਸਵਾਲ ਜਵਾਬ ਕੀਤਾ। ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਜਥੇਦਾਰ ਗੜਗੱਜ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਇਨਾਮ ਅਤੇ ਸਰਟੀਫਿਕੇਟ ਵੰਡੇ ਗਏ।
ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਜਿਸ ਤਰ੍ਹਾਂ ਟਾਕਾਨੀਨੀ ਗੁਰਦੁਆਰਾ ਸਾਹਿਬ ਵਿਖੇ ਜਿਵੇਂ ਨੌਜਵਾਨਾਂ ਤੇ ਬੱਚਿਆਂ ਨੂੰ ਸਿੱਖੀ, ਪੰਜਾਬੀ ਤੇ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਕੇ ਪਲੇਟਫ਼ਾਰਮ ਸਥਾਪਤ ਕੀਤੇ ਗਏ ਹਨ, ਇਸ ਤੋਂ ਪ੍ਰੇਰਣਾ ਲੈ ਕੇ ਸਿੱਖ ਸੰਸਥਾਵਾਂ ਸਭ ਪਾਸੇ ਅਜਿਹੇ ਉਪਰਾਲੇ ਕਰਨ।
ਇਸ ਮੌਕੇ ਨਿਊਜ਼ੀਲੈਂਡ ਸੈਂਟਰਲ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਤੇ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਦੇ ਬੁਲਾਰੇ ਸ. ਦਲਜੀਤ ਸਿੰਘ, ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ, ਸਿੱਖ ਹੈਰੀਟੇਜ ਸਕੂਲ ਬੋਰਡ ਦੇ ਪ੍ਰਧਾਨ ਬੀਬੀ ਮਨਦੀਪ ਕੌਰ, ਚੇਅਰਪਰਸਨ ਬੀਬੀ ਕੁਲਜੀਤ ਕੌਰ, ਪ੍ਰਿੰਸੀਪਲ ਬੀਬੀ ਜਸਬੀਰ ਕੌਰ, ਮੀਤ ਪ੍ਰਧਾਨ ਸ. ਗੁਰਿੰਦਰਜੀਤ ਸਿੰਘ, ਸੰਗੀਤ ਅਧਿਆਪਕ ਸ. ਮਨਜੀਤ ਸਿੰਘ, ਬੋਰਡ ਮੈਂਬਰ ਸ. ਜਗਦੀਪ ਸਿੰਘ, ਸ. ਮਨਜਿੰਦਰ ਸਿੰਘ, ਸ. ਜਗਬੀਰ ਸਿੰਘ, ਸ. ਜਸਕਰਨ ਸਿੰਘ ਮੀਡੀਆ ਸਲਾਹਕਾਰ ਆਦਿ ਹਾਜ਼ਰ ਸਨ।
***
ਜਸਕਰਨ ਸਿੰਘ, 9876689930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...