ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ‘ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ – ਲਾਲ ਚੰਦ ਕਟਾਰੂਚੱਕ

by | Apr 25, 2026 | AGRICULTURE UPDATES, politics | 0 comments

-ਕਿਹਾ, ਸੂਬੇ ਦੀਆਂ ਮੰਡੀਆਂ ‘ਚ ਹੁਣ ਤੱਕ 76 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

-ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਝਬਾਲ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਝਬਾਲ (ਤਰਨ ਤਾਰਨ), 24 ਅਪ੍ਰੈਲ :

ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਭਰ ਵਿਚ ਕਣਕ ਦੇ ਖ਼ਰੀਦ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ ਅਤੇ ਕਿਸਾਨਾਂ ਨੂੰ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ‘ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ ਹੈ।

ਝਬਾਲ ਦੀ ਦਾਣਾ ਮੰਡੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿਚ 80 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 76 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜੋ ਕਿ 96 ਫੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਵਿਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ।

ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਹੂਲਤ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ ਸੋਚ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਸੂਬੇ ਵਿਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਅਤੇ ਸਫਲਤਾ ਪੂਰਵਕ ਢੰਗ ਨਾਲ ਨੇਪਰੇ ਚੜ੍ਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ ‘ਤੇ ਹੱਲ ਕਰਕੇ ਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਅਦਾਇਗੀ ਮਿਲ ਰਹੀ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਫ਼ਸਲ ਦੀ ਲਿਫਟਿੰਗ ਵੀ ਸੁਚਾਰੂ ਢੰਗ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਤੋਂ ਇਸ ਰਿਕਾਰਡ ਨੂੰ ਕਾਇਮ ਰੱਖਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ ‘ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ ਮਾਣ ਵਾਲੀ ਗੱਲ ਹੈ।

ਉਨ੍ਹਾਂ ਨੇ ਮੰਡੀ ਵਿਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਖ਼ਰੀਦ ਕਾਰਜਾਂ ਅਤੇ ਸਬੰਧਤ ਅਥਾਰਟੀਆਂ ਵੱਲੋਂ ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਲਿਫਟਿੰਗ ਕਰ ਰਹੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਤਕੜੇ ਹੋ ਕੇ ਕੰਮ ਕਰਨ ਲਈ ਹੱਲਾਸ਼ੇਰੀ ਵੀ ਦਿੱਤੀ।

ਇਸ ਦੌਰਾਨ ਕਿਸਾਨਾਂ ਨੇ ਖ਼ਰੀਦ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਸਾਰੀ ਉਪਜ ਦੀ ਤੁਰੰਤ ਖ਼ਰੀਦੀ ਜਾ ਅਤੇ ਉਨ੍ਹਾਂ ਨੂੰ 24 ਘੰਟਿਆਂ ਦੇ ਅੰਦਰ ਅਦਾਇਗੀ ਵੀ ਪ੍ਰਾਪਤ ਹੋ ਰਹੀ ਹੈ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਹਿਲਵੜ, ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਰਜਨੀਸ਼ ਕੁਮਾਰੀ, ਡੀ.ਐਫ.ਐਸ.ਸੀ ਜਸਜੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਹਰਜੋਤ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...