ਵੜਿੰਗ ਨੇ ਗੈਂਗਸਟਰ-ਮੁਕਤ ਪੰਜਾਬ ਬਣਾਉਣ ਦਾ ਵਾਅਦਾ ਕੀਤਾ

by | Apr 25, 2026 | crime, daily, politics | 0 comments

ਕਿਹਾ: ਗੈਂਗਸਟਰ ਕਲਚਰ ਨੂੰ ਖਤਮ ਕਰਨ ਦੀ ਲੜਾਈ ਨੂੰ ਅੰਤ ਤੱਕ ਲਿਜਾਇਆ ਜਾਵੇਗਾ

ਕੇਂਦਰ ਵੱਲੋਂ‘ਲਾਰੈਂਸ ਆਫ ਪੰਜਾਬ’ ਉੱਪਰ ਰੋਕ ਲਗਾਉਣ ’ਤੇ ਰਾਹਤ ਪ੍ਰਗਟਾਈ

ਕਿਹਾ: ਆਪ ਨੇ ਪੰਜਾਬ ਨੂੰ ਗੈਂਗਸਟਰ ਕਲਚਰ ਵੱਲ ਧੱਕਣ ਦੀ ਸ਼ੱਕੀ ਉਪਲਬਧੀ ਹਾਸਲ ਕੀਤੀ

ਭਾਜਪਾ ਵੱਲੋਂ ਵੈੱਬ ਸੀਰੀਜ਼ ’ਤੇ ਪਾਬੰਦੀ ਦਾ ਲਾਹਾ ਲੈਣ ਦੀਆਂ ਕੋਸ਼ਿਸ਼ਾਂ ਦਾ ਮਖੌਲ ਉਡਾਇਆ

ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਕਾਂਗਰਸ ਪ੍ਰਧਾਨ ਅਮਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪਾਰਟੀ ਗੈਂਗਸਟਰਾਂ ਖ਼ਿਲਾਫ਼ ਲੜਾਈ ਨੂੰ ਅੰਤਿਮ ਨਤੀਜੇ ਤੱਕ ਲੈ ਕੇ ਜਾਵੇਗੀ ਅਤੇ “ਗੈਂਗਸਟਰ-ਮੁਕਤ ਪੰਜਾਬ” ਉਸਦੀ ਦੀ ਸਭ ਤੋਂ ਅਹਿਮ ਤਰਜੀਹ ਹੋਵੇਗੀ।

ਉਨ੍ਹਾਂ ਨੇ ਪੰਜਾਬੀਆਂ ਨੂੰ ਵਧਾਈ ਦਿੱਤੀ, ਜਿਨ੍ਹਾਂ ਨੇ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ’ਤੇ ਆਧਾਰਿਤ ਵੈੱਬ ਸੀਰੀਜ਼ ‘ਲਾਰੈਂਸ ਆਫ ਪੰਜਾਬ’ ਦੇ ਵਿਰੁੱਧ ਆਵਾਜ਼ ਬੁਲੰਦ ਕੀਤੀ, ਜਿਸਦੇ ਨਤੀਜੇ ਵਜੋਂ ਆਖਿਰਕਾਰ ਭਾਰਤ ਸਰਕਾਰ ਨੂੰ ਇਸਦੀ ਰਿਲੀਜ਼ ’ਤੇ ਰੋਕ ਲਗਾਉਣੀ ਪਈ।

ਜਿਕਰਯੋਗ ਹੈ ਕਿ ਵੜਿੰਗ ਨੇ ਨਿੱਜੀ ਤੌਰ ’ਤੇ ਇਸ ਵੈੱਬ ਸੀਰੀਜ਼ ਦੀ ਰਿਲੀਜ਼ ਖ਼ਿਲਾਫ਼ ਜੋਰਦਾਰ ਮੁਹਿੰਮ ਚਲਾਈ ਸੀ ਅਤੇ ਚੇਤਾਵਨੀ ਦਿੱਤੀ ਸੀ ਕਿ ਕਿਸੇ ਖ਼ਤਰਨਾਕ ਅਪਰਾਧੀ ਅਤੇ ਗੈਂਗਸਟਰ ਦੀ ਵਡਿਆਈ ਕਰਨਾ ਠੀਕ ਨਹੀਂ ਹੈ, ਜਿਹੜਾ ਕਈ ਲੋਕਾਂ ਦੀਆਂ ਹੱਤਿਆਵਾਂ ਲਈ ਜ਼ਿੰਮੇਵਾਰ ਹੈ।

ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੰਗਠਨ ਕੈਪਟਨ ਸੰਦੀਪ ਸੰਧੂ, ਸਾਬਕਾ ਵਿਧਾਇਕ ਹਰਮਿੰਦਰ ਗਿੱਲ ਅਤੇ ਵਕੀਲ ਨਿਖਿਲ ਘਈ ਸਮੇਤ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਪ੍ਰਦੇਸ਼ ਵਿੱਚ ਗੈਂਗਸਟਰ ਕਲਚਰ ਦੇ ਵਾਧੇ ਲਈ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ।

ਉਨ੍ਹਾਂ ਨੇ ਕਿਹਾ ਕਿ ਆਪ ਨੇ ਸੂਬੇ ਵਿੱਚ ਗੈਂਗਸਟਰ ਕਲਚਰ ਨੂੰ ਵਧਣ ਦੇਣ ਦੀ ਸ਼ੱਕੀ ਉਪਲਬਧੀ ਹਾਸਲ ਕੀਤੀ ਹੈ ਅਤੇ ਪੰਜਾਬ ਭਰ ਅੰਦਰ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਗੈਂਗਸਟਰ ਲੋਕਾਂ ਦੀਆਂ ਹੱਤਿਆਵਾਂ ਕਰ ਰਹੇ ਹਨ, ਉਸ ਨਾਲ ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਹੈ।

ਵੜਿੰਗ ਨੇ ਕੇਂਦਰ ਸਰਕਾਰ ਵੱਲੋਂ ਵੈੱਬ ਸੀਰੀਜ਼ ਦੀ ਰਿਲੀਜ਼ ’ਤੇ ਰੋਕ ਲਗਾਉਣ ’ਤੇ ਰਾਹਤ ਜਤਾਈ, ਲੇਕਿਨ ਇਸਦੇ ਨਾਲ ਹੀ ਭਾਜਪਾ ਉੱਪਰ ਇਸਦਾ ਲਾਹਾ ਲੈਣ ਦੀ ਕੋਸ਼ਿਸ਼ ਕਰਨ ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਪੁੱਛਿਆ ਕਿ ਫਿਰ ਇਹ ਵੈੱਬ ਸੀਰੀਜ਼ ਬਣਾਉਣ ਦੀ ਇਜਾਜ਼ਤ ਕਿਉਂ ਦਿੱਤੀ ਗਈ ਸੀ?

ਵੜਿੰਗ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਵਲੋਂ ਲਗਾਤਾਰ ਚਲਾਈ ਗਈ ਮੁਹਿੰਮ ਤਹਿਤ ਪਾਬੰਦੀ ਦੀ ਮੰਗ ਕਰਦਿਆਂ, ਕਾਨੂੰਨੀ ਨੋਟਿਸ ਭੇਜਣਾ, ਜਨਹਿਤ ਪਟੀਸ਼ਨ ਦਾਇਰ ਕਰਨਾ ਅਤੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖਣ ਕਾਰਨ ਹੀ ਇਸਦੀ ਰਿਲੀਜ਼ ’ਤੇ ਪਾਬੰਦੀ ਲੱਗੀ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਲੜਾਈ ਦਾ ਸਿਰਫ਼ ਪਹਿਲਾ ਕਦਮ ਹੈ ਅਤੇ ਇਹ ਲੰਬੀ ਚੱਲਣ ਵਾਲੀ ਜੰਗ ਹੋਵੇਗੀ। ਉਨ੍ਹਾਂ ਨੇ ਪੰਜਾਬ ਵਿੱਚ ਫੈਲ ਰਹੇ ਖ਼ਤਰਨਾਕ ਗੈਂਗਸਟਰ ਕਲਚਰ ’ਤੇ ਗੰਭੀਰ ਚਿੰਤਾ ਜਤਾਈ, ਜਿਸ ਦੌਰਾਨ ਕਮਜ਼ੋਰ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਜਦਕਿ ਭਾਜਪਾ ਵੱਲੋਂ ਰੋਕ ਦਾ ਲਾਹਾ ਲੈਣ ਦੀ ਕੋਸ਼ਿਸ਼ ਕਰਨ ਦਾ ਮਜ਼ਾਕ ਉਡਾਉਂਦੇ ਹੋਏ, ਉਨ੍ਹਾਂ ਨੇ ਕਿਹਾ ਕਿ ਗੁਜਰਾਤ ਦੀ ਭਾਜਪਾ ਸਰਕਾਰ ਬਿਸ਼ਨੋਈ ਨੂੰ ਸੁਰੱਖਿਆ ਅਤੇ ਸਹਾਰਾ ਦੇ ਰਹੀ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਗੁਜਰਾਤ ਸਰਕਾਰ ਨੇ ਇੱਕ ਖਾਸ ਕਾਨੂੰਨ ਬਣਾਇਆ ਹੈ, ਜਿਸ ਅਧੀਨ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਗੁਜਰਾਤ ਤੋਂ ਬਾਹਰ ਨਹੀਂ ਲਿਆਂਦਾ ਜਾ ਸਕਦਾ, ਭਾਵੇਂ ਉਹ ਹੋਰ ਸੂਬਿਆਂ ਵਿੱਚ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹੋਵੇ।

ਉਨ੍ਹਾਂ ਨੇ ਭਾਜਪਾ ਤੋਂ ਪੁੱਛਿਆ ਹੈ ਕਿ ਇੱਕ ਅਜਿਹੇ ਖ਼ਤਰਨਾਕ ਗੈਂਗਸਟਰ ਨਾਲ ਇਹੋ ਜਿਹਾ ਖਾਸ ਸਲੂਕ ਕਿਉਂ ਦਿੱਤਾ ਜਾ ਰਿਹਾ ਹੈ, ਜਿਸਨੇ ਨਾ ਸਿਰਫ਼ ਮਸ਼ਹੂਰ ਪੰਜਾਬੀ ਗਾਇਕ ਦੀ ਹੱਤਿਆ ਕੀਤੀ ਹੈ, ਸਗੋਂ ਸੈਂਕੜਿਆਂ ਬੇਗੁਨਾਹ ਲੋਕਾਂ ਦੀਆਂ ਜਾਨਾਂ ਲੈਣ ਲਈ ਵੀ ਜ਼ਿੰਮੇਵਾਰ ਹੈ?

ਵੜਿੰਗ ਨੇ ਕਿਹਾ ਕਿ ਜੇਕਰ ਭਾਜਪਾ ਵਾਕਈ ਇਮਾਨਦਾਰ ਸੀ, ਤਾਂ ਉਸਨੇ ਪੰਜਾਬ ਵਿੱਚ ਆਪ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਤੋਂ ਬਾਅਦ, ਗੰਭੀਰ ਖ਼ਤਰੇ ਦੇ ਬਾਵਜੂਦ ਗਾਇਕ ਨੂੰ ਸੁਰੱਖਿਆ ਕਿਉਂ ਨਹੀਂ ਦਿੱਤੀ ਸੀ? ਉਨ੍ਹਾਂ ਨੇ ਪੁੱਛਿਆ ਕਿ ਜਦੋਂ ਰਾਘਵ ਚੱਢਾ ਨੂੰ ਤੁਰੰਤ ਜੈਡ ਕੈਟੇਗਰੀ ਸੁਰੱਖਿਆ ਦਿੱਤੀ ਜਾ ਸਕਦੀ ਸੀ, ਤਾਂ ਮੂਸੇਵਾਲਾ ਨੂੰ ਕਿਉਂ ਨਹੀਂ ਦਿੱਤੀ ਗਈ?

ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਵਿੱਚ ਬਿਨਾਂ ਕਿਸੇ ਖ਼ਤਰੇ ਤੋਂ ਵੀ ਆਮ ਵਰਕਰਾਂ ਨੂੰ ਵੱਡੇ ਪੱਧਰ ’ਤੇ ਸੁਰੱਖਿਆ ਮੁਹੱਈਆ ਕਰਵਾਈ ਹੋਈ ਹੈ। ਉਨ੍ਹਾਂ ਨੇ ਭਾਜਪਾ ਅਗਵਾਈ ਨੂੰ ਕਿਹਾ ਕਿ ਪੰਜਾਬ ਨੂੰ ਉਸਦੇ ਪਾਰਟੀ ਵਰਕਰਾਂ ਲਈ ਕੇਂਦਰੀ ਸੁਰੱਖਿਆ ਬਲਾਂ ਦੀ ਤੈਨਾਤੀ ਨਾਲ ਨਾ ਤਾਂ ਸੁਰੱਖਿਅਤ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਜਿੱਤਿਆ ਜਾ ਸਕਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...